ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ (ਆਲੋਚਨਾਤਮਕ ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿਚੋਂ ਨਾਵਲ, ਕਹਾਣੀ, ਨਾਟਕ ਅਤੇ ਕਵਿਤਾ ਸਭ ਤੋਂ ਪੁਰਾਣੇ ਅਤੇ ਮਹੱਤਵਪੂਰਨ ਰੂਪ ਹਨ। ਸਵੈ ਜੀਵਨੀ ਦੀ ਪਰੰਪਰਾ ਬਾਅਦ ਵਿਚ ਸ਼ੁਰੂ ਹੋਈ ਹੈ। ਪੁਰਾਤਨ ਜ਼ਮਾਨੇ ਵਿਚ ਵੀ ਬਾਲਪਨ ਵਿਚ ਦਾਦੇ-ਦਾਦੀ ਕੋਲੋਂ ਬੱਚੇ ਕਹਾਣੀਆਂ ਜਿਨ੍ਹਾਂ ਨੂੰ ਬਾਤਾਂ ਕਿਹਾ ਜਾਂਦਾ ਸੀ, ਸੁਣਕੇ ਸੌਂਦੇ ਸਨ। ਬਹੁਤ ਕੁਝ ਆਪਣੇ ਪਰਿਵਾਰ ਦੀ ਵਿਰਾਸਤ ਤੋਂ ਹੀ ਸਿਖਦੇ ਸਨ। ਸਮੇਂ ਦੀ ਤਬਦੀਲੀ ਨਾਲ ਕਹਾਣੀਆਂ ਸੁਣਨ ਦੀ ਥਾਂ ਪੜ੍ਹਨ ਦਾ ਰਿਵਾਜ ਹੋ ਗਿਆ। ਵੱਡੀਆਂ ਕਹਾਣੀਆਂ ਨੂੰ ਨਾਵਲਿਟ ਅਤੇ ਨਾਵਲ ਕਿਹਾ ਜਾਣ ਲੱਗ ਪਿਆ। ਲੇਖਿਕਾ ਪਰਮਵੀਰ ਕੌਰ ਜ਼ੀਰਾ ਨੇ ਵੀ ਆਪਣੇ ਦਾਦੇ ਤੋਂ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਅਤੇ ਤ੍ਰਾਸਦੀ ਦੀਆਂ ਬਾਤਾਂ ਸੁਣਕੇ ਅਤੇ ਬਾਅਦ ਵਿਚ ਜ਼ਿੰਦਗੀ ਦੇ ਤਲਖ਼ ਤਜ਼ਰਬੇ ਹਾਸਲ ਕਰਕੇ ਆਪਣੀ ਸਵੈ ਜੀਵਨੀ ਪਰਵਾਜ਼ ਲਿਖੀ, ਜਿਸਨੂੰ ਉਹ ਨਾਵਲ ਲਿਖਦੀ ਹੈ। ਅਸਲ ਵਿਚ ਇਹ ਸਵੈਜੀਵਨੀ ਹੈ ਪ੍ਰੰਤੂ ਉਸਨੇ ਜੀਵਨ ਦੀਆਂ ਘਟਨਾਵਾਂ ਨੂੰ ਦਿਲਚਸਪ ਬਣਾਕੇ ਨਾਵਲ ਬਣਾ ਦਿੱਤਾ ਹੈ। ਇਹ ਨਾਵਲ 127 ਪੰਨਿਆਂ ਦਾ 100 ਰੁਪਏ ਦੀ ਕੀਮਤ ਵਾਲਾ ਹੈ, ਜਿਸਨੂੰ ਲੇਖਿਕਾ ਨੇ ਪੰਜ ਭਾਗਾਂ ਵਿਚ ਵੰਡਿਆ ਹੈ। ਇਸ ਨਾਵਲ ਨੂੰ 5 ਆਬ ਪ੍ਰਕਾਸ਼ਨ ਜਲੰਧਰ ਨੇ ਪ੍ਰਕਾਸ਼ਤ ਕੀਤਾ ਹੈ। ਵੈਸੇ ਇਸਨੂੰ ਨਾਵਲਿਟ ਵੀ ਕਿਹਾ ਜਾ ਸਕਦਾ ਹੈ। ਇਹ ਆਪਣੀ ਕਿਸਮ ਦਾ ਵਿਲੱਖਣ ਨਾਵਲ ਹੈ ਕਿਉਂਕਿ ਇਹ ਫਸਟ ਪਰਸਨ ਵਿਚ ਲਿਖਿਆ ਗਿਆ ਹੈ। ਅਸਲ ਵਿਚ ਇਸਨੂੰ ਸਵੈਜੀਵਨੀ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਨਾਵਲ ਵਿਚ ਲੇਖਿਕਾ ਨੇ ਬਚਪਨ ਵਿਚ ਹੀ ਆਪਣੀ ਮਾਂ ਦੀ ਮੌਤ ਤੋਂ ਬਾਅਦ ਇਕ ਲੜਕੀ ਨੂੰ ਪਿਤਾ ਵੱਲੋਂ ਦੂਜਾ ਵਿਆਹ ਕਰਵਾਉਣ ਤੋਂ ਬਾਅਦ ਦੇ ਹਾਲਾਤ ਬਾਰੇ  ਜ਼ਿੰਦਗੀ ਬਸਰ ਕਰਨ ਸਮੇਂ ਆਈਆਂ ਮੁਸਕਲਾਂ ਅਤੇ ਅਣਮਨੁਖੀ ਵਰਤਾਰਿਆਂ ਬਾਰੇ ਵਿਸਤਾਰ ਪੂਰਬਕ ਲਿਖਿਆ ਹੈ। ਇਹ ਨਾਵਲ ਮਾਂ ਮਹਿਟਰ ਲੜਕੀ ਦੀ ਬਹਾਦਰੀ, ਦਲੇਰੀ, ਦ੍ਰਿੜ੍ਹਤਾ, ਲਗਨ, ਉਸਰੂ ਸੋਚ, ਸਿਆਣਪ ਅਤੇ ਸਜੱਗਤਾ ਦਾ ਨਮੂਨਾ ਹੈ। ਜਿਸ ਕਰਕੇ ਉਹ ਆਪਣੀ ਜ਼ਿੰਦਗੀ ਇਜ਼ਤ ਮਾਣ ਨਾਲ ਬਸਰ ਕਰਨ ਦੇ ਯੋਗ ਹੋਈ ਹੈ। ਆਮ ਤੌਰ ਤੇ ਇਤਨੀ ਛੋਟੀ ਉਮਰ ਵਿਚ ਲੜਕੀਆਂ ਇਤਨੀਆਂ ਸੁਜੱਗ ਨਹੀਂ ਹੁੰਦੀਆਂ। ਉਹ ਆਪਣੇ ਬਜ਼ੁਰਗਾਂ ਦੇ ਪੈਰਾਂ ਵਿਚ ਪੈਰ ਹੀ ਰੱਖਦੀਆਂ ਹੁੰਦੀਆਂ ਹਨ ਪ੍ਰੰਤੂ ਇਸ ਸਵੈਜੀਵਨੀ ਦੀ ਨਾਇਕਾ ਆਮ ਲੜਕੀਆਂ ਨਾਲੋਂ ਥੋੜ੍ਹੀ ਵੱਖਰੀ ਸੋਚ ਦੀ ਮਾਲਕ ਹੈ। ਇਸ ਨਾਵਲ ਦੀ ਕਹਾਣੀ ਸੁਣਾਉਂਦਿਆਂ ਲੇਖਿਕਾ ਨੇ ਸ਼ਬਦਾਵਲੀ ਵੀ ਕਈ ਥਾਂ ਕਮਾਲ ਦੀ ਸਰਲ, ਸਾਦੀ ਸਮਝ ਵਿਚ ਆਉਣ ਵਾਲੀ ਪ੍ਰੰਤੂ ਮਨ ਨੂੰ ਸਰਸਾਰ ਕਰਨ ਵਾਲੀ ਵਰਤੀ ਹੈ। ਜਿਵੇਂ ਉਹ ਲਿਖਦੀ ਹੈ '' ਦੋਸਤੋ! ਜ਼ਿੰਦਗੀ ਚੰਦਨ ਦਾ ਬਾਗ ਨਹੀਂ, ਜਿਸ ਤੋਂ ਹਮੇਸ਼ਾ ਖ਼ੁਸ਼ਬੂ ਹੀ ਆਉਂਦੀ ਰਹੇ……………..! ਇਹ ਦੁੱਖਾਂ-ਸੁੱਖਾਂ, ਗ਼ਮਾਂ-ਹੰਝੂਆਂ, ਦਰਦਾਂ, ਮਿਲਾਪ-ਵਿਛੋੜੇ, ਖ਼ੁਸ਼ੀ-ਗ਼ਮੀ ਦਾ ਘਟਨਾ ਚਕਰ ਹੈ। ਨਿਰੰਤਰ ਕਾਰਜਸ਼ੀਲਤਾ ਇਸਨੂੰ ਸਾਰÎਥਕ ਬਣਾ ਦਿੰਦੀ ਹੈ। ਇਸ ਲਈ ਬੰਧੂਓ…! ਹਮੇਸ਼ਾ ਕਾਰਜਸ਼ੀਲ ਰਹੋ।''ਇਹ ਨਾਵਲ ਪੜ੍ਹਦਿਆਂ ਪਾਠਕ ਦਾ ਮਨ ਵੀ ਕਈ ਵਾਰ ਡਿਕ ਡੋਲੇ ਖਾਣ ਲੱਗ ਜਾਂਦਾ ਹੈ। ਭਾਵੇਂ ਲੇਖਿਕਾ ਨੇ ਕਈ ਥਾਂ ਅੰਗਰੇਜ਼ੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ ਪ੍ਰੰਤੂ ਕਹਾਣੀ ਦੀ ਲਗਾਤਾਰਤਾ ਅਤੇ ਪਾਤਰਾਂ ਦੇ ਪੜ੍ਹੇ ਲਿਖੇ ਹੋਣ ਕਰਕੇ ਉਹ ਬਹੁਤੀ ਖਟਕਦੀ ਨਹੀਂ। ਲੇਖਿਕਾ ਨੇ ਸਿੱਧ ਕਰ ਦਿੱਤਾ ਹੈ ਕਿ ਮਤਰੇਈ ਮਾਂ ਅਤੇ ਪਿਤਾ ਦੀ ਕਿਸੇ ਕਿਸਮ ਦੀ ਸਹਾਇਤਾ ਤੋਂ ਬਿਨਾਂ ਵੀ ਇਕ ਬੇਸਹਾਰਾ ਲੜਕੀ ਆਪਣੇ ਦਾਦੇ ਅਤੇ ਉਸਦੀ ਮੌਤ ਤੋਂ ਬਾਅਦ ਸਮਾਜ ਦੇ ਚੰਗੇ ਕਿਰਦਾਰ ਵਾਲੇ ਇਨਸਾਨਾ ਦੇ ਪਿਆਰ ਅਤੇ ਸਹਿਯੋਗ ਨਾਲ ਲੜਕੀਆਂ ਆਪਣੀ ਮਰਜੀ ਅਨੁਸਾਰ ਪਰਵਾਜ਼ ਭਰ ਸਕਦੀਆਂ ਹਨ, ਬਸ਼ਰਤੇ ਕਿ ਉਨ੍ਹਾਂ ਵਿਚ ਹੌਸਲਾ, ਆਤਮ ਵਿਸ਼ਵਾਸ਼, ਦ੍ਰਿੜ੍ਹ ਇਰਾਦਾ, ਲਗਨ, ਨਿਸ਼ਾਨਾ ਪ੍ਰਾਪਤ ਕਰਨ ਦੀ ਇਛਾ ਸ਼ਕਤੀ ਅਤੇ ਅਡੋਲ ਰਹਿਣ ਦੀ ਸਮਰੱਥਾ ਹੋਵੇ। ਅਜਿਹੇ ਪੰਧ ਵਿਚ ਰੁਕਾਵਟਾਂ ਬਹੁਤ ਆਉਂਦੀਆਂ ਹਨ। ਇਹ ਨਾਵਲ ਨੌਜਵਾਨ ਬੇਸਹਾਰਾ ਲੜਕੀਆਂ ਜਿਨ੍ਹਾਂ ਨੂੰ ਹਾਲਾਤ ਨੇ ਦੁੱਖਾਂ ਦੀ ਘੁੰਮਣਘੇਰੀ ਵਿਚ ਪਾ ਕੇ ਅਨੇਕਾਂ ਦੁਸ਼ਾਵਰੀਆਂ ਅਤੇ ਔਕੜਾਂ ਵਿਚ ਪਾ ਦਿੱਤਾ ਹੋਵੇ, ਉਨ੍ਹਾਂ ਲਈ ਸਵੈਮਾਣ ਨਾਲ ਜ਼ਿੰਦਗੀ ਜਿਓਣ ਲਈ ਪ੍ਰੇਰਨਾਦਾਇਕ ਹੋ ਸਕਦਾ ਹੈ। ਹਾਲਾਂਕਿ ਇਸ ਨਾਵਲ ਵਿਚ ਇਕ ਅਬਲਾ ਦੀ ਤ੍ਰਾਸਦੀ ਦੀ ਦਰਦਭਰੀ ਕਹਾਣੀ ਹੈ ਪ੍ਰੰਤੂ ਲੇਖਿਕਾ ਨੇ ਇਸ ਪ੍ਰਕਾਰ ਵਰਨਣ ਕੀਤਾ ਹੈ ਕਿ ਉਹ ਲੜਕੀ ਤਰਸ ਦੀ ਪਾਤਰ ਬਣਨ ਦੀ ਥਾਂ ਆਤਮ ਵਿਸ਼ਵਾਸ਼ ਦਾ ਨਮੂਨਾ ਬਣਦੀ ਹੈ। ਨਾਵਲ ਵਿਚ ਉਸ ਲੜਕੀ ਦੇ ਦਾਦੇ ਦੀ ਦਲੇਰੀ ਅਤੇ ਪਿਤਾ ਗੁਰਪਰਤਾਪ ਸਿੰਘ ਦੀ ਬੁਜਦਿਲੀ ਵਿਖਾਈ ਗਈ ਹੈ। ਇਕ ਪਰਿਵਾਰ ਦੇ ਦੋ ਮੈਂਬਰ ਇਕ ਦੂਜੇ ਦੇ ਉਲਟ ਸੁਭਾਅ ਦੇ ਹਨ। ਦਾਦਾ ਆਪਣੇ ਸਪੁੱਤਰ ਨੂੰ ਇਸ ਕਰਕੇ ਬੇਦਖ਼ਲ ਕਰ ਦਿੰਦਾ ਹੈ ਕਿਉਂਕਿ ਉਹ ਆਪਣੀ ਦੂਜੇ ਵਿਆਹ ਵਾਲੀ ਪਤਨੀ ਦੇ ਮਗਰ ਲੱਗਕੇ ਆਪਣੀ ਲੜਕੀ ਦੀ ਵੇਖ ਭਾਲ ਦੀ ਜ਼ਿੰਮੇਵਾਰੀ ਨਹੀਂ ਲੈਂਦਾ, ਸਗੋਂ ਸਾਰੀ ਪ੍ਰਾਪਰਟੀ ਆਪਣੇ ਨਾਮ ਲਗਵਾਉਣ ਲਈ ਆਪਣੇ ਪਿਤਾ ਉਪਰ ਜ਼ੋਰ ਪਾਉਂਦਾ ਰਹਿੰਦਾ ਸੀ। ਬੇਸਹਾਰਾ ਲੜਕੀ ਦੀ ਵਿਚਾਰਧਾਰਾ ਵੀ ਅਦਰਸ਼ਕ ਅਤੇ ਠੋਸ ਵਿਖਾਈ ਗਈ ਹੈ, ਜਿਸਤੋਂ ਲੜਕੀਆਂ ਅਗਵਾਈ ਲੈ ਸਕਦੀਆਂ ਹਨ। ਲੇਖਿਕਾ ਨੇ ਨਾਵਲ ਦੀ ਮੁੱਖ ਪਾਤਰ ਵੀਰੂ ਨੂੰ ਦਾਰਸ਼ਨਿਕ ਵਿਚਾਰਧਾਰਾ ਵਾਲੀ ਧਾਰਮਿਕ ਖਿਆਲਾਂ ਵਿਚ ਪਰੁਚੀ ਵਿਖਾਇਆ ਗਿਆ ਹੈ। ਆਦਰਸ਼ਕ, ਦਲੇਰ ਅਤੇ ਆਤਮ ਵਿਸ਼ਵਾਸੀ ਇਤਨੀ ਵਿਖਾਇਆ ਗਿਆ ਹੈ ਕਿ ਕਈ ਵਾਰ ਤਾਂ ਉਸਦੇ ਕਿਰਦਾਰ ਨੂੰ ਸਲਾਮ ਕਰਨ ਨੂੰ ਦਿਲ ਕਰਦਾ ਹੈ। ਨੌਜਵਾਨੀ ਦੀ ਉਮਰ ਵਿਚ ਗੂੜ੍ਹ ਗਿਆਨ ਦੀਆਂ ਗੱਲਾਂ ਸੁਣਕੇ ਉਹ ਰੱਬੀ ਰੂਪ ਲੱਗਦੀ ਹੈ। ਮਤਰੇਈ ਮਾਂ ਬਾਰੇ ਨਾਇਕਾ ਵੀਰੂ ਆਪਣੀ ਭਾਵਨਾ ਨੂੰ ਆਪਣੇ ਪਾਪਾ ਦੀ ਪਿੰ੍ਰਸੀਪਲ ਪਤਨੀ ਕਹਿਕੇ ਪ੍ਰਗਟਾਉਂਦੀ ਹੈ ਪ੍ਰੰਤੂ ਕੋਈ ਘਟੀਆ ਸ਼ਬਦਾਵਲੀ ਨਹੀਂ ਵਰਤਦੀ, ਜਿਸਤੋਂ ਉਸਦੀ ਸਿਆਣਪ, ਅਣਖ਼ ਅਤੇ ਖ਼ੁਦਦਾਰੀ ਝਲਕਦੀ ਹੈ। ਪ੍ਰੰਤੂ ਉਹ ਉਸਨੂੰ ਆਪਣੀ ਮਾਂ ਦਾ ਦਰਜਾ ਵੀ ਨਹੀਂ ਦਿੰਦੀ। ਕਈ ਥਾਂ ਆਪਣੇ ਪਾਪਾ ਨੂੰ ਵੀ ਸਤਿਕਾਰ ਅਤੇ ਵਿਅੰਗ ਨਾਲ ਸ੍ਰ.ਗੁਰਪਰਤਾਪ ਸਿੰਘ ਕਹਿੰਦੀ ਹੈ। ਵੀਰੂ ਨੇ ਮਾੜੇ ਹਾਲਾਤ ਅਤੇ ਨਾਜ਼ਕ ਦੌਰ ਵਿਚ ਵੀ ਹਾਰ ਨਹੀਂ ਮੰਨੀ ਅਤੇ ਨਾ ਹੀ ਕੋਈ ਗ਼ਲਤ ਕਦਮ ਚੁੱਕਿਆ ਹੈ, ਜਿਸ ਕਰਕੇ ਉਹ ਬਾਕੀ ਲੜਕੀਆਂ ਲਈ ਰੋਲ ਮਾਡਲ ਹੈ। ਵੀਰੂ ਆਪਣੇ ਪਿਤਾ ਦੇ ਵਿਵਹਾਰ ਤੋਂ ਇਤਨੀ ਦੁੱਖੀ ਹੈ ਕਿ ਉਹ ਉਸਦਾ ਫੋਨ ਸੁਣਨ ਨੂੰ ਵੀ ਤਿਆਰ ਨਹੀਂ। ਪ੍ਰੰਤੂ ਇਕ ਥਾਂ ਤੇ ਲਿਖਦੀ ਹੈ ਕਿ ਜਦੋਂ ਉਸਨੂੰ ਚੰਡੀਗੜ੍ਹ ਤੋਂ ਬਾਹਰ ਉਸਦੇ ਦਾਦਾ ਵੱਲੋਂ ਉਸ ਲਈ ਖ੍ਰੀਦੇ ਫਲੈਟ ਵਿਚੋਂ ਕੱਢਣ ਲਈ ਪੜ੍ਹਾਈ ਦੇ ਬਹਾਨੇ ਆਪਣੇ ਚਚੇਰੇ ਭਰਾ ਨਾਲ ਉਸਦਾ ਪਿਤਾ ਪੜ੍ਹਨ ਲਈ ਭੇਜਦਾ ਹੈ ਤਾਂ ਪੰਜ ਲੱਖ ਰੁਪਿਆ ਵੀਰੂ ਦੇ ਖਰਚੇ ਲਈ ਚਚੇਰੇ ਭਰਾ ਨੂੰ ਦਿੰਦਾ ਹੈ। ਇਸ ਸਵੈ ਜੀਵਨੀ ਤੋਂ ਇਹ ਵੀ ਪਤਾ ਲਗਦਾ ਹੈ ਕਿ ਮਤਰੇਈ ਮਾਂ ਅਤੇ ਖ਼ੂਨ ਦੇ ਰਿਸ਼ਤੇ ਨਾਲੋਂ ਹੋਰ ਦੂਜੇ ਰਿਸ਼ਤੇ ਜ਼ਿਆਦਾ ਨਿਭਦੇ ਹਨ ਕਿਉਂਕਿ ਵੀਰੂ ਨੂੰ ਸੈਣੀ, ਅਰੋੜਾ , ਪਿਤਾ ਦਾ ਚਚੇਰਾ ਭਰਾ, ਐਮ.ਡੀ. ਸਾਹਿਬ, ਨਾਟਕ ਮੰਡਲੀ ਦੇ ਸਹਿਯੋਗੀ ਅਤੇ ਮੂੰਹ ਬੋਲਾ ਭਰਾ ਦੇ ਪਰਿਵਾਰ ਵੱਲੋਂ ਬਹੁਤ ਸਹਾਇਤਾ ਅਤੇ ਪਿਤਰੀ ਪਿਆਰ ਮਿਲਿਆ ਹੈ। ਅਮਰਬੀਰ ਸਿੰਘ ਜਿਹੜਾ ਸੈਣੀ ਪਰਿਵਾਰ ਨੇ ਅਡਾਪਟ ਕੀਤਾ ਹੋਇਆ ਲੜਕਾ ਹੈ, ਉਹ ਵੀ ਵੀਰੂ ਨਾਲ ਬਾਵਾਸਤਾ ਰਹਿੰਦਾ ਹੈ ਜਿਸਤੋਂ ਇਹ ਸਵੈ ਜੀਵਨੀ ਦਿਲਚਸਪ ਬਣਦੀ ਲੱਗਦੀ ਹੈ ਕਿਉਂਕਿ ਇਕ ਲੜਕੇ ਅਤੇ ਲੜਕੀ ਦੀਆਂ ਅੰਤਰੀਵ ਭਾਵਨਾਵਾਂ ਦੀ ਖਿੱਚ ਦਾ ਪ੍ਰਗਟਾਵਾ ਹੁੰਦਾ ਹੈ। ਇਕ ਲੜਕੇ ਅਤੇ ਲੜਕੀ ਵਿਚ ਇਸ ਖਿੱਚ ਦਾ ਹੋਣਾ ਕੁਦਰਤੀ ਹੈ, ਜਿਸ ਕਰਕੇ ਪਾਠਕ ਦੀ ਰੁਚੀ ਬਣੀ ਰਹਿੰਦੀ ਹੈ। ਸਕੂਲ ਵਿਚ ਪੜ੍ਹਾਉਂਦਿਆਂ ਉਸਨੂੰ ਬੜੇ ਤਲਖ਼ ਤਜ਼ਰਬੇ ਹੁੰਦੇ ਹਨ। ਸਿਆਸਤਦਾਨਾ ਦੀ ਸਕੂਲਾਂ ਵਿਚ ਦਖ਼ਅੰਦਾਜ਼ੀ, ਭਰਿਸ਼ਟਾਚਾਰ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਖ਼ੁਦਗਰਜੀ ਲਈ ਸਿਆਸਤਦਾਨ ਨਸ਼ਿਆਂ ਦੀ ਦਲਦਲ ਵਿਚ ਧਕੇਲ ਦਿੰਦੇ ਹਨ। ਅਜਿਹੇ ਹਾਲਾਤ ਵਿਚ ਵੀਰੂ ਨੇ ਅਸੂਲਾਂ ਦੇ ਵਿਰੁਧ ਜਾ ਕੇ ਰੋਜ-ਰੋਜ ਮਰਨ ਨਾਲੋਂ ਇਕ ਦਿਨ ਮਰਨਾ ਆਰਥਾਤ ਨੌਕਰੀ ਤੋਂ ਅਸਤੀਫਾ ਦੇਣਾ ਯੋਗ ਸਮਝਿਆ, ਜਦੋਂ ਕਿ ਜੀਵਨ ਬਸਰ ਕਰਨ ਲਈ ਪੈਸਾ ਜ਼ਰੂਰੀ ਹੁੰਦਾ ਹੈ। ਵੀਰੂ ਬਲਾਤਕਾਰ ਤੋਂ ਪ੍ਰਭਾਵਤ ਲੜਕੀਆਂ, ਯਤੀਮਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਵਿਦਿਆਰਥੀਆਂ ਦੀ ਨਾਟਕ ਮੰਡਲੀ ਬਣਾਕੇ ਦੇਸ਼ ਭਗਤੀ ਦਾ ਜ਼ਜਬਾ ਵੀ ਪੈਦਾ ਕਰਨ ਵਿਚ ਪਹਿਲ ਕਰਦੀ ਰਹੀ ਹੈ। ਅਜਿਹੇ ਕੁਝ ਕਾਰਨ ਹਨ ਜਿਨ੍ਹਾਂ ਕਰਕੇ ਉਹ ਲੋਕ ਨਾਇਕਾ ਬਣਕੇ ਲੋਕ ਸੇਵਾ ਕਰ ਰਹੀ ਹੈ। ਸਵੈ ਜੀਵਨੀ ਦੇ ਅਖ਼ੀਰ ਤੱਕ ਵੀਰੂ ਸਮਾਜ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਕਰਦੀ ਰਹਿੰਦੀ ਹੈ। ਹੈਰਾਨੀ ਦੀ ਗੱਲ ਹੈ ਕਿ ਜਿਸ ਪਰਿਵਾਰ ਨੇ ਉਸਦੀ ਪੜ੍ਹਾਈ ਅਤੇ ਪਾਲਣ ਪੋਸ਼ਣ ਕੀਤਾ ਸੀ, ਉਸਦੇ ਮਾਤਾ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਨੇ ਵੀਰੂ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ ਸੀ। ਜੋ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਛੁਡਾਇਆ ਗਿਆ ਸੀ। ਇਸ ਜਦੋਜਹਿਦ ਵਿਚ ਪੁਲਿਸ ਦੇ ਰੋਲ ਬਾਰੇ ਉਸਦੇ ਤਜਰਬੇ ਬੜੇ ਕੌੜੇ ਹਨ ਤੇ ਉਹ ਲਿਖਦੀ ਹੈ ਕਿ ਪੁਲਿਸ ਪਰਿਵਾਰਾਂ ਦੀਆਂ ਤਿੰਨ ਪੁਸ਼ਤਾਂ ਤੇ ਵੀ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ। ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਪਰਮਵੀਰ ਕੌਰ ਜ਼ੀਰਾ ਦੀ ਸਵੈ ਜੀਵਨੀ ਵਿਲੱਖਣ ਕਿਸਮ ਦੀ ਹੈ, ਜਿਸ ਨੂੰ ਪੜ੍ਹਕੇ ਨੌਜਵਾਨੀ ਪ੍ਰੇਰਨਾ ਲੈ ਸਕਦੀ ਹੈ। ਬੱਚਿਆਂ ਨੂੰ ਬਿਜਲੀ ਉਪਕਰਣਾਂ ਨਾਲ ਖੇਡਣ ਤੋਂ ਵੀ ਵਰਜਦੀ ਹੈ ਕਿਉਂਕਿ ਵੀਰੂ ਵੱਲੋਂ ਬਿਜਲੀ ਦੇ ਉਪਕਰਨ ਨਾਲ ਖੇਡਣ ਕਰਕੇ ਗੰਭੀਰ ਹਾਲਾਤ ਦਾ ਸਾਹਮਣਾ ਕਰਨਾ ਪਿਆ ਸੀ। ਅਜੇ ਪਰਮਵੀਰ ਕੌਰ ਜ਼ੀਰਾ ਭਰ ਜਵਾਨੀ ਵਿਚ ਹੈ, ਉਸਦੀ ਬਾਕੀ ਰਹਿੰਦੀ ਉਮਰ ਦੀ ਕਹਾਣੀ ਹੋਰ ਵੀ ਦਿਲਚਸਪ ਹੋ ਸਕਦੀ ਹੈ ਕਿਉਂਕਿ ਉਹ ਆਮ ਲੜਕੀਆਂ ਨਾਲੋਂ ਆਪਣਾ ਵੱਖਰਾ ਰਸਤਾ ਬਣਾਕੇ ਚਲਣ ਵਾਲੀ ਜੁਝਾਰੂ ਲੜਕੀ ਹੈ। ਸ਼ਾਲਾ ਉਹ ਪੰਜਾਬੀ ਸਾਹਿਤ ਦੀ ਝੋਲੀ ਹੋਰ ਭਰਦੀ ਰਹੇ ਅਤੇ ਅੰਗਰੇਜ਼ੀ ਦੇ ਸ਼ਬਦਾਂ ਦੀ ਵਰਤੋਂ ਤੋਂ ਪ੍ਰਹੇਜ ਕਰੇ।