ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ‘ਔਰਤ ਦੂਜਾ ਰੱਬ` ਦਾ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ - ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ,ਪੰਜਾਬ, ਪਟਿਆਲਾ ਵਿਖੇ ਉਘੇ ਪਰਵਾਸੀ ਪੰਜਾਬੀ ਕਵੀ ਗਿੱਲ ਮੋਰਾਂਵਾਲੀ ਰਚਿਤ ਕਾਵਿ ਸੰਗ੍ਰਹਿ ‘ਔਰਤ ਦੂਜਾ ਰੱਬ` ਦਾ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਪ੍ਰਿਥਵੀ ਰਾਜ ਥਾਪਰ, ਡਾ. ਹਰਸ਼ਿੰਦਰ ਕੌਰ ਐਮ.ਡੀ.,ਪੰਜਾਬੀ ਪ੍ਰਕਾਸ਼ਕ ਤਰਲੋਚਨ ਸਿੰਘ (ਤਰਲੋਚਨ ਪਬਲਿਸ਼ਰਜ਼ ਚੰਡੀਗੜ੍ਹ) ਅਤੇ ਹਰੀਦੱਤ ਹਬੀਬ ਆਦਿ ਅਹਿਮ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ। 

    ਸਮਾਗਮ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਪੁੱਜੇ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਉਪਰ ਹੋ ਰਹੇ ਹਮਲੇ ਚਿੰਤਾਜਨਕ ਹਨ ਅਤੇ ਹਰ ਪੰਜਾਬੀ ਨੂੰ ਆਪਣੀ ਮਾਂ ਬੋਲੀ ਦੀ ਰਖਵਾਲੀ ਲਈ ਹਰ ਚੁਣੌਤੀ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।ਉਹਨਾਂ ਗਿੱਲ ਮੋਰਾਂਵਾਲੀ ਦੇ ਹਵਾਲੇ ਨਾਲ ਇਹ ਵੀ ਕਿਹਾ ਕਿ ਪਰਵਾਸੀ ਅਤੇ ਭਾਰਤੀ ਪੰਜਾਬੀ ਲੇਖਕਾਂ ਨੂੰ ਇਕ ਪਲੇਟਫਾਰਮ ਤੇ ਇਕੱਠਾ ਕਰਨ ਲਈ ਅੱਧੀ ਸਦੀ ਤੋਂ ਇਕ ਪੁੱਲ ਦਾ ਕੰਮ ਕਰਦੀ ਆ ਰਹੀ ਹੈ। ਡਾ. ਪ੍ਰਿਥਵੀ ਰਾਜ ਥਾਪਰ ਨੇ ਗਿੱਲ ਮੋਰਾਂਵਾਲੀ ਦੀ ਖ਼ੂਬਸੂਰਤੀ ਸ਼ਾਇਰੀ ਦੇ ਹਵਾਲੇ ਨਾਲ ਕਿਹਾ ਕਿ ਸਮਾਜ ਹਮੇਸ਼ਾ ਚੁਣੌਤੀਆਂ ਦਾ ਸਾਹਮਣਾ ਕਰਦਾ ਹੈ ਅਤੇ ਲੇਖਕ ਉਹਨਾਂ ਦਾ ਸਮਾਧਾਨ ਦੱਸਦਾ ਹੈ। ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਵਰਤਮਾਨ ਕਲਮਕਾਰਾਂ ਨੇ ਔਰਤ ਦੀ ਮਾਨਸਿਕਤਾ ਨੂੰ ਠੀਕ ਅਰਥਾਂ ਵਿਚ ਸਮਝਣ ਦੀ ਲੋੜ ਉਪਰ ਬਲ ਦਿੱਤਾ ਹੈ।