ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • ਪੰਜਾਬੀ ਸਾਹਿਤ ਸਭਿਆਚਾਰ ਮੰਚ,ਵਲੋਂ ਸਾਹਿਤਕ ਪਰੋਗਰਾਮ (ਖ਼ਬਰਸਾਰ)


    ਜਾਖਲ ਮੰਡੀ (9ਸਤੰਬਰ) ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਜਾਖਲ ਮੰਡੀ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਅਤੇ ਪੰਜਾਬ ਦੇ ਮਹਾਨ ਗਾਇਕ ਹਾਕਮ ਸੂਫ਼ੀ ਦੀ 7ਵੀਂ ਬਰਸੀ ਨੂੰ ਸਮਰਪਿਤ ਸਾਹਿਤਕ ਪਰੋਗਰਾਮ ਦਾ ਆਯੋਜਨ ਕੀਤਾ ਗਿਆ।ਪੰਜਾਬੀ ਸਾਹਿਤ ਸਭਿਆਚਾਰ ਮੰਚ,ਜਾਖਲ (ਫਤਿਹਾਬਾਦ) ਵਲੋਂ ਆਯੋਜਿਤ ਇਸ ਮਹੀਨਾਵਾਰ ਸਾਹਿਤਕ ਮਿਲਣੀ ਦੀ ਚਰਚਾ ਦੌਰਾਨ ਪੰਜਾਬੀ ਦੇ ਸੱਭਿਆਚਾਰਕ ਦੂਤ ਭਾਈ ਕਾਨ੍ਹ ਸਿੰਘ ਨਾਭਾ ਅਤੇ ਸੂਫ਼ੀ ਗਾਇਕ ਹਾਕਮ ਦੇ ਜੀਵਨ ਤੇ ਮਾਂ ਬੋਲੀ ਪੰਜਾਬੀ ਨੂੰ ਦੇਣ ਬਾਰੇ ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ।ਇਸ ਦੌਰਾਨ ਮੰਚ ਦੇ ਪ੍ਰਬੰਧਕਾਂ ਵਲੋਂ ਭਵਿੱਖ ਵਿਚ ਪੰਜਾਬੀ ਸਾਹਿਤ ਅਕਾਦਮੀ,ਪੰਚਕੂਲਾ( ਹਰਿਆਣਾ) ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੀ ਕਲਾਤਮਕ ਸਮੂਲੀਅਤ ਲਈ ਇਕ ਸੱਭਿਆਚਾਰਕ ਪਰੋਗਰਾਮ ਦੇ ਆਯੋਜਨ ਲਈ ਰੂਪ-ਰੇਖਾ ਉਲੀਕੀ ਗਈ।

    ਇਸ ਮੌਕੇ ਇਕ ਪੁਸਤਿਕਾ “ਭਾਈ ਕਾਨ੍ਹ ਸਿੰਘ ਨਾਭਾ ਜੀਵਨ ਤੇ ਰਚਨਾ” ਦਾ ਵਿਤਰਣ ਕੀਤਾ ਗਿਆ।ਪਰੋਗਰਾਮ ਵਿਚ ਸ਼ਾਮਿਲ ਵਿਦਵਾਨਾਂ ਸ਼੍ਰੀਮਤੀ ਕੁਲਦੀਪ ਕੌਰ ਅੱਕਾਂਵਾਲੀ,ਵੀਰ ਸਿੰਘ ਥਿੰਦ, ਸ਼੍ਰੀਮਤੀ ਕਿਰਨਲਤਾ,ਸੁਨੀਲ ਗੋਇਲ,ਰੋਹਿਤ ਕੁਮਾਰ,ਹਰਦੀਪ ਸਿੰਘ,ਕਰਮਜੀਤ ਸਿੰਘ ਨੇ ਆਪੋ ਆਪਣੀਆਂ ਰਚਨਾਵਾਂ ਕਵਿਤਾਵਾਂ ਤੇ ਗੀਤ ਪੇਸ਼ ਕੀਤੇ।ਇਸ ਮੌਕੇ ਓਸ਼ੋ ਰਜ਼ਨੀਸ਼ ਤੇ ਉੱਘੀ ਕਵਿਤਰੀ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਤੇ ਫਲਸਫੇ ਉਪਰ ਵਿਦਵਾਨਾਂ ਨੇ ਆਪੋ ਆਪਣੇ ਅਲੋਚਨਾ ਵਿਚਾਰ ਪੇਸ਼ ਕੀਤੇ।ਅਖੀਰ ਚ ਪ੍ਰੋਗਰਾਮ ‘ਚ ਸ਼ਾਮਿਲ ਵਿਦਵਾਨਾਂ ਦੀ ਮੰਚ ਦੀ ਪ੍ਰਧਾਨ ਕੁਲਦੀਪ ਕੌਰ ਅੱਕਾਂਵਾਲੀ ਨੇ ਤਹਿ ਦਿਲੋਂ ਧੰਨਵਾਦ ਕੀਤਾ ।