ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੇਵਲ ਧਾਲੀਵਾਲ ਨੂੰ ‘ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ* ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ‘ਗੀਤਾਂ ਦੀ ਗੂੰਜ` ਉਪਰ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ-ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੁਲਦੀਪ ਕੌਰ ਭੁੱਲਰ ਦੀ ਕਾਵਿ-ਪੁਸਤਕ 'ਦੋ ਫੁੱਲ ਜਜ਼ਬੇ ਦੇ' ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • 'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ (ਖ਼ਬਰਸਾਰ)


    ਪਟਿਆਲਾ  --  ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ ਕੀਤਾ ਗਿਆ। ਬੱਚਿਆਂ ਵਿੱਚ ਸਾਹਿਤ ਪ੍ਰਤੀ ਦਿਲਚਸਪੀ ਪੈਦਾ ਕਰਕੇ ਉਨ੍ਹਾਂ ਨੂੰ ਸਾਹਿਤ ਸਿਰਜਣਾ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਸ਼ੁਰੂ ਕੀਤੇ ਗਏ ਇਸ ਰਸਾਲੇ ਤੋਂ ਪ੍ਰਭਾਵਿਤ ਹੁੰਦਿਆਂ ਸ਼੍ਰੀ ਰੂਜਮ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਅਜਿਹੇ ਰਸਾਲੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ ਅਤੇ 'ਬਾਲ ਪ੍ਰੀਤ' ਹਰੇਕ ਬੱਚੇ ਤੱਕ ਪਹੁੰਚਾਉਣ ਲਈ ਸਾਂਝੇ ਯਤਨ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਸ ਵਿੱਚ ਪ੍ਰਕਾਸ਼ਿਤ ਹੋਣ ਵਾਲੀ ਪੜ੍ਹਨ ਸਮੱਗਰੀ ਤੋਂ ਬੱਚੇ ਲਾਭ ਉਠਾ ਸਕਣ। 
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਆਧੁਨਿਕ ਸੰਚਾਰ ਸਾਧਨਾਂ ਕਾਰਨ ਬੱਚਿਆਂ ਤੇ ਨੌਜਵਾਨਾਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਘਟਦੀ ਜਾ ਰਹੀ ਹੈ ਜਦਕਿ ਇਹ ਮਾਪਿਆਂ ਤੇ ਅਧਿਆਪਕਾਂ ਦਾ ਵੀ ਮੁਢਲਾ ਫਰਜ਼ ਬਣਦਾ ਹੈ ਕਿ ਉਹ ਸਕੂਲਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਪੁਸਤਕ ਸਭਿਆਚਾਰ ਨੂੰ ਵਿਕਸਤ ਕਰਨ ਲਈ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ 'ਬਾਲ ਪ੍ਰੀਤ' ਵਿੱਚ ਵੱਡੀ ਗਿਣਤੀ ਬੱਚਿਆਂ ਦੀਆਂ ਰਚਨਾਵਾਂ ਅਤੇ ਚਿੱਤਰਾਂ ਦਾ ਪ੍ਰਕਾਸ਼ਿਤ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਸਾਂਝੇ ਉਦਮ ਸਦਕਾ ਬੱਚਿਆਂ ਦੇ ਮਨਾਂ ਅੰਦਰ ਪੁਸਤਕਾਂ ਪ੍ਰਤੀ ਪਿਆਰ ਪੈਦਾ ਕੀਤਾ ਜਾ ਸਕਦਾ ਹੈ। ਉਨ੍ਹਾਂ ਰਸਾਲੇ ਨੂੰ ਲਗਾਤਾਰ ਪ੍ਰਕਾਸ਼ਿਤ ਕਰਨ ਲਈ ਮਿਹਨਤ ਕਰ ਰਹੀ ਸਮੂਹ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਰਸਾਲੇ ਵਿੱਚ ਪ੍ਰਕਾਸ਼ਿਤ ਹੁੰਦੀਆਂ ਮੁਕਾਬਲੇ ਵਾਲੀਆਂ ਰਚਨਾਵਾਂ ਦੇ ਜੇਤੂ ਬੱਚਿਆਂ ਲਈ ਹੌਂਸਲਾ ਵਧਾਊ ਰਾਸ਼ੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। 
    'ਬਾਲ ਪ੍ਰੀਤ' ਦਾ ਨੌਵਾਂ ਅੰਕ ਜਾਰੀ ਕਰਨ ਮੌਕੇ ਰਸਾਲੇ ਦੇ ਆਨਰੇਰੀ ਸੰਪਾਦਕ ਡਾ. ਦਰਸ਼ਨ ਸਿੰਘ ਆਸ਼ਟ, ਡਾ. ਹਰਸ਼ਿੰਦਰ ਕੌਰ, ਸ. ਪ੍ਰਿਤਪਾਲ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਜਸਵਿੰਦਰ ਕੌਰ, ਸ. ਸਤਪਾਲ ਸਿੰਘ ਬਲਾਸੀ, ਪ੍ਰਿੰਸੀਪਲ ਵਾਣੀ ਸਕੂਲ ਸ਼੍ਰੀਮਤੀ ਸੁਖਚੈਨ ਕੌਰ, ਸ਼੍ਰੀ ਵਰਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਨਰੇਸ਼ ਕੁਮਾਰ ਵੀ ਹਾਜ਼ਰ ਸਨ।