ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  • ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ (ਪੁਸਤਕ ਪੜਚੋਲ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਵਰਤਮਾਨ ਸਮਾਜ ਵਿਚ ਬੇਰੋਜ਼ਗਾਰੀ, ਨਸ਼ੇ ਅਤੇ ਇਸ਼ਕ ਮੁਸ਼ਕ ਦੇ ਝਮੇਲਿਆਂ ਵਿਚ ਨੌਜਵਾਨੀ ਹਾਲਾਤ ਦਾ ਮੁਕਾਬਲਾ ਕਰਨ ਦੀ ਥਾਂ ਨਿਰਾਸ਼ਾ ਦੇ ਆਲਮ ਵਿਚ ਗ੍ਰਸਤ ਹੋ ਰਹੀ ਹੈ। ਸਾਹ ਲੈਂਦੀ ਕਬਰਗਾਰ ਕਾਵਿ ਸੰਗ੍ਰਹਿ ਵੀ ਇਕ ਨੌਜਵਾਨ ਦੀਆਂ ਇਛਾਵਾਂ ਦੀ ਪੂਰਤੀ ਨਾ ਹੋਣ ਕਰਕੇ ਅਤੇ ਬੇਰੋਜ਼ਗਾਰੀ ਅਤੇ ਇਸ਼ਕ ਦੇ ਅੱਧ ਵਿਚਕਾਰ ਟੁੱਟਣ ਦੇ ਦਰਦ ਨੂੰ ਨਾ ਬਰਦਾਸ਼ਤ ਕਰਨ ਦੀ ਦਾਸਤਾਂ ਕਵਿਤਾਵਾਂ ਦੇ ਰੂਪ ਵਿਚ ਪ੍ਰਗਟ ਕੀਤੀ ਗਈ ਹੈ। ਕਵੀ ਦੀਆਂ ਖੁਲ੍ਹੀਆਂ ਕਵਿਤਾਵਾਂ ਤੋਂ ਪਤਾ ਲੱਗਦਾ ਹੈ ਕਿ ਇਨਸਾਨ ਦੀਆਂ ਸੱਧਰਾਂ ਅਤੇ ਖ਼ੁਆਬਾਂ ਦੇ ਪੂਰੇ ਨਾ ਹੋਣ ਤੋਂ ਬਾਅਦ ਉਹ ਮਾਨਸਿਕ ਤੌਰ ਤੇ ਖ਼ਤਮ ਹੋ ਜਾਂਦਾ ਹੈ, ਭਾਵੇਂ ਸਰੀਰਕ ਤੌਰ ਤੇ ਇਨਸਾਨ ਸਮਾਜ ਵਿਚ ਵਿਚਰਦਾ ਰਹੇ। ਉਸਦੀਆਂ ਕਵਿਤਾਵਾਂ ਇਸ਼ਕ ਮੁਸ਼ਕ ਦੇ ਅਸਫਲ ਹੋਣ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਹੈ। ਕਵੀ ਅਨੁਸਾਰ ਇਨਸਾਨ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿਉਂਕਿ ਅੰਤਰ ਆਤਮਾ ਦੀ ਅਵਾਜ਼ ਸੁਣਨ ਨਾਲ ਉਸਨੂੰ ਸੰਤੁਸ਼ਟੀ ਪ੍ਰਾਪਤ ਹੋ ਸਕਦੀ ਹੈ। ਪਿਆਰ ਦਾ ਜ਼ਿਕਰ ਕਰਦਿਆਂ ਉਹ ਲਿਖਦਾ ਹੈ ਇਸਤੋਂ ਸਿਰਫ ਹਾਉਕੇ, ਦਰਦ, ਵਿਛੋੜਾ ਅਤੇ ਭਟਕਣਾ ਹੀ ਪੱਲੇ ਪੈਂਦੀ ਹੈ। ਇਕਤਰਫਾ ਪਿਆਰ ਹੋਰ ਵੀ ਖ਼ਤਰਨਾਕ ਹੁੰਦਾ ਹੈ। ਉਸ ਅਨੁਸਾਰ ਅੱਜ ਕਲ੍ਹ ਪਿਆਰ ਵਿਚ ਧੋਖਾ, ਫਰੇਬ, ਦਗਾ ਅਤੇ ਨਫ਼ਰਤ ਭਾਰੂ ਹੋ ਗਈ ਹੈ। ਲੋਕ ਸੱਚੇ ਸੁੱਚੇ ਪਿਆਰ ਦਾ ਢੌਂਗ ਰਚਦੇ ਹਨ, ਉਨ੍ਹਾਂ ਦਾ ਮੰਤਵ ਹਵਸ ਦੀ ਪੂਰਤੀ ਹੁੰਦਾ ਹੈ। ਧੋਖੇਬਾਜ਼ ਇਸ਼ਕ ਦੀ ਪ੍ਰਾਪਤੀ ਲਈ ਫਕੀਰੀ ਦੇ ਢੰਗ ਤਰੀਕੇ ਅਪਣਾਉਂਦੇ ਹਨ। ਸੱਚੇ ਆਸ਼ਕ ਭਟਕਦੇ ਰਹਿ ਜਾਂਦੇ ਹਨ। ਕਵੀ ਨੇ ਆਪਣੀਆਂ ਭਾਵਨਾਵਾਂ ਨੂੰ ਬਿੰਬਾਂ ਰਾਹੀਂ ਪ੍ਰਗਟ ਕੀਤਾ ਹੈ। ਲੋਕ ਮੁਹੱਬਤਾਂ ਦੇ ਨਾਂ ਤੇ ਧੋਖੇ ਕਰ ਰਹੇ ਹਨ। ਇਉਂ ਲੱਗਦਾ ਹੈ ਕਿ ਕਵੀ ਇਸ਼ਕ ਵਿਚ ਅਸਫਲ ਰਿਹਾ ਹੋਵੇਗਾ। ਧੋਖੇਬਾਜ਼ ਆਸ਼ਕਾਂ ਦੀ ਆਦਤ ਬਣ ਗਈ ਹੈ ਕਿ ਆਪਣੇ ਪ੍ਰੇਮੀਆਂ ਦੀਆਂ ਭਾਵਨਾਵਾਂ ਨਾਲ ਖੇਡਿਆ ਜਾਵੇ। ਜਦੋਂ ਇਨਸਾਨ ਪਿਆਰ ਦੇ ਵਣਜ ਵਿਚ ਅਸਫਲ ਹੋ ਜਾਂਦਾ ਹੈ ਤਾਂ ਉਹ ਸੁਪਨੇ ਸਿਰਜਦਾ ਰਹਿੰਦਾ ਹੈ। ਪ੍ਰੇਮੀਆਂ ਨੂੰ ਕਵੀ ਸਲਾਹ ਦਿੰਦਾ ਹੈ ਐਵੇਂ ਰੋਮਾਂਸ ਦੇ ਚਕਰ ਵਿਚ ਸਮਾਂ ਨਾ ਗੁਆਇਆ ਜਾਵੇ ਕਿਉਂਕਿ ਪੱਥਰ ਉਪਰ ਪਾਣੀ ਦਾ ਅਸਰ ਨਹੀਂ ਹੁੰਦਾ ਸਗੋਂ ਉਹੀ ਪਾਣੀ ਪੰਛੀਆਂ ਨੂੰ ਪਿਆਇਆ ਜਾਵੇ। ਜਿਸਤੋਂ ਉਸਦੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਸੰਦੀਪ ਆਲਮ ਲਿਖਦਾ ਹੈ-
                             ਪੱਥਰ ਹੋਏ ਜਜ਼ਬਿਆਂ ਨੂੰ
                             ਕਿਸੇ ਦੀ ਪਿਆਸ 'ਚ ਭਿਉਂ ਛੱਡੋ.. .. ..।
                             ਦੋ ਘੁੱਟ ਨੀਰ ਆਪਣੇ ਹਿੱਸੇ ਦਾ
                             ਪਰਿੰਦਿਆਂ ਨੂੰ ਦੇ ਛੱਡੋ.. .. ..।
          ਸੰਦੀਪ ਆਲਮ ਇਕ ਕਵਿਤਾ ਵਿਚ ਲਿਖਦਾ ਹੈ ਕਿ ਅਤਿਰਿਪਤ ਮਨ ਕਦੀਂ ਤ੍ਰਿਪਤ ਨਹੀਂ ਹੋ ਸਕਦਾ। ਇਸ ਕਰਕੇ ਪਿਆਰ ਵਿਹੁਣੇ ਇਨਸਾਨ ਦੇ ਸਾਰੇ ਰੰਗ ਖ਼ਤਮ ਹੋ ਜਾਂਦੇ ਹਨ। ਵਕਤ, ਤਸੀਹੇ, ਦੁੱਖ-ਸੁੱਖ ਇਕੋ ਵਸਤੂ ਹਨ, ਇਨ੍ਹਾਂ ਦੇ ਨਾਮ ਹੀ ਵੱਖਰੇ ਹਨ। ਇਨ੍ਹਾਂ ਉਪਰ ਕਾਬੂ ਆਦਮੀ ਤੇ ਤੀਵੀਂ ਇਕੱਠਿਆਂ ਪਾ ਸਕਦੇ ਹਨ। ਤਾੜੀ ਹਮੇਸ਼ਾ ਦੋ ਹੱਥਾਂ ਨਾਲ ਵੱਜਦੀ ਹੈ। ਅਜਿਹੇ ਮਾਹੌਲ ਵਿਚ ਸਾਥੀ ਦੀ ਮਿਹਰ ਦੀ ਨਿਗਾਹ ਬੇੜੀ ਪਾਰ ਲਾ ਸਕਦੀ ਹੈ। ਇਨਸਾਨ ਨੂੰ ਨਮਰਤਾ ਦਾ ਪੱਲਾ ਫੜਕੇ ਹੰਕਾਰ ਤੋਂ ਤਿਲਾਂਜਲੀ ਲੈਣੀ ਚਾਹੀਦੀ ਹੈ। ਜ਼ਿੰਦਗੀ ਜਦੋਜਹਿਦ ਦਾ ਦੂਜਾ ਨਾਮ ਹੈ। ਚੁੱਪ ਹਮੇਸ਼ਾ ਰੜਕਦੀ ਹੈ। ਪਿਆਰਿਆਂ ਦਾ ਲੜਨਾ ਵੀ ਸ਼ੁਭ ਸ਼ਗਨ ਹੈ ਪ੍ਰੰਤੂ ਚੁੱਪ ਨਹੀਂ ਰਹਿਣਾ ਚਾਹੀਦਾ। ਇਸਦੇ ਨਾਲ ਹੀ ਉਹ ਆਸ਼ਾਵਾਦੀ ਵੀ ਹੈ। ਉਹ ਲਿਖਦਾ ਹੈ ਕਿ ਪੀੜਾਂ ਦੇ ਰੁੱਖ ਛਾਂ ਵੀ ਨਸਰ ਕਰਦੇ ਹਨ, ਜਿਹੜੀ ਸੁਖਦਾਈ ਹੁੰਦੀ ਹੈ। ਕਈ ਵਾਰੀ ਕਵੀ ਸਵੈ ਵਿਰੋਧੀ ਕਵਿਤਾਵਾਂ ਵੀ ਲਿਖਦਾ ਹੈ। ਇਕ ਪਾਸੇ ਕਹਿੰਦਾ ਹੈ ਕਿ ਕੁੜੀਆਂ ਇਸ਼ਕ ਵਿਚ ਗੁਮਰਾਹ ਹੁੰਦੀਆਂ ਹਨ ਅਤੇ ਨਾਲ ਹੀ ਇਹ ਵੀ ਲਿਖਦਾ ਹੈ ਕਿ ਹੌਸਲਾ ਨਹੀਂ ਛੱਡਣਾ ਚਾਹੀਦਾ ਕਦੀਂ ਤਾਂ ਮੁਹੱਬਤ ਸਫਲ ਹੋਵੇਗੀ ਹੀ। ਉਸ ਅਨੁਸਾਰ ਅੱਜ ਦੀ ਇਸਤਰੀ ਦੁਬਿਧਾ ਵਿਚ ਹੈ। ਜੇ ਉਸਦੀ ਭਰੂਣ ਹੱਤਿਆ ਹੁੰਦੀ ਹੈ ਤਾਂ ਵੀ ਉਹੀ ਕਤਲ ਹੁੰਦੀ ਹੈ ਪ੍ਰੰਤੂ ਜੇਕਰ ਜਨਮ ਲੈਂਦੀ ਹੈ ਤਾਂ ਵੀ ਸਮਾਜ ਵਿਚ ਵਿਚਰਦੀ ਹਰ ਰੋਜ਼ ਕਤਲ ਹੁੰਦੀ ਰਹਿੰਦੀ ਹੈ। ਉਸ ਨਾਲ ਬਲਾਤਕਾਰ ਹੁੰਦੇ ਹਨ। ਬਲਾਤਕਾਰ ਤੋਂ ਬਾਅਦ ਪੁਲਿਸ ਦੇ ਦੋਹਾਂ ਹੱਥਾਂ ਵਿਚ ਲਡੂ ਹੁੰਦੇ ਹਨ। ਭਰਿਸ਼ਟਾਚਾਰ ਭਾਰੂ ਹੋ ਜਾਂਦਾ ਹੈ। ਸਮਾਜ ਦਾ ਮੁੱਦਾ ਬਣਦੀ ਹੈ। ਸਮਾਜ ਸੇਵਕ ਅਤੇ ਪੁਲਿਸ ਵਿਕ ਜਾਂਦੀ ਹੈ। ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ ਤੇ ਉਨ੍ਹਾਂ ਤੋਂ ਆਮਦਨ ਹੁੰਦੀ ਹੈ।  ਅੱਜ ਦੀ ਲੂਣਾ ਸਲਵਾਨ ਨੂੰ ਛੱਡ ਨਹੀਂ ਸਕਦੀ ਕਿਉਂਕਿ ਪੈਸੇ ਬਿਨਾ ਗੁਜ਼ਾਰਾ ਨਹੀਂ। ਪੂਰਨ ਨੂੰ ਵੀ ਨਹੀਂ ਛੱਡ ਸਕਦੀ ਕਿਉਂਕਿ ਸਲਵਾਨ ਨਾਲ ਠਰ ਚੁੱਕੇ ਰਿਸ਼ਤੇ ਦੇ ਨਿੱਘ ਦੀ ਪੂਰਤੀ ਹੋਰ ਕਿਧਰੋਂ ਹੋਵੇਗੀ? ਇਸ਼ਕ ਨੂੰ ਉਹ ਜਿਸਮਾਨੀ ਬਿਮਾਰੀ ਗਿਣਦਾ ਹੈ। ਜਿਸਮ ਭੋਗੇ ਨਹੀਂ ਮਾਣੇ ਜਾਂਦੇ ਹਨ। ਅੱਜ ਦੀ ਲੂਣਾ ਦੋ ਬੇੜੀਆਂ ਵਿਚ ਸਵਾਰ ਹੈ। ਕਵੀ ਲਿਖਦਾ ਹੈ-
                                       ਨਹੀਂ ਮੈਨੂੰ ਕੋਈ ਸ਼ਿਕਵਾ ਨਹੀਂ
                                      ਤੇਰੇ ਨਾਲ ਅਣਜੰਮੀਏ ਧੀਏ.. ..
                                     ਨਹੀਂ ਤੇ ਕਹਿਣ ਵਾਲੇ ਕਹਿਣਗੇ,
                                     ਕਿ ਜੋ ਜਨਮੀਆਂ, ਉਨ੍ਹਾਂ ਨਾਲ ਵੀ ਗਿਲੇ।
                                     ਤੇ ਜੋ ਨਹੀਂ ਜਨਮੀਆਂ ਉਨ੍ਹਾਂ ਨਾਲ ਵੀ ਗਿਲੇ।
          ਸਮਾਜਕ ਦਾ ਵਰਤਾਰਾ ਵੀ ਘੁੱਟਨ ਮਹਿਸੂਸ ਕਰਦਾ ਹੈ। ਦਹਿਸ਼ਤ ਅਤੇ ਵਹਿਸ਼ਤ ਭਰਿਆ ਮਾਹੌਲ ਹੈ। ਇਸਤਰੀ ਬਾਰੇ ਉਹ ਲਿਖਦਾ ਹੈ ਕਿ ਜੇਕਰ ਆਦਮੀ ਤੇ ਔਰਤ ਦਾ ਪਿਆਰ ਸਦਭਾਵਨਾ ਵਾਲਾ ਹੋਵੇਗਾ ਤਾਂ ਘਰ ਸਵਰਗ ਅਰਥਾਤ ਘਰ ਹੋਵੇਗਾ ਪ੍ਰੰਤੂ ਜਿਥੇ ਸਦਭਾਵਨਾ ਨਹੀਂ ਉਹ ਤਾਂ ਵੇਸਵਾ ਦੇ ਕੋਠੇ ਵਰਗਾ ਮਕਾਨ ਹੋਵੇਗਾ, ਜਿਥੇ ਵਾਸ਼ਨਾ ਦੀ ਪੂਰਤੀ ਲਈ ਲੋਕ ਆਉਂਦੇ ਜਾਂਦੇ ਰਹਿਣਗੇ। ਉਹ ਵੇਸਵਾ ਨੂੰ ਵਿਆਹੁਤਾ ਜ਼ਿੰਦਗੀ ਜਿਓਣ ਲਈ ਪ੍ਰੇਰਕੇ ਵਾਪਸ ਮੋੜਨ ਦੀ ਤਾਕੀਦ ਵੀ ਕਰਦਾ ਹੈ। ਸਮੁੱਚੇ ਤੌਰ ਤੇ ਸੰਦੀਪ ਆਲਮ ਦੀਆਂ ਬਹੁਤੀਆਂ ਕਵਿਤਾਵਾਂ ਇਸ਼ਕ ਮੁਸ਼ਕ ਦੇ ਰੋਣੇ ਧੋਣੇ ਰੋਂਦੀਆਂ ਹਨ। ਬਿਰਹਾ, ਅਸੰਜਮ ਅਤੇ ਭਟਕਣਾ ਭਾਰੂ ਹੈ ਪ੍ਰੰਤੂ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਵੀ ਹਨ। ਉਸਦੀਆਂ ਕਈ ਕਵਿਤਾਵਾਂ ਨਿਰਾਸਤਾ ਦੇ ਆਲਮ ਵਿਚ ਜਕੜੀਆਂ ਹੋਈਆਂ ਹਨ। ਇਕ ਕਵਿਤਾ ਵਿਚ ਲਿਖਦਾ ਹੈ-
                          ਜਿਉਂ ਆਪਣੇ ਕੀਤਿਆਂ ਕਿਧਰੇ ਕਦ ਇਸ਼ਕ ਹੋ ਜਾਏ,
                          ਕਿਸੇ ਇਛਿਆ ਦਾ ਮੋਹਤਾਜ ਹੋ ਜਾਏ, ਨਿਰਛਲ ਨਿਰਮਲ।
                         ਕੋਮਲ ਅਹਿਸਾਸ ਹੈ ਜਿਸਮਾਂ ਦੀ ਭੁੱਖ ਨਹੀਂ, ਰੂਹਾਂ ਦੀ ਪਿਆਸ ਹੈ.. ..।
                          ਜੁੜਦੀਆਂ ਭਾਵੇਂ ਰੂਹਾਂ ਨਾਲ ਰੂਹਾਂ ਹੀ ਨੇ ਐਪਰ.. ..
                          ਰੂਹ ਨੂੰ ਰੂਹ ਤੀਕਰ ਜਿਸਮ ਹੀ ਪਹੁੰਚਾਉਂਦੇ ਨੇ।
                         ਫੇਰ ਦੱਸ ਜਿਸਮਾਂ ਨੂੰ ਕਿੰਝ ਨਜ਼ਰਅੰਦਾਜ਼ ਕਰੀਏ।
                         ਹੋਰਾਂ ਲਈ ਤੇ ਜਿਸਮ ਤੇਰਾ ਤੇ ਰਾਤ ਦੀ ਰੋਟੀ,
                        ਇਕੋ ਜਿਹੇ ਰਹਿਣੇ ਮੇਰੇ ਜਿਹੇ ਕਮਲੇ ਨੂੰ ਕਾਇਨਾਤ ਨਜ਼ਰ ਆਉਣੀ।
              ਸਮੁੱਚੇ ਤੌਰ ਤੇ ਕਿਹਾ ਜਾ ਸਕਦਾ ਹੈ ਕਿ ਸੰਦੀਪ ਆਲਮ ਨਿਰਾਸਤਾ ਦੇ ਆਲਮ ਵਿਚ ਹੁੰਦਿਆਂ ਪਿਆ, ਬਿਰਹਾ, ਸਮਾਜਿਕ ਤਾਣੇ ਬਾਣੇ ਦੀਆਂ ਤਰੁਟੀਆਂ, ਬੇਰੋਜ਼ਗਾਰੀ, ਭਰੂਣ ਹੱਤਿਆ, ਬਾਲ ਮਜ਼ਦੂਰੀ ਅਤੇ ਦਾਜ ਵਰਗੀ ਸਮਾਜਿਕ ਲਾਹਨਤ ਕਰਕੇ ਕਰੂਰਤਾ ਜਨਮ ਲੈਂਦੀ ਹੈ। ਅਜਿਹੇ ਹਾਲਾਤ ਵਿਚ ਇਨਸਾਨ ਗ਼ਲਤ ਰਸਤੇ ਚਲਦਿਆਂ ਆਪਣੀ ਜ਼ਿੰਦਗੀ ਦਾ ਲੁਤਫ ਨਹੀਂ ਲੈ ਸਕਦਾ। ਉਸਦੀ ਕਵਿਤਾ ਪਿਆਰ ਵਰਗੇ ਬਿਹਤਰੀਨ ਅਹਿਸਾਸ ਦੀ ਗਾਥਾ ਹੈ ਪ੍ਰੰਤੂ ਇਸ ਚਕਰ ਵਿਚ ਪੈਣ ਤੋਂ ਪਹਿਲਾਂ ਇਨਸਾਨ ਨੂੰ ਆਪਣੇ ਅੰਤਹਕਰਨ ਦੀ ਅਵਾਜ਼ ਨੂੰ ਸੁਣਨ ਦੀ ਕੋਸ਼ਿਸ ਕਰਨੀ ਚਾਹੀਦੀ ਹੈ। ਇਨਸਾਨ ਆਪਣਾ ਸਾਰਾ ਜੀਵਨ ਕਸ਼ਮਕਸ਼ ਵਿਚ ਹੀ ਗੁਜ਼ਾਰ ਦਿੰਦਾ ਹੈ। ਇਛਾਵਾਂ ਦੀ ਪੂਰਤੀ ਅਸੰਭਵ ਹੁੰਦੀ ਹੈ, ਸਗੋਂ ਇਹ ਮੁਸੀਬਤਾਂ ਖੜ੍ਹੀਆਂ ਕਰਦੀਆਂ ਹਨ। ਇਨ੍ਹਾਂ ਤੇ ਕਾਬੂ ਪਾ ਕੇ ਰੱਖਣਾ ਹੀ ਬਿਹਤਰ ਹੋਵੇਗਾ।