ਖ਼ਬਰਸਾਰ

 •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
 •    'ਆਲ੍ਹਣੇ ਦੀ ਉਡਾਣ' ਦਾ ਰੀਲੀਜ਼ ਸਮਾਗਮ / ਬੀ ਸੀ ਕਲਚਰਲ ਫਾਊਂਡੇਸ਼ਨ
 •    ਕਾਫਲਾ ਵੱਲੋਂ ‘ਸੰਗੀਤ ਦੀ ਦੁਨੀਆਂ’ ਰਿਲੀਜ਼ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
 •    ਰਾਸ਼ਟਰੀ ਸੈਮੀਨਾਰ ਦਾ ਆਯੋਜਨ / ਸਾਹਿਤ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ
 •    ਸ਼ਾਇਰ ਜਸਵਿੰਦਰ ਤੇ ਡਾ. ਜਸਮਲਕੀਤ ਦਰਸ਼ਕਾਂ ਦੇ ਰੂ ਬ ਰੂ / ਜਾਰਜ ਮੈਕੀ ਲਾਇਬ੍ਰੇਰੀ, ਡੈਲਟਾ
 •    ਇੰਦਰਜੀਤ ਧਾਮੀ ਦੀ ਕਾਵਿ ਪੁਸਤਕ ਰੀਲੀਜ਼ / ਸਾਹਿਤ ਸਭਾ ਦਸੂਹਾ
 •    'ਕਦਮ ਦਰ ਕਦਮ' ਲੋਕ ਅਰਪਣ / ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ
 •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਸਾਹਿਤਕਾਰ ਸਦਨ ਵੱਲੋਂ ਗੁਰਦੀਸ਼ ਕੌਰ ਨਾਲ ਸਾਹਿਤਕ ਮਿਲਣੀ / ਸਾਹਿਤਕਾਰ ਸਦਨ
 •    ਕਹਾਣੀਕਾਰ ਲਾਲ ਸਿੰਘ ਨੂੰ ਸਾਲ 2015 ਲਈ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਦਸੂਹਾ
 •    ਸਾਹਿਤ ਸਭਾ ਮੁੱਦਕੀ ਵਲੋਂ ਦੂਜਾ ਸਲਾਨਾ ਸਾਹਿਤਕ ਸਮਾਗਮ / ਸਾਹਿਤ ਸਭਾ ਮੁੱਦਕੀ (ਰਜਿ:)
 •    ਗੁਰਬਚਨ ਚਿੰਤਕ ਦੀ ਕਿਤਾਬ "ਜੰਗ ਗੁਰਬਤ ਸੰਗ" ਰਲੀਜ਼ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
 •    ਪੁਸਤਕ 'ਵਿਰਸੇ ਦਾ ਪ੍ਰਵਾਹ' ਲੋਕ ਅਰਪਣ / ਸਿਰਜਣਧਾਰਾ
 • ਰਾਸ਼ਟਰੀ ਸੈਮੀਨਾਰ ਦਾ ਆਯੋਜਨ (ਖ਼ਬਰਸਾਰ)


  ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਕਾਮਾਗਾਟਾਮਾਰੂ ਮੈਮੋਰੀਅਲ ਟਰਸਟ ਅਤੇ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਦੇ ਸਹਿਯੋਗ ਨਾਲ ਕਾਮਾਗਾਟਾਮਾਰੂ: ਅਜ਼ਾਦੀ ਦੇ ਸੰਘਰਸ਼ ਦਾ ਪ੍ਰਤੀਕ ਵਿਸ਼ੇ ਤੇ ਇਕ ਰਾਸ਼ਟਰੀ ਸੈਮੀਨਾਰ
  ਦਾ ਆਯੋਜਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪ੍ਰੋ. ਬਲਵੰਤ ਸਿੰਘ ਢਿੱਲੋਂ ਅਤੇ ਕਲਕੱਤਾ ਤੋਂ ਸ. ਜਗਮੋਹਨ ਸਿੰਘ ਗਿੱਲ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।
  ਡਾ. ਜਸਪਾਲ ਸਿੰਘ ਨੇ ਕਾਮਾਗਾਟਾਮਾਰੂ ਦੇ ਸ਼ਹੀਦੀ ਸਾਕੇ ਦੀ ਘਟਨਾ ਦੀ ਮੌਜੂਦਾ ਸਥਿਤੀ ਅਤੇ ਸਾਰਥਿਕਤਾ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਮਾਗਾਟਾਮਾਰੂ ਜਹਾਜ਼ ਦੀ ਘਟਨਾ ਨੇ ਅਜ਼ਾਦੀ ਦੀ ਲੜਾਈ ਨੂੰ ਅੰਤਰ-ਰਾਸ਼ਟਰੀ ਪੱਧਰ ਤੇ ਲਿਆਂਦਾ ਹੈ ਪਰ ਇਤਿਹਾਸ ਵਿਚ ਇਸ ਨੂੰ ਢੁਕਵੀਂ ਥਾਂ ਨਹੀਂ ਮਿਲੀ। ਇਹਨਾਂ ਕਾਮਾਗਾਟਾਮਾਰੂ ਯੋਧਿਆਂ ਦੀ ਭੂਮਿਕਾ ਨੂੰ ਅਣਗੌਲਿਆ ਗਿਆ ਹੈ।
  ਇਸ ਦੁਖਾਂਤ ਨੂੰ ਯਾਦ ਕਰਨਾ ਆਪਣੀ ਵਿਰਾਸਤ ਨਾਲ ਜੁੜਨਾ ਹੈ।

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬੰਡੂਗਰ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਕਿਹਾ ਕਿ ਕਾਮਾਗਾਟਾਮਾਰੂ ਦੇ ਯੋਧਿਆਂ ਨੂੰ ਪਹਿਲਾਂ ਸੁਤੰਤਰਤਾ ਸੰਗ੍ਰਾਮੀ ਨਹੀਂ ਸੀ ਮੰਨਿਆ ਗਿਆ ਪਰ ਬਾਅਦ ਵਿਚ ਉਪਰਾਲਿਆਂ ਸਦਕਾ ਉਹਨਾਂ ਨੂੰ ਅਜ਼ਾਦੀ ਘੁਲਾਟੀਏ ਪ੍ਰਵਾਨ ਕਰ ਲਿਆ ਗਿਆ। ਸਿੱਖ ਕੌਮ ਦੇ ਇਹਨਾਂ ਯੋਧਿਆਂ ਨੇ ਸਿਰਾਂ ਦੀਆਂ ਬਾਜੀਆਂ ਲਗਾ ਕੇ ਸਰਦਾਰੀਆਂ ਲਈਆਂ ਸਨ। ਸਾਡੇ ਇਤਿਹਾਸ ਦੇ ਧੂੜ ਭਰੇ ਪੱਤਰਿਆਂ ਦੀ ਢੁਕਵੀਂ ਖੋਜ ਕਰਕੇ ਕਲਮਬੱਧ ਕਰਨ ਦੀ ਲੋੜ ਹੈ। ਬਾਬਾ ਗੁਰਦਿੱਤ ਸਿੰਘ ਦੀ ਪ੍ਰੇਰਨਾ ਦਾ ਸ੍ਰੋਤ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੀ ਜਿਸ ਸਦਕਾ ਉਹਨਾਂ ਨੇ ਇੰਨੀ ਵੱਡੀ ਕੁਰਬਾਨੀ ਦਿੱਤੀ।
  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਸਾਬਕਾ ਡਾਇਰੈਕਟਰ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਇਸ ਘਟਨਾ ਦੇ ਵਿਭਿੰਨ ਪਹਿਲੂਆਂ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਮਾਗਾਟਾਮਾਰੂ ਦੇ ਮੁਸਾਫ਼ਰਾਂ ਦੀ ਦਾਸਤਾਨ ਤੇ ਅਨੁਭਵ ਨੇ ਪੰਜਾਬ ਵਿਚ ਅਜਿਹਾ ਮਾਹੌਲ ਸਿਰਜਿਆ ਸੀ ਜਿਸ ਨੇ ਅਜ਼ਾਦੀ ਦੇ ਅੰਦੋਲਨ ਵਿਚ ਨਵੀਂ ਰੂਹ ਫੂਕ ਦਿੱਤੀ ਸੀ। ਇਹ ਘਟਨਾ ਅਜ਼ਾਦੀ ਦੀ ਲਹਿਰ ਦੇ ਇਕ ਅਧਿਆਇ ਵੱਜੋਂ ਭਾਰਤ ਦੇ ਇਤਿਹਾਸ ਵਿਚ ਸਥਾਪਿਤ ਹੋ ਗਈ ਹੈ।
  ਕਲਕੱਤਾ ਤੋਂ ਇਸ ਘਟਨਾ ਸੰਬੰਧੀ ਆਪਣੀ ਸੰਵੇਦਨਾ ਪ੍ਰਗਟ ਕਰਨ ਆਏ ਸ. ਜਗਮੋਹਨ ਸਿੰਘ ਗਿੱਲ ਨੇ ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਦੱਸਿਆ ਕਿ ਕਾਮਾਗਾਟਾਮਾਰੂ ਜਹਾਜ਼ ਦੇ ਮੁਸਾਫ਼ਰ ਸਿਆਸੀ ਲੋਕ ਨਹੀਂ ਸਨ ਪਰ ਗੋਰਿਆਂ ਦੇ ਨਸਲਵਾਦ ਅਤੇ ਅਣਮਨੁੱਖੀ ਵਰਤਾਰੇ ਨੇ ਇਕ ਵਪਾਰੀ ਬਾਬਾ ਗੁਰਦਿਤ ਸਿੰਘ ਨੂੰ ‘ਮੁਲਕ ਤੇ ਮਨੁੱਖ’ ਦੀ ਅਜ਼ਾਦੀ ਲਈ ਪ੍ਰੇਰਿਤ ਕੀਤਾ ਜਿਸ ਦੇ ਸਿੱਟੇ ਵੱਜੋਂ ਉਹ ਅਜ਼ਾਦੀ ਸੰਗ੍ਰਾਮੀਆਂ ਦੀ ਮੂਹਰਲੀ ਕਤਾਰ ਵਿਚ ਖੜ੍ਹਾ ਦਿਖਾਈ ਦਿੰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਘਟਨਾ ਨੇ ਅਜ਼ਾਦੀ ਦੀ ਲਹਿਰ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਅਤੇ ਬੰਗਾਲ ਦੇ ਲੋਕਾਂ ਵਿਚ ਨੇੜਤਾ ਅਤੇ ਸਾਂਝ ਪੈਦਾ ਕੀਤੀ ਸੀ।
  ਕਾਮਾਗਾਟਾਮਾਰੂ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਮੁਸਾਫ਼ਰਾਂ ਵਿਚੋਂ ਬਾਬਾ ਧਿਆਨ ਸਿੰਘ ਦੇ ਪੋਤਰੇ ਅਤੇ ਕਾਮਾਗਾਟਾਮਾਰੂ ਮੈਮੋਰੀਅਲ ਟਰਸਟ ਦੇ ਪ੍ਰਧਾਨ ਸ. ਜਸਮਿੰਦਰ ਸਿੰਘ ਘੁਮਾਣ ਅਤੇ ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਦੇ ਸੰਸਥਾਪਕ ਡਾ. ਪਰਮਜੀਤ ਸਿੰਘ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਵਿਭਾਗ ਦੇ ਮੁਖੀ ਅਤੇ ਸੈਮੀਨਾਰ ਦੇ ਡਾਇਰੈਕਟਰ ਡਾ. ਪਰਮਵੀਰ ਸਿੰਘ ਨੇ ਸੈਮੀਨਾਰ ਦੇ ਵਿਸ਼ੇ ਸੰਬੰਧੀ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਅਤੇ ਡਾ. ਜੋਧ ਸਿੰਘ ਨੇ ਹਾਜ਼ਰ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਇਕ ਸੋਵੀਨਰ ਵੀ ਰਿਲੀਜ਼ ਕੀਤਾ ਗਿਆ।
  ਸੈਮੀਨਾਰ ਵਿਚ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਜਿਨ੍ਹਾਂ ਵਿਚ ਸ੍ਰੀ ਸ਼ਿਵ ਸ਼ੰਕਰ ਪਾਹਵਾ, ਸ੍ਰੀ ਸੀ.ਆਰ. ਮੋਦਗਿਲ, ਸ. ਸਿਮਰਜੀਤ ਸਿੰਘ, ਡਾ.
  ਅਮਰਜੀਤ ਸਿੰਘ, ਡਾ. ਅਮਰ ਸਿੰਘ, ਪ੍ਰੋ. ਕੁਲਵੰਤ ਸਿੰਘ ਗਰੇਵਾਲ, ਪ੍ਰੋ. ਹੁਕਮ ਚੰਦ ਰਾਜਪਾਲ, ਡਾ. ਬਲਕਾਰ ਸਿੰਘ, ਪ੍ਰੋ. ਰਾਜਿੰਦਰ ਕੌਰ ਰੋਹੀ, ਡਾ. ਸਰਬਜਿੰਦਰ ਸਿੰਘ, ਡਾ. ਜਸਪ੍ਰੀਤ ਕੌਰ ਸੰਧੂ ਅਤੇ ਡਾ. ਗੁਰਮੀਤ ਸਿੰਘ ਆਦਿ ਸ਼ਾਮਲ ਸਨ।

  ਡਾ. ਪਰਮਵੀਰ ਸਿੰਘ