ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ -- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਮਿਤੀ 9 ਅਗਸਤ ਨੂੰ 2015 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰੋ. ਜਸਵੰਤ ਸਿੰਘ ਰਚਿਤ ਪੁਸਤਕ ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ ਭਾਸ਼ਾ ਵਿਭਾਗ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਗਿਆ। ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਕੁਲਵੰਤ ਸਿੰਘ, ਡਾ. ਤ੍ਰਿਲੋਕ ਸਿੰਘ ਆਨੰਦ, ਪ੍ਰੋ. ਜਗਮੋਹਨ ਸ਼ਰਮਾ, ਗਿੱਲ ਸੁਰਜੀਤ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਪੰਜਾਬੀ ਸਾਹਿਤ ਦੇ ਨਾਲ ਨਾਲ ਪੰਜਾਬੀ ਸਭਿਆਚਾਰ,ਸੰਗੀਤ ਅਤੇ ਮਿਆਰੀ ਗੀਤਕਾਰੀ ਬਾਰੇ ਚਰਚਾ ਕਰਵਾ ਕੇ ਪੰਜਾਬੀਅਤ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦਾ ਮੁੱਖ ਮਕਸਦ ਹੈ ਅਤੇ ਸਭਾ ਭਵਿੱਖ ਵਿਚ ਆਪਣੇ ਮਕਸਦ ਨੂੰ ਹੋਰ ਫੈਲਾਉਣ ਲਈ ਨਵੀਆਂ ਯੋਜਨਾਵਾਂ ਉਲੀਕ ਰਹੀ ਰਹੀ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਡਾ. ਤ੍ਰਿਲੋਕ ਸਿੰਘ ਆਨੰਦ ਨੇ ਪੁਸਤਕ ਬਾਰੇ ਪ੍ਰਸ਼ੰਸਾਤਮਕ ਟਿੱਪਣੀ ਦੇ ਨਾਲ ਨਾਲ ਕੁਝ ਊਣਤਾਈਆਂ ਵੱਲ ਵੀ ਸੰਕੇਤ ਕੀਤਾ।ਕੁਲਵੰਤ ਸਿੰਘ ਨੇ ਕਿਹਾ ਕਿ ਸਭਾ ਵੱਲੋਂ ਨਵੀਂ ਪੀੜ੍ਹੀ ਦੇ ਲੇਖਕਾਂ ਦੀਆਂ ਪੁਸਤਕਾਂ ਨੂੰ ਪੰਜਾਬੀ ਜਗਤ ਸਾਹਮਣੇ ਲਿਆਉਣਾ ਉਸਾਰੂ ਉਦਮ ਹੈ।ਗੀਤਕਾਰ ਗਿੱਲ ਸੁਰਜੀਤ ਨੇ ਪੁਸਤਕ ਬਾਰੇ ਕੁਝ ਬੇਬਾਕ ਟਿੱਪਣੀਆਂ ਕੀਤੀਆਂ ਤੇ ਗੀਤ ਸੁਣਾਇਆ।ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਦੇ ਸੰਗੀਤ ਵਿਭਾਗ ਦੇ ਅਧਿਆਪਕ ਪ੍ਰੋ. ਜਗਮੋਹਨ ਸ਼ਰਮਾ ਨੇ ਕਿਹਾ ਕਿ ਸਭਾ ਵੱਲੋਂ ਉਸ ਦੇ ਸ਼ਗਿਰਦ ਦੀ ਪੁਸਤਕ ਰਿਲੀਜ਼ ਹੁੰਦੀ ਵੇਖ ਕੇ ਬਹੁਤ ਤਸੱਲੀ ਦਾ ਅਨੁਭਵ ਹੋਇਆ ਹੈ। ਰੰਗਕਰਮੀ ਪ੍ਰਾਣ ਸੱਭਰਵਾਲ ਨੇ ਲੋਕ ਸੰਗੀਤ ਅਤੇ ਰੰਗਮੰਚ ਦੇ ਆਪਸੀ ਸਰੋਕਾਰਾਂ ਨੂੰ ਜੋੜ ਕੇ ਗੱਲ ਕੀਤੀ। ਪ੍ਰੋ. ਜਸਵੰਤ ਸਿੰਘ ਨੇ ਆਪਣੀ ਸੰਗੀਤ ਖੋਜ਼ ਦੌਰਾਨ ਆਈਆਂ ਔਕੜਾਂ ਦਾ ਜ਼ਿਕਰ ਕੀਤਾ ਜਦੋਂ ਕਿ ਪੁਸਤਕ ਬਾਰੇ ਵਾਕਫ਼ੀਅਤ ਪ੍ਰਦਾਨ ਕਰਦੇ ਹੋਏ ਦਵਿੰਦਰ ਸਿੰਘ ਢਿੱਲੋਂ ਹੱਡੀ ਵਾਲਾ ਨੇ ਸਰਹੱਦੀ ਇਲਾਕੇ ਦੇ ਗਾਇਕਾਂ ਅਤੇ ਸੰਗੀਤਕਾਰਾਂ ਬਾਰੇ ਖੋਜ ਕਾਰਜ ਨੂੰ ਮਹੱਤਵਪੂਰਨ ਦੱਸਿਆ। ਸ.ਸ.ਭੱਲਾ ਨੇ ਮਜ਼ਾਹੀਆ ਸਾਹਿਤ ਦੇ ਨਮੂਨਿਆਂ ਨਾਲ ਨਿਵੇਕਲੇ ਮਾਹੌਲ ਦੀ ਸਿਰਜਣਾ ਕੀਤੀ। ਸਮਾਗਮ ਦੇ ਦੂਜੇ ਦੌਰ ਵਿਚ ਪਰਮਜੀਤ ਸਿੰਘ ਪਰਵਾਨਾ, ਪ੍ਰੀਤਮਹਿੰਦਰ ਸਿੰਘ ਸੇਖੋਂ, ਜਸਵੰਤ ਸਿੰਘ ਨਲਵਾ,ਸ਼ਰਨਪ੍ਰੀਤ ਕੌਰ,  ਦਰਸ਼ਨ ਸਿੰਘ ਸ਼ਾਹਬਾਦ ਮਾਰਕੰਡਾ, ਸੁਖਵਿੰਦਰ ਸਿੰਘ ਲੌਟੇ,  ਸੁਖਮਿੰਦਰ ਸਿੰਘ ਸੇਖੋਂ, ਗੁਰਚਰਨ ਸਿੰਘ ਪੱਬਾਰਾਲੀ, ਡਾ. ਜੀ.ਐਸ.ਆਨੰਦ,ਬਲਬੀਰ ਦਿਲਦਾਰ, ਰਾਕੇਸ਼ ਕੁਮਾਰ, ਪਰਵੇਸ਼ ਕੁਮਾਰ ਸਮਾਣਾ, ਇੰਦਰਪਾਲ ਕੌਰ, ਪ੍ਰਭਜੋਤ ਕੌਰ ਰੇਣੂਕਾ, ਪ੍ਰਭਲੀਨ ਕੌਰ, ਹਰਪ੍ਰੀਤ ਸਿੰਘ ਰਾਣਾ, ਰਘਬੀਰ ਮਹਿਮੀ, ਦਵਿੰਦਰ ਪਟਿਆਲਵੀ, ਪ੍ਰੀਤਮ ਪਰਵਾਸੀ, ਸੁਰਿੰਦਰ ਕੌਰ ਬਾੜਾ ਸਰਹਿੰਦ, ਕਮਲ ਸੇਖੋਂ,  ਮਨਜੀਤ ਪੱਟੀ, ਬਲਬੀਰ ਸਿੰਘ ਦਿਲਦਾਰ, ਅਮਰਜੀਤ ਕੌਰ ਮਾਨ, ਗੁਰਪ੍ਰੀਤ ਸਿੰਘ ਪਾਤੜਾਂ, ਸੁਖਵਿੰਦਰ ਸਿੰਘ ਸੁੱਖਾ, ਹਰਜਿੰਦਰ ਸਿੰਘ, ਕ੍ਰਿਸ਼ਨ ਲਾਲ ਧੀਮਾਨ, ਅਲਕਾ ਅਰੋੜਾ, ਜਸਵੰਤ ਸਿੰਘ ਸਿੱਧੂ, ਜੀ.ਐਸ.ਹਰਮਨ,ਪੰਮੀ ਫੱਗੂਵਾਲੀਆ, ਅਸ਼ੋਕ ਗੁਪਤਾ, ਗੁਰਤੇਜ਼ ਸਿੰਘ ਪਾਤੜਾਂ,ਸੁਖਵਿੰਦਰ ਸੁੱਖੀ, ਮਾਸਟਰ ਦਲਬੀਰ ਸਿੰਘ ਤੋਂ ਇਲਾਵਾ ਸੰਦੀਪ ਕੌਰ ਮਾਨ ਸਮੇਤ ਕੁਝ ਬੱਚਿਆਂ ਨੇ ਵੀ ਆਪੋ ਆਪਣੀਆਂ ਲਿਖਤਾਂ ਸੁਣਾਈਆਂ ਜਿਨ੍ਹਾਂ ਬਾਰੇ ਵਿਦਵਾਨਾਂ ਨੇ ਚਰਚਾ ਵੀ ਕੀਤੀ। 
    ਇਸ ਸਮਾਗਮ ਵਿਚ ਸਾਬਕਾ ਮੈਂਬਰ ਪਾਰਲੀਆਮੈਂਟ ਅਤਿੰਦਰਪਾਲ ਸਿੰਘ, ਅੰਮ੍ਰਿਤਬੀਰ ਸਿੰਘ ਗੁਲਾਟੀ, ਬਾਲੀ ਰੇਤਗੜ੍ਹ, ਪ੍ਰਿੰਸੀਪਲ ਦਲੀਪ ਸਿੰਘ ਨਿਰਮਾਣ, ਪ੍ਰਿੰਸੀਪਲ ਮੋਹਨਜੀਤ ਸਿੰਘ, ਹਰੀਦੱਤ ਹਬੀਬ, ਸ਼ਰਵਣ ਕੁਮਾਰ ਵਰਮਾ, ਸਜਨੀ, ਜਸਵੰਤ ਸਿੰਘ ਤੂਰ,ਰੁਪਿੰਦਰ ਕੌਰ,ਪ੍ਰੀਤਮ ਸਿੰਘ, ਗੋਪਾਲ ਆਦਿ ਸਾਹਿਤ ਅਤੇ ਸੰਗੀਤ ਪ੍ਰੇਮੀ ਵੀ ਸ਼ਾਮਲ ਸਨ। ਇਸ ਦੌਰਾਨ ਪਟਿਆਲਾ ਦੇ ਸਮਾਜ ਸੇਵੀ ਅਤੇ ਲੇਖਕ ਸ੍ਰੀ ਸ.ਸ.ਭੱਲਾ ਨੇ ਵੱਡੀ ਗਿਣਤੀ ਵਿਚ ਪੁੱਜੇ ਲੇਖਕਾਂ ਲਈ ਖੀਰ ਅਤੇ ਪੂੜਿਆਂ ਦੇ ਪਕਵਾਨ ਦਾ ਆਪਣੇ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ।