ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ (ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਪ੍ਰੋ ਕ੍ਰਿਪਾਲ ਕਜ਼ਾਕ ਨੂੰ ਸਾਹਿਤ ਅਕਾਡਮੀ ਨਵੀਂ ਦਿੱਲੀ ਵੱਲੋਂ ਉਸਦੀ ਕਹਾਣੀਆਂ ਦੀ ਪੁਸਤਕ ਅੰਤਹੀਣ ਨੂੰ ਸਾਹਿਤ ਅਕਾਡਮੀ ਦਾ ਇਨਾਮ ਦੇਣ ਦੇ ਐਲਾਨ ਤੋਂ ਇਹ ਅਖਾਣ ਸਹੀ ਸਾਬਤ ਹੋ ਗਿਆ ਹੈ ਕਿ 'ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ'। ਕ੍ਰਿਪਾਲ ਕਜ਼ਾਕ ਨੂੰ ਇਹ ਸਨਮਾਨ ਮਿਲਣ ਤੇ ਜਿਹੜਾ ਆਮ ਸਾਹਿਤਕਾਰਾਂ ਵਿਚ ਚਰਚਾ ਦਾ ਵਿਸ਼ਾ ਹਮੇਸ਼ਾ ਬਣਿਆਂ  ਰਹਿੰਦਾ ਸੀ ਕਿ ਸਾਹਿਤ ਅਕਾਡਮੀ ਦੇ ਇਨਾਮ ਸਿਰਫ ਜੁਗਾੜੀ ਸਾਹਿਤਕਾਰਾਂ ਨੂੰ ਹੀ ਮਿਲਦੇ ਹਨ, ਉਹ ਅੰਦੇਸ਼ਾ ਵੀ ਦੂਰ ਹੋ ਗਿਆ ਹੈ, ਹੁਣ ਬਿਨਾ ਸਿਫ਼ਾਰਸ ਵੀ ਅਵਾਰਡ ਮਿਲ ਸਕਦੇ ਹਨ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਭਾਸ਼ਾ ਵਿਭਾਗ ਨੂੰ ਇਸ ਗੱਲ ਦਾ ਇਲਮ ਹੀ ਨਹੀਂ ਸੀ ਕਿ ਇਤਨਾ ਵੱਡਾ ਕਹਾਣੀਕਾਰ ਪੰਜਾਬ ਵਿਚ ਉਹ ਵੀ ਉਨ੍ਹਾਂ ਦੇ ਮੁੱਖ ਦਫ਼ਤਰ ਵਾਲੇ ਪਟਿਆਲੇ ਸ਼ਹਿਰ ਵਿਚ ਰਹਿ ਰਿਹਾ ਹੈ। ਕਿਰਪਾਲ ਕਜ਼ਾਕ ਪੰਜਾਬੀ ਦਾ ਸਮਰੱਥ ਕਹਾਣੀਕਾਰ ਹੈ, ਜਿਸਨੇ ਸਮਾਜ ਦੇ ਦੱਬੇ ਕੁਚਲੇ ਗ਼ਰੀਬ ਵਰਗ ਦੇ ਲੋਕਾਂ ਦੀ ਜਦੋਜਹਿਦ ਭਰੀ ਜ਼ਿੰਦਗੀ ਨੂੰ ਕਾਗਜ਼ ਦੀ ਕੈਨਵਸ ਤੇ ਲਿਖਕੇ ਉਨ੍ਹਾਂ ਨੂੰ ਅਮਰ ਕਰ ਦਿੱਤਾ ਹੈ। ਉਸਨੇ ਦੋ ਦਰਜਨ ਦੇ ਲਗਪਗ ਪੰਜਾਬੀ ਭਾਸ਼ਾ ਵਿਚ ਕਹਾਣੀਆਂ ਦੀਆਂ ਪੁਸਤਕਾਂ ਲਿਖੀਆਂ ਹਨ। ਵੈਸੇ ਤਾਂ ਉਸ ਦੀਆਂ ਸਾਰੀਆਂ ਪੁਸਤਕਾਂ ਹੀ ਚਰਚਿਤ ਰਹੀਆਂ ਪ੍ਰੰਤੂ ਕੁਝ ਪੁਸਤਕਾਂ ਜਿਨ੍ਹਾਂ ਵਿਚ ਅੰਤਹੀਣ, ਕਾਲਾ ਇਲਮ, ਹੁੰਮਸ ਅਤੇ ਸ਼ਰੇਆਮ ਵਿਸ਼ੇਸ ਤੌਰ ਤੇ ਬਾਕੀਆਂ ਨਾਲੋਂ ਵਿਲੱਖਣ ਹਨ। ਕ੍ਰਿਪਾਲ ਕਜ਼ਾਕ ਨੇ ਪੰਜਾਬੀ ਯੂਨੀਵਰਸਿਟੀ ਵਿਚ ਜਾਣ ਤੋਂ ਬਾਅਦ ਬਹੁਤਾ ਖੋਜ ਦਾ ਕੰਮ ਕੀਤਾ। ਕਹਾਣੀਕਾਰਾਂ ਨੂੰ ਇਉਂ ਮਹਿਸੂਸ ਹੋਣ ਲੱਗ ਗਿਆ ਸੀ ਕਿ ਕਿਰਪਾਲ ਕਜ਼ਾਕ ਦੀ ਕਹਾਣੀ ਕਲਾ ਨੂੰ ਯੂਨੀਵਰਸਿਟੀ ਵਿਚ ਆਉਣ ਨਾਲ ਨੁਕਸਾਨ ਹੋਇਆ ਹੈ ਕਿਉਂਕਿ ਉਹ ਅਕਾਦਮਿਕ ਕੰਮ ਵਿਚ ਰੁੱਝ ਗਿਆ ਹੈ। ਉਸਨੇ ਕਹਾਣੀਆਂ ਲਿਖਣ ਨੂੰ ਤਿਲਾਂਜਲੀ ਦੇ ਦਿੱਤੀ ਹੈ, ਜਿਸਦਾ ਸਾਹਿਤ ਜਗਤ ਨੂੰ ਘਾਟਾ ਰਹੇਗਾ।
              ਉਸਨੇ ਯੂਨੀਵਰਸਿਟੀ ਵਿਚ ਸੇਵਾ ਮੁਕਤੀ ਤੋਂ ਬਾਅਦ ਫਿਰ ਕਹਾਣੀਆਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ, ਜਿਸਦਾ ਨਤੀਜਾ ਸਾਹਿਤ ਅਕਾਡਮੀ ਦਾ ਅਵਾਰਡ ਤੁਹਾਡੇ ਸਾਹਮਣੇ ਹੈ। ਸੇਵਾ ਮੁਕਤੀ ਤੋਂ ਬਾਅਦ ਉਸਨੇ ਤਿੰਨ ਮਾਅਰਕੇ ਦੀਆਂ ਪੁਸਤਕਾਂ ਹੁੰਮਸ 2014, ਅੰਤਹੀਣ 2015, ਕਾਲਾ ਇਲਮ 2016, ਸ਼ਰੇਆਮ 2018 ਅਤੇ ਚੌਥੀ ਸਿਲਸਿਲਾ ਪ੍ਰਕਾਸ਼ਨ ਅਧੀਨ ਹੈ। ਅੰਤਹੀਣ ਦੀਆਂ ਤਿੰਨ ਐਡੀਸ਼ਨਾ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਸਨੂੰ ਇਸ ਗੱਲ ਦਾ ਮਾਣ ਜਾਂਦਾ ਹੈ ਕਿ ਭਾਰਤੀ ਸਾਹਿਤ ਅਕਾਡਮੀ ਦਿੱਲੀ ਨੇ ਉਸਦੀ ਕਹਾਣੀਆਂ ਦੀ ਪੁਸਤਕ ਅੰਤਹੀਣ ਨੂੰ ਇਨਾਮ ਦੇਣ ਲਈ ਚੁਣਕੇ ਸਮੁੱਚੇ ਉਸ ਗ਼ਰੀਬ ਵਰਗ ਨੂੰ ਸਨਮਾਨਿਆਂ ਹੈ, ਜਿਨ੍ਹਾਂ ਬਾਰੇ ਕ੍ਰਿਪਾਲ ਕਜ਼ਾਕ ਨੇ ਇਹ ਕਹਾਣੀਆਂ ਲਿਖੀਆਂ ਹਨ। ਕ੍ਰਿਪਾਲ ਕਜ਼ਾਕ ਦੀ ਜ਼ਿੰਦਗੀ ਇਕ ਖੁਲ੍ਹੀ ਕਿਤਾਬ ਦੀ ਤਰ੍ਹਾਂ ਹੈ। ਉਸਦੀ ਜ਼ਿੰਦਗੀ ਵਿਚ ਅਨੇਕ ਵਾਰੀ ਉਤਰਾਅ ਚੜ੍ਹਾਅ ਆਏ ਹਨ ਪ੍ਰੰਤੂ ਉਹ ਡੋਲਿਆ ਨਹੀਂ। ਉਸਨੇ ਹਰ ਮੁਸ਼ਕਲ ਦਾ ਦਲੇਰੀ ਨਾਲ ਮੁਕਾਬਲਾ ਕਰਦਿਆਂ ਉਸ ਉਪਰ ਕਾਬੂ ਹੀ ਨਹੀਂ ਪਾਇਆ ਸਗੋਂ ਸਮਾਜ ਲਈ ਇਕ ਰਾਹ ਦਸੇਰਾ ਬਣਕੇ ਉਭਰਿਆ ਹੈ। ਉਸਨੇ ਆਪਣੇ ਜੀਵਨ ਵਿਚ ਉਸਨੇ ਜੋ ਹੰਢਾਇਆ ਉਹੀ ਲਿਖਿਆ ਹੈ। ਉਹ ਸ਼ਬਦਾਂ ਦਾ ਜਾਦੂਗਰ ਹੈ। ਜਦੋਂ ਉਹ ਲਿਖਣ ਬੈਠਦਾ ਹੈ ਤਾਂ ਸ਼ਬਦ ਆਪ ਮੁਹਾਰੇ ਉਸਦੇ ਆਲੇ ਦੁਆਲੇ ਘੁੰਮਣਘੇਰੀ ਪਾ ਕੇ ਬੈਠ ਜਾਂਦੇ ਹਨ। ਉਸਦੀ ਸ਼ਬਦਾਂ ਦੀ ਚੋਣ ਵੀ ਕਮਾਲ ਦੀ ਹੈ। ਉਸਦੀ ਬੋਲੀ ਤੇ ਸ਼ੈਲੀ ਪਾਠਕ ਨੂੰ ਆਪਣੇ ਨਾਲ ਤੋਰ ਲੈਂਦੀ ਹੈ। ਉਸਨੇ ਗੁਰਬਤ ਦੇ ਦਿਨ ਵੀ ਵੇਖੇ ਹਨ, ਭਾਵੇਂ ਉਹ ਅੱਜ ਕਲ੍ਹ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਦੇ ਪੋਸ਼ ਇਲਾਕੇ ਵਿਚ ਇਕ ਛੋਟੇ ਜਿਹੇ ਆਪ ਡਿਜ਼ਾਇਨ ਕੀਤੇ ਘਰ ਵਿਚ ਆਪਣੀ ਪਤਨੀ ਨਾਲ ਸ਼ੰਤੁਸ਼ਟਤਾ ਵਿਚ ਜੀਵਨ ਬਸਰ ਕਰ ਰਿਹਾ ਹੈ, ਪ੍ਰੰਤੂ ਆਪਣੇ ਜੀਵਨ ਦੇ ਨਿਰਵਾਹ ਲਈ ਅਜੇ ਵੀ ਉਸਨੂੰ ਇਸ ਵਡੇਰੀ ਉਮਰ ਵਿਚ ਮਿਹਨਤ ਮੁਸ਼ੱਕਤ ਕਰਨੀ ਪੈਂਦੀ ਹੈ। ਮੈਂ ਪਹਿਲੀ ਵਾਰ 1980 ਵਿਚ ਮੇਰੇ ਇਕ ਦੋਸਤ ਦਰਸ਼ਨ ਸਿੰਘ ਵਿਰਕ ਦੇ ਇਹ ਦੱਸਣ ਤੇ ਕਿ ਇਕ ਪੰਜਾਬੀ ਦਾ ਕਹਾਣੀਕਾਰ, ਜਿਸ ਦੀਆਂ ਕਹਾਣੀਆਂ ਦੀਆਂ ਪੁਸਤਕਾਂ ਐਮ ਏ ਦੇ ਸਲੇਬਸ ਵਿਚ ਲੱਗੀਆਂ ਹੋਈਆਂ ਹਨ ਪ੍ਰੰਤੂ ਉਹ ਰੋਜ਼ੀ ਰੋਟੀ ਲਈ ਰਾਜਗਿਰੀ ਦਾ ਕੰਮ ਕਰਦਾ ਹੈ, ਉਸਨੂੰ ਮਿਲਣ ਲਈ ਪਟਿਆਲਾ ਜਿਲ੍ਹੇ ਦੇ ਸਨੌਰ ਕਸਬੇ ਨੇੜੇ ਗਿਆ ਸੀ। ਉਹ ਉਸ ਸਮੇਂ ਇਕ ਸ਼ੈਲਰ ਦੀ ਇਮਾਰਤ ਦੀ ਉਸਾਰੀ ਕਰ ਰਿਹਾ ਸੀ, ਮੈਂ ਉਸਨੂੰ ਪੈੜ ਤੇ ਹੀ ਉਪਰ ਚੜ੍ਹਕੇ ਮਿਲਿਆ। ਮੈਂ ਕਿਉਂਕਿ ਸਾਹਿਤ ਦਾ ਵਿਦਿਆਰਥੀ ਸੀ, ਇਸ ਲਈ ਮੇਰਾ ਸਿਰ ਕਿਰਪਾਲ ਕਜ਼ਾਕ ਦੇ ਸਤਿਕਾਰ ਵਿਚ ਝੁਕ ਗਿਆ ਕਿਉਂਕਿ ਉਸਦੀ ਨਮਰਤਾ, ਸਾਦਗੀ, ਸਲੀਕਾ, ਮਿਹਨਤ ਅਤੇ ਲੇਖਣੀ ਦਾ ਕੋਈ ਮੁਲ ਨਹੀਂ ਪਾ ਰਿਹਾ ਸੀ। ਕ੍ਰਿਪਾਲ ਕਜ਼ਾਕ ਨੂੰ ਇਸ ਗੱਲ ਦਾ ਵੀ ਕੋਈ ਹੰਦੇਸ਼ਾ ਨਹੀਂ ਸੀ। ਉਸਦੀ ਖਾਸੀਅਤ ਇਹ ਹੈ ਕਿ ਉਸਨੇ ਆਰਥਿਕ ਤੌਰ ਤੇ ਮਜ਼ਬੂਤ ਨਾ ਹੋਣ ਦੇ ਬਾਵਜੂਦ ਕਿਸੇ ਅੱਗੇ ਹੱਥ ਨਹੀਂ ਅੱਡਿਆ। ਪਰਿਵਾਰ ਵਿਚ ਵੱਡਾ ਹੋਣ ਦੇ ਨਾਤੇ ਪਹਿਲਾਂ ਉਸਨੇ ਆਪਣੇ ਪਿਤਾ ਦੇ ਸਾਰੇ ਪਰਿਵਾਰ ਦੀ ਪਾਲਣ ਪੋਸ਼ਣ ਕੀਤੀ ਅਤੇ ਫਿਰ ਆਪਣੇ ਪਰਿਵਾਰ ਨੂੰ ਪਾਲਿਆ। ਸਾਰੀ ਉਮਰ ਉਹ ਇਸੇ ਚੱਕਰ ਵਿਚ ਉਲਝਿਆ ਰਿਹਾ। ਉਸਨੇ ਆਪਣੇ ਬਹੁਤ ਸਾਰੇ ਸਾਹਿਤਕਾਰ ਦੋਸਤਾਂ ਦੇ ਘਰ ਆਪ ਡੀਜ਼ਾਈਨ ਕੀਤੇ ਅਤੇ ਆਪ ਹੀ ਉਸਾਰੀ ਕੀਤੀ। ਉਹ ਦੋਸਤਾਂ ਦਾ ਦੋਸਤ ਹੈ ਪ੍ਰੰਤੂ ਸਾਹਿਤ ਸਿਰਜਣਾ ਬਾਰੇ ਕੋਰਾ ਹੈ। ਸੱਚੀ ਗੱਲ ਮੂੰਹ ਤੇ ਕਹਿ ਦਿੰਦਾ ਹੈ। ਉਹ ਸਿਰੜੀ ਕਿਸਮ ਦਾ ਇਨਸਾਨ ਹੈ। ਉਸਨੇ ਕਈ ਵੇਲਣ ਵੇਲੇ। ਉਹ ਚੰਗਾ ਆਰਟਿਸਟ ਵੀ ਹੈ ਜਿਸ ਕਰਕੇ ਉਹ ਇਕ ਪੇਂਟਰ ਦੀ ਦੁਕਾਨ ਤੇ ਵਾਧੂ ਸਮੇਂ ਵਿਚ ਕੰਮ ਕਰਦਾ ਰਿਹਾ। ਉਸਨੇ ਆਪਣੇ ਪਿੰਡ ਸਭ ਤੋਂ ਪਹਿਲਾਂ ਆਪਣੇ ਹੀ ਘਰ ਵਿਚ ਇਕ ਲਾਇਬਰੇਰੀ ਖੋਲ੍ਹੀ ਤਾਂ ਜੋ ਪਿੰਡਾਂ ਦੇ ਬੱਚਿਆਂ ਨੂੰ ਸਾਹਿਤ ਨਾਲ ਜੋੜਿਆ ਜਾ ਸਕੇ। ਮੈਂ ਅੰਗਰੇਜ਼ੀ ਟ੍ਰਿਬਿਊਨ ਦੇ ਪਟਿਆਲਾ ਸਥਿਤ ਪੱਤਰਕਾਰ ਸ਼ੇਰ ਸਿੰਘ ਗੁਪਤਾ ਨੂੰ ਉਸਦੀ ਸਾਰੀ ਕਹਾਣੀ ਦੱਸੀ। ਉਨ੍ਹਾਂ ਕ੍ਰਿਪਾਲ ਕਜ਼ਾਕ ਨੂੰ ਮਿਲਣ ਦੀ ਇਛਾ ਜ਼ਾਹਰ ਕੀਤੀ। ਸ਼ੇਰ ਸਿੰਘ ਗੁਪਤਾ ਨੇ ਅੰਗਰੇਜ਼ੀ ਟ੍ਰਿਬਿਊਨ ਵਿਚ ਕ੍ਰਿਪਾਲ ਕਜ਼ਾਕ ਬਾਰੇ ਲੇਖ ਲਿਖਿਆ ''ਬਰਿਕ ਟੂ ਬਰਿਕ ਵਰਡ ਬਾਈ ਵਰਡ''। ਉਸਤੋਂ ਬਾਅਦ ਜਦੋਂ ਮੈਂ ਉਸ ਸਮੇਂ ਪੰਜਾਬ ਦੇ ਮੰਤਰੀ ਸਰਦਾਰ ਬੇਅੰਤ ਸਿੰਘ ਨੂੰ  ਕ੍ਰਿਪਾਲ ਕਜਜ਼ਾ ਬਾਰੇ ਦੱਸਿਆ ਤਾਂ ਉਨ੍ਹਾਂ ਡਾਕਟਰ ਭਗਤ ਸਿੰਘ ਉਪ ਕੁਲਪਤੀ ਨੂੰ ਫ਼ੋਨ ਕਰਕੇ ਕਿਹਾ ਕਿ ਤੁਹਾਡੇ ਇਲਾਕੇ ਵਿਚ ਇਤਨਾ ਵੱਡਾ ਕਹਾਣੀਕਾਰ ਰਹਿੰਦਾ ਹੈ ਤੇ ਉਹ ਰਾਜਗਿਰੀ ਦਾ ਕੰਮ ਕਰਦਾ ਹੈ। ਅਜਿਹੇ ਸਾਹਿਤਕਾਰ ਦਾ ਸਥਾਨ ਯੂਨੀਵਰਸਿਟੀ ਹੈ। ਇਸ ਲਈ ਉਸਦੀ ਕਾਬਲੀਅਤ ਦਾ ਲਾਭ ਉਠਾਇਆ ਜਾਵੇ। ਡਾ ਭਗਤ ਸਿੰਘ ਦੀ ਮਿਹਰਬਾਨੀ ਨਾਲ ਪੰਜਾਬੀ ਯੂਨੀਵਰਸਿਟੀ ਵਿਚ ਨੌਕਰੀ ਦਾ ਰਾਹ ਖੁਲ੍ਹ ਗਿਆ। ਪੰਜਾਬੀ ਯੂਨੀਵਰਸਿਟੀ ਦੀ ਨੌਕਰੀ ਦੌਰਾਨ ਕ੍ਰਿਪਾਲ ਕਜ਼ਾਕ ਨੇ ਆਪਣੀ ਪ੍ਰਤਿਭਾ ਦਾ ਅਜਿਹਾ ਪ੍ਰਗਟਾਵਾ ਕੀਤਾ ਕਿ ਉਹ ਹਰ ਉਪ ਕੁਲਪਤੀ ਦਾ ਚਹੇਤਾ ਬਣ ਗਿਆ।
         ਸਾਹਿਤਕਾਰ ਆਮ ਵਿਅਕਤੀ ਨਹੀਂ ਹੁੰਦਾ। ਕੁਦਰਤ ਵੱਲੋਂ ਦਿੱਤੇ ਅਸਧਾਰਣ ਗੁਣ ਹੀ ਕਿਸੇ ਵਿਅਕਤੀ ਨੂੰ ਸਾਹਿਤਕਾਰ ਬਣਾਉਣ ਵਿਚ ਸਹਾਈ ਹੁੰਦੇ ਹਨ। ਸਾਹਿਤਕਾਰ ਆਮ ਲੋਕਾਂ ਦੀਆਂ ਖ਼ੁਸ਼ੀਆਂ ਅਤੇ ਗ਼ਮੀਆਂ ਨੂੰ ਵਧੇਰੇ ਤੀਖਣਤਾ ਨਾਲ ਅਨੁਭਵ ਕਰਨ ਦੀ ਸਮਰੱਥਾ ਰੱਖਦਾ ਹੁੰਦਾ ਹੈ। ਸਮਾਜ ਵਿਚ ਜੋ ਘਟਨਾਵਾਂ ਵਾਪਰ ਰਹੀਆਂ ਹੁੰਦੀਆਂ ਹਨ, ਸਾਰਾ ਸਮਾਜ ਉਨ੍ਹਾਂ ਨੂੰ ਵੇਖਦਾ ਹੈ ਪ੍ਰੰਤੂ ਕੋਈ ਪ੍ਰਤੀਕ੍ਰਿਆ ਨਹੀਂ ਦਿੰਦਾ। ਸਾਹਿਤਕਾਰ ਉਨ੍ਹਾਂ ਹਾਲਾਤਾਂ ਨੂੰ ਵੇਖਕੇ ਸਹਿਜ ਅਵਸਥਾ ਵਿਚ ਨਹੀਂ ਰਹਿ ਸਕਦਾ, ਇਸ ਲਈ ਉਹ ਉਨ੍ਹਾਂ ਘਟਨਾਵਾਂ ਨੂੰ ਆਪਣੀ ਕਲਮ ਨਾਲ ਸਾਹਿਤਕ ਰੂਪ ਵਿਚ ਲਿਖਕੇ ਸਮਾਜ ਨੂੰ ਪ੍ਰੇਰਨਾ ਦਿੰਦਾ ਹੈ। ਉਹ ਸਮਾਜ ਨਾਲ ਜੁੜਿਆ ਹੁੰਦਾ ਹੈ। ਲੇਖਕ ਅਕਾਦਿਮਕ ਵਿਦਿਆ ਦੇ ਨਾਲੋਂ ਸਮਾਜਿਕ ਤੌਰ 'ਤੇ ਵਿਚਰਿਆ ਅਤੇ ਗੁੜ੍ਹਿਆ ਹੋਣਾ ਜ਼ਿਆਦਾ ਜ਼ਰੂਰੀ ਹੁੰਦਾ ਹੈ ਕਿਉਂਕਿ ਸਮਾਜ ਵਿਚ ਜੋ ਵਾਪਰ ਰਿਹਾ ਉਸਦਾ ਅਨੁਭਵ ਲੈਣ ਦੀ ਤੀਖ਼ਣ ਬੁਧੀ ਹੋਣਾ ਵੀ ਲਾਜ਼ਮੀ ਹੁੰਦਾ ਹੈ। ਅਜਿਹੇ ਵਿਅਕਤੀਆਂ ਵਿਚ ਪ੍ਰੋ.ਕ੍ਰਿਪਾਲ ਕਜ਼ਾਕ ਦਾ ਸਥਾਨ ਜ਼ਮੀਨ ਨਾਲ ਜੁੜੇ ਹੋਏ ਲੇਖਕ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਅਕਾਦਮਿਕ ਤੌਰ ਤੇ ਭਾਵੇਂ ਉਹ ਬਹੁਤੀ ਸਿਖਿਆ ਪ੍ਰਾਪਤ ਨਹੀਂ ਕਰ ਸਕਿਆ ਪ੍ਰੰਤੂ ਸਮਾਜਿਕ ਤੌਰ ਤੇ ਉਹ ਗੁੜ੍ਹਿਆ ਹੋਇਆ ਸੁਘੜ ਅਤੇ ਸੰਜੀਦਾ ਲੇਖਕ ਹੈ। ਆਪਦੇ ਜੀਵਨ ਵਿੱਚ ਮਹੱਤਵਪੂਰਨ ਮੋੜ ਆਇਆ ਆਪ ਪੰਜਾਬੀ ਯੂਨੀਵਰਸਿਟੀ ਨੇ ਫੋਕ ਲੋਰ ਸਹਾਇਕ ਦੀ ਅਸਾਮੀ ਬਣਾਕੇ ਉਸ ਉਪਰ ਨਿਯੁਕਤ ਕਰ ਦਿੱਤਾ ਅਤੇ ਉਸਦਾ ਖੋਜ ਵਾਲੇ ਪਾਸੇ ਰੁਖ਼ ਬਦਲ ਲਿਆ। ਸੰਤੋਸ਼ਜਨਕ ਗੱਲ ਹੈ ਕਿ ਆਪਦੀ ਸਾਹਿਤਕ ਪ੍ਰਤਿਭਾ ਦੀ ਪਛਾਣ ਕਰਕੇ ਉਸਦਾ ਮੁੱਲ ਪਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਦੋਂ ਦੇ ਉਪ ਕੁਲਪਤੀ ਸਵਰਨ ਸਿੰਘ ਬੋਪਾਰਾਇ ਨੇ ਕ੍ਰਿਪਾਲ ਕਜ਼ਾਕ ਨੂੰ ਯੂਨੀਵਰਸਿਟੀ ਵਿਚ ਪ੍ਰੋਫ਼ੈਸਰ ਦੀ ਪਦਵੀ ਤੇ ਨਿਯੁਕਤ ਕਰਕੇ ਨਾਮਣਾ ਖੱਟਿਆ ਹੈ। ਭਾਵੇਂ ਐਨ ਐਸ ਰਤਨ ਆ ਂ ਏ ਐਸ ਅਧਿਕਾਰੀ ਜੋ ਥੋੜ੍ਹਾ ਸਮਾਂ ਕਾਰਜਕਾਰੀ ਉਪਕੁਲਪਤੀ ਰਹੇ, ਉਹ ਕ੍ਰਿਪਾਲ ਕਜ਼ਾਕ ਨੂੰ ਪ੍ਰੋਫੈਸਰ ਬਣਾਉਣਾ ਚਾਹੁੰਦੇ ਸਨ ਪ੍ਰੰਤੂ ਉਨ੍ਹਾਂ ਦੀ ਥਾਂ ਸਵਰਨ ਸਿੰਘ ਬੋਪਾਰਾਏ ਨਿਯੁਕਤ ਹੋ ਗਏ। ਆਪ ਬੜਾ ਲੰਮਾ ਸਮਾਂ ਪੰਜਾਬੀ ਯੂਨੀਵਰਸਿਟੀ ਦੇ ਖੋਜ ਪੱਤ੍ਰਿਕਾ ਰਸਾਲੇ ਦੇ ਸੰਪਾਦਕ ਰਹੇ ਅਤੇ ਬਹੁਤ ਸਾਰੇ ਵਿਸ਼ੇਸ਼ ਅੰਕ ਪ੍ਰਕਾਸ਼ਤ ਕਰਨ ਦਾ ਮਾਣ ਵੀ ਆਪ ਨੂੰ ਜਾਂਦਾ ਹੈ। ਆਪਦੀਆਂ ਖੋਜ ਦੀਆਂ ਚਾਰ ਅਤੇ ਬਾਲ ਸਾਹਿਤ ਦੀਆਂ ਤਿੰਨ ਪੁਸਤਕਾਂ ਵੀ ਹਨ।


       ਪ੍ਰੋ.ਕ੍ਰਿਪਾਲ ਕਜ਼ਾਕ ਦਾ ਜਨਮ ਪਾਕਿਸਤਾਨ ਵਿੱਚ 15 ਜਨਵਰੀ 1943 ਨੂੰ ਸ੍ਰ ਸਾਧੂ ਸਿੰਘ ਦੇ ਘਰ ਆਮ ਸਾਧਾਰਨ ਦਿਹਾਤੀ ਪਰਿਵਾਰ ਵਿੱਚ ਹੋਆ। ਦੇਸ਼ ਦੀ ਵੰਡ ਤੋਂ ਬਾਅਦ ਆਪਦਾ ਪਰਿਵਾਰ ਪਹਿਲਾਂ ਪਟਿਆਲਾ ਸ਼ਹਿਰ ਵਿੱਚ ਆਕੇ ਥੋੜ੍ਹਾ ਸਮਾਂ ਰਿਹਾ ਅਤੇ ਬਾਅਦ ਵਿੱਚ ਪਟਿਆਲਾ ਜਿਲ੍ਹੇ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿੱਚ ਆਕੇ ਵੱਸ ਗਿਆ। ਆਪਨੇ ਆਪਣੀ ਮੁਢਲੀ ਵਿੱਦਿਆ ਪਿੰਡ ਦੇ ਪ੍ਰਾਮਰੀ ਸਕੂਲ ਤੋਂ ਹੀ ਪ੍ਰਾਪਤ ਕੀਤੀ। ਪਰਿਵਾਰਕ ਮਜ਼ਬੂਰੀਆਂ ਕਰਕੇ ਪੜ੍ਹਾ ਅੱਧ ਵਿਚਕਾਰ ਛੱਡਣੀ ਪ ਅਤੇ ਪਿਤਾ ਪੁਰਖੀ ਰਾਜਗਿਰੀ ਦੇ ਕੰਮ ਕਾਜ ਵਿੱਚ ਜੁਟ ਗ। ਹੈਰਾਨੀ ਦੀ ਗੱਲ ਹੈ ਕਿ ਅਕਾਦਮਿਕ ਸਿਖਿਆ ਪ੍ਰਾਪਤ ਨਾ ਕਰਨ ਦੇ ਬਾਵਜੂਦ ਉਸ ਨੂੰ ਗ੍ਰਾਮਰ ਦੀ ਪੂਰੀ ਜਾਣਕਾਰੀ ਹੈ। ਮਜਾਲ ਹੈ ਕੋ ਸ਼ਬਦ ਜੋੜ ਜਾਂ ਗ੍ਰਾਮਰ ਦੀ ਊਣਤਾ ਉਸਦੀ ਲੇਖਣੀ ਵਿਚ ਰਹਿ ਜਾਵੇ। ਉਹਨਾਂ ਪਿੰਡਾਂ ਦੇ ਲੋਕਾਂ ਦੀ ਜਦੋਜਹਿਦ ਭਰੀ ਜ਼ਿੰਦਗੀ ਨੂੰ ਬੜਾ ਨੇੜੇ ਤੋਂ ਵੇਖਦਿਆਂ ਬੜੀ ਬਾਰੀਕੀ ਨਾਲ ਉਸਦੀ ਜਾਣਕਾਰੀ ਕਤਰ ਕੀਤੀ। ਪਿੰਡਾਂ ਦੇ ਲੋਕਾਂ ਦੇ ਜੀਵਨ ਜਿਉਣ ਦੇ ਸੰਘਰਸ਼, ਰਹਿਣ-ਸਹਿਣ, ਵਰਤਾਰਾ, ਗ਼ਰੀਬ ਲੋਕਾਂ ਦੀ ਗ਼ੁਰਬਤ ਭਰੀ ਜ਼ਿੰਦਗੀ ਨੂੰ ਬੜਾ ਨੇੜਿਓਂ ਵੇਖਿਆ। ਫਿਰ ਉਸ ਦੇ ਬਿਰਤਾਂਤ ਨੂੰ ਆਪਣੀਆਂ ਕਹਾਣੀਆਂ ਦਾ ਵਿਸ਼ਾ ਬਣਾਆ, ਕਿਸ ਪ੍ਰਕਾਰ ਮਜ਼ਦੂਰ ਅਤੇ ਦਲਿਤ ਲੋਕਾਂ ਦੀਆਂ ਮਜਬੂਰੀਆਂ ਦਾ ਕਿਸਾਨ ਜਾਂ ਖਾਂਦੇ ਪੀਂਦੇ ਪਰਿਵਾਰ ਨਜਾਜ਼ ਲਾਭ ਉਠਾਉਂਦੇ ਹਨ। ਸ ਕਰਕੇ ਉਸਦੀਆਂ ਕਹਾਣੀਆਂ ਜ਼ਮੀਨ ਨਾਲ ਜੁੜੇ ਹੋ ਲੋਕਾਂ ਦੀ ਜਿੰਦਗੀ ਦਾ ਸਹੀ ਤੇ ਸੁਚੱਜਾ ਪ੍ਰਗਟਾਵਾ ਕਰਦੀਆਂ ਹਨ। ਸ਼ੁਰੂ ਦੇ ਸਮੇਂ ਵਿੱਚ ਆਪਨੇ ਕਹਾਣੀਆਂ ਦੀਆਂ ਚਾਰ ਪੁਸਤਕਾਂ ਅਤੇ ਕ ਨਾਵਲ ਲਿਖਿਆ । ਆਪਦੇ ਵਿਸ਼ੇ ਸਮੇਂ ਦੇ ਸੱਚ ਨੂੰ ਦਰਸਾਉਂਦੇ ਸਨ। ਸ ਤੋਂ ਉਪਰੰਤ ਆਪਨੇ ਸਿਕਲੀਗਰ ਲੋਕਾਂ ਦੀ ਜ਼ਿੰਦਗੀ ਤੇ ਭਰਪੂਰ ਖੋਜ ਕੀਤੀ ਅਤੇ ਕ ਮਹੀਨੇ ਉਹਨਾਂ ਨਾਲ ਰਹਿਕੇ ਉਹਨਾਂ ਨੂੰ ਨੇੜੇ ਤੋਂ ਜਾਣਿਆਂ ਅਤੇ ਉਹਨਾਂ ਦੇ ਰੀਤੀ ਰਿਵਾਜਾਂ ਤੇ ਖੋਜ ਭਰਪੂਰ ਪੁਸਤਕ ਲਿਖੀ, ਜਿਸਨੂੰ ਪੰਜਾਬੀ ਯੂਨੀਵਰਸਿਟੀ ਨੇ ਪ੍ਰਕਾਸ਼ਤ ਕਰਵਾਆ ਅਤੇ ਹਿੰਦੀ ਤੇ ਅੰਗਰੇਜੀ ਵਿੱਚ ਅਨੁਵਾਦ ਕਰਵਾਕੇ ਵੀ ਪ੍ਰਕਾਸ਼ਤ ਕਰਵਾਆ। ਆਪਨੇ ਹੁਣ ਤੱਕ 30 ਪੁਸਤਕਾਂ ਲਿਖੀਆਂ ਅਤੇ ਕੁਝ ਕੁ ਦੀ ਸੰਪਾਦਨਾ ਵੀ ਕੀਤੀ ਹੈ।
        ਇਸ ਤੋਂ ਬਾਅਦ ਆਪ ਦੀ ਜ਼ਿੰਦਗੀ ਦਾ ਤੀਜਾ ਦੌਰ ਸ਼ੁਰੂ ਹੁੰਦਾ ਹੈ, ਜਿਸ ਵਿੱਚ ਆਪਨੇ ਇਕ ਫੀਚਰ ਫਿਲਮ, 11ਹਿੰਦੀ ਤੇ ਪੰਜਾਬੀ ਦੀਆਂ ਟੈਲੀ ਫਿਲਮਾਂ, 9 ਡਾਕੂਮੈਂਟਰੀ ਫਿਲਮਾਂ, 7 ਟੀ ਵੀ ਸੀਰੀਅਲਾਂ ਦੀਆਂ ਸਕਰਿਪਟਾਂ ਅਤੇ ਨਾਟਕ ਵੀ ਲਿਖੇ ਹਨ। ਆਪ ਦੀਆਂ ਪੁਸਤਕਾਂ ਪੰਜਾਬ, ਪੰਜਾਬੀ, ਦਿੱਲੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੇ ਸਲੇਬਸ ਵਿੱਚ ਲੱਗੀਆਂ ਰਹੀਆਂ ਹਨ ਅਤੇ ਪੀ. ਐਚ. ਡੀ. ਦੀਆਂ ਡਿਗਰੀਆਂ ਵੀ ਮਿਲੀਆਂ ਹਨ। ਇਸ ਅਵਾਰਡ ਤੋਂ ਪਹਿਲਾਂ ਪ੍ਰੋ. ਕਿਰਪਾਲ ਕਜ਼ਾਕ ਦੀਆਂ ਬਹੁਤ ਸਾਰੀਆਂ ਪੁਸਤਕਾਂ ਤੇ ਮਾਣ ਸਨਮਾਨ ਵੀ ਮਿਲੇ ਹਨ ਆਪਦੀਆਂ ਖੋਜ ਦੀਆਂ ਚਾਰ ਪੁਸਤਕਾਂ ਹਨ। ਜਿਹਨਾਂ ਵਿੱਚ ਵਿਸ਼ੇਸ਼ ਜਿਕਰ ਯੋਗ ਹਨ, ਭਾਈ ਵੀਰ ਸਿੰਘ ਗਲਪ ਪੁਰਸਕਾਰ, ਗਿਆਨੀ ਹੀਰਾ ਸਿੰਘ ਦਰਦ, ਨਾਗਮਣੀ, ਦਲਿਤ ਲੇਖਨ, ਗੁਰਦਾਸ ਰਾਮ ਆਲਮ, ਪੰਜਾਬੀ ਅਕਾਦਮੀ ਨਵੀਂ ਦਿੱਲੀ, ਸਾਹਿਤ ਪ੍ਰੀਸ਼ਦ ਹਰਿਆਣਾ, ਪੰਜਾਬੀ ਸਾਹਿਤ ਸਰਵੋਤਮ, ਪੰਜਾਬ ਰਤਨ, ਪ੍ਰਿੰ ਸੁਜਾਨ ਸਿੰਘ ਯਾਦਗਾਰੀ ਆਦਿ ਅਨੇਕਾਂ ਪੁਰਸਕਾਰ ਮਿਲੇ ਹਨ।
            ਉਨ੍ਹਾਂ ਨੂੰ ਸਾਹਿਤ ਅਕਾਡਮੀ ਦਾ ਵਕਾਰੀ ਸਨਮਾਨ ਦਾ ਐਲਾਨ ਹੋਣ ਤੇ ਵੱਡੀ ਗਿਣਤੀ ਵਿਚ ਸਾਹਿਤਕ ਹਲਕਿਆਂ ਨੇ ਸਵਾਗਤ ਕੀਤਾ ਹੈ।