ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ (ਆਲੋਚਨਾਤਮਕ ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਸੁਰਜੀਤ ਪੰਜਾਬੀ ਦੀ ਸੰਜੀਦਾ, ਚਿੰਤਕ, ਸੁਘੜ ਅਤੇ ਸਮਤੁਲ ਸਾਹਿਤਕਾਰ ਹੈ। ਉਹ ਕਵਿਤਾ ਅਤੇ ਕਹਾਣੀ ਲਿਖਦੀ ਹੀ ਨਹੀਂ ਸਗੋਂ ਆਪ ਕਵਿਤਾ ਅਤੇ ਕਹਾਣੀ ਬਣਕੇ ਜ਼ਿੰਦਗੀ ਵਿਚ ਵਿਚਰਦੀ ਹੈ। ਉਹ ਅੰਦਰੋਂ ਤੇ ਬਾਹਰੋਂ ਇਕੋ ਜਹੀ ਹੈ। ਕਹਿਣੀ ਤੇ ਕਰਨੀ ਦੀ ਪ੍ਰਤੀਕ ਹੈ। ਉਸਨੇ ਹੁਣ ਤੱਕ 3 ਕਾਵਿ ਸੰਗ੍ਰਹਿ ਸ਼ਿਕਸਤ ਰੰਗ, ਹੇ ਸਖੀ ਅਤੇ ਵਿਸਮਾਦ ਪ੍ਰਕਾਸ਼ਤ ਕੀਤੇ ਹਨ। ਸ਼ਿਕਸਤ ਰੰਗ ਸ਼ਾਹਮੁਖੀ ਵਿਚ ਵੀ ਪ੍ਰਕਾਸ਼ਤ ਹੋਇਆ ਹੈ। ਇਕ ਕਾਵਿ ਸੰਗ੍ਰਹਿ ਕੂੰਜਾਂ ਦੀ ਸਹਿ ਸੰਪਾਦਨਾ ਕੀਤੀ ਹੈ। ਮੁੱਢਲੇ ਤੌਰ ਤੇ ਉਹ ਕਵਿਤਰੀ ਹੈ ਪ੍ਰੰਤੂ ਪਾਰਲੇ ਪੁਲ ਉਸਦੀ ਪਲੇਠੀ ਕਹਾਣੀਆਂ ਦੀ ਪੁਸਤਕ ਹੈ। ਕਵਿਤਰੀ ਹੋਣ ਕਰਕੇ ਉਸਦੀਆਂ ਕਹਾਣੀਆਂ ਦੀ ਸ਼ੈਲੀ ਵੀ ਕਾਵਿਕ ਹੀ ਹੈ, ਜਿਸ ਕਰਕੇ ਪਾਠਕ ਦੀ ਦਿਲਚਸਪੀ ਬਣੀ ਰਹਿੰਦੀ ਹੈ। ਭਾਵੇਂ ਉਸਨੇ ਸਕੂਲ ਸਮੇਂ ਵਿਚ ਹੀ ਕਵਿਤਾਵਾਂ ਤੇ ਕਹਾਣੀਆਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ ਸਨ ਪ੍ਰੰਤੂ ਇਨ੍ਹਾਂ ਨੂੰ ਪੁਸਤਕ ਦੇ ਰੂਪ ਵਿਚ 2005 ਵਿਚ ਲਿਆਂਦਾ ਸੀ। ਉਸਦੀਆਂ ਇਸ ਪੁਸਤਕ ਵਿਚਲੀਆਂ ਕਹਾਣੀਆਂ ਪਰਵਾਸ ਵਿਚ ਪਰਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਜ਼ਮੀਨੀ ਹਕੀਕਤਾਂ ਦਾ ਪ੍ਰਗਟਾਵਾ ਕਰਦੀਆਂ ਹਨ। ਪਰਵਾਸ ਵਿਚ ਵੀ ਉਸਨੇ ਕਈ ਦੇਸ਼ਾਂ ਵਿਚ ਰਹਿੰਦਿਆਂ ਜਦੋਜਹਿਦ ਵਾਲਾ ਜੀਵਨ ਬਸਰ ਕੀਤਾ ਹੈ। ਜ਼ਿੰਦਗੀ ਦੇ ਇਸ ਸਫਰ ਵਿਚ ਅਨੇਕਾਂ ਤਲਖ਼ ਸਚਾਈਆਂ ਦਾ ਸਾਹਮਣਾ ਕਰਦਿਆਂ ਅਤੇ ਪਰਵਾਸ ਵਿਚ ਵਿਚਰਦਿਆਂ ਜਿਹੜੀਆਂ ਸਮੱਸਿਆਵਾਂ ਨਾਲ ਦੋ ਹੱਥ ਕੀਤੇ, ਉਸੇ ਤਜਰਬੇ ਦੇ ਆਧਾਰ ਤੇ ਉਨ੍ਹਾਂ ਨੂੰ ਆਪਣੀ ਇਸ ਪੁਸਤਕ ਵਿਚ ਕਹਾਣੀਆਂ ਦੇ ਰੂਪ ਵਿਚ ਪੇਸ਼ ਕੀਤਾ ਹੈ। 