ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੇਵਲ ਧਾਲੀਵਾਲ ਨੂੰ ‘ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ* ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ --  ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਮਿਤੀ 31 ਜੁਲਾਈ 2016 ਨੂੰ ਨਿਵੇਕਲੇ ਮੁਹਾਵਰੇ ਵਾਲੀ ਕਵਿੱਤਰੀ ਰਾਜਵਿੰਦਰ ਕੌਰ ਜਟਾਣਾ ਦੇ ਪਲੇਠੇ ਕਾਵਿ ਸੰਗ੍ਰਹਿ ‘ਆਹਟ` ਦਾ ਭਾਸ਼ਾ ਵਿਭਾਗ, ਪਟਿਆਲਾ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਡਾ. ਸਤੀਸ਼ ਕੁਮਾਰ ਵਰਮਾ, ਡਾ. ਸੁਲਤਾਨਾ ਬੇਗ਼ਮ,ਰਾਜਵਿੰਦਰ ਕੌਰ ਜਟਾਣਾ ਅਤੇ ਬਾਬੂ ਸਿੰਘ ਰੈਹਲ ਆਦਿ ਸ਼ਖਸੀਅਤਾਂ ਸ਼ਾਮਿਲ ਸਨ। 


    ਸਮਾਗਮ ਦੇ ਆਰੰਭ ਵਿਚ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਵੱਡੀ ਗਿਣਤੀ ਵਿਚ ਪੁੱਜੇ ਨਾਮਵਰ ਲੇਖਕਾਂ ਦੇ ਇਕੱਠ ਨੂੰ ਜੀਅ ਆਇਆਂ ਕਹਿੰਦੇ ਹੋਏ ਪੰਜਾਬੀ ਸਾਹਿਤ ਸਭਾ ਪਟਿਆਲਾ ਦੀ ਪੰਜਾਬੀ ਭਾਸ਼ਾ ਅਤੇ ਮਿਆਰੀ ਸਾਹਿਤ ਪ੍ਰਤੀ ਵਚਨਬੱਧਤਾ ਦੁਹਰਾਈ।ਉਪਰੰਤ ਡਾ. ਸਤੀਸ਼ ਕੁਮਾਰ ਵਰਮਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਤੇ ਸਮਾਜ ਵਿਚ ਔਰਤ ਦਾ ਰੁਤਬਾ ਕਿਸੇ ਪੱਖੋਂ ਵੀ ਘਟਾ ਕੇ ਨਹੀਂ ਵੇਖਿਆ ਜਾ ਸਕਦਾ।ਡਾ. ਸੁਲਤਾਨਾ ਬੇਗ਼ਮ ਦਾ ਕਹਿਣਾ ਸੀ ਕਿ ਰਾਜਵਿੰਦਰ ਵਰਗੀਆਂ ਕਵਿੱਤਰੀਆਂ ਕੋਲ ਕਾਵਿਕ ਹੁਨਰ ਹੈ ਜਿਸ ਨੂੰ ਹੋਰ ਮਿਹਨਤ ਨਾਲ ਲਿਸ਼ਕਾਇਆ ਜਾ ਸਕਦਾ ਹੈ। ਜਟਾਣਾ ਦੀ ਪੁਸਤਕ ਉਪਰ ਉਘੇ ਕਵੀ ਪਾਲੀ ਖ਼ਾਦਿਮ ਵੱਲੋਂ ਲਿਖਿਆ ਪਰਚਾ ਪੜ੍ਹਦੇ ਹੋਏ ਵੀਰ ਦਵਿੰਦਰ ਸਿੰਘ ਨੇ ਕਿਹਾ ਕਿ ਜਟਾਣਾ ਕੋਲ ਔਰਤ ਦੇ ਦੁੱਖ ਦਰਦ ਨੂੰ ਸਮਝਣ ਤੇ ਕਲਾਮਈ ਢੰਗ ਨਾਲ ਪੇਸ਼ ਕਰਨ ਦਾ ਹੁਨਰ ਹੈ ਜਦੋਂ ਕਿ ਡਾ. ਕੁਲਦੀਪ ਸਿੰਘ ਦੀਪ, ਦਰਸ਼ਨ ਬੁੱਟਰ, ਤ੍ਰੈਲੋਚਨ ਲੋਚੀ ਅਤੇ ਮਨਜਿੰਦਰ ਧਨੋਆ ਨੇ ਜਟਾਣਾ ਦੀ ਕਾਵਿ ਪੁਸਤਕ ਸੰਬੰਧੀ ਵੱਖ ਵੱਖ ਪਹਿਲੂਆਂ ਤੋਂ ਆਪੋ ਆਪਣਾ ਦ੍ਰਿਸ਼ਟੀਕੋਣ ਪ੍ਰਗਟ ਕਰਦੇ ਹੋਏ ਆਪਣੀਆਂ ਖ਼ੂਬਸੂਰਤ ਨਜ਼ਮਾਂ ਵੀ ਪੇਸ਼ ਕੀਤੀਆਂ। ਨਰਿੰਦਰਪਾਲ ਕੰਗ, ਬਮਲਜੀਤ ਮਾਨ ਕੈਨੇਡਾ, ਸਤਨਾਮ ਕੌਰ ਚੌਹਾਨ,ਪ੍ਰਾਣ ਸੱਭਰਵਾਲ ਆਦਿ ਨੇ ਵੀ ਪੰਜਾਬੀ ਸਾਹਿਤ ਸਭਾ ਅਤੇ ਰਾਜਵਿੰਦਰ ਜਟਾਣਾ ਦੀ ਕਾਵਿ ਪੁਸਤਕ ਦੇ ਹਵਾਲੇ ਨਾਲ ਚਰਚਾ ਕੀਤੀ।ਇਸ ਦੌਰਾਨ ਰਾਜਵਿੰਦਰ ਕੌਰ ਜਟਾਣਾ ਨੇ ਆਪਣੀ ਪੁਸਤਕ ਵਿਚੋਂ ਕੁਝ ਨਜ਼ਮਾਂ ਪੇਸ਼ ਕਰਨ ਦੇ ਨਾਲ ਨਾਲ ਆਪਣੀ ਲਿਖਣ ਪ੍ਰਕਿਰਿਆ ਬਾਰੇ ਗੱਲਾਂ ਸਾਂਝੀਆਂ ਕੀਤੀਆਂ।
    ਸਮਾਗਮ ਦੇ ਦੂਜੇ ਦੌਰ ਵਿਚ ਸੁਖਦੇਵ ਸਿੰਘ ਚਹਿਲ, ਪ੍ਰੋ. ਸੁਭਾਸ਼ ਸ਼ਰਮਾ,ਰਣਜੀਤ ਕੌਰ ਸਵੀ ਮਾਲੇਰਕੋਟਲਾ,ਦਵਿੰਦਰ ਪਟਿਆਲਵੀ, ਨਵਦੀਪ ਸਿੰਘ ਮੁੰਡੀ, ਸ੍ਰੀਮਤੀ ਕਮਲ ਸੇਖੋਂ,ਰਾਜਦੀਪ ਤੂਰ, ਉਮੇਸ਼ ਘਈ, ਅਵਤਾਰ ਸਿੰਘ ਮਾਨ, ਗੁਰਵਿੰਦਰ ਕੌਰ, ਗੁਰਨੈਬ ਮਘਾਣੀਆਂ, ਜਗਪਾਲ ਸਿੰਘ ਚਹਿਲ, ਇੰਜੀਨੀਅਰ ਜੁਗਰਾਜ ਸਿੰਘ, ਬਲਬੀਰ ਦਿਲਦਾਰ, ਅਲੀ ਰਾਜਪੁਰਾ, ਦਰਸ਼ਨ ਸਿੰਘ ਬਨੂੜ, ਹਰਮਨ ਸੂਫ਼ੀ, ਜਗਤਾਰ ਲਾਡੀ ਮਾਨਸਾ, ਸੁਮਨਦੀਪ ਕੌਰ ਮਾਨਸਾ, ਸੁਰਿੰਦਰ ਕੌਰ ਬਾੜਾ ਸਰਹਿੰਦ, ਕਮਲ ਸੇਖੋਂ,ਕਰਮ ਸਿੰਘ ਵਕੀਲ,ਜੀ.ਐਸ.ਮੀਤ, ਕਰਨ ਪਰਵਾਜ਼, ਜਸਵਿੰਦਰ ਪੰਜਾਬੀ, ਹਰਦੀਪ ਬਿਰਦੀ, ਰਸ਼ਮੀ ਸ਼ਰਮਾ ਚੰਡੀਗੜ੍ਹ, ਜਗਜੀਤ ਸਿੰਘ, ਵੀ ਆਪੋ ਆਪਣੀਆਂ ਲਿਖਤਾਂ ਸੁਣਾਈਆਂ। 
    ਇਸ ਸਮਾਗਮ ਵਿਚ ਸ. ਭਗਵਾਨ ਸਿੰਘ ਮਾਨ, ਜੰਗੀਰ ਕੌਰ,ਸ਼ਰਨਪ੍ਰੀਤ ਕੌਰ, ਬਲਵਿੰਦਰ ਸਿੰਘ ਭੱਟੀ,ਡਾ. ਗੁਰਮੀਤ ਕੱਲਰਮਾਜਰੀ,ਡਾ. ਸੰਤੋਖ ਸਿੰਘ ਸੁੱਖੀ,  ਡਾ. ਹਰਪ੍ਰੀਤ ਸਿੰਘ,  ਗੁਰਚਰਨ ਸਿੰਘ ਪੱਬਾਰਾਲੀ, ਹਰਪ੍ਰੀਤ ਸਿੰਘ ਰਾਣਾ, ਯੂ.ਐਸ.ਆਤਿਸ਼, ਇੰਦਰਜੀਤ ਸਿੰਘ ਕੂਨਰ, ਹਰੀਦੱਤ ਹਬੀਬ, ਲੈਕਚਰਾਰ ਸ਼ਰਨਪ੍ਰੀਤ ਕੌਰ,ਜਤਿੰਦਰ ਸਿੰਘ, ਦਿਲਬਾਗ ਸਿੰਘ,ਭਗਤ ਸਿੰਘ, ਜਗਸੀਰ ਸਿੰਘ,ਰਣਜੀਤ ਸਿੰਘ, ਸਤਵਿੰਦਰ ਸਿੰਘ, ਜਸਪਾਲ ਸਿੰਘ, ਐਮ.ਐਸ.ਜੱਗੀ, ਰਮਨਪ੍ਰੀਤ ਕੌਰ, ਆਸ਼ਿਨਾ,  ਸੁਰਿੰਦਰ ਜੀਤ ਸਿੰਘ ਚੌਹਾਨ, ਹਰਮਨਪ੍ਰੀਤ ਕੌਰ, ਗੁਰਵਿੰਦਰ ਸਿੰਘ, ਗੁਰਦੀਪ ਰਾਜ, ਨਰਿੰਦਰਪਾਲ ਕੌਰ,ਰੁਪਿੰਦਰ ਰੂਪ, ਕਮਲੇਸ਼ ਕੁਮਾਰੀ,  ਜਸਪਾਲ ਦੇਸੂਵੀ, ਰਾਜ ਰੁਪਿੰਦਰਪਾਲ ਕੌਰ, ਕ੍ਰਿਸ਼ਨ ਲਾਲ ਧੀਮਾਨ,ਅਰਵਿੰਦਰ ਸਿੰਘ,ਸਤਪਾਲ ਭੀਖੀ,  ਡਾ. ਕੰਵਰ ਜਸਮਿੰਦਰ ਪਾਲ ਸਿੰਘ, ਤਰਨਜੀਤ ਸਿੰਘ, ਜਸਵਿੰਦਰ ਸਿੰਘ, ਅਲਕਾ ਅਰੋੜਾ, ਗੁਰਪ੍ਰੀਤ ਬੈਂਸ, ਰੌਬਿਨਦੀਪ ਮਾਨ,ਫਤਹਿਜੀਤ ਸਿੰਘ,ਗਜਾਦੀਨ ਪੱਬੀ, ਸਾਵਨਦੀਪ ਜਟਾਣਾ ਆਦਿ ਸਾਹਿਤ ਅਤੇ ਸੰਗੀਤ ਪ੍ਰੇਮੀ ਵੀ ਸ਼ਾਮਲ ਸਨ।  ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ।

    ਦਵਿੰਦਰ ਪਟਿਆਲਵੀ