ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ (ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    Photo
    ਚਿਰਾਗ ਦੀਨ ਦਾਮਨ

    ਅੱਜ ਦੇ ਆਧੁਨਿਕ ਯੁਗ ਵਿੱਚ ਸਾਡੇ ਨੌਜਵਾਨ ਪੰਜਾਬੀ ਬੋਲਣ ਨਾਲੋਂ ਅੰਗਰੇਜੀ ਬੋਲਣ ਅਤੇ  ਪੜ੍ਹਨ ਨੂੰ ਤਰਜੀਹ ਦੇ ਰਹੇ ਹਨ ਪ੍ਰੰਤੂ  ਪੰਜਾਬੀ ਦੇ ਲੇਖਕ ਖਾਸ ਤੌਰ ਤੇ ਸ਼ਾਇਰਾਂ ਦੀ ਗਿਣਤੀ ਵੱਧ ਰਹੀ ਹੈ। ਤੁਕਬੰਦੀ ਦੇ ਜਿਆਦਾ ਜੋਰ ਹੈ। ਖੁਲ੍ਹੀ ਕਵਿਤਾ ਲਿਖਣ ਦਾ ਰੁਝਾਨ ਵੱਧ ਰਿਹਾ ਹੈ ਜਦੋਂ ਕਿ ਸੁਰ ਤੇ ਤਾਲ ਵਿੱਚ ਲਿਖੀ ਕਵਿਤਾ ਮਨੁੱਖੀ ਮਨ ਨੂੰ ਟੁੰਬਦੀ ਹੈ। ਸਾਂਝੇ ਪੰਜਾਬ ਨੇ ਪੰਜਾਬੀ ਦੇ ਅਨੇਕਾਂ ਕਵੀ, ਲੇਖਕ, ਗ਼ਜ਼ਲਗੋ ਤੇ ਸ਼ਾਇਰ ਪੈਦਾ ਕੀਤੇ ਹਨ, ਜਿਹਨਾਂ ਨੇ ਪੰਜਾਬੀ ਬੋਲੀ ਦੀ ਤਰੱਕੀ ਤੇ ਨਿਖਾਰ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਕੁਝ ਇੱਕ ਅਣਖੀਲੇ ਲੋਕ ਕਵੀ ਹਨ, ਜਿਹਨਾਂ ਦੀ ਕਵਿਤਾ ਰਹਿੰਦੀ ਦੁਨੀਆਂ ਤੱਕ ਜਿਉਂਦੀ ਰਹੇਗੀ। ਬੋਲੀ ਕਿਉਂਕਿ ਲੋਕਾਂ ਦੇ ਬੁੱਲ੍ਹਾਂ 'ਤੇ ਜਿਊਂਦੀ ਹੈ, ਜਿਹੜੀ ਕਵਿਤਾ ਲੋਕਾਂ ਦੀ ਸਰਲ ਬੋਲੀ ਵਿੱਚ ਲਿਖੀ ਜਾਵੇ, ਉਸਨੂੰ ਲੋਕ ਹਮੇਸ਼ਾਂ ਗੁਣਗੁਣਾਉਂਦੇ ਰਹਿੰਦੇ ਹਨ। ਸਾਂਝੇ ਪੰਜਾਬ ਦਾ ਸ਼੍ਰੀ ਚਿਰਾਗ ਦੀਨ ਦਾਮਨ ਅਜਿਹਾ ਸ਼ਾਇਰ ਸੀ, ਜਿਹੜਾ ਲੋਕਾਂ ਦੀ ਭਾਸ਼ਾ ਪੰਜਾਬੀ ਵਿੱਚ ਲੋਕ ਮਸਲਿਆਂ ਤੇ ਬੜੀ ਸਰਲ ਸ਼ਬਦਾਵਲੀ ਵਿੱਚ ਲਿਖਦਾ ਸੀ ,ਜੋ ਲੋਕਾਂ ਦੇ ਮਨਾਂ 'ਤੇ ਸਿੱਧਾ ਅਸਰ ਕਰਦੀ ਸੀ। ਉਸਨੇ ਆਪਣੀ ਸ਼ਾਇਰੀ ਅਣਖ ਨਾਲ ਕੀਤੀ। ਕਦੇ ਕਿਸੇ ਹਕੂਮਤ ਦੇ ਰਹਿਮੋ-ਕਰਮ 'ਤੇ ਨਹੀਂ ਰਿਹਾ। ਸਗੋਂ ਹਕੂਮਤਾਂ ਦੀਆਂ ਜ਼ੋਰ-ਜ਼ਬਰਦਸਤੀਆਂ ਤੇ ਧੱਕੇਸ਼ਾਹੀ ਦੇ ਖਿਲਾਫ ਆਵਾਜ਼ ਬੁਲੰਦ ਕਰਦਾ ਰਿਹਾ, ਦੇਸ਼ ਦੀ ਵੰਡ ਤੋਂ ਪਹਿਲਾਂ ਅਤੇ ਬਾਅਦ ਵਿੱਚ ਉਹ ਲਾਹੌਰ ਵਿੱਚ ਰਹਿੰਦਾ ਰਿਹਾ। ਉਸਨੂੰ ਅਨੇਕਾਂ ਵਾਰ ਪੰਜਾਬੀ ਵਿੱਚ ਕਵਿਤਾਵਾਂ ਲਿਖਣ ਤੋਂ ਵਰਜਿਆ ਗਿਆ ਪ੍ਰੰਤੂ ਉਹ ਸਿਰਫ ਤੇ ਸਿਰਫ ਪੰਜਾਬੀ ਵਿੱਚ ਹੀ ਕਵਿਤਾਵਾਂ ਲਿਖਦਾ ਸੀ,ਹਾਲਾਂਕਿ ਪਾਕਿਸਤਾਨ ਬਣਿਆਂ ਹੀ ਭਾਸ਼ਾ ਦੇ ਆਧਾਰ ਤੇ ਸੀ। ਸ਼੍ਰੀ ਚਿਰਾਗ ਦੀਨ ਦਾਮਨ ਦਾ ਜਨਮ 3 ਸਤੰਬਰ 1911 ਨੂੰ ਕਰੀਮ ਬੀਬੀ ਦੀ ਕੁਖੋਂ ਤੇ ਮੀਆਂ ਮੀਰ ਬਖਸ਼ ਦੇ ਘਰ ਇੱਕ ਗ਼ਰੀਬ ਪਰਿਵਾਰ ਵਿੱਚ ਹੋਇਆ। ਚਿਰਾਗ ਦੀਨ ਨੇ ਮੁਢਲੀ ਦਸਵੀਂ ਤੱਕ ਦੀ ਪੜ੍ਹਾਈ ਦੇਵ ਸਮਾਜ ਸਕੂਲ ਤੋਂ ਪ੍ਰਾਪਤ ਕੀਤੀ। ਉਸਦਾ ਪਿਤਾ ਰੇਲਵੇ ਦੇ ਦਰਜੀ ਖਾਨੇ ਵਿੱਚ ਕੱਪੜੇ ਸਿਊਣ ਦਾ ਕੰਮ ਕਰਦਾ ਸੀ ਪ੍ਰੰਤੂ ਥੋੜ੍ਹੀ ਦੇਰ ਬਾਅਦ ਹੀ ਉਸਦੀ ਨੌਕਰੀ ਚਲੀ ਗਈ ਤਾਂ ਉਸਨੇ ਆਪਣੀ ਦਰਜ਼ੀ ਦੀ ਦੁਕਾਨ ਖੋਲ੍ਹ ਲਈ ਤੇ ਚਿਰਾਗ ਦੀਨ ਵੀ ਪਿਤਾ ਨਾਲ ਪਿਤਾ ਪੁਰਖੀ ਕੰਮ ਕਰਨ ਲੱਗ ਪਿਆ। ਉਸਦੀ ਮਾਤਾ ਲੋਕਾਂ ਦੇ ਘਰਾਂ ਵਿੱਚ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ। 20ਵੀਂ ਸਦੀ ਦਾ ਚਿਰਾਗ ਦੀਨ ਦਾਮਨ ਜੋ ਕਿ ਬਾਅਦ ਵਿੱਚ ਉਸਤਾਦ ਦਾਮਨ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਸ਼ਾਹ ਹੁਸੈਨ, ਬੁੱਲੇਸ਼ਾਹ ਅਤੇ ਵਾਰਸ ਸ਼ਾਹ ਤੋਂ ਬਾਅਦ ਪੰਜਾਬੀ ਦਾ ਪਹਿਲਾ ਸੱਚਾ ਸੁੱਚਾ ਤੇ ਅਣਖੀਲਾ ਸ਼ਾਇਰ ਸੀ, ਜਿਸਨੇ ਸਮੁੱਚਾ ਜੀਵਨ ਤੰਗੀਆਂ ਤੁਰਸ਼ੀਆਂ ਅਤੇ ਤੱਲਖੀਆਂ ਵਿੱਚ ਗੁਜਾਰਿਆ। ਉਹ ਹਕੂਮਤ ਦੀ ਤਾਨਾਸ਼ਾਹੀ, ਜਬਰ ਜ਼ੁਲਮ, ਅਣਮਨੁੱਖੀ ਵਿਵਹਾਰ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਿਖਣ ਵਾਲਾ ਯੋਧਾ ਸੀ। ਉਹ ਜਮਾਂਦਰੂ ਸ਼ਾਇਰ ਸੀ ਜੋ ਆਪਣਾ ਰੋਜ ਮਰਹਾ ਦਾ ਕੰਮ ਕਰਦਾ ਜਾਂ ਸਬਜ਼ੀ ਲੈਣ ਜਾਂਦਾ ਵੀ ਛੋਟੇ-ਮੋਟੇ ਮਿਸਰੇ ਜੋੜਦਾ ਰਹਿੰਦਾ ਸੀ, ਜਿਸ ਤੋਂ ਉਸਦੀ ਬਹਿਰ ਅਤੇ ਕਾਫੀਆ ਦੀ ਰਦੀਫ ਦੀ ਕੁਦਰਤੀ ਸੋਝੀ ਦੀ ਪਕੜ ਦਾ ਪਤਾ ਲੱਗਦਾ ਸੀ:

    ਸਬਜ਼ੀ  ਲਿਆਓ ਭੱਜ ਕੇ, ਖਾਓ ਸਾਰੇ ਰੱਜ ਕੇ, ਬਾਕੀ ਰੱਖੋ ਕੱਜ ਕੇ।

    ਪਾਕਿਸਤਾਨ ਵਿਚ ਬਹੁਤੀ ਉਰਦੂ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ ਪ੍ਰੰਤੂ ਉਹ ਪੰਜਾਬੀ ਬੋਲੀ ਦਾ ਏਡਾ ਵੱਡਾ ਮੁਦਈ ਸੀ ਕਿ ਜਦੋਂ ਉਸਨੂੰ ਪੰਜਾਬੀ ਬੋਲਣ ਤੇ ਲਿਖਣ ਨੂੰ ਰੋਕਿਆ ਗਿਆ ਤਾਂ ਉਸਨੇ ਲਿਖਿਆ:

    ਇੱਥੇ ਬੋਲੀ ਪੰਜਾਬੀ ਹੀ ਬੋਲੀ ਜਾਵੇਗੀ, ਉਰਦੂ ਵਿੱਚ ਕਿਤਾਬਾਂ ਤੇ ਠਣਦੀ ਰਹੇਗੀ।

    ਇਹਦਾ ਪੁੱਤਰ ਹਾਂ ਇਹਦੇ ਤੋਂ ਦੁੱਧ ਮੰਗਨਾ, ਮੇਰੀ ਭੁੱਖ ਇਹੀ ਛਾਤੀ ਤਣਦੀ ਰਹੇਗੀ।

    ਇਹਦੇ ਲੱਖ ਹਰੀਫ ਪਏ ਹੋਣ ਪੈਦਾ, ਦਿਨ-ਬ-ਦਿਨ ਇਹਦੀ  ਸ਼ਕਲ ਬਣਦੀ ਰਹੇਗੀ।

    ਉਦੋਂ ਤੀਕ ਪੰਜਾਬੀ ਤੇ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ।

    ਕਈ ਵਾਰੀ ਉਸਤਾਦ ਦਾਮਨ ਨੂੰ  ਕਿਹਾ ਗਿਆ ਕਿ ਪਾਕਿਸਤਾਨ ਵਿੱਚ ਪੰਜਾਬੀ ਦਾ ਕੋਈ ਸਥਾਨ ਨਹੀਂ। ਇਸ ਭਾਸ਼ਾ ਵਿੱਚ ਉਸਦੇ ਲਿਖਣ ਦਾ ਕੋਈ ਲਾਭ ਨਹੀਂ ਕਿਉਂਕਿ ਇਸ ਭਾਸ਼ਾ ਨੂੰ ਪਾਕਿਸਤਾਨ ਵਿਚ ਬਹੁਤੇ ਲੋਕ ਨਾ ਹੀ ਬੋਲਦੇ ਹਨ ਤੇ ਨਾ ਹੀ ਸਮਝਦੇ ਹਨ ਤਾਂ ਇਸ ਭਾਸ਼ਾ ਵਿਚ ਲਿਖਣ ਦਾ ਕੀ ਫਾਇਦਾ ਹੈ। ਇੱਥੋਂ ਤੱਕ ਉਸਨੂੰ ਪਾਕਿਸਤਾਨ ਛੱਡ ਕੇ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਲਿਖਿਆ:

    ਮੈਨੂੰ ਕਈਆਂ ਨੇ ਆਖਿਆ ਕਈ ਵਾਰ, ਤੂੰ ਲੈਣਾ ਪੰਜਾਬੀ ਦਾ ਨਾਂ ਛੱਡਦੇ।

           ਗੋਦੀ ਜਿਹਦੀ ਵਿੱਚ ਪਲ ਕੇ ਜਵਾਨ ਹੋਇਓਂ, ਉਹ ਮਾਂ ਛੱਡ ਦੇ ਤੇ ਗਰਾਂ ਛੱਡ ਦੇ।

               ਜੇ ਪੰਜਾਬੀ-ਪੰਜਾਬੀ ਈ ਕੂਕਣਾਂ ਏ, ਜਿੱਥੇ ਖਲੋਤਾ ਏ ਥਾਂ ਛੱਡਦੇ।

             ਮੈਨੂੰ ਇੰਝ ਲੱਗਦਾ ਲੋਕੀ ਆਖਦੇ ਨੇ ਤੂੰ ਪੁੱਤਰਾ ਆਪਣੀ ਮਾਂ ਛੱਡ ਦੇ।

    ਬਹੁਤ ਸਾਰੇ ਅਦੀਬਾਂ  ਨੇ ਜਦੋਂ ਦਾਮਨ ਨੂੰ ਵਾਰ-ਵਾਰ ਉਰਦੂ ਵਿੱਚ ਲਿਖਣ ਲਈ ਕਿਹਾ ਗਿਆ ਤਾਂ ਉਹਨਾਂ ਲਿਖਿਆ:

     ਉਰਦੂ ਦਾ ਮੈਂ ਦੋਖੀ ਨਾਹੀਂ ਤੇ ਦੁਸ਼ਮਣ ਨਹੀਂ ਅੰਗਰੇਜੀ ਦਾ,

    ਪੁੱਛਦੇ ਹੋ ਮੇਰੇ ਦਿਲ ਦੀ ਬੋਲੀ- ਹਾਂ ਜੀ ਹਾਂ ਪੰਜਾਬੀ ਏ।

    ਉਸਤਾਦ ਦਾਮਨ ਨੇ ਭਾਸ਼ਾ ਦੇ ਆਧਾਰ ਤੇ ਬਣੀਆਂ ਪਾਰਟੀਆਂ ਦਾ ਕਦੇ ਸਾਥ ਨਹੀਂ ਦਿੰਤਾ ਭਾਵੇਂ ਉਸਨੂੰ ਇਸਦਾ ਇਵਜਾਨਾ ਵੀ ਭੁਗਤਣਾ ਪਿਆ,ਕਸ਼ਟ ਵੀ ਝੱਲਣੇ ਪਏ। ਪੰਜਾਬੀ ਭਾਸ਼ਾ ਦਾ ਮੁਦਈ ਹੋਣ ਕਰਕੇ ਉਸਦੀ ਦਰਜੀ ਦੀ ਦੁਕਾਨ ਅਤੇ ਘਰ 1947 ਦੀ ਵੰਡ ਸਮੇਂ ਸਾੜ ਦਿੱਤੇ ਗਏ। ਇਸ ਘਟਨਾ ਤੋਂ ਬਾਅਦ ਉਹ ਸਾਰੀ ਉਮਰ ਮਸੀਤ ਦੇ ਇੱਕ 10*10 ਫੁੱਟ ਦੇ ਕਮਰੇ ਵਿੱਚ ਹੀ ਰਿਹਾ, ਜਿਸ ਵਿੱਚ ਕੋਈ ਰੌਸ਼ਨਦਾਨ ਜਾਂ ਤਾਕੀ ਨਹੀਂ ਸੀ। ਦੰਗਿਆਂ ਦੇ ਇਸ ਦਰਦ ਬਾਰੇ ਉਹ ਲਿਖਦਾ ਹੈ:

    ਕਿਸੇ  ਤੀਲੀ ਐਸੀ ਲਾਈ ਏ, ਥਾਂ-ਥਾਂ ਅੱਗ ਮਚਾਈ  ਏ।

      ਪਈ ਸੜਦੀ ਕੁੱਲ ਲੁਕਾਈ ਏ, ਤੇ ਪੈਂਦੀ ਹਾਲ ਦੁਆਈ ਏ।

    ਭਾਰਤ-ਪਾਕਿਸਤਾਨ ਦੀ ਵੰਡ  ਤੋਂ ਬਾਅਦ ਉਸਤਾਦ ਦਾਮਨ ਨੂੰ ਭਾਰਤ ਦੀ ਆਜ਼ਾਦੀ ਦੇ ਜਸ਼ਨਾਂ ਸਬੰਧੀ ਲਾਲ ਕਿਲੇ ਵਿੱਚ ਕਰਵਾਏ ਗਏ ਮੁਸ਼ਾਇਰੇ ਵਿੱਚ ਬੁਲਵਾਇਆ  ਗਿਆ। ਉਸ ਮੁਸ਼ਾਇਰੇ ਵਿੱਚ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਜਿੰਦਰ ਪ੍ਰਸ਼ਾਦ ਅਤੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਵੀ ਬਿਰਾਜਮਾਨ ਸਨ। ਉਸਤਾਦ ਦਾਮਨ ਨੇ ਆਪਣੀ ਕਵਿਤਾ ਪੜ੍ਹੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਦੋਵੇਂ ਦੇਸ਼ਾਂ ਦੇ ਲੋਕ ਦੁਖੀ ਹਨ, ਭਾਵੇਂ ਉਹ ਇਸ ਨੂੰ ਆਪੋ-ਆਪਣੇ ਦੇਸ਼ ਦੀ ਆਜ਼ਾਦੀ ਦਾ ਨਾਂ ਦੇ ਰਹੇ ਹਨ ਤਾਂ ਪੰਡਤ ਜਵਾਹਰ ਲਾਲ ਨਹਿਰੂ ਏਨੇ ਭਾਵੁਕ ਹੋ ਗਏ ਕਿ ਵੇਖਣ ਵਾਲੇ ਕਹਿੰਦੇ ਹਨ ਕਿ ਉਹ ਭੁਬਾਂ ਮਾਰ ਕੇ ਰੋ ਪਏ ਤੇ ਉਸਤਾਦ ਦਾਮਨ ਨੂੰ ਘੁਟ ਕੇ ਜਫੀ ਪਾ ਲਈ। ਉਹਨਾਂ ਉਸਤਾਦ ਦਾਮਨ ਨੂੰ ਭਾਰਤ ਵਿਚ ਆ ਕੇ ਰਹਿਣ ਲਈ ਕਿਹਾ ਪ੍ਰੰਤੂ ਦਾਮਨ ਨੇ ਇਨਕਾਰ ਕਰਦਿਆਂ ਕਿਹਾ ਕਿ ਉਹ ਰਹੇਗਾ ਤਾਂ ਪਾਕਿਸਤਾਨ ਵਿਚ ਹੀ ਭਾਂਵੇ ਉਸਨੂੰ ਜੇਲ ਵਿਚ ਹੀ ਰਹਿਣਾ ਪਵੇ। ਇਸ ਮੌਕੇ ਤੇ ਉਸ ਵਲੋ ਪੜੀ ਗਈ ਕਵਿਤਾ ਇੰਜ ਹੈ-

    ਭਾਵੇਂ ਮੂੰਹਂ ਨਾ ਕਹੀਏ ਪਰ ਵਿਚੋਂ ਵਿੱਚੀ, ਖੋਏ ਤੁਸੀਂ ਵੀ ਓ ਤੇ ਖੋਏ ਅਸੀਂ ਵੀ ਆਂ।

    ਇਨ੍ਹਾਂ ਆਜ਼ਾਦੀਆਂ ਹੱਥੋਂ  ਬਰਬਾਦ ਹੋਣਾ, ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ।

    ਕੁੱਝ ਉਮੀਦ  ਏ ਜਿੰਦਗੀ ਮਿਲ ਜਾਵੇਗੀ, ਮੋਏ ਤੁਸੀਂ  ਵੀ ਓ, ਮੋਏ ਅਸੀਂ ਵੀ ਆਂ।

    ਜਿਉਂਦੀ ਜਾਨ ਵੀ ਮੌਤ ਦੇ ਮੂੰਹ ਅੰਦਰ, ਢੋਏ ਤੁਸੀਂ ਵੀ ਓ, ਢੋਏ ਅਸੀਂ ਵੀ ਆਂ।

    ਜਾਗਣ ਵਾਲਿਆਂ ਰੱਜ  ਕੇ ਲੁੱਟਿਆ ਏ, ਸੋਏ ਤੁਸੀਂ ਵੀ ਓ, ਸੋਏ ਅਸੀਂ ਵੀ ਆਂ।

    ਲਾਲੀ ਅੱਖੀਆਂ ਦੀ ਪਈ ਦਸਦੀ ਏ, ਰੋਏ ਤੁਸੀਂ ਵੀ ਓ, ਰੋਏ ਅਸੀਂ ਵੀ ਆਂ।

    ਉਸਤਾਦ ਦਾਮਨ ਹਮੇਸ਼ਾਂ  ਠੇਠ ਪੰਜਾਬੀ ਵਿੱਚ ਟਕੋਰਾਂ ਮਾਰਦਾ ਰਿਹਾ।  ਕਾਲਜ ਦੇ ਮੁੰਡੇ-ਕੁੜੀਆਂ 'ਤੇ ਉਸ ਸਮੇਂ ਦੇ ਜ਼ਮਾਨੇ ਵਿੱਚ ਮਾਰਿਆ ਵਿਅੰਗ ਅੱਜ ਵੀ ਢੁਕਦਾ ਹੈ:

        ਇਹ ਕਾਲਜ ਏ ਕਿ ਫੈਸ਼ਨ ਦੀ ਫੈਕਟਰੀ ਏ,

       ਕੁੜੀਆਂ ਮੁੰਡਿਆਂ ਦੇ ਨਾਲ ਇੰਜ ਫਿਰਨ,

    ਜਿਵੇਂ ਅਲਜ਼ੈਬਰੇ  ਨਾਲ ਜਮੈਟਰੀ ਏ।

    ਅੱਜ ਪੰਜਾਬੀ ਦੁਨੀਂਆਂ ਦੇ ਕੋਨੇ-ਕੋਨੇ ਵਿੱਚ ਪਹੁੰਚਿਆ ਹੋਇਆ ਹੈ। ਉਸ  ਜ਼ਮਾਨੇ ਵਿੱਚ ਪੰਜਾਬ ਤੋਂ ਬਾਹਰ ਪੰਜਾਬੀਆਂ ਦੀ ਮੌਜੂਦਗੀ ਦਾ ਜ਼ਿਕਰ ਇਸ ਤਰ੍ਹਾਂ ਕਰ ਰਿਹਾ ਹੈ:

           ਬਿਖਰੇ ਵਰਕਿਆਂ ਦੀ ਹੋ ਗਈ ਜਿਲਦ ਬੰਦੀ, ਮੈਂ ਇੱਕ ਖੁੱਲੀ ਕਿਤਾਬ ਨੂੰ ਵੇਖਦਾ ਆਂ।

    ਇਹ ਵਿਸਾਖੀ ਦੀਆਂ ਮਿਹਰਬਾਨੀਆਂ ਨੇ, ਬੰਬੇ ਵਿੱਚ ਪੰਜਾਬ ਨੂੰ ਵੇਖਦਾ  ਆਂ।

    ਉਸਤਾਦ ਦਾਮਨ ਨੂੰ ਸਰਵਪੱਖੀ  ਲੇਖਕ ਕਿਹਾ ਜਾ ਸਕਦਾ ਹੈ। ਉਸਨੇ ਫਿਲਮਾਂ  ਦੇ ਗੀਤ ਵੀ ਲਿਖੇ। ਉਸਦਾ ਸਭ ਤੋਂ ਹਰਮਨ ਪਿਆਰਾ ਗੀਤ ਲੋਕਾਂ ਦੀ ਜ਼ੁਬਾਨ 'ਤੇ ਚੜਿਆ ਹੋਇਆ ਹੈ:

    ਮੈਨੂੰ ਧਰਤੀ ਕਲੀ ਕਰਾ ਦੇ, ਮੈਂ ਨੱਚਾਂਗੀ ਸਾਰੀ ਰਾਤ।

    ਉਸਤਾਦ ਦਾਮਨ ਫੱਕਰ ਕਿਸਮ ਦਾ ਲੋਕ ਕਵੀ ਸੀ, ਉਸਨੇ ਆਪਣੀਆਂ ਕਵਿਤਾਂਵਾ ਦੀ ਆਪ ਕੋਈ ਕਿਤਾਬ ਪ੍ਰਕਾਸ਼ਿਤ ਨਹੀਂ ਕਰਵਾਈ ਸੀ। ਸਾਰੀਆਂ ਕਵਿਤਾਵਾਂ ਉਸਨੂੰ ਮੁੰਹ ਜੁਬਾਨੀ ਯਾਦ ਸੀ। ਉਹ ਹਰ ਰਚਨਾ ਨੂੰ ਉਸਦੀ ਮਾਤ ਭਾਸ਼ਾ ਵਿਚ ਹੀ ਪੜਨਾ ਚਾਹੰਦਾ ਸੀ, ਇਸੇ ਕਰਕੇ ਉਸਨੇ ਬਹੁਤ ਸਾਰੀਆਂ ਭਾਸ਼ਾਵਾਂ ਸਿਖੀਆਂ। ਉਸਨੂੰ ਛੋਟੇ ਜਹੇ ਕਮਰੇ ਵਿਚ ਰਹਿਣ ਕਰਕੇ ਕਈ ਬਿਮਾਰੀਆਂ ਨੇ ਘੇਰ ਲਿਆ ਸੀ। ਫੈਜ ਅਹਿਮਦ ਫੈਜ ਉਸਦਾ ਬੜਾ ਵਡਾ ਉਪਾਸ਼ਕ ਅਤੇ ਦੋਸਤ ਸੀ, ਇਸ ਲਈ ਫੈਜ ਅਹਿਮਦ ਫੈਜ ਨੇ ਆਪਣੇ ਦੋਸਤਾਂ ਮਿਤਰਾਂ ਨਾਲ ਰਲ ਕੇ ਇਕ ਟਰਸਟ ਬਣਾਈ ਤੇ ਉਸ ਟਰਸਟ ਦਾ ਜਿੰਮਾ ਲਗਾਇਆ ਗਿਆ ਕਿ ਉਹ ਉਸਤਾਦ ਦਾਮਨ ਦੀ ਸਿਹਤ ਦਾ ਧਿਆਨ ਰਖੇ ਅਤੇ ਉਸ ਲਈ ਇਕ ਹਵਾਦਾਰ ਘਰ ਬਣਵਾ ਕੇ ਦੇਵੇ ਤੇ ਨਾਲ ਹੀ ਉਸਦੀਆਂ ਸਾਰੀਆਂ ਕਵਿਤਾਵਾਂ ਇਕਠੀਆਂ ਕਰਕੇ ਉਹਨਾਂ ਦੀ ਇਕ ਕਿਤਾਬ ਪ੍ਰਕਾਸ਼ਿਤ ਕੀਤੀ ਜਾਵੇ ਪ੍ਰੰਤੂ ਪ੍ਰਮਾਤਮਾ ਨੂੰ ਇਹ ਸਾਰਾ ਕੁਝ ਮੰਨਜੂਰ ਨਹੀਂ ਸੀ। ਫੈਜ ਅਹਿਮਦ ਫੈਜ ਦੀ ਮੌਤ ਹੋ ਗਈ, ਉਸ ਸਮੇਂ ਉਸਤਾਦ ਦਾਮਨ ਵੀ ਹਸਪਤਾਲ ਵਿਚ ਦਾਖਲ ਸੀ। ਇਹ ਵਿਛੋੜਾ ਵੀ ਉਹ ਬਰਦਾਸ਼ਤ ਨਹੀਂ ਕਰ ਸਕਿਆ ਤੇ ਫੈਜ ਅਹਿਮਦ ਫੈਜ ਦੀ ਮੌਤ ਤੋਂ 20 ਦਿਨ ਬਾਅਦ ਉਸਤਾਦ ਦਾਮਨ ਵੀ ਖੁਦਾ ਨੂੰ ਪਿਆਰਾ ਹੋ ਗਿਆ। ਉਦੋਂ ਕਿਸੇ ਵੀ ਪਾਕਿਸਤਾਨੀ ਨੇ ਉਸਦੀ ਖਿਦਮਤ ਨਹੀਂ ਕੀਤੀ, ਬਾਅਦ ਵਿਚ ਉਸਤਾਦ ਦਾਮਨ ਦੀਆਂ ਰਚਨਾਵਾਂ ਉਰਦੂ ਭਾਸ਼ਾ ਵਿਚ ਤਰਜਮਾ ਕਰਕੇ ਪ੍ਰਕਾਸ਼ਿਤ ਕਰਵਾਈਆਂ। ਪੰਜਾਬੀ ਜਗਤ ਵਿਚ ਸ੍ਰੀ ਜੈਤੇਗ ਸਿੰਘ ਆਨੰਤ ਜੋ ਕਿ ਅਦਬੀ ਸੰਗਤ ਕੈਨੇਡਾ ਦਾ ਪ੍ਰਧਾਨ ਹੈ ਨੇ ਉਸਤਾਦ ਦਾਮਨ ਬਾਰੇ ਇਕ ਵਾਰਤਕ ਦੀ ਬਹੁਤ ਖੁਬਸੂਰਤ ਕਿਤਾਬ ਪ੍ਰਕਾਸ਼ਿਤ ਕਰਵਾਈ ਹੈ ਜੋ ਕਿ ਪਾਕਿਸਤਾਨ ਅਤੇ ਕੈਨੇਡਾ ਵਿਚ ਜਾਰੀ ਕੀਤੀ ਗਈ ਹੈ। ਇਹ ਪਾਕਿਸਤਾਨੀ ਪੰਜਾਬੀ ਸ਼ਾਇਰ ਨੂੰ ਅਕੀਦਤ ਦੇ ਫੁਲ ਭੇਂਂਟ ਕਰਕੇ ਸ੍ਰੀ ਆਨੰਤ ਨੇ ਪੰਜਾਬੀ ਦੀ ਸੇਵਾ ਕੀਤੀ ਹੈ।