ਪੁਸਤਕ ਬਾਰੇ ਪੇਪਰ ਪੜ੍ਹਦਿਆਂ ਡਾ. ਹਰਜੀਤ ਸਿੰਘ ਸੱਧਰ ਨੇ ਕਿਹਾ ਕਿ ਗਿੱਲ ਮੋਰਾਂਵਾਲੀ ਵੱਲੋਂ ਔਰਤ ਨੂੰ ਰੱਬ ਦਾ ਦਰਜ਼ਾ ਦੇਣ ਪਿੱਛੇ ਔਰਤ ਦੇ ਵਿਸ਼ਾਲ ਮਨ ਵਿਚ ਛੁਪੀ ਹੋਈ ਮੁਹੱਬਤ ਹੈ ਜੋ ਹਰ ਮਨੁੱਖੀ ਵਰਗ ਨੂੰ ਹਮੇਸ਼ਾ ਸਨੇਹ ਦੀਆਂ ਨਜਰਾਂ ਨਾਲ ਵੇਖਦੀ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਰਾਜਵੰਤ ਕੌਰ ਪੰਜਾਬੀ ਨੇ ਗਿੱਲ ਮੋਰਾਂਵਾਲੀ ਦੀ ਪੁਸਤਕ ਵਿਚਲੀ ਉਰਦੂ ਸ਼ਬਦਾਵਲੀ ਦੀ ਪੰਜਾਬੀ ਭਾਸ਼ਾ ਨਾਲ ਕਦੀਮੀ ਸਾਂਝ ਦਾ ਜ਼ਿਕਰ ਕੀਤਾ।ਇਸ ਦੌਰਾਨ ਗਿੱਲ ਮੋਰਾਂਵਾਲੀ ਨੂੰ ਪੰਜਾਬੀ ਸਾਹਿਤ ਸਭਾ ਵੱਲੋਂ ਸਨਮਾਨ ਪ੍ਰਦਾਨ ਕੀਤਾ ਗਿਆ ਜੋ ਤਰਲੋਚਨ ਸਿੰਘ ਹੋਰਾਂ ਨੇ ਪ੍ਰਾਪਤ ਕੀਤਾ।ਇਸ ਅਵਸਰ ਤੇ ਬਾਬੂ ਸਿੰਘ ਰੈਹਲ, ਹਰਗੁਣਪ੍ਰੀਤ ਸਿੰਘ, ਲੈਕਚਰਾਰ ਧਰਮਿੰਦਰ ਸਿੰਘ ਨੇ ਵੀ ਵੱਖ ਵੱਖ ਪੱਖਾਂ ਤੋਂ ਗਿੱਲ ਮੋਰਾਂਵਾਲੀ ਦੇ ਜੀਵਨ ਅਤੇ ਉਸ ਦੇ ਸਾਹਿਤਕ ਸੰਸਾਰ ਬਾਰੇ ਮੁੱਲਵਾਨ ਚਰਚਾ ਕੀਤੀ। 
    ਅਗਲੇ ਦੌਰ ਵਿਚ ਹਰੀਦੱਤ ਹਬੀਬ,ਕੁਲਵੰਤ ਸਿੰਘ, ਰੰਗਕਰਮੀ ਗਿਆਨ ਗੱਖੜ, ਪ੍ਰੋ. ਜੇ.ਕੇ.ਮਿਗਲਾਨੀ,ਨਵਦੀਪ ਮੁੰਡੀ, ਕੁਲਦੀਪ ਪਟਿਆਲਵੀ,ਗੁਰਵਿੰਦਰ ਕੌਰ,ਹਰੀ ਸਿੰਘ ਚਮਕ,ਗੁਰਪ੍ਰੀਤ ਸਿੰਘ ਜਖਵਾਲੀ,ਕੁਲਬੀਰ ਸਿੰਘ ਬਾਦਲ,ਭਾਸ਼ੋ,ਨਿਰਪਜੋਤ ਕੌਰ,ਸੰਦੀਪ ਕੌਰ, ਪ੍ਰਿੰਸੀਪਲ ਅਰਚਨਾ ਮਹਾਜਨ, ਹੌਬੀ ਸਿੰਘ, ਸਜਨੀ ਬਾਤਿਸ਼,ਕੋਮਲਪ੍ਰੀਤ ਕੌਰ ਘੱਗਾ, ਡਾ. ਜੀ.ਐਸ.ਆਨੰਦ, ਐਮ.ਐਸ.ਜੱਗੀ,ਗੱਜਾਦੀਨ ਪੱਬੀ,ਗੁਰਬਚਨ ਸਿੰਘ ਵਿਰਦੀ,ਬਲਬੀਰ ਜਲਾਲਾਬਾਦੀ,ਅਮਰਿੰਦਰ ਸੋਹਲ,ਮਾਸਟਰ ਰਾਜ ਸਿੰਘ ਬਧੌਛੀ,ਸੰਜੇ ਦਰਦੀ,ਸੁਖਵਿੰਦਰ ਸਿੰਘ ਸੁੱਖੀ, ਹਰਨੂਰ ਸਿੰਘ ਰੰਧਾਵਾ,ਕਰਨ ਪਰਵਾਜ਼,ਸੋਹੇਲ ਖਾਨ,ਅਰਸ਼ ਅਲੀ ਆਦਿ ਨੇ ਵੰਨ ਸੁਵੰਨੇ ਵਿਸ਼ਿਆਂ ਵਾਲੀਆਂ ਰਚਨਾਵਾਂ ਸੁਣਾਈਆਂ। ਸਮਾਗਮ ਵਿਚ ਡਾ. ਗੁਰਪਾਲ ਸਿੰਘ,ਗੁਰਿੰਦਰ ਸਿੰਘ ਸੇਠੀ, ਫੋਟੋਕਾਰ ਯਸ਼ਪਾਲ ਬੇਦੀ, ਡਾ. ਜਗਰੂਪ ਕੌਰ,ਅੰਮ੍ਰਿਤਪਾਲ ਸਿੰਘ ਸ਼ੈਦਾ, ਪ੍ਰਗਟ ਸਿੰਘ ਦਾਹੀਆ,ਗੁਰਪ੍ਰੀਤ ਸਿੰਘ ਕਾਠਮੱਠੀ, ਹਰਬੰਸ ਸਿੰਘ ਮਾਨਕਪੁਰੀ,ਦਲੀਪ ਸਿੰਘ ਨਿਰਮਾਣ, ਜਸਵੰਤ ਸਿੰਘ ਸਿੱਧੂ, ਜੋਗਾ ਸਿੰਘ ਧਨੌਲਾ,ਗਗਨਪ੍ਰੀਤ ਕੌਰ,ਓਮਨਪ੍ਰੀਤ ਕੌਰ,ਮਨਵੀਰ ਕੌਰ,ਰਮਨਦੀਪ ਕੌਰ,ਰਾਜਵਿੰਦਰ ਸਿੰਘ,ਜਸਵਿੰਦਰ ਸਿੰਘ ਬਰਸਟ ਆਦਿ ਵੀ ਹਾਜ਼ਰ ਸਨ। ਅੰਤ ਵਿਚ ਤਰਲੋਚਨ ਸਿੰਘ ਨੇ ਧੰਨਵਾਦ ਕੀਤਾ। ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ।