ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੇਵਲ ਧਾਲੀਵਾਲ ਨੂੰ ‘ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ* ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ (ਖ਼ਬਰਸਾਰ)


    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਸ਼ੇਰਾਂ ਵਾਲਾ ਗੇਟ, ਪਟਿਆਲਾ ਦੇ ਲੈਕਚਰ ਹਾਲ ਵਿਖੇ ਇਕ ਯਾਦਗਾਰੀ ਸਾਹਿਤਕ ਸਮਾਗਮ ਕੀਤਾ ਗਿਆ। ਇਸ ਯਾਦਗਾਰੀ ਸਾਹਿਤਕ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਡਾਇਰੈਕਟਰ, ਭਾਸ਼ਾ ਵਿਭਾਗ, ਗੁਰਸ਼ਰਨ ਕੌਰ, ਅੰਮ੍ਰਿਤ ਬੀਰ ਸਿੰਘ ਗੁਲਾਟੀ, ਡਾ. ਹਰਸ਼ਿੰਦਰ ਕੌਰ, ਪਿੰ੍ਰਸੀਪਲ ਸਰਕਾਰੀ ਆਈ.ਟੀ.ਆਈ. (ਲੜਕੀਆਂ) ਪਟਿਆਲਾ ਸ੍ਰੀਮਤੀ ਮਨਿੰਦਰ ਕੌਰ, ਡਾ. ਗੁਰਬਚਨ ਸਿੰਘ ਰਾਹੀ ਅਤੇ ਪ੍ਰੋ. ਕੁਲਵੰਤ ਸਿੰਘ ਗਰੇਵਾਲ ਆਦਿ ਸ਼ਖ਼ਸੀਅਤਾਂ ਸ਼ਾਮਿਲ ਸਨ।ਸਭਾ ਵੱਲੋਂ ਵੱਡੀ ਗਿਣਤੀ ਵਿਚ ਜੁੜੇ ਲੇਖਕਾਂ ਦੀ ਹਾਜ਼ਰੀ ਵਿਚ ਜਾਣੇ ਪਛਾਣੇ ਮਿੰਨੀ ਕਹਾਣੀ ਲੇਖਕ ਅੰਮ੍ਰਿਤ ਬੀਰ ਸਿੰਘ ਗੁਲਾਟੀ ਰਚਿਤ ਪਲੇਠੇ ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ ਕੀਤਾ ਗਿਆ। 



    ਸਮਾਗਮ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਜੀ ਵੱਡੀ ਗਿਣਤੀ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਪੁੱਜੇ ਲੇਖਕਾਂ ਨੂੰ ਜੀ ਆਇਆਂ ਆਖਦੇ ਹੋਏ ਅਹਿਦ ਕੀਤਾ ਕਿ ਸਾਹਿਤ ਸਭਾ ਪੰਜਾਬੀ ਮਾਂ ਬੋਲੀ,ਸਾਹਿਤ ਅਤੇ ਭਾਸ਼ਾ ਦੇ ਵਿਕਾਸ ਲਈ ਦ੍ਰਿੜ੍ਹ ਹੈ ਅਤੇ ਆਪਣੀ ਵਿਰਾਸਤ ਨਾਲੋਂ ਟੁੱਟਦੀ ਜਾ ਰਹੀ ਨਵੀਂ ਪੀੜ੍ਹੀ ਨੂੰ ਸਭਾ ਨਾਲ ਜੋੜਨ ਲਈ ਭਵਿੱਖ ਵਿਚ ਵਰਕਸ਼ਾਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੋਈ ਵੀ ਭਾਸ਼ਾ ਆਪਣੀ ਮਾਂ ਬੋਲੀ ਨੂੰ ਸਿੱਖੇ ਬਿਨਾਂ ਤਰੱਕੀ ਨਹੀਂ ਕਰ ਸਕਦੀ ਕਿਉਂਕਿ ਪਹਿਲਾਂ ਮਾਂ ਬੋਲੀ ਸਿੱਖ ਕੇ ਹੀ ਦੂਜੀਆਂ ਜ਼ੁਬਾਨਾਂ ਨੂੰ ਆਸਾਨੀ ਨਾਲ ਸਿੱਖਿਆ ਜਾ ਸਕਦਾ ਹੈ। ਗੁਰਸ਼ਰਨ ਕੌਰ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਪਟਿਆਲਾ ਦੀਆਂ ਨਿਰੰਤਰ ਸਰਗਰਮੀਆਂ ਪੰਜਾਬੀ ਮਾਂ ਬੋਲੀ ਦੇ ਵਿਕਾਸ ਦੀਆਂ ਸੂਚਕ ਹਨ। ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਵਰਤਮਾਨ ਦੌਰ ਵਿਚ ਲੇਖਕਾਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ ਜਿਸ ਕਰਕੇ ‘ਮੋਨਾਲੀਜ਼ਾ` ਵਰਗੀਆਂ ਪੁਸਤਕਾਂ ਲਿਖਣ ਦੀ ਲੋੜ ਪੈਂਦੀ ਹੈ।ਡਾ. ਗੁਰਬਚਨ ਸਿੰਘ ਰਾਹੀ ਨੇ ਪੁਸਤਕ ਦੇ ਵਿਸ਼ੇ ਵਸਤੂ ਅਤੇ ਕਲਾ ਨਾਲ ਭਰਪੂਰ ਚਾਨਣਾ ਪਾਇਆ। ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਨੇ ਪੰਜਾਬੀ ਸਾਹਿਤ ਸਭਾ ਪ੍ਰਤੀ ਆਪਣੀ ਪ੍ਰਤਿਬੱਧਤਾ ਜ਼ਾਹਿਰ ਕੀਤੀ ਜਦੋਂ ਕਿ ਮਨਿੰਦਰ ਕੌਰ ਨੇ ਕਿਹਾ ਕਿ ਉਹਨਾਂ ਲਈ ਸਭਾ ਦਾ ਇਹ ਸਮਾਗਮ ਕਾਫੀ ਮੁੱਲਵਾਨ ਅਤੇ ਪ੍ਰੇਰਣਾਤਮਕ ਹੋ ਨਿੱਬੜਿਆ ਹੈ। ਪੁਸਤਕ ਬਾਰੇ ਡਾ. ਹਰਚਰਨ ਸਿੰਘ ਦਾ ਲਿਖਿਆ ਪੇਪਰ ਰਿਸਰਚ ਸਕਾਲਰ ਅਮਨਦੀਪ ਕੌਰ ਨੇ ਪੜ੍ਹਿਆ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸ਼ੈਦਾ, ਐਡਵੋਕੇਟ ਦਲੀਪ ਸਿੰਘ ਵਾਸਨ, ਹਰਪ੍ਰੀਤ ਸਿੰਘ ਰਾਣਾ ਆਦਿ ਲੇਖਕਾਂ ਦੀ ਸਰਬ ਸਾਂਝੀ ਰਾਏ ਸੀ ਕਿ ਗੁਲਾਟੀ ਦੀਆਂ ਮਿੰਨੀ ਕਹਾਣੀਆਂ ਸਮਾਜਕ ਅਨੁਭਵ ਦੀ ਦੇਣ ਹਨ। ਪੁਸਤਕ ਲੇਖਕ ਗੁਲਾਟੀ ਨੇ ਕਿਹਾ ਕਿ ਉਹਨਾਂ ਦੇ ਕੌੜੇ ਮਿੱਠੇ ਤਜਰਬਿਆਂ ਵਿਚੋਂ ਇਹ ਮਿੰਨੀ ਕਹਾਣੀਆਂ ਪੈਦਾ ਹੋਈਆਂ ਹਨ।
