ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ (ਪੁਸਤਕ ਪੜਚੋਲ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    nerve pain in back amitriptyline

    amitriptyline nerve pain relief redirect amitriptyline nerve pain in tooth
    ਡਾ ਲਕਸ਼ਮੀ ਨਰਾਇਣ ਭੀਖੀ ਦੀ ਪੁਸਤਕ ਟਰੇਡ ਯੂਨੀਅਨ ਦੇ ਵਰਤਾਰੇ ਦੀ ਕਹਾਣੀ ਹੈ, ਜਿਸ ਵਿਚ ਕਿਰਤੀ ਵਰਗ ਦੀ ਤ੍ਰਾਸਦੀ ਨੂੰ ਦਰਸਾਇਆ ਗਿਆ ਹੈ। ਇਸ ਪੁਸਤਕ ਵਿਚ ਕਿਰਤੀ ਵਰਗ ਦੇ ਸਰਮਾਏਦਾਰੀ ਅਤੇ ਕਾਰਪੋਰੇਟ ਜਗਤ ਵੱਲੋਂ ਕੀਤੇ ਸ਼ੋਸ਼ਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਲਕਸ਼ਮੀ ਨਰਾਇਣ ਦੀ ਇਹ ਪੁਸਤਕ ਟਰੇਡ ਯੂਨੀਅਨ ਲਹਿਰ ਵਿਚ ਆਈ ਗਿਰਾਵਟ ਦਾ ਵੀ ਪਰਦਾ ਫਾਸ਼ ਕਰਦੀ ਹੈ। ਲਕਸ਼ਮੀ ਨਰਾਇਣ ਭੀਖੀ ਨੇ ਸਾਰੀ ਉਮਰ ਪੰਜਾਬ ਰਾਜ ਬਿਜਲੀ ਬੋਰਡ ਵਿਚ ਨੌਕਰੀ ਕਰਦਿਆਂ ਉਥੇ ਕਿਰਤੀ ਵਰਗ ਨਾਲ ਹੋ ਰਹੇ ਵਿਵਹਾਰ ਨੂੰ ਆਪਣੇ ਪਿੰਡੇ ਤੇ ਹੰਢਾਇਆ ਹੈ। ਉਹ ਟਰੇਡ ਯੂਨੀਅਨ ਅਤੇ ਖੱਬੇ ਪੱਖੀ ਜਥੇਬੰਦੀਆਂ ਵਿਚ ਕਾਰਜਸ਼ੀਲ ਵੀ ਰਿਹਾ ਹੈ। ਇਕ ਕਿਸਮ ਨਾਲ ਇਹ ਪੁਸਤਕ ਉਸਦੀ ਕਿਰਤੀ ਜ਼ਿੰਦਗੀ ਦੇ ਜ਼ਮੀਨੀ ਪੱਧਰ ਦੇ ਤਜਰਬੇ ਤੇ ਅਧਾਰਤ ਹੈ। ਉਸਦੀ ਕਮਾਲ ਇਹ ਹੈ ਕਿ ਉਸਨੇ ਟਰੇਡ ਯੂਨੀਅਨ ਲਹਿਰ ਬਾਰੇ ਪੁਸਤਕ ਲਿਖਕੇ ਸਾਹਿਤ ਦਾ ਇਕ ਨਵਾਂ ਰੂਪ ਦਿੱਤਾ ਹੈ। 221 ਪੰਨਿਆਂ ਦੀ ਇਹ ਪੁਸਤਕ ਗੁਸਈਆਂ ਪਬਲੀਕੇਸ਼ਨ ਪਟਿਆਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ। ਇਸਦੀ ਕੀਮਤ 300 ਰੁਪਏ ਹੈ। ਲੇਖਕ ਨੇ ਇਸ ਪੁਸਤਕ ਨੂੰ ਪੰਜ ਭਾਗਾਂ ਵਿਚ ਵੰਡਿਆ ਹੈ। ਇਨ੍ਹਾਂ ਪੰਜਾਂ ਭਾਗਾਂ ਵਿਚ ਲੇਖਕ ਨੇ ਬੜੇ ਹੀ ਸੰਜੀਦਾ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਹੈ, ਜਿਹੜੀ ਕਿਰਤੀ ਵਰਗ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਪ੍ਰੇਰਦੀ ਹੈ। ਪਹਿਲਾ ਭਾਗ 'ਸਮਕਾਲੀ ਜਥੇਬੰਦਕ ਵਰਤਾਰਾ' ਹੈ ਜਿਸ ਵਿਚ ਟਰੇਡ ਯੂਨੀਅਨ ਦੀ ਸੌੜੀ ਸਿਆਸਤ, ਧੜੇਬੰਦੀ, ਜਾਤ ਪਾਤ, ਧਰਮ ਅਤੇ ਕਿੱਤਿਆਂ ਤੇ ਅਧਾਰਤ ਪਈਆਂ ਵੰਡੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੰਸਾਰ ਵਿਚ ਪ੍ਰਮੁੱਖ ਦੇਸ਼ਾਂ ਅਮਰੀਕਾ, ਰੂਸ ਅਤੇ ਇਗਲੈਂਡ ਵਿਚ ਟਰੇਡ ਯੂਨੀਅਨਾਂ ਦੀ ਭੂਮਿਕਾ ਬਾਰੇ ਵੀ ਦੱਸਿਆ ਗਿਆ ਹੈ। ਅਮਰੀਕਾ ਵਿਚ ਟਰੇਡ ਯੂਨੀਅਨਾਂ ਸਿਰਫ ਆਰਥਿਕ ਸੁਧਾਰਾਂ ਰਾਹੀਂ ਸਮਾਜਿਕ ਕ੍ਰਾਂਤੀ ਲਿਆਉਣ ਤੱਕ  ਸੀਮਤ ਸਨ। ਭਾਰਤ ਵਿਚ ਟਰੇਡ ਯੂਨੀਅਨਾਂ ਆਪਣੇ ਮਕਸਦ ਤੋਂ ਕਿਨਾਰਾ ਕਰਕੇ ਰਾਜਨੀਤਕ ਸ਼ਕਤੀ ਪ੍ਰਾਪਤ ਕਰਨ ਦੇ ਰਾਹ ਪੈ ਗਈਆਂ। ਇਨ੍ਹਾਂ ਦਾ ਮੁਕਾਬਲਾ ਕਰਨ ਲਈ ਅਧਿਕਾਰੀਆਂ ਨੇ ਆਪਣੀ ਜਥੇਬੰਦੀਆਂ ਬਣਾਕੇ ਜਮਾਤੀ ਹਿੱਤਾਂ ਤੇ ਪਹਿਰਾ ਦੇਣ ਲੱਗ ਪਏ। ਰਾਜਨੀਤਕ ਲੋਕ ਇਨ੍ਹਾਂ ਯੂਨੀਅਨਾਂ ਨੂੰ ਆਪਣੇ ਹਿੱਤਾਂ ਲਈ ਵਰਤਣ ਲੱਗ ਪਏ।  ਇਨ੍ਹਾਂ ਦੇ ਨੇਤਾ ਮੌਕਾ ਪ੍ਰਸਤ ਬਣਕੇ ਯੂਨੀਅਨਾਂ ਨੂੰ ਨਿੱਜੀ ਮੁਫ਼ਾਦਾਂ ਲਈ ਵਰਤਣ ਲੱਗ ਪਏ। ਰਹਿੰਦੀ ਕਸਰ ਤਕਨੀਕੀ ਯੁਗ ਨੇ ਕੱਢ ਦਿੱਤੀ। ਪੂੰਜੀਪਤੀ ਆਪਣਾ ਉਲੂ ਇਨ੍ਹਾਂ ਰਾਹੀਂ ਸਿੱਧਾ ਕਰਦੇ ਹਨ। ਲੇਖਕ ਨੇ ਸੁਝਾਅ ਦਿੱਤਾ ਹੈ ਕਿ ਇਕ ਅਦਾਰੇ ਵਿਚ ਇਕ ਯੂਨੀਅਨ ਹੋਣੀ ਚਾਹੀਦੀ ਹੈ। ਟਰੇਡ ਯੂਨੀਅਨ ਲਹਿਰ ਦਾ ਵਰਤਮਾਨ ਖ਼ਤਰੇ ਵਿਚ ਹੈ ਕਿਉਂਕਿ ਇਸ ਵਿਚ ਫੁੱਟ ਪਾ ਕੇ ਪੂੰਜੀਪਤੀ ਕਿਰਤੀਆਂ ਦਾ ਸ਼ੋਸ਼ਣ ਕਰ ਰਹੇ ਹਨ। ਸਿਆਸੀ ਪਾਰਟੀਆਂ ਨੇ ਆਪਣੇ ਮਜ਼ਦੂਰ ਵਿੰਗ ਬਣਾ ਲਏ ਹਨ। ਉਹ ਆਪਸ ਵਿਚ ਹੀ ਉਲਝੇ ਰਹਿੰਦੇ ਹਨ। ਕੁਝ ਯੂਨੀਅਨ ਜ਼ਾਤ ਪਾਤ ਤੇ ਅਧਾਰਤ ਹਨ। ਉਹ ਆਪੋ ਆਪਣੀਆਂ ਜ਼ਾਤਾਂ ਦੇ ਹਿੱਤਾਂ ਦੀ ਗੱਲ ਕਰਦੀਆਂ ਹਨ। ਧਰਮ ਅਤੇ ਕਿੱਤਿਆਂ ਤੇ ਅਧਾਰਤ ਵੀ ਯੂਨੀਅਨ ਹਨ। ਕੁਝ ਜਥੇਬੰਦੀਆਂ ਤਾਂ ਬਿਰਧ ਆਸ਼ਰਮ ਬਣ ਚੁੱਕੀਆਂ ਹਨ ਕਿਉਂਕਿ ਉਨ੍ਹਾਂ ਦੇ ਨੇਤਾ ਸੇਵਾ ਮੁਕਤ ਹੋਣਾ ਹੀ ਨਹੀਂ ਚਾਹੁੰਦੇ, ਜਿਸ ਕਰਕੇ ਨੌਜਵਾਨ ਵਰਗ ਨਿਰਾਸ਼ ਹੋ ਜਾਂਦਾ ਹੈ। ਇਸਤੋਂ ਸਾਫ ਸੰਕੇਤ ਮਿਲਦੇ ਹਨ ਕਿ ਮਜ਼ਦੂਰ ਜਥੇਬੰਦੀਆਂ ਵਿਚ ਏਕਤਾ ਨਹੀਂ, ਜਿਸ ਕਰਕੇ ਉਹ ਆਪਣੇ ਹਿੱਤਾਂ ਦੀ ਰਖਵਾਲੀ ਨਹੀਂ ਕਰ ਸਕਦੇ। ਮਈ ਦਿਵਸ ਜੋ ਮਜ਼ਦੂਰ ਏਕਤਾ ਦਾ ਪ੍ਰਤੀਕ ਹੋਣਾ ਚਾਹੀਦਾ ਹੈ ਪ੍ਰੰਤੂ ਹੋ ਇਸਦੇ ਉਲਟ ਰਿਹਾ ਹੈ ਕਿਉਂਕਿ ਮਜ਼ਦੂਰ ਸੰਗਠਤ ਨਹੀਂ ਹਨ। ਲੇਖਕ ਨੇ ਇਨ੍ਹਾਂ ਜਨਤਕ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਦੇ ਸੁਝਾਅ ਵੀ ਦਿੱਤੇ ਹਨ। ਲੇਖਕ ਅਨੁਸਾਰ ਜਥੇਬੰਦੀਆਂ ਦੀ ਬੌਧਿਕਤਾ ਵਿਚ ਖੜੋਤ ਆ ਗਈ ਹੈ। ਬੌਧਿਕਤਾ ਦੇ ਵਿਕਾਸ ਦੀ ਅਤਿਅੰਤ ਲੋੜ ਹੈ। ਮਜ਼ਬੂਤ ਲੀਡਰਸ਼ਿਪ ਬਣਾਉਣ ਤੇ ਜ਼ੋਰ ਦਿੱਤਾ ਗਿਆ ਹੈ। ਟਰੇਡ ਯੂਨੀਅਨਾਂ ਦੀ ਭੂਮਿਕਾ ਲੋਕ ਪੱਖੀ ਨਹੀਂ ਹੈ। ਦੂਜਾ ਭਾਗ 'ਕਰਮਚਾਰੀ ਵਰਗ ਦੀ ਦਸ਼ਾ ਅਤੇ ਦਿਸ਼ਾ' ਹੈ ਜਿਸ ਵਿਚ ਕਰਮਚਾਰੀਆਂ ਦੇ ਯੋਗਦਾਨ ਅਤੇ ਉਨ੍ਹਾਂ ਦੇ ਵਿਵਹਾਰ ਦਾ ਜ਼ਿਕਰ ਕੀਤਾ ਗਿਆ ਹੈ। ਲੇਖਕ ਅਨੁਸਾਰ ਕਰਮਚਾਰੀਆਂ ਦੀ ਦਫਤਰੀ ਕਾਰਜ਼ਸ਼ੈਲੀ ਲੋਕ ਵਿਰੋਧੀ ਹੋ ਗਈ ਹੈ। ਅਧਿਕਾਰੀ ਵੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹਨ ਪ੍ਰੰਤੂ ਫਰਜਾਂ ਤੋਂ ਕਿਨਾਰਾਕਸ਼ੀ ਕਰਦੇ ਹਨ। ਬਾਬੂ, ਅਧਿਕਾਰੀ ਅਤੇ ਸਿਆਸਤਦਾਨਾ ਦੀ ਮਿਲੀ ਭੁਗਤ ਹੈ। ਇਹ ਸਾਰੇ ਰਲਮਿਲਕੇ ਲੋਕਾਂ ਨੂੰ ਲੁਟਦੇ ਹਨ। ਇਹ ਲੋਕ ਆਪਣੇ ਆਪ ਨੂੰ ਹਾਕਮ ਸਮਝਦੇ ਹਨ, ਸੇਵਕ ਨਹੀਂ, ਇਸ ਕਰਕੇ ਇਨ੍ਹਾਂ ਦੀ ਮਾਨਸਿਕਤਾ ਬਦਲਣ ਦੀ ਲੋੜ ਹੈ। ਮੁਲਾਜ਼ਮ ਲਹਿਰ ਦੀ ਜੁਗਲਬੰਦੀ ਸਿਰਲੇਖ ਹੇਠ ਲੇਖਕ ਦਸਦਾ ਹੈ ਕਿ ਮੁਲਾਜ਼ਮ ਆਗੂਆਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਕੰਮ ਦੇਣਾ ਚਾਹੀਦਾ ਹੈ। ਕਈ ਆਗੂ ਸਾਰੇ ਕੰਮ ਨੂੰ ਆਪ ਹੀ ਜੱਫਾ ਮਾਰ ਲੈਂਦੇ ਹਨ, ਜਿਸ ਕਰਕੇ ਮੁਲਾਜ਼ਮਾ ਦੇ ਹਿਤ ਸੁਰੱਖਿਅਤ ਨਹੀ ਰਹਿੰਦੇ। ਕੱਚੀ ਨੌਕਰੀ ਦੇ ਡਰ ਦੀ ਤਲਵਾਰ ਹਮੇਸ਼ਾ ਲਟਕਦੀ ਰਹਿੰਦੀ ਹੈ। ਮੁਲਾਜ਼ਮ ਵਰਗ ਦਾ ਵਰਤਾਰਾ ਸੰਸਾਰੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਕਰਕੇ ਕਮਜ਼ੋਰ ਹੁੰਦਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਕਿਰਤ ਸਭਿਆਚਾਰ ਤੋਂ ਵੀ ਅਸੀਂ ਦੂਰ ਹੁੰਦੇ ਜਾ ਰਹੇ ਹਾਂ। ਤੀਜਾ ਭਾਗ ' ਬੋਰਡਾਂ ਦਾ ਅਤੀਤ ਅਤੇ ਵਰਤਮਾਨ' ਬਾਰੇ ਜਿਸ ਵਿਚ ਬਿਜਲੀ ਬੋਰਡਾਂ ਵਿਚ ਹੋ ਰਹੇ ਭਰਿਸ਼ਟਾਚਾਰ, ਲੁੱਟ ਅਤੇ ਬੋਰਡ ਦਾ ਨਿਗਮੀਕਰਨ ਕਰਕੇ ਦੁਰਵਰਤੋਂ ਕੀਤੀ ਗਈ ਹੈ, ਜਿਸਦੇ ਨਤੀਜੇ ਚੰਗੇ ਨਹੀਂ ਰਹੇ। ਬੋਰਡਾਂ ਦਾ ਨਿਗਮੀਕਰਨ ਪੂੰਜੀਵਾਦੀ ਪ੍ਰਬੰਧ ਦੀ ਉਪਜ ਹੈ, ਜਿਸ ਕਰਕੇ ਸਰਕਾਰਾਂ ਬਹੁ ਕਰੋੜੀ ਕੰਪਨੀਆਂ ਤੇ ਨਿਰਭਰ ਹੋ ਜਾਂਦੀਆਂ ਹਨ। ਨਿਗਮੀਕਰਨ ਕੁਦਰਤੀ ਸੋਮਿਆਂ ਅਤੇ ਮਨੁੱਖੀ ਵਸੀਲਿਆਂ ਨੂੰ ਪ੍ਰਭਾਵਤ ਕਰਦਾ ਹੈ। ਇਸਦਾ ਮੁੱਖ ਮੰਤਵ ਮੁਨਾਫਾ ਕਮਾਉਣਾ ਹੁੰਦਾ ਹੈ।  ਬਿਜਲੀ ਨਿਗਮਾ ਦੇ ਸੁਧਾਰਾਂ ਦੀ ਪ੍ਰਕਿਰਿਆ ਦੇ ਸਿਰਲੇਖ ਹੇਠ ਦੱਸਿਆ ਗਿਆ ਹੈ ਕਿ ਇਨ੍ਹਾਂ ਸੁਧਾਰਾਂ ਦਾ ਬਹਾਨਾ ਬਣਾਕੇ ਸੰਸਾਰ ਵਿਚ ਫੇਲ੍ਹ ਹੋਏ ਤਜਰਬੇ ਅਪਣਾਏ ਜਾਂਦੇ ਹਨ।  ਨਿਜੀਕਰਨ ਅਤੇ ਬਿਜਲੀ ਨਿਗਮਾ ਦੀ ਸਥਿਤੀ ਵਿਚ ਵਿਚ ਲਿਖਿਆ ਗਿਆ ਹੈ ਕਿ ਵੋਟ ਬੈਂਕ ਦੀ ਰਾਜਨੀਤੀ ਲਈ ਬਿਜਲੀ ਬੋਰਡਾਂ ਨੂੰ ਵਰਤਿਆ ਜਾ ਰਿਹਾ ਹੈ। ਕਈ ਰਾਜਾਂ ਵਿਚ ਬਿਜਲੀ ਬੋਰਡਾਂ ਨੂੰ ਨਿੱਜੀ ਹੱਥਾਂ ਵਿਚ ਦੇ ਦਿੱਤਾ ਗਿਆ ਹੈ, ਜਿਸਦੇ ਨਤੀਜੇ ਸਾਰਥਿਕ ਨਹੀਂ ਰਹੇ। ਨਿਗਮੀਕਰਨ ਵਿਰੁਧ ਸਾਂਝੇ ਸੰਘਰਸ਼ ਸਿਰਲੇਖ ਵਿਚ ਲੇਖਕ ਨੇ ਦੱਸਿਆ ਹੈ ਕਿ ਪਾਣੀ ਨਾਲ ਬਿਜਲੀ ਤਿਆਰ ਕਰਨ ਦੇ ਸੋਮਿਆਂ ਦੀ ਵਰਤੋਂ ਦੀ ਥਾਂ ਥਰਮਲ ਪਲਾਂਟ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਬਿਜਲੀ ਖ਼ਪਤਕਾਰਾਂ ਨੂੰ ਮਹਿੰਗੀ ਮਿਲਦੀ ਹੈ। ਇਸਨੂੰ ਰੋਕਣ ਲਈ ਸਾਂਝੇ ਤੌਰ ਤੇ ਸੰਗਠਤ ਹੋਣ ਦੀ ਲੋੜ ਹੈ। ਸਾਮਰਾਜੀ ਤਾਕਤਾਂ ਪਛੜੇ ਅਤੇ ਵਿਕਾਸਸ਼ੀਲ ਦੇਸਾਂ ਵਿਚ ਬਹੁ ਕਰੋੜੀ ਕੰਪਨੀਆਂ ਭੇਜਕੇ ਮਕੜਜਾਲ ਬੁਣਿਆਂ ਜਾ ਰਿਹਾ ਹੈ। ਬਿਜਲੀ ਦੀ ਮੰਗ ਅਤੇ ਚੋਰੀ ਸੰਬੰਧੀ ਅਧਿਅਏ ਵਿਚ ਲਿਖਿਆ ਹੈ ਕਿ ਬਿਜਲੀ ਦੀ ਚੋਰੀ ਮਨੁੱਖ ਦੀ ਚੋਰੀ ਵਾਲੀ ਮਾਨਸਿਕਤਾ ਨਾਲ ਜੁੜੀ ਹੋਈ ਹੈ। ਇਸ ਲਈ ਚੋਰੀ ਵਾਲੀ ਮਾਨਸਿਕਤਾ ਦਾ ਇਲਾਜ ਜ਼ਰੂਰੀ ਹੈ। ਲੋਕ ਸਰਕਾਰੀ ਚੋਰੀ ਨੂੰ ਚੋਰੀ ਹੀ ਨਹੀਂ ਸਮਝਦੇ। ਸੂਰਜੀ ਸ਼ਕਤੀ ਦੀ ਵਰਤੋਂ ਜ਼ਰੂਰੀ ਹੈ। ਪ੍ਰਮਾਣੂ ਬਿਜਲੀ ਸਸਤੀ ਹੈ ਪ੍ਰੰਤੂ ਖ਼ਤਰਨਾਕ ਨਤੀਜਿਆਂ ਤੋਂ ਲੋਕ ਡਰਦੇ ਹਨ। ਬਿਜਲੀ ਬੋਰਡਾਂ ਦੀ ਪ੍ਰਬੰਧਕੀ ਪ੍ਰਣਾਲੀ ਵਿਚ ਸੁਧਾਰਾਂ ਦੀ ਲੋੜ ਹੈ।  ਗਰਿਡਾਂ ਅਤੇ ਸਬ ਸਟੇਸ਼ਨਾ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਹੂਲਤਾਂ ਦੀ ਘਾਟ ਹੁੰਦੀ ਹੈ। ਚੌਥਾ ਭਾਗ 'ਸਮਾਜਵਾਦੀ ਸਿਧਾਂਤ ਅਤੇ ਅਮਲ' ਹੈ ਜਿਸ ਵਿਚ ਸਮਾਜਵਾਦੀ ਸਿਧਾਂਤ ਉਪਰ ਕਿਸ ਤਰ੍ਹਾਂ ਪਹਿਰਾ ਦਿੱਤਾ ਜਾ ਸਕਦਾ ਹੈ ਤੇ ਇਸ ਸਮੇਂ ਕੀ ਵਾਪਰ ਰਿਹਾ ਹੈ? Êਖੱਬੇ ਪੱਖੀ ਲਹਿਰ ਦੇ ਖ਼ਾਤਮੇ ਨੂੰ ਕਿਵੇਂ ਰੋਕਿਆ ਜਾਵੇ। ਕਮਿਊਨਿਸਟਾਂ ਨੇ ਮੈਨੀਫੈਸਟੋ ਤੋਂ ਸਹੀ ਸੇਧ ਨਹੀਂ ਲਈ ਜਿਸ ਕਰਕੇ ਮਜ਼ਦੂਰ ਜਮਾਤ ਨੂੰ ਮੁਕਤੀ ਨਹੀਂ ਮਿਲੀ। ਮਜ਼ਦੂਰ ਜਮਾਤ ਦੀ ਰਣਨੀਤੀ ਵੀ ਸਹੀ ਨਹੀਂ। ਮਾਰਕਸਵਾਦੀ ਸਿਧਾਂਤ ਤੇ ਅਮਲ ਨਹੀਂ ਹੋਇਆ। ਮਜ਼ਦੂਰ ਵਰਗ ਪੜ੍ਹਿਆ ਲਿਖਿਆ ਨਾ ਹੋਣ ਕਰਕੇ ਖ਼ਪਤਕਾਰ ਕਲਚਰ ਦਾ ਸ਼ਿਕਾਰ ਹੋ ਗਿਆ। ਇਸ ਚੈਪਟਰ ਵਿਚ ਅਮਰ ਸ਼ਹੀਦ ਸੁਖਦੇਵ, ਚੰਦਰ ਸ਼ੇਖ਼ਰ ਅਜ਼ਾਦ, ਭਗਤ ਸਿੰਘ ਦੀ ਜੇਲ੍ਹ ਡਾਇਰੀ ਅਤੇ ਗ਼ਦਰ ਲਹਿਰ ਦੇ ਸੈਨਾਪਤੀ ਕਰਤਾਰ ਸਿੰਘ ਸਰਾਭਾ ਦੇ ਯੋਗਦਾਨ ਬਾਰੇ ਵੀ ਲਿਖਿਆ ਗਿਆ ਹੈ। ਪੰਜਵੇਂ ਭਾਗ 'ਸੰਸਾਰੀਕਰਨ ਦੇ ਪ੍ਰਭਾਵ' ਬਾਰੇ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਕਾਰਪੋਰੇਟ ਜਗਤ ਸੰਸਾਰੀਕਰਨ ਦੇ ਨਾਂ ਤੇ ਕਿਰਤੀ ਵਰਗ ਦਾ ਸ਼ੋਸ਼ਣ ਕਰ ਰਿਹਾ ਹੈ। ਮਾਨਵਵਾਦ ਕਿਰਤੀ ਕਾਮਿਆਂ ਦੇ ਹੱਕਾਂ ਲਈ ਯਤਨਸ਼ੀਲ ਹੈ। ਹੁਣ ਮਾਨਵਵਾਦੀ ਵਿਚਾਰਾਂ ਦਾ ਉਭਾਰ ਹੋਇਆ ਹੈ। ਦੇਸ਼ ਭਗਤਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰਪੋਰੇਟ ਸੈਕਟਰ ਭਾਰੂ ਹੋ ਗਿਆ। ਭਾਰਤ ਵਿਚ ਆਰਥਕ ਵਿਕਾਸ ਸਮਤੁਲ ਨਹੀਂ। ਪੂੰਜੀਵਾਦ ਕਰਕੇ ਮਸ਼ੀਨੀਕਰਨ ਹੋ ਗਿਆ ਜਿਸ ਕਰਕੇ ਬੇਰੋਜ਼ਗਾਰੀ ਵੱਧ ਗਈ। ਅੰਬੇਦਕਰ ਦੀਆਂ ਨੀਤੀਆਂ ਤੇ ਅਮਲ ਨਹੀਂ ਹੋ ਰਿਹਾ। ਅਖੀਰ ਵਿਚ ਇਕ ਨਾਟਕ ਨਿੱਜੀਕਰਨ ਨਹੀਂ ਚਾਹੀਦਾ ਪ੍ਰਕਾਸ਼ਤ ਕੀਤਾ ਗਿਆ ਹੈ। ਲਕਸ਼ਮੀ ਨਰਾਇਣ ਭੀਖੀ ਨੇ ਹੁਣ ਤੱਕ ਪੰਜਾਬੀ ਭਾਸ਼ਾ ਦੀ ਝੋਲੀ ਵਿਚ 6 ਪੁਸਤਕਾਂ ਪਾਈਆਂ ਹਨ, ਜਿਨ੍ਹਾਂ ਵਿਚ ਤਿੰਨ ਮੌਲਿਕ ਅਤੇ 3 ਸੰਪਾਦਨਾ ਦੀਆਂ ਹਨ। ਉਸਦੀਆਂ 6 ਹੋਰ ਪੁਸਤਕਾਂ ਪ੍ਰਕਾਸ਼ਨਾ ਦੇ ਵੱਖ-ਵੱਖ ਪੱਧਰਾਂ ਤੇ ਹਨ। ਉਸਦੀ ਇਹ ਪੁਸਤਕ ਆਮ ਪੁਸਤਕਾਂ ਤੋਂ ਵੱਖਰੀ ਕਿਸਮ ਦੀ ਹੈ। ਇਸ ਪੁਸਤਕ ਵਿਚ ਕਿਰਤੀ ਸਮਾਜ ਦੀ ਮਿਹਨਤੀ ਪ੍ਰਵਿਰਤੀ ਦੇ ਬਾਵਜੂਦ ਉਸਦੀ ਸਮਾਜਿਕ ਲੁੱਟ ਖਸੁੱਟ ਨੂੰ ਨੰਗਿਆਂ ਕੀਤਾ ਹੈ। ਭੀਖੀ ਲੋਕ ਪੱਖੀ ਵਿਚਾਰਧਾਰਾ ਦਾ ਸਮਰਥਕ ਬਣਕੇ ਉਭਰਿਆ ਹੈ। ਜੇਕਰ ਉਸਨੂੰ ਸਮਾਜਕ ਚਿੰਤਕ ਕਹਿ ਲਿਆ ਜਾਵੇ ਤਾਂ ਕੋਈ ਅਤਕਥਨੀ ਨਹੀਂ ਕਿਉਂਕਿ ਉਸਨੇ ਕਿਰਤੀ ਵਰਗ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਹ ਸਮਾਜਿਕ ਸਰੋਕਾਰਾਂ ਪ੍ਰਤੀ ਜਾਗਰੂਕ ਹੈ, ਜਿਸ ਕਰਕੇ ਉਸਨੇ ਬਿਜਲੀ ਬੋਰਡਾਂ ਵਿਚ ਸਿਆਸੀ, ਸਮਾਜਿਕ ਅਤੇ ਆਰਥਿਕ ਭਰਿਸ਼ਟਾਚਾਰ ਦਾ ਭਾਂਡਾ ਫੋੜਿਆ ਹੈ। ਲੇਖਕ ਨੇ ਕਰਮਚਾਰੀਆਂ ਸਮੇਤ ਸਾਰੇ ਵਰਗਾਂ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਇਕ ਕਿਸਮ ਨਾਲ ਉਸਨੇ ਸਮੁੰਦਰ ਵਿਚ ਰਹਿੰਦਿਆਂ ਮਗਰਮੱਛਾਂ ਨਾਲ ਵੈਰ ਪਾਇਆ ਹੈ। ਟਰੇਡ ਯੂਨੀਅਨ ਦੇ ਨੇਤਾਵਾਂ ਦੀਆਂ ਪਿਛਾਂਹਖਿਚੂ ਦ੍ਰਿਸ਼ਟੀਆਂ ਹੀ ਇਸ ਲਹਿਰ ਦੇ ਖ਼ਾਤਮੇ ਦਾ ਕਾਰਨ ਬਣਦੀਆਂ ਹਨ। ਇਸ ਕਰਕੇ ਹੀ ਕੰਮ ਸਭਿਆਚਾਰ ਖ਼ਤਮ ਹੋ ਗਿਆ ਹੈ। ਬਿਜਲੀ ਬੋਰਡਾਂ ਵਿਚ ਆਪੋ ਧਾਪੀ ਪਈ ਹੋਈ ਹੈ। 
         ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਡਾ ਲਕਸ਼ਮੀ ਨਰਾਇਣ ਭੀਖੀ ਦਾ ਉਪਰਾਲਾ ਸਲਾਹਣਯੋਗ ਹੈ ਪ੍ਰੰਤੂ ਸਾਰੀ ਪੁਸਤਕ ਵਿਚ ਹੀ ਦੁਹਰਾਓ ਬਹੁਤ ਹੈ। ਉਨ੍ਹਾਂ ਗੱਲਾਂ ਅਤੇ ਵਿਚਾਰਾਂ ਨੂੰ ਵਾਰ ਵਾਰ ਹਰ ਚੈਪਟਰ ਵਿਚ ਲਿਖਿਆ ਗਿਆ ਹੈ।