ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  • ਪੰਜਾਬੀ ਲੋਕ ਕਵੀ-ਉਸਤਾਦ ਦਾਮਨ (ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਕੋਈ ਵੀ ਬੋਲੀ ਲੋਕਾਂ ਦੇ ਬੁਲਾਂ ਤੇ ਜਿਓਂਦੀ ਹੈ। ਲੋਕਾਂ ਦਾ ਪਿਆਰ ਹੀ ਉਸ ਬੋਲੀ ਨੂੰ ਜਿੰਦਾ ਰਖਦਾ ਹੈ। ਸਾਹਿਤਕਾਰ ਤੇ ਖਾਸ ਤੌਰ ਤੇ ਸ਼ਾਇਰ ਤਾਂ ਹੀ ਲੋਕਾਂ ਵਿਚ ਮਕਬੂਲ ਹੁੰਦਾ ਹੈ ਜੇਕਰ ਉਹ ਲੋਕਾਂ ਦੇ ਮੂੰਹ ਤੇ ਚੜ੍ਹਨ ਵਾਲੀ ਸਰਲ ਬੋਲੀ ਵੀ ਵਰਤੋਂ ਕਰੇਗਾ। ਸਟੇਜੀ ਕਵੀ ਵੀ ਉਹ ਹੀ ਹਰਮਨ ਪਿਆਰਾ ਹੁੰਦਾ ਹੈ ਜਿਹੜਾ ਸ਼ਬਦਾਂ ਦੀ ਜਾਦੂਗਿਰੀ ਦਾ ਮਾਹਿਰ ਹੋਵੇ।  ਅਜਿਹਾ ਹੀ ਸਾਂਝੇ ਪੰਜਾਬ ਦੇ ਪੰਜਾਬੀ ਦਾ ਲੋਕ ਕਵੀ ਉਸਤਾਦ ਦਾਮਨ ਵਿਲੱਖਣ ਸ਼ਖਸੀਅਤ ਦਾ ਮਾਲਕ ਸੀ। ਪੰਜਾਬੀ ਬੋਲੀ ਦੇ ਨਾਲ ਉਸਨੂੰ ਅਥਾਹ ਪਿਆਰ ਅਤੇ ਸਤਿਕਾਰ ਸੀ। ਉਹ ਦੇਸ ਭਗਤੀ ਦੀਆਂ ਕਵਿਤਾਵਾਂ ਲਿਖਦਾ ਸੀ । ਗ਼ੁਲਾਮ ਦੇਸ ਵਿਚ ਇਨਕਲਾਬੀ ਕਵਿਤਾ ਲਿਖਣਾ ਸੋਨੇ ਤੇ ਸੁਹਾਗੇ ਵਾਲੀ ਗੱਲ ਸੀ। ਉਹ ਆਜਾਦੀ ਦੇ ਅੰਦੋਲਨ ਸੰਬੰਧੀ ਹੋਣ ਵਾਲੀਆਂ ਕਾਨਫਰੰਸਾਂ ਦਾ ਸ਼ਿੰਗਾਰ ਹੁੰਦਾ ਸੀ। ਭਾਰਤ ਦੀ ਵੰਡ ਹੋਣ ਸਮੇਂ ਪੰਜਾਬ ਵੀ ਦੋ ਭਾਗਾਂ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚ ਵੰਡਿਆ ਗਿਆ। ਭੂਗੋਲਿਕ ਵੰਡ ਪੰਜਾਬੀਆਂ ਦੀ ਵਿਰਾਸਤ ਬੋਲੀ-ਪਹਿਰਾਵਾ-ਰਸਮੋ  ਰਿਵਾਜ-ਹਵਾ-ਸਭਿਅਤਾ ਅਤੇ ਸਭਿਆਚਾਰ ਦੀਆਂ ਵੰਡੀਆਂ ਨਾ ਪਾ ਸਕੀ। ਪੰਜਾਬੀ ਭਾਵੇਂ ਦੋ ਖਿਤਿਆਂ ਵਿਚ ਵੰਡੇ ਜਾ ਚੁੱਕੇ ਸਨ ਪ੍ਰੰਤੂ ਉਨ੍ਹਾਂ ਦੀਆਂ ਭਾਵਨਾਵਾਂ ਆਪਣੀ ਮਾਤਭੂਮੀ ਲਈ ਭੱਟਕ ਰਹੀਆਂ ਸਨ। ਉਹ ਮਾਨਸਿਕ ਅਤੇ ਆਤਮਿਕ ਤੌਰ ਤੇ ਮਾਖਿਓਂ ਮਿੱਠੀ ਪੰਜਾਬੀ ਭਾਸ਼ਾ ਨਾਲ ਓਤਪੋਤ ਸਨ। ਪੰਜਾਬੀ ਦੇ ਸ਼ਾਇਰਾਂ ਖਾਸ ਤੌਰ ਤੇ ਲੋਕ ਕਵੀਆਂ ਨੂੰ ਆਪਣੀ ਮਿੱਟੀ ਦਾ ਮੋਹ ਤੜਪਾ ਰਿਹਾ ਸੀ। ਮਜਬੂਰੀ ਵੱਸ ਉਨ੍ਹਾਂ ਨੂੰ ਆਪਣੀ ਧਰਤੀ ਮਾਤਾ ਨੂੰ ਅਲਵਿਦਾ ਕਹਿਣਾ ਪਿਆ ਸੀ। ਲਹਿੰਦੇ ਪੰਜਾਬ ਦੇ ਲੋਕ ਕਵੀਆਂ ਵਿਚੋਂ ਚਿਰਾਗ ਦੀਨ ਦਾਮਨ ਜੋ ਉਸਤਾਦ ਦਾਮਨ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ-ਉਹ ਪੰਜਾਬ ਦੀ ਵੰਡ ਨੂੰ ਮਾਨਸਿਕ ਤੌਰ ਤੇ ਭੁਲਾ ਨਾ ਸਕਿਆ। ਦੇਸ ਦੀ ਵੰਡ ਦੀ ਚੀਸ ਹਮੇਸਾ ਉਸਨੂੰ ਰੜਕਦੀ ਰਹੀ ਅਤੇ ਇਹ ਚੀਸ ਉਸਦੀਆਂ ਕਵਿਤਾਵਾਂ ਦਾ ਵਿਸ਼ਾ ਰਹੀ। ਇਸ ਕਰਕੇ ਉਹ ਦੇਸ ਦੀ ਵੰਡ ਤੋਂ ਬਾਅਦ ਵੀ ਭਾਰਤ ਵਿਚ ਹੋਣ ਵਾਲੇ ਕਵੀ ਦਰਬਾਰਾਂ ਦੀ ਰੌਣਕ ਵਧਾਉਂਦਾ ਰਿਹਾ। ਜਿਸਮਾਨੀ ਤੌਰ ਤੇ ਭਾਵੇਂ ਉਹ ਪਾਕਿਸਤਾਨ ਵਿਚ ਰਹਿ ਰਿਹਾ ਸੀ ਪ੍ਰੰਤੂ ਭਾਵਨਾਤਮਿਕ ਤੌਰ ਤੇ ਉਹ ਚੜ੍ਹਦੇ ਪੰਜਾਬ-ਪੰਜਾਬੀ ਅਤੇ ਪੰਜਾਬੀਅਤ ਨਾਲ ਗੜੂੰਦ ਸੀ। ਦੇਸ ਦੀ ਵੰਡ ਸੰਬੰਧੀ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਦੋ ਪੰਜਾਬੀ ਦੇ ਸ਼ਾਇਰਾਂ ਅੰਮ੍ਰਿਤਾ ਪ੍ਰੀਤਮ ਅਤੇ ਚਿਰਾਗ ਦੀਨ ਦਾਮਨ ਨੇ ਬੜੀਆਂ ਹੀ ਦਿਲ ਨੂੰ ਟੁੰਬਣ ਵਾਲੀਆਂ ਕਵਿਤਾਵਾਂ ਲਿਖੀਆਂ ਹਨ ਜਿਹੜੀਆਂ ਰਹਿੰਦੀ ਦੁਨੀਆਂ ਤੱਕ ਤਰੋ ਤਾਜਾ ਰਹਿਣਗੀਆਂ। ਭਾਰਤ ਦੀ ਵੰਡ ਦੇ ਦੁਖਾਂਤ ਨੂੰ ਅੰਮ੍ਰਿਤਾ ਪ੍ਰੀਤਮ ਨੇ ਬੜੇ ਹੀ ਖੂਬਸੂਰਤ ਸ਼ਬਦਾਂ ਵਿਚ ਅੰਕਿਤ ਕਰਕੇ         ਪੰਜਾਬੀਆਂ ਦੇ ਦਿਲਾਂ ਨੂੰ ਤੜਪਾ ਦਿੱਤਾ ਸੀ। ਇਸੇ ਤਰ੍ਹਾਂ ਉਸਤਾਦ ਦਾਮਨ ਨੇ ਵੀ ਇਸ ਵੰਡ ਦੇ ਦਰਦ ਨੂੰ ਆਪਣੇ ਅੰਦਾਜ ਵਿਚ ਲਾਲ ਕਿਲ੍ਹੇ ਦਿੱਲੀ ਵਿਚ ਹੋਏ ਇਕ ਕਵੀ ਦਰਬਾਰ ਵਿਚ ਆਪਣੀ ਕਵਿਤਾ ਪੜ੍ਹੀ ਉਥੇ ਹਾਜਰ ਭਾਰਤ ਦੇ ਰਾਸਟਰਪਤੀ ਬਾਬੂ ਰਾਜਿੰਦਰ ਪ੍ਰਸ਼ਾਦ ਅਤੇ  ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਹਾਜਰ ਸਨ। ਪੰਡਤ ਜਵਾਹਰ ਲਾਲ ਨਹਿਰੂ ਜਿਸ ਕਵਿਤਾ ਨੇ ਰੁਆ ਦਿੱਤਾ ਸੀ। ਉਸ ਦੀ ਕਵਿਤਾ ਦੇ ਬੋਲ ਇਹ ਹਨ-
       ਭਾਵੇਂ ਮੂੰਹੋਂ ਨਾ ਕਹੀਏ ਪਰ ਵਿਚੋਂ ਵਿਚੀਂ-ਖੋਏ ਤੁਸੀਂ ਵੀ ਓ ਤੇ ਖੋਏ ਅਸੀਂ ਵੀ ਆਂ।
       ਇਹਨਾਂ ਆਜਾਦੀਆਂ ਹੱਥੋਂ ਬਰਬਾਦ ਹੋਏ-ਤੁਸੀਂ ਵੀ ਓ ਹੋਏ ਅਸੀਂ ਵੀ ਆਂ।
       ਕੁਝ ਉਮੀਦ ਏ ਜਿੰਦਗੀ ਮਿਲ ਜਾਵੇਗੀ-ਮੋਏ ਤੁਸੀਂ ਵੀ ਓ ਮੋਏ ਅਸੀ ਂ ਵੀ ਆਂ।
       ਜਿਓਂਦੀ ਜਾਨ ਵੀ ਮੌਤ ਦੇ ਮੂੰਹ ਅੰਦਰ-ਢੋਏ ਤੁਸੀਂ ਵੀ ਓ ਢੋਏ ਅਸੀਂ ਵੀ ਆਂ।
       ਜਾਗਣੇ ਵਾਲਿਆਂ ਰੱਜ ਕੇ ਲੁੱਟਿਆ ਏ-ਸੋਏ ਤੁਸੀਂ ਵੀ ਓ ਸੋਏ ਅਸੀਂ ਵੀ ਆਂ।
       ਲਾਲੀ ਅੱਖੀਆਂ ਦੀ ਪਈ ਦੱਸਦੀ ਏ-ਰੋਏ ਤੁਸੀਂ ਵੀ ਓ ਰੋਏ ਅਸੀਂ ਵੀ ਆਂ।
    ਇਹ ਕਵਿਤਾ ਸੁਣ ਕੇ ਪੰਡਤ ਜਵਾਹਰ ਲਾਲ ਨਹਿਰੂ ਨੇ ਉਸਤਾਦ ਦਾਮਨ ਨੂੰ ਉਠ ਕੇ ਜੱਫੀ ਵਿਚ ਲੈ ਲਿਆ ਅਤੇ ਉਸਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ ਪ੍ਰੰਤੂ ਉਸਤਾਦ ਦਾਮਨ ਨੇ ਕਿਹਾ ਕਿ ਉਹ ਰਹੇਗਾ ਤਾਂ ਪਾਕਿਸਤਾਨ ਵਿਚ ਹੀ ਭਾਵੇਂ ਜੇਲ੍ਹ ਵਿਚ ਹੀ ਰਹਿਣਾ ਪਵੇ। ਪਾਕਿਸਤਾਨ ਵਿਚ ਉਸਨੂੰ ਪੰਜਾਬੀ ਭਾਸ਼ਾ ਵਿਚ ਕਵਿਤਾ ਲਿਖਣ ਤੋਂ ਵਰਜਿਆ ਜਾਂਦਾ ਰਿਹਾ ਪ੍ਰੰਤੂ ਉਹ ਆਪਣੀ ਵਿਰਾਸਤ ਨਾਲੋਂ ਟੁੱਟਣ ਨੂੰ ਆਪਣੀ ਆਤਮਕ ਮੌਤ ਮਹਿਸੂਸ ਕਰਦਾ ਸੀ। ਇਸ ਕਰਕੇ ਹੀ ਉਹ ਪਾਕਿਸਤਾਨ ਵਿਚ ਬੈਠਾ ਵੀ ਪੰਜਾਬੀ ਭਾਸ਼ਾ ਦੇ ਸੋਹਲੇ ਗਾਉਂਦਾ ਰਿਹਾ-ਭਾਵੇਂ ਉਸ ਨੂੰ ਇਸ ਦੇ ਇਵਜਾਨੇ ਵਜੋਂ ਮਜ੍ਹਬੀ ਜਨੂੰਨ ਦਾ ਸਾਹਮਣਾ ਕਰਨਾ ਪਿਆ। ਉਸਦਾ ਘਰ ਅਗਨੀ ਭੇਂਟ ਕਰ ਦਿੱਤਾ ਗਿਆ ਜਿਸਤੋਂ ਬਾਅਦ ਉਹ ਸਾਰੀ ਉਮਰ ਮਸੀਤ ਦੇ Îਇਕ ਅੱਠ ਬਾਈ ਅੱਠ ਦੇ ਛੋਟੇ ਜਿਹੇ ਕਮਰੇ ਵਿਚ ਆਪਣਾ ਜੀਵਨ ਬਸਰ ਕਰਦਾ ਰਿਹਾ ਜਿਸ ਵਿਚ ਨਾ ਕੋਈ ਰੋਸਨਦਾਨ ਅਤੇ ਨਾ ਹੀ ਤਾਕੀ ਸੀ ਪ੍ਰੰਤੂ ਪੰਜਾਬੀ ਵਿਚ ਕਵਿਤਾ ਲਿਖਣੋਂ ਕਦੀਂ ਵੀ ਨਾ ਹਟਿਆ। ਜਦੋਂ ਫਿਰਕਾਪ੍ਰਸਤਾਂ ਨੇ ਉਸਨੂੰ ਵਾਰ-ਵਾਰ ਪੰਜਾਬੀ ਵਿਚ ਕਵਿਤਾ ਲਿਖਣ ਤੋਂ ਵਰਜਿਆ ਗਿਆ ਤਾਂ ਉਹ ਡਰਿਆ ਨਹੀਂ ਸਗੋਂ ਉਸਨੇ ਲਿਖਿਆ ਕਿ----
     ਇਥੇ ਬੋਲੀ ਪੰਜਾਬੀ ਹੀ ਬੋਲੀ ਜਾਵੇਗੀ-ਉਰਦੂ ਵਿਚ ਕਿਤਾਬਾਂ ਦੇ ਠੱਣਦੀ ਰਹੇਗੀ।
     ਇਹਦਾ ਪੁੱਤਰ ਹਾਂ ਇਹਦੇ ਤੋਂ ਦੁੱਧ ਮੰਗਨਾ-ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ।
     ਇਹਦੇ ਲੱਖ ਹਰੀਫ ਪਏ ਹੋਣ ਪੈਦਾ-ਦਿਨ-ਬ-ਦਿਨ ਇਹਦੀ ਸ਼ਕਲ ਬਣਦੀ ਰਹੇਗੀ।
     ਉਦੋਂ ਤੀਕ ਤੇ ਪੰਜਾਬੀ ਨਹੀਂ ਮਰਦੀ-ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ।
    ਪਾਕਿਸਤਾਨ ਵਿਚ ਬੈਠਾ ਉਸਤਾਦ ਦਾਮਨ ਪੰਜਾਬੀ ਭਾਸ਼ਾ ਦੀ ਸੇਵਾ ਕਰਦਾ ਰਿਹਾ। ਪੰਜਾਬੀ ਦਾ ਉਹ ਨਿਧੜਕ ਜਰਨੈਲ ਲੋਕ ਕਵੀ ਸੀ ਜਿਸਨੇ ਤਾਹਨੇ ਮਿਹਣੇ ਸਹਿੰਦਿਆਂ ਪੰਜਾਬੀ ਵਿਚ ਕਵਿਤਾ ਲਿਖਣੋਂ ਗੁਰੇਜ ਨਹੀਂ ਕੀਤਾ। ਹਾਲਾਂਕਿ ਉਸਨੂੰ ਪਤਾ ਸੀ ਕਿ ਕਿਸੇ ਵੀ ਸਮੇਂ ਉਸਨੂੰ ਸਰੀਰਕ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਅੱਜ ਅਗਲੇ ਪੰਜਾਹ ਸਾਲਾਂ ਵਿਚ ਪੰਜਾਬੀ ਜ਼ੁਬਾਨ ਦੇ ਖਤਮ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਜੇਕਰ ਉਸਤਾਦ ਦਾਮਨ ਵਰਗੇ ਸਿਰੜ੍ਹੀ ਪੰਜਾਬੀ ਭਾਸ਼ਾ ਤੇ ਪਹਿਰਾ ਦਿੰਦੇ ਰਹਿਣਗੇ ਤਾਂ ਇਹ ਬੋਲੀ ਕਦੀਂ ਵੀ ਖਤਮ ਨਹੀਂ ਹੋ ਸਕਦੀ । ਇਹ ਸਾਰਾ ਕੁਝ ਪੰਜਾਬੀਆਂ ਤੇ ਹੀ ਨਿਰਭਰ ਕਰਦਾ ਹੈ। ਪੰਜਾਬੀ ਭਾਸ਼ਾ ਤੋਂ ਕੰਨੀ ਕਤਰਾਉਣ ਵਾਲੇ ਲੇਖਕਾਂ ਅਤੇ ਬੁਧੀਜੀਵੀਆਂ ਨੂੰ ਉਸਤਾਦ ਦਾਮਨ ਤੋਂ ਸੇਧ ਲੈ ਕੇ ਪੰਜਾਬੀ ਭਾਸ਼ਾ ਤੋਂ ਮੁਨਕਰ ਹੋਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਵਿਦਵਾਨੀ ਦੇ ਨਾਂ ਹੇਠ ਗੂੜ੍ਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ ਜਿਹੜੀ ਲੋਕਾਂ ਦੇ ਸਮਝ ਵਿਚ ਹੀ ਨਾ ਆ ਸਕੇ। ਅਜਿਹੀ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਹੜੀ ਸੌਖਿਆਂ ਹੀ ਲੋਕਾਂ ਦੇ ਪੱਲੇ ਪੈ ਜਾਵੇ ਅਤੇ ਉਸਦੀ ਸਾਰਥਿਕਤਾ ਦਾ ਪਤਾ ਲੱਗੇ। ਵੇਖੋ ਸਬਜੀ ਦੀ ਸਫਾਈ ਰੱਖਣ ਬਾਰੇ ਉਸਤਾਦ ਦਾਮਨ ਕਿੰਨੀ ਸਰਲ ਸ਼ਬਦਾਵਲੀ ਵਰਤਦਾ ਹੈ-
         ਸਬਜੀ ਲਿਆਓ ਭੱਜ ਕੇ-ਖਾਓ ਸਾਰੇ ਰੱਜ ਕੇ-ਬਾਕੀ ਰੱਖੋ ਕੱਜ ਕੇ।
    ਕਵਿਤਾ ਪੜ੍ਹਨ ਤੇ ਇਓਂ ਲਗਦਾ ਹੈ ਕਿ ਜਿਵੇਂ ਹਲਕੀ ਫੁਲਕੀ ਜਿਹੀ ਹੈ ਪ੍ਰੰਤੂ ਨੀਝ ਲਾ ਕੇ ਸਮਝੋ ਕਿ ਸਰਲ ਸ਼ਬਦਾਂ ਵਿਚ ਕਿਤਨੀ ਵੱਡੀ ਗੱਲ ਕਰ ਗਿਆ ਹੈ। ਜਦੋਂ ਵਾਰ ਵਾਰ ਉਸ ਉਪਰ ਦਬਾਅ ਪਾਇਆ ਗਿਆ ਕਿ ਮੁਸਲਮਾਨ ਹੋਣ ਅਤੇ ਪਾਕਿਸਤਾਨ ਵਿਚ ਰਹਿਣ ਕਰਕੇ ਉਸਨੂੰ ਪੰਜਾਬੀ ਦੀ ਥਾਂ ਉਰਦੂ ਵਿਚ ਆਪਣੀਆਂ ਨਜਮਾਂ ਲਿਖਣੀਆਂ ਚਾਹੀਦੀਆਂ ਹਨ ਤਾਂ ਉਸਨੇ ਕਵਿਤਾ ਵਿਚ ਹੀ ਉਨ੍ਹਾਂ ਨੂੰ ਜਵਾਬ ਦਿੰਦਿਆਂ ਲਿਖਿਆ-
          ਉਰਦੂ ਦਾ ਮੈਂ ਦੋਖੀ ਨਾਹੀਂ ਤੇ ਦੁਸ਼ਮਣ ਨਾਹੀਂ ਅੰਗਰੇਜੀ ਦਾ
          ਪੁਛਦੇ ਹੋ ਮੇਰੇ ਦਿਲ ਦੀ ਬੋਲੀ-ਹਾਂ ਜੀ ਹਾਂ ਪੰਜਾਬੀ ਏ
    ਚਿਰਾਗ ਦੀਨ ਦਾਮਨ ਦਾ ਜਨਮ ੩ ਸਤੰਬਰ ੧੯੧੧ ਨੂੰ ਲਾਹੌਰ ਵਿਚ ਕਰੀਮ ਬੀਬੀ ਦੀ ਕੁੱਖੋਂ ਮੀਆਂ ਮੀਰ ਬਖਸ ਦੇ ਘਰ ਹੋਇਆ ਸੀ। ਆਪਦਾ ਦਾ ਪਿਤਾ ਫੌਜ ਦੇ ਦਰਜੀਖਾਨੇ ਵਿਚ ਕਪੜੇ ਸਿਉਣ ਦਾ ਕੰਮ ਕਰਦਾ ਸੀ ਪ੍ਰੰਤੂ ਚਿਰਾਗ ਦੀਨ ਦਾਮਨ ਵੱਲੋਂ ਇਨਕਲਾਬੀ ਅਤੇ ਫੌਜੀ ਰਾਜ ਵਿਰੁਧ ਕਵਿਤਾਵਾਂ ਲਿਖਣ ਕਰਕੇ ਉਸ ਦੇ ਪਿਤਾ ਨੂੰ ਫੌਜ ਦੀ ਨੌਕਰੀ ਤੋਂ ਹੱਥ ਧੋਣੇ ਪਏ। ਫਿਰ ਆਪਨੇ ਆਪਣੇ ਪਿਤਾ ਨਾਲ ਰਲਕੇ ਦਰਜੀ ਦੀ ਦੁਕਾਨ ਕਰ ਲਈ ਜਿਸਨੂੰ ਵੀ ਮਜ੍ਹਬੀ ਜਨੂੰਨੀਆਂ ਨੇ ਅੱਗ ਲਗਾਕੇ ਸਾੜ ਦਿੱਤਾ। ਫਿਰ ਵੀ ਦਾਮਨ ਨੇ ਕਿਸੇ ਨੂੰ ਚੰਗਾ ਮਾੜਾ ਚੰਗਾ ਨਹੀਂ ਕਿਹਾ ਸਗੋਂ ਲਿਖਿਆ-
          ਕਿਸੇ ਤੀਲ੍ਹੀ ਐਸੀ ਲਗਾਈ ਏ-ਥਾਂ ਥਾਂ ਤੇ ਅੱਗ ਮਚਾਈ ਏ।
          ਪਈ ਸੜਦੀ ਲੋਕਾਈ ਏ-ਤੇ ਪੈਂਦੀ ਹਾਲ ਦੁਹਾਈ ਏ।
    ਦਾਮਨ ਦੀ ਮਾਂ ਨੇ ਲੋਕਾਂ ਦੇ ਭਾਂਡੇ ਮਾਂਜਕੇ ਪਰਵਾਰ ਦਾ ਗੁਜਾਰਾ ਕੀਤਾ। ਤੰਗੀਆਂ ਤਰੁਸ਼ੀਆਂ ਦਾ ਜੀਵਨ ਵੀ ਆਪਨੂੰ ਪੰਜਾਬੀ ਵਿਚ ਕਵਿਤਾ ਲਿਖਣ ਤੋਂ ਰੋਕ ਨਹੀਂ ਸਕਿਆ। ਫਿਰ ਉਹ ਲਿਖਦਾ ਹੈ ਕਿ-
        ਮੈਨੂੰ ਕਈਆਂ ਨੇ ਆਖਿਆ ਕਈ ਵਾਰ-ਤੂੰ ਲੈਣਾ ਪੰਜਾਬੀ ਦਾ ਨਾਂ ਛੱਡਦੇ
        ਗੋਦੀ ਜਿਹਦੀ ਵਿਚ ਪਲਕੇ ਜਵਾਨ ਹੋਇਆਂ-ਉਹ ਮਾਂ ਛੱਡਦੇ ਤੇ ਗਰਾਂ ਛੱਡਦੇ
        ਜੇ ਪੰਜਾਬੀ ਪੰਜਾਬੀ ਈ ਕੂਕਣਾ ਏ-ਜਿਥੇ ਖਲੋਤਾ ਏ ਥਾਂ ਛੱਡਦੇ
        ਮੈਨੂੰ ਇਜ ਲੱਗਦੈ ਲੋਕੀ ਆਖਦੇ ਨੇ-ਤੂੰ ਪੁੱਤਰਾ ਆਪਣੀ ਮਾਂ ਛੱਡਦੇ
    ਉਸਤਾਦ ਦਾਮਨ ਨੇ ਸਾਰੀ ਉਮਰ ਅਣਖ ਨਾਲ ਸ਼ਾਇਰੀ ਕੀਤੀ। ਉਹ ਜਿਮਾਨੀ ਤੌਰ ਤੇ ਰੋਹਬ ਦਾਬ ਵਾਲਾ ਪਹਿਲਵਾਨੀ ਦਿਖ ਵਾਲਾ ਸ਼ਾਇਰ ਸੀ । ਸਰਕਾਰਾਂ ਦੇ ਦਮਨ ਦਾ ਸ਼ਿਕਾਰ ਵੀ ਹੋਇਆ। ਇਨਕਲਾਬੀ ਕਵਿਤਾ ਸਮਾਜਿਕ ਬੁਰਾਈਆਂ ਅਤੇ ਆਮ ਜਨਤਾ ਉਪਰ ਸਰਕਾਰ ਵਲੋਂ ਕੀਤੇ ਜਾਂਦੇ ਜੋਰ ਜਬਰਦਸਤੀ ਦੀਆਂ ਕਾਰਵਾਈਆਂ ਵਿਰੁਧ ਲਿਖਣ ਕਰਕੇ ਆਪ ਉਪਰ ਕਈ ਕੇਸ ਦਰਜ ਕਰਕੇ ਜੇਲ੍ਹ ਵਿਚ ਬੰਦ ਰੱਖਿਆ ਗਿਆ ਪ੍ਰੰਤੂ ਆਪਨੇ ਸਰਕਾਰਾਂ ਨਾਲ ਆਡ੍ਹਾ ਲਾਈ ਰੱਖਿਆ। ਸਰਕਾਰਾਂ ਦੀਆਂ ਜੋਰ ਜਬਰਦਸਤੀ ਦੀਆਂ ਕਾਰਵਾਈਆਂ ਦੇ ਉਹ ਆਪਣੀਆਂ ਕਵਿਤਾਵਾਂ ਵਿਚ ਬਖੀਏ ਉਧੇੜ ਦਿੰਦਾ ਸੀ। ਫੌਜੀ ਰਾਜ ਤੋਂ ਵੀ ਉਹ ਡਰਿਆ ਨਹੀਂ ਸਗੋਂ ਉਸਨੇ ਫੌਜੀ ਰਾਜ ਤੇ ਟਕੋਰ ਕਰਦਿਆਂ ਅਰਥ ਭਰਪੂਰ ਕਵਿਤਾ ਲਿਖੀ-
          ਸਾਡੇ ਮੁਲਕ ਦੀਆਂ ਮੌਜਾਂ ਹੀ ਮੌਜਾਂ-ਜਿਧਰ ਦੇਖੋ ਫੌਜਾਂ ਹੀ ਫੌਜਾਂ।
          ਇਹ ਕੀ ਕਰੀ ਜਾਨਾ-ਕਦੀ ਚੀਨ ਜਾਨਾ ਕਦੀ ਰੂਸ ਜਾਨਾ।
          ਕਦੀ ਸਿਮਲੇ ਜਾਨਾ ਕਦੀ ਮਰੀ ਜਾਨਾ-ਜਿਧਰ ਜਾਨਾ ਬਣਕੇ ਜਲੂਸ ਜਾਨਾ।
          ਲਈ ਖੇਸ ਜਾਨਾ ਖਿੱਚੀ ਦਰੀ ਜਾਨਾ-ਇਹ ਕੀ ਕਰੀ ਜਾਨਾ।
    ਨੌਜਵਾਨ ਪੀੜ੍ਹੀ ਤੇ ਕਟਾਖਸ ਕਰਨ ਲੱਗਿਆਂ ਵੀ ਕਮਾਲ ਦੀਆਂ ਪੰਜਾਬੀ ਦੀਆਂ ਠੇਠ ਤਸ਼ਬੀਹਾਂ ਆਪਣੀਆਂ ਕਵਿਤਾਵਾਂ ਵਿਚ ਦਿੰਦਾ ਸੀ ਜਿਹੜੀਆਂ ਅੱਜ ਵੀ ਸੰਤਰ ਸਾਲ ਬਾਅਦ ਢੁਕਦੀਆਂ ਹਨ ਉਹ ਲਿਖਦਾ ਹੈ-
             ਇਹ ਕਾਲਜ ਏ ਕਿ ਫੈਸਨ ਦੀ ਫੈਕਟਰੀ ਏ-
             ਕੁੜੀਆਂ ਮੁੰਡਿਆਂ ਨਾਲ ਇਜ ਫਿਰਨ-
             ਜਿਵੇਂ ਅਲਜਬਰੇ ਨਾਲ ਜੁਮੈਟਰੀ ਏ।
    ਉਸਤਾਦ ਦਾਮਨ ਆਪਣੀ ਜਿੰਦਗੀ ਦਾ ਬਹੁਤਾ ਸਮਾਂ ਆਪਣੀਆਂ ਇਨਕਲਾਬੀ ਕਵਿਤਾਵਾਂ ਕਰਕੇ ਜੇਲ੍ਹ ਵਿਚ ਹੀ ਰਿਹਾ ਹੈ। ਉਹ ਇਹ ਵੀ ਆਮ ਕਹਿੰਦਾ ਸੀ ਕਿ ਉਸਦਾ ਕਮਰਾ ਹੀ ਬਹੁਤ ਛੋਟਾ ਸੀ ਜਿਸ ਕਰਕੇ ਮੇਰੇ ਉਪਰ ਬੰਬ ਰੱਖਣ ਦੇ ਕੇਸ ਬਣਦੇ ਰਹੇ ਜੇਕਰ ਮੇਰਾ ਘਰ ਵੱਡਾ ਹੁੰਦਾ ਤਾਂ ਟੈਂਕ ਰੱਖਣ ਦੇ ਕੇਸ ਵੀ ਹੋ ਸਕਦੇ ਸਨ। ਜੇਲ੍ਹ ਵਿਚ ਰਹਿਣ ਸੰਬੰਧੀ ਉਹ ਲਿਖਦਾ ਹੈ ਕਿ-
       ਸਟੇਜਾਂ ਤੇ ਆਈਏ ਸਿਕੰਦਰ ਹੋਈਦਾ ਏ-ਸਟੇਜੋਂ ਉਤਰਕੇ ਕਲੰਦਰ ਹੋਈਦਾ ਏ।
       ਉਲਝੇ ਜੋ ਦਾਮਨ ਹਕੂਮਤ ਕਿਸੇ ਨਾਲ-ਬਸ ਏਨਾ ਹੀ ਹੁੰਦਾ-ਅੰਦਰ ਹੋਈਦਾ ਏ।
    ਪਾਕਿਸਤਾਨ ਵਿਚ ਵੀ ਪੰਜਾਬੀ ਦੇ ਹੋਰ ਵੀ ਬਹੁਤ ਸਾਰੇ ਸ਼ਾਇਰ ਹੋਏ ਹਨ ਪ੍ਰੰਤੂ ਉਸਤਾਦ ਦਾਮਨ ਜਿੰਨਾ ਦਲੇਰ-ਮੂੰਹ ਫਟ-ਸਰਲ-ਸਪਸਟ ਅਤੇ ਰੋਜ ਮਰਰ੍ਹਾ ਦੀ ਜਿੰਦਗੀ ਨਾਲ ਸੰਬੰਧਤ ਲਿਖਣ ਕੋਈ ਵੀ ਨਹੀਂ ਸੀ। ਜੇਲ੍ਹ ਵਿਚ ਰਹਿਣ ਕਰਕੇ ਉਸਦੀ ਵਿਆਹੁਤਾ ਜਿੰਦਗੀ ਵੀ ਬਹੁਤੀ ਸਫਲ ਨਹੀਂ ਰਹੀ। ਉਸਦਾ ਵਿਆਹ ਇਕ ਸਿੱਖ ਪਰਵਾਰ ਵਿਚ ਹੋਇਆ ਸੀ। ਉਸਦਾ ਇਕ ਲੜਕਾ ਵੀ ਸੀ ਪ੍ਰੰਤੂ ਬਹੁਤਾ ਸਮਾਂ ਜੇਲ੍ਹ ਵਿਚ ਰਹਿਣ ਕਰਕੇ ਇਕ ਵਾਰ ਵਿਛੜਿਆ ਪਰਵਾਰ ਮੁੜਕੇ ਮਿਲ ਨਹੀਂ ਸਕਿਆ। ਜਿਓਂਦੇ ਜੀਅ ਗ਼ਰੀਬੀ ਕਰਕੇ ਉਹ ਆਪਣੀਆਂ ਕਵਿਤਾਵਾਂ ਦੀ ਕੋਈ ਵੀ ਪੁਸਤਕ ਪ੍ਰਕਾਸ਼ਤ ਨਹੀਂ ਕਰਵਾ ਸਕਿਆ। ਉਸਤਾਦ ਦਾਮਨ ਦੀ ਮੌਤ ਤੋਂ ਬਾਅਦ ਉਸ ਦੀਆਂ ਕਵਿਤਾਵਾਂ ਦੀ ਪੁਸਤਕ ਪਾਕਿਸਤਾਨ ਦੇ ਲੋਕਾਂ ਨੇ ਗੁਰਮੁਖੀ ਵਿਚ ਪ੍ਰਕਾਸ਼ਤ ਹੀ ਨਹੀਂ ਕੀਤਾ ਸਗੋਂ ਉਰਦੂ ਵਿਚ ਪ੍ਰਕਾਸ਼ਤ ਕਰਕੇ ਉਸਨੂੰ ਉਰਦੂ ਦਾ ਸ਼ਾਇਰ ਵਿਖਾਉਣ ਦੀ ਕੋਸਿਸ ਕੀਤੀ ਗਈ ਹੈ। ਕੈਨੇਡਾ ਵਿਚ ਰਹਿਣ ਵਾਲੇ ਪੰਜਾਬੀ ਦੇ ਮੁੱਦਈ ਭਾਈ ਜੈਤੇਗ ਸਿੰਘ ਅਨੰਤ ਨੇ ਉਸਤਾਦ ਦਾਮਨ ਦੀ ਪੰਜਾਬੀ ਭਾਸ਼ਾ ਵਿਚ ਲਿਖੀ ਕਵਿਤਾ ਬਾਰੇ ਵਾਰਤਕ ਦੀ ਇਕ ਖੋਜ ਭਰਪੂਰ ਪੁਸਤਕ-ਬੇਨਿਆਜ ਹਸਤੀ-ਉਸਤਾਦ ਦਾਮਨ ਪ੍ਰਕਾਸ਼ਤ ਕਰਵਾਕੇ ਉਸਤਾਦ ਦਾਮਨ ਦੀ ਪੰਜਾਬੀ ਪ੍ਰਤੀ ਸੇਵਾ ਨੂੰ ਲੋਕਾਂ ਦੇ ਰੂਬਰੂ ਕਰਕੇ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਹੈ। ਇਹ ਪੁਸਤਕ ਪਾਕਿਸਤਾਨ ਵਿਚ ਲਾਹੌਰ-ਭਾਰਤ ਅਤੇ ਕੈਨੇਡਾ ਵਿਚ ਜੈਤੇਗ ਸਿੰਘ ਅਨੰਤ ਨੇ ਲੋਕ ਅਰਪਣ ਕੀਤੀ ਹੈ। ਉਸਤਾਦ ਦਾਮਨ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਇਹੋ ਹੈ ਕਿ ਅਸੀਂ ਆਪਣੀ ਮਾਤ ਭਾਸ਼ਾ ਤੇ ਪਹਿਰਾ ਦੇਈਏ ਅਤੇ ਆਪਣੇ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਦੇ ਉਪਰਾਲੇ ਕਰੀਏ।