    ਸਮਾਗਮ ਦੇ ਦੂਜੇ ਦੌਰ ਵਿਚ ਧਰਮ ਕੰਮੇਆਣਾ, ਕੁਲਵੰਤ ਸਿੰਘ, ਡਾ. ਹਰਜੀਤ ਸਿੰਘ ਸੱਧਰ, ਨਵਦੀਪ ਸਿੰਘ ਮੁੰਡੀ,ਬਲਦੇਵ ਸਿੰਘ ਬਿੰਦਰਾ, ਸਤਨਾਮ ਸਿੰਘ ਮੱਟੂ, ਸੁਰਿੰਦਰ ਕੌਰ ਬਾੜਾ,ਕੁਲਦੀਪ ਪਟਿਆਲਵੀ, ਦੀਦਾਰ ਖ਼ਾਨ ਧਬਲਾਨ, ਮੰਗਤ ਖ਼ਾਨ, ਅਮਰ ਗਰਗ ਕਲਮਦਾਨ, ਸਰਦੂਲ ਸਿੰਘ ਭੱਲਾ, ਮਨਪ੍ਰੀਤ ਸੁਖਵਿੰਦਰ, ਕੁਲਦੀਪ ਕੌਰ ਭੁੱਲਰ, ਤੇਜਿੰਦਰ ਫਰਵਾਹੀ, ਜੋਗਾ ਸਿੰਘ ਧਨੌਲਾ, ਮਾਸਟਰ ਰਾਜ ਸਿੰਘ ਬਧੌਛੀ,ਲਛਮਣ ਸਿੰਘ ਤਰੌੜਾ, ਰਘਬੀਰ ਮਹਿਮੀ, ਤੇਜਿੰਦਰ ਅਨਜਾਨਾ, ਸ਼ਰਵਣ ਕੁਮਾਰ ਵਰਮਾ,ਕ੍ਰਿਸ਼ਨ ਲਾਲ ਧੀਮਾਨ ਆਦਿ ਲੇਖਕਾਂ ਨੇ ਵੰਨ ਸੁਵੰਨੀਆਂ ਰਚਨਾਵਾਂ ਪੇਸ਼ ਕੀਤੀਆਂ।
    ਸਮਾਗਮ ਵਿਚ ਡਾ. ਰਾਜਵੰਤ ਕੌਰ ਪੰਜਾਬੀ, ਡਾ. ਗੁਰਪਾਲ ਸਿੰਘ, ਡਾ. ਸੁਰਜੀਤ ਸਿੰਘ ਖੁਰਮਾ, ਕੁਲਵੰਤ ਸਿੰਘ ਨਾਰੀਕੇ, ਸਾਗਰ ਸੂਦ,ਨਰਦੇਵ ਸਿੰਘ ਨੰਡਿਆਲੀ, ਹਰਿਚਰਨ ਸਿੰਘ ਅਰੋੜਾ, ਹਰਜੀਤ ਕੈਂਥ, ਮਨਿੰਦਰ ਕੌਰ,ਨਰਿੰਦਰਜੀਤ ਸਿੰਘ ਸੋਮਾ, ਰਣਜੀਤ ਕੌਰ, ਰੌਣੀ ਪਰਮਵੀਰ, ਕ੍ਰਿਸ਼ਨ ਧੀਮਾਨ, ਡਾ. ਇੰਦਰਪਾਲ ਕੌਰ, ਆਰ.ਡੀ.ਜਿੰਦਲ,ਹਰਵੀਨ ਸਿੰਘ, ਕਰਨ ਪਰਵਾਜ਼, ਖ਼ੁਸ਼ਪ੍ਰੀਤ ਸਿੰਘ ਇੰਸਾਂ, ਯੂ.ਐਸ.ਆਤਿਸ਼, ਕਿਰਨਦੀਪ ਕੌਰ, ਚਰਨ ਬੰਬੀਹਾਭਾਈ, ਜਸਵੰਤ ਸਿੰਘ ਸਿੱਧੂ,ਹਰਦੀਪ ਕੌਰ ਜੱਸੋਵਾਲ,ਡਾ. ਹਰਬੰਸ ਸਿੰਘ ਧੀਮਾਨ, ਪ੍ਰਭਜੋਤ ਕੌਰ ਰੇਣੂਕਾ, ਰੋਮਿੰਦਰ ਸਿੰਘ ਚੌਹਾਨ, ਕਰਨ ਗੋਪਾਲ, ਵਿਨੋਦ ਕੌਸ਼ਲ, ਐਡਵੋਕੇਟ ਗਗਨਦੀਪ ਸਿੰਘ, ਸੰਜੇ ਦਰਦੀ, ਧਰਮਪਾਲ ਵਰਮਾ ਸਮੇਤ ਲਗਭਗ ਇਕ ਸੌ ਲੇਖਕ ਅਤੇ ਲੇਖਿਕਾਵਾਂ ਸ਼ਾਮਿਲ ਸਨ।ਇਸ ਦੌਰਾਨ ਵਿਦਵਾਨ ਲੇਖਕਾਂ ਦਾ ਸਨਮਾਨ ਵੀ ਕੀਤਾ ਗਿਆ।ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ। 

    ਦਵਿੰਦਰ ਪਟਿਆਲਵੀ
    ਦਵਿੰਦਰ ਪਟਿਆਲਵੀ