    ਪਾਕਿਸਤਾਨ ਬਣਨ ਤੋਂ ਹੁਣ ਤੱਕ 66 ਸਾਲਾਂ ਦੇ ਸਮੇਂ ਵਿੱਚ ਬਹੁਤਾ ਸਮਾਂ ਪਾਕਿਸਤਾਨ ਵਿੱਚ ਲੋਕਤੰਤਰ ਦੀ ਥਾਂ ਫੌਜੀ ਰਾਜ ਰਿਹਾ ਹੈ। ਇੱਥੋਂ ਤੱਕ ਕਿ ਜਦੋਂ ਲੋਕਤਾਂਤਰਿਕ ਢੰਗ ਰਾਹੀਂ ਚੋਣਾਂ ਵੀ ਹੋਈਆਂ ਤਾਂ ਵੀ ਫੌਜੀ ਜਰਨੈਲਾਂ ਦੀ ਹੀ ਤੂਤੀ ਬੋਲਦੀ ਰਹੀ। ਅਰਥਾਤ ਪਾਲਿਸੀ ਹਮੇਸ਼ਾਂ ਫੌਜ ਦੀ ਹੀ ਚਲਦੀ ਰਹੀ। ਫੌਜੀ ਰਾਜ 'ਤੇ ਵਿਅੰਗ ਕਰਦਾ ਦਾਮਨ ਲਿਖਦਾ ਹੈ:

    ਸਾਡੇ  ਮੁਲਕ ਦੀਆਂ ਮੌਜਾਂ ਹੀ ਮੌਜਾਂ, ਜਿਧਰ ਦੇਖੋ ਫੌਜਾਂ ਹੀ ਫੌਜਾਂ।

    ਇਹ ਕੀ ਕਰੀ ਜਾਨਾ, ਇਹ ਕੀ ਕਰੀ ਜਾਨਾ।

        ਕਦੀ ਚੀਨ ਜਾਨਾ, ਕਦੀ ਰੂਸ ਜਾਨਾ, ਕਦੀ ਸ਼ਿਮਲੇ ਜਾਨਾ, ਕਦੀ ਮਰੀ ਜਾਨਾ।

      ਜਿਧਰ ਜਾਨਾ ਬਣਕੇ ਜਲੂਸ ਜਾਨਾ, ਉਡਾਈ ਕੌਮ ਦਾ ਫਲੂਸ ਜਾਨਾ।

                    ਲਈ ਖੇਸ ਜਾਨਾ, ਖਿੱਚੀ ਦਰੀ ਜਾਨਾ, ਇਹ ਕੀ ਕਰੀ ਜਾਨਾ।

    ਫੌਜੀ ਹਕੂਮਤ ਨੇ ਅਜਿਹੀਆਂ  ਕਵਿਤਾਵਾਂ ਲਿਖਣ ਕਰਕੇ ਉਸ ਉਪਰ ਬੰਬ ਰੱਖਣ ਦੇ ਕੇਸ ਪਾ ਦਿੱਤੇ ਤਾਂ ਉਸਤਾਦ ਦਾਮਨ ਨੇ ਕਿਹਾ ਕਿ ਜੇਕਰ ਮੇਰਾ ਘਰ ਵੱਡਾ ਹੁੰਦਾ ਤਾਂ ਟੈਂਕ ਰੱਖਣ ਦਾ ਕੇਸ ਪਾ ਦਿੱਤਾ ਜਾਂਦਾ। ਇਸੇ ਕਰਕੇ ਉਹ ਲਿਖਦਾ ਹੈ:

    ਸਟੇਜ਼ਾਂ 'ਤੇ ਆਈਏ ਸਿਕੰਦਰ ਹੋਈਦਾ ਏ, ਸਟੇਜੋ  ਉਤਰ ਕੇ ਕਲੰਦਰ ਹੋਈਦਾ ਏ।

    ਉਲਝੇ ਜੋ ਦਾਮਨ ਹਕੂਮਤ ਕਿਸੇ ਨਾਲ, ਬਸ ਏਨਾ ਹੀ ਹੁੰਦਾ, ਅੰਦਰ ਹੋਈਦਾ ਏ।

    ਫੌਜੀ ਹਕੂਮਤ ਵੱਲੋਂ  ਆਵਾਮ ਨਾਲ ਕੀਤੀਆਂ ਜਾਂਦੀਅ ਜ਼ਿਆਦਤੀਆਂ  ਅਤੇ ਧੱਕੇਸ਼ਾਹੀਆਂ ਖਿਲਾਫ ਲਿਖਣ ਤੋਂ ਉਹ ਕਦੇ ਡਰਿਆ ਨਹੀਂ। ਸਗੋਂ ਪਾਕਿਸਤਾਨ ਦੇ ਸਾਰੇ ਫੌਜੀ ਹਾਕਮਾਂ ਨੂੰ ਆੜੇ ਹੱਥੀ ਲੈਂਦਿਆਂ ਉਹ ਲਿਖਦਾ ਹੈ:

    ਇੱਕੋ ਬੰਦਾ ਹੈ ਪਾਕਿਸਤਾਨ ਅੰਦਰ, ਹੋਰ ਸੱਭੇ ਰਾਮ  ਕਹਾਣੀਆਂ ਨੇ।

        ਭਾਵੇਂ ਭੁੱਟੋ ਹੋਵੇ, ਭਾਵੇਂ ਵੱਟੂ ਹੋਵੇ, ਸਦਰ ਆਯੂਬ ਦੀਆਂ ਸੱਭੇ ਵੱਟਵਾਣੀਆਂ ਨੇ।

        ਸੁਣਜਾ ਜਾਂਦਿਆ ਜਾਂਦਿਆ ਰਾਹੀਆ, ਗਿਆ ਆਯੂਬ ਤੇ ਫਸ ਗਿਆ ਯਾਹੀਆ।

    ਕੰਮਕਾਰ  ਬੰਦ ਤੇ ਗਾਓ ਮਾਹੀਆ, ਜੀਓ ਮੇਰੇ ਢੋਲ ਸਿਪਾਹੀਆ।

    ਫੌਜੀ ਜਰਨੈਲਾਂ ਦੀਆਂ ਆਪ  ਹੂਦਰੀਆਂ ਦਾ ਜ਼ਿਕਰ ਕਰਦਾ ਦਾਮਨ ਲਿਖਦਾ  ਹੈ:

    ਸਾਡੇ  ਮੁਲਕ ਦੇ ਦੋ ਖੁਦਾ, ਲਾ ਇਲਾ ਤੇ ਮਾਰਸ਼ਲ ਲਾਅ,

    ਇੱਕ  ਰਹਿੰਦਾ ਅਰਸ਼ਾਂ ਉਪਰ, ਦੂਜਾ ਰਹਿੰਦਾ ਫਰਸ਼ਾਂ ਉਤੇ।

      ਉਸਦਾ ਨਾਂ ਹੈ ਅੱਲਾ ਮੀਆਂ, ਇਸਦਾ ਨਾਂ ਹੈ ਜਨਰਲ ਜੀਆ।

    ਦਾਮਨ ਦੀ ਸ਼ਬਦਾਵਲੀ ਅਤੇ  ਤਸਵੀਰਾਂ ਕਮਾਲ ਦੀਆਂ ਹਨ। ਇਹ ਸਾਰੀਆਂ ਤਸਵੀਹਾਂ ਆਮ ਬੰਦੇ ਦੀ ਸਮਝ ਆਉਣ ਵਾਲੀਆਂ ਹਨ। ਫੌਜੀ ਹੁਕਮਰਾਨ ਲੋਕਾਂ ਦੀ ਕੁਛੜ ਬੈਠ ਕੇ ਜਦੋਂ ਮਨਮਰਜ਼ੀਆਂ ਕਰਦੇ ਸਨ ਤਾਂ ਦਾਮਨ ਲਿਖਦਾ ਹੈ:

        ਖਾਨਾ ਜੰਗੀ ਤੋਂ ਸਾਨੂੰ ਬਚਾ ਲਿਆ ਹੈ, ਸਦਕੇ ਜਾਵਾਂ ਆਪਣੀ ਆਰਮੀ ਤੋਂ।

    ਵਾਂਗ ਐਨਕ ਦੇ ਨੱਕ ਤੇ ਬੈਠ ਕੇ ਦੋਵੇਂ ਕੰਨ ਫੜ ਲਏ ਨੇ ਆਦਮੀ ਦੇ।

    ਪੰਜਾਬੀ ਦੇ ਇਸ  ਜਨੂੰਨੀ ਸ਼ਾਇਰ ਤੋਂ ਅੱਜ ਜਰੂਰ ਪ੍ਰੇਰਨਾ ਲੈ ਕੇ ਲੋਕਾਂ ਦੇ ਸਮਝ ਆਉਣ ਵਾਲੀ ਸ਼ੁਧ  ਤੇ ਸਰਲ ਸ਼ਬਦਾਵਲੀ ਵਰਤਕੇ ਕਵਿਤਾ  ਲਿਖਣੀ ਚਾਹੀਦੀ ਹੈ ਤਾਂ ਜੋ ਪੰਜਾਬੀ ਜ਼ੁਬਾਨ  ਲੋਕਾਂ ਦੇ ਬੁਲਾਂ ਤੇ ਜਿਉਂਦੀ ਰਹੇ ਅਤੇ  ਪੰਜਾਬੀ ਇਸਦੇ ਰੰਗ ਵਿੱਚ ਰੰਗੇ ਰਹਿਣ।ਇਹੋ ਸਾਡੀ ਪੰਜਾਬੀ ਦੇ ਮੁੱਦਈਆਂ ਦੀ ਦਾਮਨ ਨੂੰ ਸੱਚੀ ਸੁਚੀ ਸ਼ਬਧਾਂਜਲੀ ਹੋਵੇਗੀ।