ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • "ਪੰਜਾਬੀ ਸਾਂਝ" ਸਮਾਗਮ ਨੇ ਛੱਡੀਆਂ ਅਮਿੱਟ ਪੈੜਾਂ (ਖ਼ਬਰਸਾਰ)


    ਜਰਮਨੀ --  ਇੱਥੋਂ ਦੇ ਮੁੱਖ ਸ਼ਹਿਰ ਫਰੈਂਕਫਰਟ ਵਿਖੇ ਦੋਵਾਂ ਪੰਜਾਬ ਵਾਸੀਆਂ ਵੱਲੋਂ "ਪੰਜਾਬੀ ਸਾਂਝ" ਦੇ ਨਾਂ ਹੇਠ ਇੱਕ ਪੰਜਾਬੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜਿੱਥੇ ਜਰਮਨ ਵੱਸਦੇ ਆਰਲੇ ਅਤੇ ਪਾਰਲੇ ਪੰਜਾਬ ਵਾਸੀਆਂ ਨੇ ਸ਼ਿਰਕਤ ਕੀਤੀ। ਉੱਥੇ ਪੰਜਾਬ ਭਵਨ ਕੈਨੇਡਾ ਦੇ ਸੰਚਾਲਕ ਸੁੱਖੀ ਬਾਠ ਵੀ ਉਚੇਚੇ  ਤੇ ਪਹੁੰਚੇ। ਜਰਮਨ ਵਾਸੀ ਡਾ ਅਜੀਤ ਸਿੰਘ ਨੇ ਯੂਰਪ ਵਿੱਚ ਪੰਜਾਬੀਆਂ ਦੀ ਮੌਜੂਦਾ ਅਤੇ ਵਰਤਮਾਨੀ ਸਮਸਿਆਵਾਂ  ਉੱਪਰ ਬਹੁਤ ਵਿਸਥਾਰ ਨਾਲ ਚਾਨਣਾ ਪਾਇਆ। ਸੁੱਖੀ ਬਾਠ ਨੇ ਆਪਣੇ ਭਾਸ਼ਨ ਵਿੱਚ ਬੋਲਦੇ ਹੋਏ ਯੂਰਪ ਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਇੱਕਜੁਟ ਹੋ ਕੇ ਪੰਜਾਬ ਅਤੇ ਪੰਜਾਬੀਅਤ ਲਈ ਕਾਰਜਸ਼ੀਲ ਹੋਣ ਦਾ ਸੁਨੇਹਾ ਦਿੱਤਾ। ਸ਼ਾਕਿਰ ਅਲੀ ਅਮਜਦ (ਪ੍ਰਧਾਨ ਅਦਬੀ ਤਨਜ਼ੀਮ ਪੰਚਨਾਦ ਜਰਮਨੀ) ਨੇ ਬਹੁਤ ਭਾਵਪੂਰਤ ਸ਼ਬਦਾਂ ਵਿੱਚ ਦੋਵਾਂ ਪੰਜਾਬਾਂ ਦੀ ਹਰ ਸਾਂਝ ਨੂੰ ਯਾਦ ਕਰਵਾ ਕੇ ਸਦਾ ਇਕੱਠੇ ਚੱਲਣ ਦਾ ਭਰੋਸਾ ਦਿਵਾਇਆ। ਮੰਚ ਸੰਚਾਲਿਕਾ ਅੰਜੂਜੀਤ ਸ਼ਰਮਾ ਨੇ ਆਏ ਸਮੂਹ ਬੁਲਾਰਿਆਂ ਦੀ ਜਾਣ ਪਹਿਚਾਣ ਕਰਵਾਈ ਅਤੇ ਕਿਹਾ ਕਿ ਸਾਨੂੰ ਦਰਿਆਵਾਂ ਤੋਂ ਪਾਰ ਸਾਗਰਾਂ ਵਿੱਚ ਵਸੇ ਤੀਸਰੇ ਪੰਜਾਬ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਬੁਲਾਰੇ ਸਨ ਜਿਹਨਾਂ ਵਿੱਚ ਰਾਜ ਬਾਜਵਾ ਜੀ, ਸੁੱਚਾ ਸਿੰਘ ਬਾਜਵਾ, ਅਰਪਿੰਦਰ ਸਿੰਘ ਬਿੱਟੂ, ਕੁਲਦੀਪ ਮੁਲਤਾਨੀ, ਕੰਵਰ ਜੀ, ਅਨਵਰ ਆਰਿਫ਼, ਜਸਵਿੰਦਰ ਸਿੰਘ, ਕੁਲਦੀਪ, ਇਸ਼ਰਤ ਮੱਟੂ, ਨੀਲੂ ਤੇ ਕਮਲ ਦੇ ਨਾਂ ਵਿਸ਼ੇਸ਼ ਹਨ। ਇਸ ਤੋਂ ਇਲਾਵਾ ਹਾਜ਼ਰ ਕਵੀਆਂ ਨੇ ਇੱਕ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ।