ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਡਾ. ਅਮਰ ਕੋਮਲ ਨਾਲ ਰੂਬਰੂ (ਖ਼ਬਰਸਾਰ)


    ਪਟਿਆਲਾ --- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਪਟਿਆਲਾ ਦੇ ਲੈਕਚਰ ਹਾਲ ਵਿਚ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ ਉਘੇ ਪੰਜਾਬੀ ਲੇਖਕ ਡਾ. ਅਮਰ ਕੋਮਲ ਨਾਲ ਰੂਬਰੂ ਕਰਵਾਇਆ ਗਿਆ।  ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਪ੍ਰੋਫੈਸਰ ਕਿਰਪਾਲ ਕਜਾਕ, ਡਾ.ਅਮਰ ਕੋਮਲ, ਸ੍ਰੀ ਨਿਰੰਜਣ ਬੋਹਾ, ਡਾ. ਸੁਖਮਿੰਦਰ ਸੇਖੋਂ ਅਤੇ ਬਾਬੂ ਸਿੰਘ ਰੈਹਲ ਸ਼ਾਮਲ ਸਨ। ਪੁੱਜੇ ਲੇਖਕਾਂ ਨੂੰ ਜੀਅ ਆਇਆਂ ਕਹਿਣ ਉਪਰੰਤ ਡਾ. ਦਰਸ਼ਨ ਸਿੰਘ ਆਸ਼ਟ ਨੇ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬੀ ਸਾਹਿਤ ਸਥਾਪਿਤ ਲਿਖਾਰੀਆਂ ਨਾਲ ਰੂਬਰੂ ਕਰਵਾਉਣ ਦੀ ਰਵਾਇਤ ਨੂੰ ਅੱਗੇ ਤੋਰਦੀ ਰਹੇਗੀ ਤਾਂ ਜੋ ਨਵੀਂ ਪੀੜ੍ਹੀ ਦੇ ਲੇਖਕਾਂ ਨੂੰ ਉਨ੍ਹਾਂ ਦੇ ਡੂੰਘੇ ਤਜਰਬੇ ਤੋਂ ਅਗਵਾਈ ਮਿਲ ਸਕੇ। ਡਾ. ਅਮਰ ਕੋਮਲ ਨੇ ਆਪਣੇ ਰੂਬਰੂ ਦੌਰਾਨ ਬਚਪਨ ਤੋਂ ਲੈ ਕੇ ਹੁਣ ਤੱਕ ਕੀਤੇ ਸੰਘਰਸ਼ ਦੀਆਂ ਭਾਵੁਕਤਾ ਭਰੀਆਂ ਗੱਲਾਂ ਕਰਦਿਆਂ ਕਿਹਾ ਕਿ ਲੇਖਕ ਨੂੰ ਆਪਣੀ ਰਚਨਾ ਅਤੇ ਸਮਾਜ ਪ੍ਰਤੀ ਕਮਿਟਡ ਹੋਣਾ ਚਾਹੀਦਾ ਹੈ ਤਾਂ ਹੀ ਉਸ ਦਾ ਲਿਖਣਾ ਉਸਾਰੂ ਸਿੱਧ ਹੋ ਸਕਦਾ ਹੈ। ਪ੍ਰੋਫੈਸਰ ਕਿਰਪਾਲ ਕਜ਼ਾਕ ਨੇ ਕਿਹਾ ਕਿ ਸਾਨੂੰ ਆਪਣੀਆਂ ਲਿਖਤਾਂ ਵਿਚਲੀਆਂ ਕਮੀਆਂ ਪੇਸ਼ੀਆਂ ਦੀ ਬੇਬਾਕੀ ਨਾਲ ਪੜਚੋਲ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ ਤਾਂ ਹੀ ਲੇਖਕ ਸਹੀ ਅਰਥਾਂ ਵਿਚ ਅੱਗੇ ਵਧ ਸਕਦਾ ਹੈ।  