128 ਪੰਨਿਆਂ, 200 ਰੁਪਏ ਕੀਮਤ, 10 ਕਹਾਣੀਆਂ ਵਾਲੀ ਇਹ ਪੁਸਤਕ ਪਰਵਾਜ਼ ਪਬਲੀਕੇਸ਼ਨ ਜਲੰਧਰ ਨੇ ਪ੍ਰਕਾਸ਼ਤ ਕੀਤੀ ਹੈ। ਇਸ ਪੁਸਤਕ ਦੀਆਂ ਦੋ ਕਹਾਣੀਆਂ ਜਗਦੀਆਂ ਅੱਖਾਂ ਦਾ ਤਲਿੱਸਮ ਅਤੇ ਲੋਹ-ਪੁਰਸ਼ ਦੋ ਵਿਅਕਤੀਆਂ ਦੀ ਜ਼ਿੰਦਗੀ ਪ੍ਰਤੀ ਬਚਨਬੱਧਤਾ ਦਾ ਸਬੂਤ ਹਨ ਪ੍ਰੰਤੂ ਸੁਰਜੀਤ ਨੇ ਉਨ੍ਹਾਂ ਨੂੰ ਅਜਿਹੀ ਸ਼ਬਦਾਬਲੀ ਦਿੱਤੀ ਹੈ ਕਿ ਪਾਠਕ ਵਿਚ ਉਨ੍ਹਾਂ ਨੂੰ ਪੜ੍ਹਦਿਆਂ ਰੌਚਿਕਤਾ ਬਣੀ ਰਹਿੰਦੀ ਹੈ ਕਿ ਅੱਗੇ ਕੀ ਹੋਵੇਗਾ?
                ਇਸ ਪੁਸਤਕ ਦੇ ਨਾਂ ਵਾਲੀ ਪਹਿਲੀ ਕਹਾਣੀ ਪਾਰਲੇ ਪੁਲ ਹੈ, ਜਿਸ ਵਿਚ ਲੇਖਕਾ ਨੇ ਅਮਰੀਕਾ ਵਿਚ ਰਹਿੰਦਿਆਂ ਸਮਾਜਿਕ ਤਾਣੇ ਬਾਣੇ ਬਾਰੇ ਜੋ ਮਹਿਸੂਸ ਕੀਤਾ ਹੈ, ਉਸਨੂੰ ਇਸ ਕਹਾਣੀ ਦਾ ਵਿਸ਼ਾ ਬਣਾਇਆ ਹੈ। ਮੁੱਢਲੇ ਤੌਰ ਤੇ ਅਮਰੀਕਾ ਦੀ ਦੋਗਲੀ ਨੀਤੀ ਤੇ ਕਿੰਤੂ ਪ੍ਰੰਤੂ ਕੀਤਾ ਗਿਆ ਹੈ ਕਿਉਂਕਿ ਅਮਰੀਕਾ ਪ੍ਰਬੰਧ ਸੰਸਾਰ ਦੇ ਹੋਰ ਦੇਸ਼ਾਂ ਵਿਚ ਹੋ ਰਹੀਆਂ ਹਿੰਸਕ ਕਾਰਵਾਈਆਂ ਨੂੰ ਸੰਜੀਦਗੀ ਨਾਲ ਨਹੀਂ ਲੈਂਦੀ ਪ੍ਰੰਤੂ ਜਦੋਂ ਉਨ੍ਹਾਂ ਦੇ ਆਪਣੇ ਦੇਸ਼ ਵਿਚ ਵਰਲਡ ਟਰੇਡ ਸੈਂਟਰ ਉਤੇ ਹਮਲਾ ਹੁੰਦਾ ਹੈ ਤਾਂ ਉਸਨੂੰ ਸੰਸਾਰ ਵਿਚ ਸਭ ਤੋਂ ਵੱਡੀ ਹਿੰਸਕ ਕਾਰਵਾਈ ਬਣਾਕੇ ਪੇਸ਼ ਕੀਤਾ ਜਾਂਦਾ ਹੈ। ਲੇਖਕਾ ਦਾ ਭਾਵ ਹੈ ਕਿ ਅਜਿਹੀਆਂ ਹਿੰਸਕ ਕਾਰਵਾਈਆਂ ਵਿਚ ਡੁਲ੍ਹਣ ਵਾਲਾ ਖ਼ੂਨ ਸਾਰੇ ਸੰਸਾਰ ਦੇ ਲੋਕਾਂ ਦਾ ਇਕੋ ਜਿਹਾ ਹੁੰਦਾ ਹੈ। ਇਹ ਲੇਖਕਾ ਦੀ ਇਨਸਾਨੀ ਜ਼ਿੰਦਗੀ ਬਾਰੇ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ। ਸੁਰਜੀਤ ਦੀ ਇਸ ਕਹਾਣੀ ਦੀ ਕਮਾਲ ਇਹ ਹੈ ਕਿ ਇਸ ਵਿਚ ਬਹੁਤ ਮਹੱਤਵਪੂਰਨ ਵਿਸ਼ਿਆਂ ਨੂੰ ਲਿਆ ਗਿਆ ਹੈ। ਇਹ ਕਹਾਣੀ ਕਿਸੇ ਇਕ ਵਿਸ਼ੇ ਦੇ ਆਲੇ ਦੁਆਲੇ ਨਹੀਂ ਘੁੰਮਦੀ। ਇਸ ਵਿਚ ਨਸਲੀ ਵਿਤਕਰੇ, ਪਰਵਾਸੀਆਂ ਦੀ ਰੋਜ਼ੀ ਰੋਟੀ ਲਈ ਜਦੋਜਹਿਦ, ਮਾਂ ਬਾਪ ਦੀ ਬੱਚਿਆਂ ਵੱਲੋਂ ਅਣਗਹਿਲੀ ਕਰਕੇ ਇਕੱਲਤਾ, ਇਨਸਾਨਾ ਨਾਲੋਂ ਜਾਨਵਰਾਂ ਦੀ ਜ਼ਿਆਦਾ ਮਹੱਤਤਾ ਅਤੇ ਉਨ੍ਹਾਂ ਦੇ ਕਿਰਿਆ ਕਰਮਾ ਦਾ ਪਾਖੰਡ ਨੂੰ ਵਿਸ਼ੇ ਬਣਾਇਆ ਗਿਆ ਹੈ। ਪਰਵਾਸੀ ਬਹੁਤ ਜਲਦੀ ਆਪਣੀ ਵਿਰਾਸਤ ਨੂੰ ਭੁੱਲਕੇ ਪੈਰ ਛੱਡਕੇ ਗੋਰਿਆਂ ਦੀ ਨਕਲ ਕਰਨ ਵਰਗੇ ਪਾਖੰਡ ਕਰਨ ਲੱਗ ਜਾਂਦੇ ਹਨ। ਇਨਸਾਨਾ ਨਾਲੋਂ ਜਾਨਵਰਾਂ ਦੇ ਜੀਵਨ ਨੂੰ ਬਿਹਤਰ ਸਮਝਿਆ ਜਾਂਦਾ ਹੈ ਕਿਉਂਕਿ ਗੋਰੇ ਲੋਕ ਸਮਾਜਿਕ ਰਿਸ਼ਤਿਆਂ ਦੇ ਨਿੱਘ ਦਾ ਆਨੰਦ ਮਾਨਣ ਤੇ ਰਿਸ਼ਤਿਆਂ ਦੇ ਬੰਧਨ ਵਿਚ ਬੱਝਕੇ ਜ਼ਿੰਮੇਵਾਰੀ ਨਿਭਾਉਣ ਤੋਂ ਕੰਨੀ ਕਤਰਾਂਉਂਦੇ ਹਨ।  ਆਇਲਨ ਤੇ ਐਵਨ ਕਹਾਣੀ ਮਨੁੱਖੀ ਭਾਵਨਾਵਾਂ ਨਾਲ ਲਬਰੇਜ਼ ਕਹਾਣੀ ਹੈ। ਇਕ ਪਾਸੇ ਦੇਸ਼ਾਂ ਦੇ ਘਰੇਲੂ ਯੁਧਾਂ ਕਰਕੇ ਆਇਲਨ ਅਤੇ ਉਸਦੇ ਪਰਿਵਾਰ ਦੀ ਦਰਦਨਾਕ ਮੌਤ ਹੋ ਜਾਂਦੀ ਹੈ। ਆਇਲਨ ਦੀ ਸਮੁੰਦਰ ਦੇ ਕੰਢੇ ਪਈ ਲਾਸ਼ ਨੂੰ ਵੇਖਕ ਲੋਕ ਤ੍ਰਾਹ ਤ੍ਰਾਹ ਕਰਦੇ ਹਨ ਪ੍ਰੰਤੂ ਉਥੋਂ ਦੇ ਲੋਕ ਉਸਨੂੰ ਬਚਾ ਨਾ ਸਕੇ। ਦੂਜੇ ਪਾਸੇ ਐਵਨ ਨੂੰ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਪਤਾ ਲੱਗਣ ਤੇ ਉਸਦੀ ਜ਼ਿੰਦਗੀ ਵਿਚ ਰੰਗ ਭਰਨ ਲਈ ਉਸਦਾ ਸਾਰਾ ਪਿੰਡ ਇਕੱਠਾ ਹੋ ਜਾਂਦਾ ਹੈ ਤਾਂ ਜੋ ਉਸ ਨੂੰ ਖ਼ੁਸ਼ ਰੱਖਣ ਲਈ ਉਸਦੇ ਮਰਨ ਤੋਂ ਪਹਿਲਾਂ ਹੀ ਕ੍ਰਿਸਮਸ ਦਾ ਤਿਓਹਾਰ ਮਨਾਕੇ ਇਕਮੁਠਤਾ ਦਾ ਸਬੂਤ ਦਿੱਤਾ। ਦੋਵੇਂ ਘਟਨਾਵਾਂ ਮਨੁੱਖੀ ਹਿਰਦਿਆਂ ਨੂੰ ਵਲੂੰਧਰ ਦਿੰਦੀਆਂ ਹਨ। ਪਰਵਾਸ ਵਿਚ ਵਾਪਰ ਰਹੀਆਂ ਹਿੰਸਕ ਤੇ ਨਸਲੀ ਘਟਨਾਵਾਂ ਵੀ ਇਸ ਕਹਾਣੀ ਵਿਚ ਚਿੰਤਾ ਦਾ ਵਿਸ਼ਾ ਬਣਦੀਆਂ ਹਨ। ਐਮਰਜੈਂਸੀ ਰੂਮ ਕਹਾਣੀ ਵਿਚ ਸੁਰਜੀਤ ਨੇ ਇਹ ਦੱਸਿਆ ਹੈ ਕਿ ਕੈਨੇਡਾ ਦੀਆਂ ਸਿਹਤ ਸਹੂਲਤਾਂ ਭਾਵੇਂ ਬਿਹਤਰੀਨ ਹਨ ਪ੍ਰੰਤੂ ਐਮਰਜੈਂਸੀ ਵਿਚ ਵੀ ਆਪੋ ਆਪਣੀ ਵਾਰੀ ਅਨੁਸਾਰ ਹੀ ਮਰੀਜ ਵੇਖੇ ਜਾਂਦੇ ਹਨ। ਵਾਰੀ ਤੋੜਕੇ ਕਿਸੇ ਮਰੀਜ ਨੂੰ ਅਟੈਂਡ ਨਹੀਂ ਕੀਤਾ ਜਾਂਦਾ ਭਾਵੇਂ ਉਹ ਕਿਤਨਾ ਵੀ ਮਰਨ ਕਿਨਾਰੇ ਹੋਵੇ। ਇਥੋਂ ਤੱਕ ਕਿ ਕਈ ਮਰੀਜ਼ ਵਾਰੀ ਦੀ ਉਡੀਕ ਕਰਦੇ ਹੀ ਸਵਰਗ ਸਿਧਾਰ ਜਾਂਦੇ ਹਨ। ਇਸ ਕਹਾਣੀ ਵਿਚ ਪੰਜਾਬੀਆਂ ਵੱਲੋਂ ਪਰਵਾਸ ਵਿਚ ਵਸਣ ਲਈ ਵਰਤੇ ਜਾ ਰਹੇ ਗ਼ਲਤ ਹੱਥਕੰਡਿਆਂ ਬਾਰੇ ਵੀ ਦਰਸਾਇਆ ਗਿਆ ਹੈ। ਪੰਜਾਬੀ ਨਸ਼ੇ ਆਦਿ ਦੇ ਚਕਰਾਂ ਵਿਚ ਪੈ ਕੇ ਬਦਨਾਮੀ ਖੱਟ ਰਹੇ ਹਨ, ਜਿਸ ਕਰਕੇ ਪੰਜਾਬੀਆਂ ਦਾ ਅਕਸ ਸੰਸਾਰ ਵਿਚ ਖਰਾਬ ਹੋ ਰਿਹਾ ਹੈ। ਇਸਦੇ ਨਾਲ ਹੀ ਕੈਨੇਡਾ ਦੇ ਬਹੁਪਰਤੀ ਸਭਿਆਚਾਰ ਦੀ ਪ੍ਰਸੰਸਾ ਕੀਤੀ ਗਈ ਹੈ। ਸੁਰਖ਼ ਸਵੇਰ ਕਹਾਣੀ  ਵਿਚ ਭਾਰਤੀ ਪਰਿਵਾਰ ਜਦੋਂ ਕੈਨੇਡਾ ਜਾਂਦੇ ਹਨ ਤਾਂ ਉਹ ਬਾਗੋ ਬਾਗ ਹੋ ਜਾਂਦੇ ਹਨ ਪ੍ਰੰਤੂ ਉਥੇ ਜਾ ਕੇ ਸੈਟਲ ਹੋਣ ਲਈ ਅਨੇਕਾਂ ਵੇਲਣ ਵੇਲਦੇ ਹਨ। ਕੈਨੇਡਾ ਵਸਣ ਤੋਂ ਬਾਅਦ ਕੁਝ ਭਾਰਤੀ ਆਪਣੇ ਸਭਿਆਚਾਰ ਤੋਂ ਮੁਨਕਰ ਹੋ ਜਾਂਦੇ ਹਨ। ਰਿਸ਼ਤਿਆਂ ਵਿਚ ਗਿਰਾਵਟ ਆ ਜਾਂਦੀ ਹੈ। ਕੈਨੇਡਾ ਦੇ ਰੰਗ ਵਿਚ ਰੰਗਕੇ ਆਪਣੀ ਵਿਰਾਸਤ ਨੂੰ ਵੀ ਅਣਡਿਠ ਕਰ ਜਾਂਦੇ ਹਨ। ਸਿਮਰਨ ਕੌਰ ਵਿਰਦੀ ਸਿਮੋਨ ਬਣ ਜਾਂਦੀ ਹੈ। ਪਤੀ ਦੀ ਮੌਤ ਤੋਂ ਬਾਅਦ ਇਕੱਲੇਪਣ ਦੀ ਰੋਗੀ ਹੋ ਜਾਂਦੀ ਹੈ। ਉਸਦਾ ਸਪੁੱਤਰ ਕਰਨ ਅਤੇ ਨੂੰਹ ਜੈਸਮਿਨ ਸਿਮੋਨ ਦੇ ਪਤੀ ਦੀ ਮੌਤ ਤੋਂ ਬਾਅਦ ਉਸਦਾ ਸਾਰਾ ਸਾਮਾਨ ਅਰਥਾਤ ਸਿਮੋਨ ਲਈ ਪਤੀ ਦੀਆਂ ਨਿਸ਼ਾਨੀਆਂ ਨੂੰ ਦਾਨ ਵਿਚ ਦੇ ਕੇ ਮਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਸੁਰਜੀਤ ਇਸ ਕਹਾਣੀ ਵਿਚ ਮਾਪਿਆਂ ਨੂੰ ਆਤਮ ਵਿਸ਼ਵਾਸ ਵਿਚ ਸਮਰੱਥ ਹੋਣ ਲਈ ਪ੍ਰੇਰਦੀ ਹੈ ਕਿਉਂਕਿ ਪਰਵਾਸ ਦਾ ਸਭਿਆਚਾਰ ਹੀ ਅਜਿਹਾ ਹੈ ਕਿ ਤੁਸੀਂ ਬੱਚਿਆਂ ਨੂੰ ਕੁਝ ਕਹਿ ਨਹੀਂ ਸਕਦੇ। ਵੈਲਨਟਾਈਨਜ਼ ਡੇਅ ਕਹਾਣੀ ਵੀ ਬੜੀ ਸੰਵੇਦਨਸ਼ੀਲ ਹੈ, ਜਿਸ ਵਿਚ ਭਾਰਤੀ ਪਰਿਵਾਰ ਦੀ ਜ਼ਿੰਦਗੀ ਅਤੇ ਪਰਵਾਸੀ ਪਰਿਵਾਰ ਦੀ ਜ਼ਿੰਦਗੀ ਦੀ ਤੁਲਨਾ ਕੀਤੀ ਗਈ ਹੈ। ਦੋਹਾਂ ਦੇਸ਼ਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਕੰਮ ਕਾਰ ਦਾ ਬਹੁਤ ਜ਼ਿਆਦਾ ਵਖਰੇਵਾਂ ਹੈ। ਅਜਿਹੇ ਹਾਲਾਤ ਵਿਚ ਰੋਜ਼ੀ ਦਾ ਰਹਿਣਾ ਜੋਖ਼ਮ ਭਰਿਆ ਹੋ ਜਾਂਦਾ ਹੈ। ਉਸਦੇ ਦਿਮਾਗ ਦੋਹਾਂ ਦੇਸ਼ਾਂ ਦੇ ਸਭਿਆਚਾਰ ਦਰਮਿਆਨ ਕਸ਼ਮਕਸ਼ ਕਰਦੇ ਰਹਿੰਦੇ ਹਨ ਪ੍ਰੰਤੂ ਉਹ ਦੋਹਾਂ ਵਿਚ ਸਮਤੁਲ ਰੱਖਕੇ ਆਪਣਾ ਪਰਿਵਾਰਿਕ ਜੀਵਨ ਇਕੱਲਤਾ ਵਿਚ ਰਹਿੰਦੀ ਹੋਈ ਬਸਰ ਕਰਦੀ ਹੈ। ਇਸ ਕਹਾਣੀ ਵਿਚ ਵੀ ਰਿਸ਼ਤਿਆਂ ਦੀ ਗਿਰਾਵਟ ਵਿਖਾਈ ਦਿੰਦੀ ਹੈ। ਬਿਅੰਤ ਦਾ ਆਪਣਾ ਵਿਓਪਾਰ ਚੌਪਟ ਹੋਣ ਦਾ ਕਾਰਨ ਉਸਦੀਆਂ ਆਦਤਾਂ ਹਨ, ਜਿਨ੍ਹਾਂ ਕਰਕੇ ਉਸਦਾ ਵਿਓਪਾਰ ਚੌਪਟ ਹੋ ਜਾਂਦਾ ਹੈ। ਦੱਸਣ ਦਾ ਭਾਵ ਹੈ ਕਿ ਜਿਹੜੀਆਂ ਇਨਸਾਨ ਵਿਚ ਕੁਰੀਤੀਆਂ ਭਾਰਤ ਵਿਚ ਹਨ, ਉਹ ਪਰਵਾਸ ਵਿਚ ਵੀ ਬਰਕਰਾਰ ਰਹਿੰਦੀਆਂ ਹਨ, ਸਗੋਂ ਉਥੇ ਜਾ ਕੇ ਡਾਲਰਾਂ ਦੀ ਚਕਾਚੌਂਧ ਵਿਚ ਫ਼ਜ਼ੂਲ ਖ਼ਰਚੀ ਕਰਦੇ ਹਨ। ਜਗਦੀਆਂ ਅੱਖਾਂ ਦਾ ਤਲਿੱਸਮ ਇਕ ਵੱਖਰੀ ਕਿਸਮ ਦੀ ਬੜੀ ਦਿਲਚਸਪ ਕਹਾਣੀ ਹੈ। ਇਹ ਕਹਾਣੀ ਇਕ ਨੌਜਵਾਨ ਲੜਕੀ ਦੇ ਹੌਸਲੇ ਅਤੇ ਦ੍ਰਿੜ੍ਹਤਾ ਦੀ ਬਾਤ ਪਾਉਂਦੀ ਹੈ, ਉਸਨੇ ਲੋਕਾਂ ਨੂੰ ਅੰਗ ਦਾਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਕਰਿਆ ਹੋਇਆ ਹੈ, ਜਿਸ ਨਾਲ ਬਿਮਾਰ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲੇਗੀ। ਉਹ ਲੜਕੀ ਹੈ ਲਵੀਨ? ਜਿਸਨੇ ਬਿਮਾਰ ਲੋਕਾਂ ਦੀ ਮਾਨਸਿਕਤਾ ਨੂੰ ਮਹਿਸੂਸ ਕਰਦਿਆਂ ਇਸ ''ਅਮਰ ਕਰਮਾ ਔਰਗਨ ਡੋਨੇਸ਼ਨ ਸੋਸਾਇਟੀ'' ਦੇ ਕਾਰਜ਼ ਨੂੰ ਸ਼ੁਰੂ ਕੀਤਾ ਹੈ। ਇਹ ਕਹਾਣੀ ਦਰਸਾਉਂਦੀ ਹੈ ਕਿ ਇਨਸਾਨ ਦੀ ਬਿਹਤਰੀ ਲਈ ਸ਼ੁਭ ਕਾਰਜ ਕਰਨ ਲਈ ਵੱਡੀ ਉਮਰ ਦਾ ਹੋਣਾ ਜ਼ਰੂਰੀ ਨਹੀਂ ਪ੍ਰੰਤੂ ਇਨਸਾਨ ਦੇ ਮਨ ਵਿਚ ਪ੍ਰਤੀਬੱਧਤਾ ਹੋਣੀ ਚਾਹੀਦੀ ਹੈ। ਇਕ ਨੌਜਵਾਨ ਲੜਕੀ ਲਵੀਨ ਬਜ਼ਰੁਗਾਂ ਦੀ ਸਹਾਇਤਾ ਨਾਲ ਇਸ ਸੰਸਥਾ ਦੀ ਅਗਵਾਈ ਕਰ ਰਹੀ ਹੈ। ਇਕ ਸੋਸਾਇਟੀ ਦੇ ਕਾਰਜਖੇਤਰ ਨੂੰ ਕਹਾਣੀ ਦਾ ਰੂਪ ਦੇਣ ਦੀ ਸਮਰੱਥਾ ਲਈ ਸਮਰੱਥਾਵਾਨ ਕਹਾਣੀਕਾਰ ਹੋਣਾ ਚਾਹੀਦਾ ਹੈ। ਲੇਖਕਾ ਆਪਣੀ ਇਹ ਕਹਾਣੀ ਲਿਖਕੇ ਆਪਣੀ ਕਾਬਲੀਅਤ ਦਾ ਸਬੂਤ ਦੇ ਚੁੱਕੀ ਹੈ। ਸੁਰਜੀਤ ਦੀ ਇਨਸਾਨੀ ਜ਼ਿੰਦਗੀ ਬਾਰੇ ਸੰਜੀਦਗੀ ਇਸ ਕਹਾਣੀ ਤੋਂ ਸਾਫ ਵਿਖਾਈ ਦਿੰਦੀ ਹੈ। ਜੁਗਨੂੰ ਕਹਾਣੀ ਵੀ ਬਹੁ ਪਰਤੀ ਹੈ। ਇਹ ਕਹਾਣੀ ਪਰਵਾਸ ਵਿਚ ਵਸਣ ਦੀ ਲਾਲਸਾ, ਉਥੇ ਕਠਨਾਈਆਂ ਅਤੇ ਪੰਜਾਬ ਦਾ ਹੇਜ ਦਾ ਪ੍ਰਗਟਾਵਾ ਕਰਦੀ ਹੈ। ਫੇਸ ਬੁੱਕ ਦੀ ਅਡਿਕਸ਼ਨ ਪੰਜਾਬ ਦੀ ਤਰ੍ਹਾਂ ਅਮਰੀਕਾ ਵਿਚ ਵੀ ਪੰਜਾਬੀਆਂ ਵਿਚ ਬਹੁਤ ਜ਼ਿਆਦਾ ਹੈ, ਖ਼ਾਸ ਤੌਰ ਤੇ ਸਾਹਿਤਕ ਗਰੁਪ ਬਣਾਕੇ ਸ਼ਾਹਵਾ ਵਾਹਵਾ ਖੱਟਣ ਦੀ ਪ੍ਰਵਿਰਤੀ ਭਾਰੂ ਹੈ ਜਦੋਂ ਕਿ ਬਹੁਤੇ ਅਕਾਊਂਟ ਫ਼ਰਜੀ ਹੁੰਦੇ ਹਨ। ਫ਼ਰਜੀ ਅਕਾਊਂਟ ਵਾਲੇ ਭਾਵਨਾਤਮਕ ਤੌਰ ਤੇ ਬਲੈਮੇਲਿੰਗ ਕਰਦੇ ਹਨ। ਅਜੋਕੇ ਯੁਗ ਦੇ ਫੇਸ ਬੁੱਕੀ ਵਰਤਾਰੇ ਦਾ ਪਾਜ ਖੋਲ੍ਹਿਆ ਗਿਆ ਹੈ, ਜਿਸ ਵਿਚ ਸਮੁੱਚੇ ਪਰਿਵਾਰ ਵਿਚ ਫੇਸ ਬੁੱਕ ਲਈ ਲਲਕ ਲੱਗੀ ਰਹਿੰਦੀ ਹੈ। ਲੋਹ-ਪੁਰਸ਼ ਕਹਾਣੀ ਭਾਵੇਂ ਉਸਨੇ ਆਪਣੇ ਪਿਤਾ ਦੇ ਜੀਵਨ ਬਾਰੇ ਲਿਖੀ ਹੈ ਪ੍ਰੰਤੂ ਇਸ ਵਿਚ ਜਿਹੜੇ ਮੁੱਦੇ ਉਠਾਏ ਗਏ ਹਨ ਉਹ ਅਤਿ ਸੰਵੇਦਨਸ਼ੀਲ ਹਨ। ਪੰਜਾਬੀਆਂ ਨੇ ਪੰਜਾਬ ਦੇ ਕਾਲੇ ਦੌਰ ਵਿਚ ਜਿਹੜਾ ਸੰਤਾਪ ਹੰਢਾਇਆ ਹੈ, ਉਸਨੂੰ ਸੁਰਜੀਤ ਨੇ ਬਹੁਤ ਹੀ ਭਾਵਨਾਤਮਕ ਢੰਗ ਨਲ ਪੇਸ਼ ਕੀਤਾ ਹੈ ਕਿ ਕਿਵੇਂ ਹਸਦੇ ਵਸਦੇ ਬੇਕਸੂਰ ਪਰਿਵਾਰ ਬਿਨਾ ਵਜਾਹ ਕਾਲੇ ਦਿਨਾ ਦੀ ਲਪੇਟ ਵਿਚ ਆਉਂਦੇ ਰਹੇ ਹਨ। ਨਿੱਜੀ ਦਰਦਨਾਕ ਘਟਨਾ ਨੂੰ ਲੋਕਾਂ ਦੀ ਸਮੱਸਿਆ ਬਣਾਕੇ ਪੇਸ਼ ਕਰ ਦਿੱਤਾ ਹੈ। ਤੂੰ ਭਰੀਂ ਹੁੰਗਾਰਾ ਪਰਵਾਸ ਵਿਚ ਰਹਿ ਰਹੇ ਪੰਜਾਬੀ ਪਰਿਵਾਰ ਦੀ ਕਹਾਣੀ ਹੈ, ਜਿਸ ਵਿਚ ਭਾਵੇਂ ਪਰਿਵਾਰ ਦੀ ਮੁੱਖੀ ਇਸਤਰੀ ਅਮਰੀਕਾ ਵਿਚ ਰਹਿ ਰਹੀ ਹੈ ਪ੍ਰੰਤੂ ਪੰਜਾਬ ਦੀ ਮਿੱਟੀ ਨਾਲ ਬਾਖ਼ੂਬੀ ਜੁੜੀ ਹੋਈ ਹੈ। ਰਬੜ ਦੇ ਪਲਾਂਟ ਨੂੰ ਸਾਧਨ ਬਣਾਕੇ ਉਹ ਕੁਦਰਤ ਦੇ ਗੁਣ ਗਾ ਰਹੀ ਹੈ। ਕੁਦਰਤ, ਦਰਖਤਾਂ, ਜ਼ਮੀਨ ਦੋਜ਼ ਪਾਣੀ ਦੀ ਦੁਰਵਰਤੋਂ ਬਾਰੇ ਪ੍ਰੇਰਿਤ ਕਰਦੀ ਹੈ ਪ੍ਰੰਤੂ ਉਨ੍ਹਾਂ ਦੀਆਂ ਲੜਕੀਆਂ ਆਪੋ ਆਪਣੇ ਮੋਬਾਈਲਾਂ ਤੇ ਰੁਝੀਆਂ ਹੋਈਆਂ ਹਨ, ਉਨ੍ਹਾਂ ਉਪਰ ਪਰਵਾਸ ਦਾ ਰੰਗ ਚੜ੍ਹ ਗਿਆ ਹੈ। ਪੰਜਾਬ ਦੇ ਸਭਿਆਚਾਰ ਨਾਲ ਵੀ ਬਾਵਾਸਤਾ ਹੈ, ਪੀਂਘਾਂ ਝੂਟਣ ਅਤੇ ਬੋਲੀਆਂ ਪਾ ਕੇ ਮਨਪ੍ਰਚਾਵਾ ਕਰਨ ਦਾ ਵੀ ਪ੍ਰਗਟਾਵਾ ਕਰਦੀ ਹੈ। ਇਸਤੋਂ ਸ਼ਪਸ਼ਟ ਹੁੰਦਾ ਹੈ ਕਿ ਭਾਵੇਂ ਪੰਜਾਬੀ ਸੰਸਾਰ ਦੇ ਕਿਸੇ ਵੀ ਦੇਸ਼ ਵਿਚ ਚਲੇ ਜਾਣ ਪ੍ਰੰਤੂ ਪੰਜਾਬ ਦਾ ਹੇਜ ਉਨ੍ਹਾਂ ਵਿਚ ਬਰਕਰਾਰ ਰਹਿੰਦਾ ਹੈ। ਡਿਸਏਬਲ ਕਹਾਣੀ ਵੀ ਪਰਵਾਸ ਵਿਚ ਜਾਣ ਅਤੇ ਉਥੇ ਦੀ ਜ਼ਿੰਦਗੀ ਦੀ ਜਦੋਜਹਿਦ ਦੀ ਦਾਸਤਾਂ ਹੈ। ਪਹਿਲਾਂ ਮੀਰਾ ਬੜੀਆਂ ਮੁਸ਼ਕਲਾਂ ਦਾ ਮੁਕਾਬਲਾ ਕਰਕੇ ਸੈਟਲ ਹੁੰਦੀ ਹੈ। ਉਹ ਆਪਣੇ ਜਮਾਤੀ ਮਾਨਵ ਨਾਲ ਵਿਆਹ ਕਰਵਾ ਲੈਂਦੀ ਹੈ। ਉਸਨੂੰ ਸਪੌਂਸਰ ਕਰਕੇ ਅਮਰੀਕਾ ਬੁਲਾ ਲੈਂਦੀ ਹੈ। ਜਿਵੇਂ ਆਮ ਹੋ ਰਿਹਾ ਹੈ ਮਾਨਵ ਆਨੀ ਬਹਾਨੀ ਮੀਰਾ ਤੋਂ ਵੱਖ ਹੋ ਜਾਂਦਾ ਹੈ। ਵੱਖ ਹੋਣ ਤੋਂ ਪਹਿਲਾਂ ਇਕ ਦੂਜੇ ਦੇ ਚਰਿਤਰ ਤੇ ਚਿਕੜ ਛੁਟਦੇ ਹਨ। ਇਸ ਕਹਾਣੀ ਦਾ ਦੂਜਾ ਪੱਖ ਵੀ ਸੁਰਜੀਤ ਨੇ ਬਾਖ਼ੂਬੀ ਨਾਲ ਚਿਤਰਿਆ ਹੈ ਕਿ ਹਸਪਤਾਲ, ਡਾਕਟਰ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿਚ ਮਾਫੀਆ ਕੰਮ ਕਰ ਰਿਹਾ ਹੈ ਪ੍ਰੰਤੂ ਇਸ ਮਾਫੀਏ ਨੇ ਰੋਜ਼ਗਾਰ ਦੇ ਸਾਧਨ ਵੀ ਪੈਦਾ ਕੀਤੇ ਹਨ। ਬੀਮਾ ਕੰਪਨੀਆਂ ਵੀ ਖਪਤਕਾਰਾਂ ਦਾ ਨਜ਼ਾਇਜ਼ ਲਾਭ ਉਠਾ ਰਹੀਆਂ ਹਨ ਅਤੇ ਮਰੀਜ਼ ਵੀ ਗ਼ਲਤ ਸੂਚਨਾਵਾਂ ਦੇ ਕੇ ਬੀਮਾ ਕੰਪਨੀਆਂ ਨੂੰ ਲੁੱਟਣ ਦੀ  ਕੋਸ਼ਿਸ਼ ਕਰਦੇ ਹਨ। ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਜਿਵੇਂ ਸੁਰਜੀਤ ਨੇ ਕਵਿਤਰੀ ਦੇ ਤੌਰ ਲੋਕਾਂ ਦੇ ਮਨਾਂ ਨੂੰ ਝੰਜੋੜਕੇ ਸੁਜੱਗ ਕੀਤਾ ਹੈ, ਉਸੇ ਤਰ੍ਹਾਂ ਕਹਾਣੀਕਾਰ ਦੇ ਤੌਰ ਤੇ ਵੀ ਪਾਠਕ ਦੀ ਝੋਲੀ ਭਰੇਗੀ।