ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ (ਖ਼ਬਰਸਾਰ)


    ਪਟਿਆਲਾ --  ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਪੰਜਾਬੀ ਸਾਹਿਤ ਰਤਨ` ਪੁਰਸਕਾਰ ਨਾਲ ਸਨਮਾਨਿਤ ਉਘੇ ਸਾਹਿਤਕਾਰ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਵੱਲੋਂ ਅੱਜ ਉਹਨਾਂ ਦੇ ਆਪਣੇ ਗ੍ਰਹਿ ਸੂਈਗਰਾਂ ਮੁਹੱਲਾ ਨੇੜੇ ਰਾਮ ਆਸ਼ਰਮ,  ਪਟਿਆਲਾ ਵਿਖੇ ਇਕ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪ੍ਰਸਿੱਧ ਸਾਹਿਤਕਾਰਾਂ ਨੇ ਭਾਗ ਲਿਆ।ਸਭ ਤੋਂ ਪਹਿਲਾਂ ਇਸ ਸਾਹਿਤਕ ਮਿਲਣੀ ਦੇ ਮਨੋਰਥ ਬਾਰੇ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵੱਲੋਂ ਮਾਂ ਬੋਲੀ ਦੇ ਨਿਸ਼ਕਾਮ ਕਾਮੇ ਵਜੋਂ ਪ੍ਰੋ. ਕਸੇਲ ਨੂੰ ਡੀ.ਲਿਟ ਦੀ ਡਿਗਰੀ ਅਤੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਸਾਹਿਤ ਰਤਨ ਪੁਰਸਕਾਰ ਨਾਲ ਸਨਮਾਨਿਤ ਕਰਨ ਨਾਲ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦਾ ਮਾਣ ਵਧਿਆ ਹੈ। ਡਾ. ਆਸ਼ਟ ਨੇ ਲਾਲ ਚੰਦ ਯਮਲ੍ਹਾ ਜੱਟ ਦੇ ਪੱਗਵੱਟ ਭਰਾ ਪ੍ਰੋ. ਕਸੇਲ ਦੀ ਸੰਘਰਸ਼ੀਲ ਜੀਵਨ ਯਾਤਰਾ ਬਾਰੇ ਵਿਸਤ੍ਰਿਤ ਚਰਚਾ ਕਰਦਿਆਂ ਕਿਹਾ ਕਿ ਵਿਸ਼ਵ ਵਿਚ ਵਰਤਮਾਨ ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਜਿਹੜਾ ਵਿਗਿਆਨਕ ਮਿਆਰ ਕਾਇਮ ਹੋਇਆ ਹੈ, ਉਸ ਵਿਚ ਪ੍ਰੋ. ਕਸੇਲ ਦੀ ਘਾਲਣਾ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਲੋਕ ਸ਼ਾਇਰ ਪ੍ਰੋ. ਕੁਲਵੰਤ ਸਿੰਘ ਨੇ ਪ੍ਰੋ. ਕਸੇਲ ਦੀਆਂ ਕੁਝ ਨਜ਼ਮਾਂ ਸਾਂਝੀਆਂ ਕਰਦਿਆਂ ਕਿਹਾ ਕਿ ਅਦਬ ਦੇ ਪਿੜ ਵਿਚ ਪ੍ਰੋ. ਪੂਰਨ ਸਿੰਘ ਵਰਗੀਆਂ ਸ਼ਖਸੀਅਤਾਂ ਕਦੇ ਕਦੇ ਹੀ ਪੈਦਾ ਹੁੰਦੀਆਂ ਹਨ। ਡਾ. ਕੁਲਦੀਪ ਸਿੰਘ ਧੀਰ ਨੇ ਕਿਹਾ ਕਿ ਪ੍ਰੋ. ਕਸੇਲ ਨੇ ਜਿਹੜੇ ਹਾਲਾਤਾਂ ਵਿਚ ਮਾਂ ਬੋਲੀ ਦਾ ਝੰਡਾ ਬੁਲੰਦ ਰੱਖਿਆ ਹੈ, ਉਸ ਦਾ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰੋ. ਪ੍ਰਿਤਪਾਲ ਸਿੰਘ ਦੀ ਧਾਰਣਾ ਸੀ ਕਿ ਪ੍ਰੋ. ਪੂਰਨ ਸਿੰਘ ਦੇ ਹਵਾਲੇ ਨਾਲ ਪ੍ਰੋ. ਕਸੇਲ ਵੱਲੋਂ ਕੀਤਾ ਗਿਆ ਕਾਰਜ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਦੋਂ ਕਿ ਮਹਿੰਦਰਾ ਕਾਲਜ ਪਟਿਆਲਾ ਦੇ ਸਾਬਕਾ ਪ੍ਰਿੰਸੀਪਲ ਪ੍ਰਕਾਸ਼ ਸਿੰਘ ਨੇ ਪ੍ਰੋ. ਕਸੇਲ ਦੇ ਇਕ ਵਿਦਿਆਰਥੀ ਵਜੋਂ ਸ਼ਿਸ਼-ਉਸਤਾਦ ਪਰੰਪਰਾ ਬਾਰੇ ਭਾਵਨਾਵਾਂ ਜ਼ਾਹਿਰ ਕੀਤੀਆਂ।ਨਾਟਕਕਾਰ ਸਤਿੰਦਰ ਸਿੰਘ ਨੰਦਾ ਨੇ ਕਿਹਾ ਕਿ ਉਹਨਾਂ ਨੇ ਬਹੁਤ ਲੰਮਾ ਅਰਸਾ ਪ੍ਰੋ. ਕਸੇਲ ਦੀ ਸੰਗਤ ਮਾਣੀ ਹੈ ਜਿਸ ਕਰਕੇ ਉਹਨਾਂ ਵੱਲੋਂ ਰਚੇ ਗਏ ਸਾਹਿਤ ਵਿਚਲੇ ਪਾਤਰਾਂ ਨੂੰ ਬਹੁਤ ਨੇੜਿਉਂ ਜਾਣਦੇ ਹਨ। ਅਬੋਹਰ ਤੋਂ ਪੁੱਜੇ ਤ੍ਰਿਲੋਕ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰੋ. ਕਸੇਲ ਨੇ ਜਿਹੜਾ ਆਪਣਾ ਸਾਹਿਤਕ ਸਰਮਾਇਆ ਉਹਨਾਂ ਨੂੰ ਪ੍ਰਦਾਨ ਕੀਤਾ ਹੈ, ਉਸ ਤੋਂ ਅਬੋਹਰ ਇਲਾਕੇ ਦੇ ਵਿਦਿਆਰਥੀ ਅਤੇ ਪਾਠਕ ਵੱਡਾ ਲਾਭ ਉਠਾਉਣਗੇ। ਡਾ. ਹਰਜੀਤ ਸਿੰਘ ਸੱਧਰ (ਰਾਜਪੁਰਾ) ਦਾ ਮਤ ਸੀ ਕਿ ਪ੍ਰੋ. ਕਸੇਲ ਪੰਜਾਬੀ ਸਾਹਿਤ ਦੀ ਅਨਮੋਲ ਪੂੰਜੀ ਹਨ। ਡਾ. ਨਵਜੋਤ ਕੌਰ ਕਸੇਲ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਉਹਨਾਂ ਦੇ ਪਿਤਾ ਪ੍ਰੋ. ਕਸੇਲ ਨਾਲ ਜਿਹੜਾ ਮੁੱਲਵਾਨ ਸੰਵਾਦ ਰਚਾਇਆ ਗਿਆ ਹੈ, ਉਹ ਆਪਣੀ ਮਿਸਾਲ ਆਪ ਹੈ।ਡਾ. ਗੁਰਵਿੰਦਰ ਅਮਨ ਨੇ ਪ੍ਰੋ. ਕਸੇਲ ਨੂੰ ਬਾਬਾ ਬੋਹੜ ਨਾਲ ਤੁਲਨਾ ਦਿੰਦੇ ਹੋਏ ਉਹਨਾਂ ਦੀ ਸੰਘਣੀ ਸਾਹਿਤਕ ਛਾਂ ਦੀ ਗੱਲ ਕੀਤੀ। ਇਸ ਤੋਂ ਇਲਾਵਾ ਸੁਖਦੇਵ ਸਿੰਘ ਚਹਿਲ, ਪ੍ਰਿੰਸੀਪਲ ਰਿਪੁਦਮਨ ਸਿੰਘ, ਨਵਦੀਪ ਸਿੰਘ ਮੁੰਡੀ, ਪ੍ਰੋ. ਮਹਿੰਦਰ ਸਿੰਘ ਸੱਲ੍ਹ,ਬਲਜੀਤ ਸਿੰਘ ਮੂਰਤੀਕਾਰ ਆਦਿ ਨੇ ਵੀ ਪ੍ਰੋ. ਕਸੇਲ ਦੇ ਵੱਖ ਵੱਖ ਖੇਤਰਾਂ ਅਤੇ ਸੰਸਥਾਵਾਂ ਵਿਚ ਪਾਏ ਯੋਗਦਾਨ ਦੀ ਚਰਚਾ ਕੀਤੀ। 



