ਖ਼ਬਰਸਾਰ

 •    ਪ੍ਰਕਾਸ਼ ਝਾਅ ਦੀ ਫਿਲਮ 'ਚੱਕਰਵਿਊ' ਦੇ ਆਰ-ਪਾਰ / ਪੰਜਾਬੀਮਾਂ ਬਿਓਰੋ
 •    ਸੰਵਾਦ ਤੇ ਸਿਰਜਣਾ ਤੇ ਗੋਸ਼ਟੀ ਅਤੇ ਮਿੰਨੀ ਕਹਾਣੀ ਦਰਬਾਰ ਆਯੋਜਿਤ / ਸਾਹਿਤ ਤੇ ਕਲਾ ਮੰਚ, ਬਰੇਟਾ
 •    ਯਾਦਗਾਰੀ ਹੋ ਨਿਬੜਿਆਂ ਪਿੰਡ ਖੱਟਰਾਂ ਦਾ ਧੀਆਂ ਦੀ ਲੋਹੜੀ ਦਾ ਮੇਲਾ / ਪੰਜਾਬੀਮਾਂ ਬਿਓਰੋ
 •    ਸਿਰਜਣਧਾਰਾ ਵੱਲੋਂ ਬਾਈ ਮੱਲ ਸਿੰਘ ਯਾਦਗਾਰੀ ਸਮਾਗਮ / ਸਿਰਜਣਧਾਰਾ
 •    ਕੰਵਲਜੀਤ ਸਿੰਘ ਭੋਲਾ ਲੰਡੇ ਸਰਬਸੰਮਤੀ ਨਾਲ ਸਾਹਿਤ ਸਭਾ ਬਾਘਾਪੁਰਾਣਾ ਦੇ ਪ੍ਰਧਾਨ ਬਣੇ / ਸਾਹਿਤ ਸਭਾ ਬਾਘਾ ਪੁਰਾਣਾ
 •    ਪੰਜਾਬੀ ਸਾਹਿਤ ਸਭਾ, ਸੰਦੌੜ ਦਾ ਪਲੇਠਾ ਸਮਾਗਮ / ਪੰਜਾਬੀ ਸਾਹਿਤ ਸਭਾ, ਸੰਦੌੜ
 •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਪਿੰਡ ਨੇਕਨਾਮਾ (ਦਸੂਹਾ) ਵਿਖੇ ਨਾਟਕ ਸਮਾਗਮ ਦਾ ਆਯੋਜਨ / ਸਾਹਿਤ ਸਭਾ ਦਸੂਹਾ
 •    ਪ੍ਰਸਿੱਧ ਸਾਹਿਤਕਾਰ ਡਾ.ਸੁਰਜੀਤ ਸਿੰਘ ਢਿੱਲੋਂ ਦਾ ਸਨਮਾਨ / ਪੰਜਾਬੀਮਾਂ ਬਿਓਰੋ
 •    ਸਾਹਿਤ ਸਭਾਵਾਂ ਲੇਖਕ ਨੂੰ ਉਸਾਰਨ 'ਚ ਵੱਡਾ ਯੋਗਦਾਨ ਪਾਉਂਦੀਆਂ-ਪੰਧੇਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
 • ਪੰਜਾਬੀ ਸਾਹਿਤ ਸਭਾ, ਸੰਦੌੜ ਦਾ ਪਲੇਠਾ ਸਮਾਗਮ (ਖ਼ਬਰਸਾਰ)


  ਮਿਤੀ ੩੧-੧੨-੨੦੧੨ ਨੂੰ ਪੰਜਾਬੀ ਸਾਹਿਤ ਸਭਾ, ਸੰਦੌੜ ਦਾ ਪਲੇਠਾ ਸਨਮਾਨ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਹਿ-ਮਾਲੇਰਕੋਟਲਾ ਜਿਲ੍ਹਾ ਸੰਗਰੂਰ ਵਿਖੇ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਮੀਤ ਪ੍ਰਧਾਨ ਰਣਜੀਤ ਝੁਨੇਰ, ਖਜ਼ਾਨਚੀ ਬਲਵੰਤ ਫਰਵਾਲੀ ਅਤੇ ਜਨਰਲ ਸਕੱਤਰ ਜਸਵੀਰ ਕੰਗਣਵਾਲ ਅਤੇ ਮੀਤ ਪ੍ਰਧਾਨ ਹਰਪ੍ਰੀਤ ਮੀਤ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਡਾ. ਐਸ ਤਰਸੇਮ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਸ੍ਰੀ ਹਾਕਮ ਬਖਤੜੀਵਾਲਾ ਨੇ ਸ਼ਮਾ ਰੋਸ਼ਨ ਕਰਕੇ ਸਭਾ ਦੇ ਸਮਾਗਮ ਦੀ ਸ਼ੁਰੂਆਤ ਕੀਤੀ । ਇਸ ਸਮਾਗਮ ਵਿੱਚ ਸਾਹਿਤਕ ਵਿਚਾਰਾਂ ਹੋਈਆਂ ਅਤੇ ਇਸ ਸਮਾਗਮ ਵਿੱਚ ਅੱਠਵੀਂ ਜਮਾਤ ਵਿੱਚ ਪੜ੍ਹਦੀ ਬੱਚੀ ਗੁਰਲੀਨ ਬੋਪਾਰਾਏ ਦੀ ਕਿਤਾਬ 'ਪਰਵਾਜ਼' ਵੀ ਰਲੀਜ਼ ਕੀਤੀ ਗਈ। ਡਾ. ਐਸ ਤਰਸੇਮ ਅਤੇ ਹਾਕਮ ਬਖਤੜੀਵਾਲਾ ਜੀ  ਨੇ ਆਪਣੇ ਵਿਚਾਰਾਂ ਨਾਲ ਸਾਰੇ ਸਾਹਿਤਕ ਪ੍ਰੇਮੀਆਂ ਨੂੰ ਮੰਤਰ ਮੁਗਧ ਕਰੀ ਰੱਖਿਆ। ਇਸ ਸਮਾਗਮ ਵਿੱਚ ਸ੍ਰੀ ਜਸਵੀਰ ਰਾਣਾ ਅਤੇ ਪ੍ਰਿੰਸੀਪਲ ਗੁਰਦੇਵ ਸਿੰਘ ਚੁੰਬਰ ਨੇ ਵੀ ਆਪਣੇ ਵਿਚਾਰਾਂ ਨਾਲ ਸਾਹਿਤ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਸਭਾ ਨੇ ਡਾ. ਸ੍ਰੀ ਐਸ ਤਰਸੇਮ, ਜਸਵੀਰ ਰਾਣਾ , ਹਾਕਮ ਬਖਤੜੀਵਾਲ, ਗੁਰਦੇਵ ਸਿੰਘ ਚੁੰਬਰ ਅਤੇ ਪਿੰਡ ਦੇ ਸਰਪੰਚ ਸ੍ਰੀ ਮਤੀ ਪ੍ਰੀਤਮ ਕੌਰ ਦਾ ਸਨਮਾਨ ਕੀਤਾ ਜਿਸ ਵਿੱਚ ਇੱਕ ਸ਼ਾਲ ਅਤੇ ਇੱਕ ਸਨਮਾਨ ਪੱਤਰ ਦਿੱਤਾ ਗਿਆ।ਸਟੇਜ ਸੰਚਾਲਨ ਦੀ ਜੁੰਮੇਵਾਰੀ ਸ੍ਰੀ ਗੋਬਿੰਦ ਸੰਦੌੜਵੀਂ ਨੇ ਨਿਭਾਈ ਇਸ ਸਭਾ ਨੂੰ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਮਾਸਟਰ ਮੂਲ ਚੰਦ ਸ਼ਰਮਾ ਅਤੇ ਡਾ. ਲ਼ਾਲ ਸਿੰਘ ਅਲਾਲ ਨੇ ਵੀ ਸੰਬੌਧਨ ਕੀਤਾ।ਇਸ ਸਭਾ ਦੇ ਅੰਤ ਸਭਾ ਦੇ ਪ੍ਰਧਾਨ ਨਾਇਬ ਸਿਂੰਘ ਬੁੱਕਣਵਾਲ ਨੇ ਸਾਰੇ ਸਾਹਿਤ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਸਭਾ ਨੂੰ ਬਣਾਉਣ ਦਾ ਇੱਕੋ ਮਕਸਦ ਹੈ ਕਿ ਨਵੇਂ ਉਭਰ ਰਹੇ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਥਾਪਤ ਸਾਹਿਤਕਾਰਾਂ ਦਾ ਸਨਮਾਨ ਕਰਨਾ । ਇਹ ਸਭਾ ਜਿੱਥੇ ਸਾਹਿਤ ਖੇਤਰ ਵਿੱਚ ਯੋਗਦਾਨ ਪਾਉਂਦੀ ਰਹੇਗੀ ਉੱਥੇ ਇਹ ਸਮਾਜ ਭਲਾਈ ਦੇ ਕੰਮ ਵੀ ਕਰਦੀ ਰਹੇਗੀ। ।ਅੰਤ ਵਿੱਚ ਸਭਾ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਨੇ ਸਾਰੇ ਆਏ ਸਾਹਿਤ ਪ੍ਰੇਮੀਆਂ ਅਤੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