ਸਮਕਾਲੀਨ ਸਮਾਜ ਅਤੇ ਸਿਆਸਤ ਲੋਕ ਅਰਪਣ (ਖ਼ਬਰਸਾਰ)


ਪਟਿਆਲਾ ,--  ਨੈਸ਼ਨਲ ਪ੍ਰੈਸ ਦਿਵਸ ਦੇ ਮੌਕੇ ਤੇ ਪਟਿਆਲਾ ਮੀਡੀਆ ਕਲੱਬ ਵੱਲੋਂ ਆਯੋਜਤ ਖ਼ੂਨ ਦਾਨ ਕੈਂਪ ਦੇ ਮੌਕੇ ਤੇ ਉਜਾਗਰ ਸਿੰਘ ਸਾਬਕਾ ਜਿਲ•ਾ ਲੋਕ ਸੰਪਰਕ ਅਧਿਕਾਰੀ ਦੀ ਪੁਸਤਕ ''ਸਮਕਾਲੀਨ ਸਮਾਜ ਅਤੇ ਸਿਆਸਤ '' ਸੀਨੀਅਰ ਕਾਂਗਰਸੀ ਨੇਤਾ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ, ਲੋਕ ਸਭਾ ਵਿਚ ਕਾਂਗਰਸ ਪਾਰਟੀ ਦੇ ਡਿਪਟੀ ਲੀਡਰ ਅਤੇ ਮੈਂਬਰ ਲੋਕ ਸਭਾ ਅੰਮ੍ਰਿਤਸਰ ਵਲੋਂ ਅੱਜ ਪਟਿਆਲਾ ਵਿਖੇ ਮੀਡੀਆ ਕਲੱਬ ਦੇ ਦਫਤਰ ਵਿਚ ਲੋਕ ਅਰਪਣ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਤੇ ਉਜਾਗਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਰਤਮਾਨ ਸਮਾਜ ਵਿਚ ਆਈਆਂ ਕੁਰੀਤੀਆਂ ਅਤੇ ਚਲੰਤ ਲੋਕ ਮਸਲਿਆਂ ਨੂੰ ਪੁਸਤਕ ਰੂਪ ਵਿਚ ਪ੍ਰਕਾਸ਼ਤ ਕਰਕੇ ਉਜਾਗਰ ਸਿੰਘ ਨੇ ਚੰਗਾ ਉਦਮ ਕੀਤਾ ਹੈ ਤਾਂ ਜੋ ਲੋਕਾਂ ਨੂੰ ਜਾਗ੍ਰਿਤ ਕੀਤਾ ਜਾ ਸਕੇ। ਉਨ•ਾਂ ਇਹ ਵੀ ਕਿਹਾ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋ ਕੇ ਆਪਣੇ ਤਜਰਬੇ ਦਾ ਲਾਭ ਆਮ ਜਨਤਾ ਨੂੰ ਦੇਣਾ ਸੁਚਾਰੂ ਕਾਰਵਾਈ ਹੈ। ਉਜਾਗਰ ਸਿੰਘ ਦੀ 2007 ਵਿਚ 33 ਸਾਲ ਦੀ ਸਰਕਾਰੀ ਨੌਕਰੀ ਤੋਂ ਸੇਵਾ ਮੁਕਤੀ ਤੋਂ ਬਾਅਦ ਇਹ ਛੇਵੀਂ ਪੁਸਤਕ ਹੈ। ਇਸ ਪੁਸਤਕ ਵਿਚ ਚਲੰਤ ਮਸਲੇ, ਭਾਸ਼ਾ, ਸਾਹਿਤ, ਧਾਰਮਿਕ, ਆਰਥਿਕ, ਸਿਆਸੀ ਅਤੇ ਸਮਾਜਿਕ ਵਿਸ਼ਿਆਂ ਤੇ ਲਿਖੇ ਗਏ 54 ਆਲੋਚਨਾਤਮਿਕ ਲੇਖ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਪਟਿਆਲਾ , ਪ੍ਰੈਸ ਕਲੱਬ ਦੇ ਪ੍ਰਧਾਨ ਰਵੇਲ ਸਿੰਘ ਭਿੰਡਰ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।