    ਇਸ ਸਮਾਗਮ ਵਿਚ ਸੁਖਦੇਵ ਸਿੰਘ ਸੇਖੋਂ, ਹਰਜਿੰਦਰ ਕੌਰ ਰਾਜਪੁਰਾ, ਯੂ.ਐਸ.ਆਤਿਸ਼, ਅਮਰਜੀਤ ਸਿੰਘ (ਜ਼ੋਹਰਾ ਪਬਲੀਕੇਸ਼ਨਜ਼),ਬਲਬੀਰ ਸਿੰਘ ਦਿਲਦਾਰ, ਅਮਰਜੀਤ ਵਿਨਾਇਕ, ਦਰਸ਼ਨ ਸਿੰਘ ਲਾਇਬ੍ਰੇਰੀਅਨ,ਦੀਦਾਰ ਖ਼ਾਨ ਧਬਲਾਨ, ਕਰਨ ਪਰਵਾਜ਼, ਪਰਵੇਸ਼ ਕੁਮਾਰ ਸਮਾਣਾ, ਗੁਰਿੰਦਰਜੀਤ ਸਿੰਘ ਘੁੰਮਣ ਅਤੇ ਹਜ਼ੂਰਾ ਸਿੰਘ ਅਤੇ ਹੋਰ ਸੰਬੰਧੀ ਹਾਜ਼ਰ ਸਨ। ਅੰਤ ਵਿਚ ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪ੍ਰੋ. ਕਸੇਲ ਦਾ ਸਨਮਾਨ ਵੀ ਕੀਤਾ ਗਿਆ। ਮੰਚ ਸੰਚਾਲਨ ਦਾ ਕਾਰਜ ਨਾਟਕਕਾਰ ਸਤਿੰਦਰ ਸਿੰਘ ਨੰਦਾ ਨੇ ਖ਼ੂਬਸੂਰਤ ਟਿੱਪਣੀਆਂ ਸਹਿਤ ਬਾਖੂਬੀ ਨਿਭਾਇਆ। 

    ਦਵਿੰਦਰ ਪਟਿਆਲਵੀ