ਆਲੋਚਕ ਸ੍ਰੀ ਨਿਰੰਜਣ ਬੋਹਾ ਨੇ ਕਿਹਾ ਕਿ ਅਜੋਕੇ ਦੌਰ ਵਿਚ ਸਭਾਵਾਂ ਰਾਹੀਂ ਸਾਹਿਤ ਮਸਲਿਆਂ ਤੇ ਵਿਚਾਰਾਂ ਅਤੇ ਰੂਬਰੂ ਕਰਵਾਉਣ ਦੇ ਬੰਦੋਬਸਤ ਕਰਨਾ ਮਹੱਤਵਪੂਰਨ ਕਾਰਜ ਹੈ। ਡਾ. ਸੁਖਮਿੰਦਰ ਸੇਖੋਂ ਨੇ ਇਸ ਗੱਲ ਨੂੰ ਆਧਾਰ ਬਣਾਇਆ ਕਿ ਲਿਖਣਾ ਇਕ ਤਪੱਸਿਆ ਹੈ ਅਤੇ ਲੇਖਕ ਆਪਣੀ ਮਾਨਸਿਕ ਤ੍ਰਿਪਤੀ ਅਤੇ ਸੰਤੁਸ਼ਟੀ ਲਈ ਲਿਖਦਾ ਹੈ। ਰੂਬਰੂ ਦੌਰਾਨ ਡਾ. ਅਰਵਿੰਦਰ ਕੌਰ,  ਸੁਰਿੰਦਰ ਕੌਰ ਬਾੜਾ, ਡਾ. ਹਰਜੀਤ ਸਿੰਘ ਸੱਧਰ, ਹਰਜਿੰਦਰ ਕੌਰ ਆਦਿ ਨੇ ਡਾ. ਕੋਮਲ ਦੇ ਜੀਵਨ ਅਤੇ ਸਾਹਿਤਕ ਕਾਰਜਾਂ ਸੰਬੰਧੀ ਸਵਾਲ ਪੁੱਛੇ।  ਇਸ ਦੌਰਾਨ ਸਭਾ ਵੱਲੋਂ ਡਾ. ਅਮਰ ਕੋਮਲ ਨੂੰ ਸਨਮਾਨਿਤ ਵੀ ਕੀਤਾ ਗਿਆ। ਸਾਢੇ ਤਿੰਨ ਵਜੇ ਤੱਕ ਚੱਲੇ ਇਸ ਸਮਾਗਮ ਵਿਚ ਸਰਹਿੰਦ ਤੋਂ ਗੁਰਬਚਨ ਸਿੰਘ ਵਿਰਦੀ, ਗੁਰਦਾਸਪੁਰ ਤੋਂ ਗੁਰਪ੍ਰੀਤ ਕਲਾਵਾਂ ਅਤੇ ਰਾਜਪੁਰਾ ਤੋਂ ਪੁੱਜੇ ਉਘੇ ਆਲੋਚਕ ਅਤੇ ਵਿਦਵਾਨ ਡਾ. ਹਰਜੀਤ ਸਿੰਘ ਸੱਧਰ ਤੋਂ ਇਲਾਵਾ ਸਾਬਕਾ ਤਹਿਸੀਲਦਾਰ ਅਤੇ ਖੋਜੀ ਨਾਮਦੇਵ ਸਿੰਘ ਸਿੱਧੂ, ਕੁਲਵੰਤ ਸਿੰਘ, ਸੁਖਦੇਵ ਸਿੰਘ ਚਹਿਲ, ਗੁਸਈਆਂ ਦੇ ਸੰਪਾਦਕ ਸ੍ਰੀ ਕੁਲਵੰਤ ਸਿੰਘ ਨਾਰੀਕੇ, ਪ੍ਰਿੰਸੀਪਲ ਦਲੀਪ ਸਿੰਘ ਨਿਰਮਾਣ, ਸੈਲਾਬ ਦੇ ਸੰਪਾਦਕ ਅੰਸ਼ੁਕ ਵਰਮਾ, ਐਨ.ਆਈ.ਐਸ. ਦੇ ਸਾਬਕਾ ਡਾਇਰੈਕਟਰ ਜੀ.ਐਸ.ਆਨੰਦ, ਖਿਣ ਦੇ ਸੰਪਾਦਕ ਹਰਪ੍ਰੀਤ ਰਾਣਾ, ਦਵਿੰਦਰ ਪਟਿਆਲਵੀ, ਕਮਲ ਸੇਖੋਂ, ਗਜਾਦੀਨ ਪੱਬੀ, ਜਾਵੇਦ ਅਲੀ, ਸੁਧਾ ਸ਼ਰਮਾ, ਅਸ਼ੋਕ ਗੁਪਤਾ, ਡਾ. ਰਵੀ ਭੂਸ਼ਨ, ਭੁਪਿੰਦਰ ਉਪਰਾਮ,  ਸਰਦੂਲ ਸਿੰਘ ਭੱਲਾ, ਅਜੀਤ ਸਿੰਘ ਰਾਹੀ, ਰਘਬੀਰ ਸਿੰਘ ਮਹਿਮੀ, ਬਲਵਿੰਦਰ ਭੱਟੀ, ਸੁਖਪਾਲੀ ਸੋਹੀ, ਲਖਵਿੰਦਰ ਜੁਲਕਾਂ, ਰਘਬੀਰ ਸਿੰਘ, ਸਮਸ਼ੇਰ ਅਲੀ, ਵੇਦ ਪ੍ਰਕਾਸ਼ ਕੋਹਲੀ, ਗੁਰਿੰਦਰ ਸਿੰਘ ਪੰਜਾਬੀ, ਹਰਭਜਨ ਸਿੰਘ, ਅਕਵਿੰਦਰ ਕੌਰ, ਸੰਜੈ ਕੁਮਾਰ ਅਤੇ ਗੋਪਾਲ ਆਦਿ ਸ਼ਾਮਲ ਸਨ।

    Photo
    ਮੰਚ ਸੰਚਾਲਨ ਕਹਾਣੀਕਾਰ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਸਾਂਝੇ ਤੌਰ ਤੇ ਨਿਭਾਇਆ।

    ਦਵਿੰਦਰ ਪਟਿਆਲਵੀ