ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ (ਆਲੋਚਨਾਤਮਕ ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਸੁਰਿੰਦਰ ਕੌਰ ਬਿੰਨਰ ਪ੍ਰੀਤ ਅਤੇ ਪੀੜਾ ਵਿਚ ਪਰੁਚੀ ਬਿਰਹਾ ਦੀ ਕਵਿਤਰੀ ਹੈ। ਹਲਾਤ ਨੇ ਉਸ ਨੂੰ ਕਵਿਤਰੀ ਬਣਾ ਦਿੱਤਾ। ਆਪਣੀ ਉਮਰ ਦੇ ਛੇਵੇਂ ਦਹਾਕੇ ਤੱਕ ਕਵਿਤਾ ਦੇ ਨੇੜੇ ਤੇੜੇ ਵੀ ਨਹੀਂ ਢੁਕੀ ਸੀ ਪ੍ਰੰਤੂ ਪਰਿਵਾਰ ਵਿਚ ਲਗਾਤਾਰ ਵਾਪਰੇ ਦੋ ਹਾਦਸਿਆਂ ਨਾਲ ਪਏ ਨਜ਼ਦੀਕਆਂ ਦੇ ਵਿਛੋੜੇ ਦੇ ਦੁਖਾਂ ਨੇ ਕਵਿਤਾ ਨੂੰ ਜਨਮ ਦਿੱਤਾ। 2010 ਤੋਂ ਲਗਾਤਾਰ ਉਪਰੋਥਲੀ 4 ਸਾਲਾਂ ਵਿਚ ਹੀ ਪੰਜਾਬੀ ਕਵਿਤਾ ਦੀਆਂ 7 ਪੁਸਤਕਾਂ ਜਿਨ•ਾਂ ਵਿਚ 1 ਗ਼ਜ਼ਲਾਂ ਦੀ ਪੁਸਤਕ ਵੀ ਸ਼ਾਮਲ ਹੈ, ਪੰਜਾਬੀ ਬੋਲੀ ਦੀ ਝੋਲੀ ਪਾਈਆਂ ਹਨ। ਤੁਧ ਬਿਨ-2010, ਤੇਰੇ ਜਾਣ ਪਿਛੋਂ-2011, ਇੱਕ ਖ਼ਤ ਤੇਰੇ ਨਾਮ-2011, ਤਨ ਮਨ ਦੋਵੇਂ ਅਥਰੇ-2012, ਰੰਗ ਕਿਰਮਚੀ-2012, ਚਿੜੀਆਂ ਦੀ ਡਾਰ-2013 ਅਤੇ ਤੇਰੀ ਲੋਅ ਦੇ ਸਦਕੇ-2014 ਵਿਚ ਪ੍ਰਕਾਸ਼ਤ ਕੀਤੀਆਂ ਹਨ। ਪੰਜਾਬ ਦੇ ਕਪੂਰਥਲਾ ਜਿਲ•ੇ ਵਿਚ ਫਗਵਾੜਾ ਨੇੜੇ ਡੂਮੇਣੀ ਪਿੰਡ ਵਿਚ ਫ਼ੌਜੀ ਅਧਿਕਾਰੀ ਪਿਤਾ ਤਰਲੋਚਨ ਸਿੰਘ ਅਤੇ ਮਾਤਾ ਚਰਨਜੀਤ ਕੌਰ ਦੇ ਘਰ 16 ਦਸੰਬਰ 1946 ਵਿਚ ਜਨਮ ਹੋਇਆ। ਪਿਤਾ ਦੇ ਫ਼ੌਜ ਦੇ ਐਜੂਕੇਸ਼ਨ ਕੋਰ ਵਿਚ ਨੌਕਰੀ ਕਰਨ ਕਰਕੇ ਸਾਰੇ ਦੇਸ਼ ਨੂੰ ਘੁੰਮ ਫਿਰ ਕੇ ਵੇਖਣ ਦਾ ਮੌਕਾ ਮਿਲਿਆ। ਆਪ ਦਾ ਦਾਦਾ ਭਾਗ ਸਿੰਘ ਨਿੱਝਰ ਵੀ ਅਧਿਆਪਕ ਸਨ। ਆਪ ਨੇ ਪ੍ਰਾਇਮਰੀ ਤੱਕ ਦੀ ਪੜ•ਾਈ ਬੰਗਲੌਰ, ਦਸਵੀਂ ਦਿੱਲੀ ਅਤੇ ਬੀ.ਏ.ਰਾਮਗੜ•ੀਆ ਕਾਲਜ ਫਗਵਾੜਾ ਤੋਂ 1967 ਵਿਚ ਪਾਸ ਕੀਤੀ। ਪਿਤਾ ਦੇ ਫ਼ੌਜ ਦੀ ਨੌਕਰੀ ਕਰਕੇ ਵੱਖ-ਵੱਖ ਰਾਜਾਂ ਵਿਚ ਰਹਿਣ ਦੀ ਵਜਾਹ ਕਰਕੇ ਅੰਗਰੇਜ਼ੀ ਮਾਧਿਅਮ ਵਿਚ ਹੀ ਸਾਰੀ ਪੜ•ਾਈ ਕੀਤੀ। ਪੰਜਾਬਣ ਹੋਣ ਕਰਕੇ ਪੰਜਾਬੀ ਬੋਲੀ ਉਸ ਦੀ ਮਾਤ ਭਾਸ਼ਾ ਸੀ, ਜਿਸ ਕਰਕੇ ਪੰਜਾਬੀ ਬੋਲੀ ਦੀ ਮਿਠਾਸ ਉਸ ਨੂੰ ਪੜ•ਨ ਲਿਖਣ ਲਈ ਉਕਸਾਉਂਦੀ ਰਹੀ। ਬੀ.ਏ. ਕਰਨ ਤੋਂ ਬਾਅਦ 1967 ਵਿਚ ਆਪ ਦਾ ਵਿਆਹ ਪਟਿਆਲਾ ਜਿਲ•ੇ ਦੇ ਪਿੰਡ ਰਾਏਪੁਰ ਮਾਜਰੀ ਦੇ ਪੜ•ੇ ਲਿਖੇ ਪਰਿਵਾਰ ਵਿਚ ਮੁਖ ਅਧਿਆਪਕ ਮਾਸਟਰ ਗੁਰਚਰਨ ਸਿੰਘ ਦੇ ਅਧਿਆਪਕ ਸਪੁੱਤਰ ਦਿਲਬਾਗ ਸਿੰਘ ਨਾਲ ਹੋ ਗਿਆ। ਹੁਣ ਇਹ ਪਿੰਡ ਖਮਾਣੋ ਤਹਿਸੀਲ ਅਤੇ ਜਿਲ•ਾ ਫ਼ਤਿਹਗੜ• ਵਿਚ ਪੈਂਦਾ ਹੈ। ਆਪਦੇ ਤਿੰਨ ਲੜਕੇ ਅਤੇ ਇੱਕ ਲੜਕੀ ਹੈ। ਆਪ ਦਾ ਪੇਕਾ ਅਤੇ ਸਹੁਰਾ ਦੋਵੇਂ ਪੜ•ੇ ਲਿਖੇ ਵਿਦਿਆ ਮਾਹਿਰ ਪਰਿਵਾਰ ਸਨ। ਵਿਆਹ ਤੋਂ 29 ਸਾਲ ਬਾਅਦ 1996 ਵਿਚ ਆਪ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਜਾ ਕੇ ਵਸ ਗਏ। ਪਰਿਵਾਰ ਕੈਨੇਡਾ ਵਿਚ ਖ਼ੁਸ਼ੀਆਂ ਅਤੇ ਖੇੜਿਆਂ ਵਿਚ ਜੀਵਨ ਬਸਰ ਕਰ ਰਿਹਾ ਸੀ ਜਦੋਂ ਅਚਾਨਕ ਆਪ ਦੇ ਪਤੀ ਦਿਲਬਾਗ ਸਿੰਘ ਦੀ 2009 ਵਿਚ ਮੌਤ ਹੋ ਗਈ ਅਤੇ ਪਰਿਵਾਰ ਤੇ ਕਹਿਰ ਦਾ ਪਹਾੜ ਟੁਟ ਪਿਆ। ਅਜੇ ਇਸ ਸਦਮੇ ਵਿਚੋਂ ਨਿਕਲੇ ਨਹੀਂ ਸਨ ਤਾਂ ਜਵਾਨ ਪੁੱਤਰ ਵਿੱਕੀ ਇੱਕ ਸੜਕੀ ਦੁਰਘਟਨਾਂ ਵਿਚ ਸਵਰਗਵਾਸ ਹੋ ਗਿਆ। ਇਸ ਦੂਹਰੇ ਸਦਮੇਂ ਨੇ ਸੁਰਿੰਦਰ ਕੌਰ ਬਿੰਨਰ ਨੂੰ ਮਾਨਸਿਕ ਤੌਰ ਝੰਬ ਕੇ ਰੱਖ ਦਿੱਤਾ। ਇਨ•ਾਂ ਹਾਦਸਿਆਂ ਤੋਂ ਬਾਅਦ ਆਪ ਦੇ ਬਜ਼ੁਰਗ ਸਹੁਰੇ ਮਾਸਟਰ ਗੁਰਚਰਨ ਸਿੰਘ ਦੀ ਵੇਖ ਭਾਲ ਦੀ ਜ਼ਿੰਮੇਵਾਰੀ ਵੀ ਆਪ ਤੇ ਆ ਪਈ। ਇਸ ਦੁਖ ਦੀ ਘੜੀ ਵਿਚ ਜੱਦੋਜਹਿਦ ਅਤੇ ਅਸਹਿਣਯੋਗ ਇਕਲਾਪੇ ਦੇ ਮਾਹੌਲ ਹੋਣ ਕਰਕੇ ਹੀ ਆਪ ਨੇ ਆਪਣੇ ਦਿਲ ਦੇ ਸਕੂਨ ਅਤੇ ਡੋਲੇ ਹੋਏ ਮਨ ਨੂੰ ਢਾਰਸ ਦੇਣ ਲਈ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ, ਇੱਕ ਕਿਸਮ ਨਾਲ ਸ਼ੁਰੂ ਵਿਚ ਆਪਣੀ ਕਵਿਤਾ ਆਪਣੇ ਪਤੀ ਅਤੇ ਪੁੱਤਰ ਤੋਂ ਵਿਛੋੜੇ ਦਾ ਹੀ ਇਜ਼ਹਾਰ ਸੀ ਪ੍ਰੰਤੂ ਆਪ ਨੇ ਆਪਣੇ ਪਤੀ ਦੇ ਵਿਛੋੜੇ ਦੀ ਪੀੜਾ ਨੂੰ ਐਸੇ ਢੰਗ ਨਾਲ ਕਵਿਤਾ ਦਾ ਰੂਪ ਦਿੱਤਾ ਕਿ ਉਨ•ਾਂ ਦੀ ਕਵਿਤਾ ਆਮ ਲੋਕਾਈ ਦੀ ਪੀੜਾ ਬਣ ਗਈ। ਆਪ ਦੀਆਂ ਕਵਿਤਾ ਦੀਆਂ 7 ਪੁਸਤਕਾਂ ਵਿਚ ਕਵਿਤਾਵਾਂ ਦੀ ਰਵਾਨਗੀ ਦਰਿਆ ਦੇ ਪਾਣੀ ਦੀ ਤਰ•ਾਂ ਹੈ ਜਿਹੜ•ਾ ਵਹਿੰਦਾ ਵੀ ਹੈ ਤੇ ਮਨਾਂ ਨੂੰ ਟੁੰਬਦਾ, ਝੰਜੋੜਦਾ ਅਤੇ ਝੁਣਝੁਣੀਆਂ ਵੀ ਪੈਦਾ ਕਰਦਾ ਹੈ। ਉਸ ਦੀਆਂ ਬਹੁਤੀਆਂ ਕਵਿਤਾਵਾਂ ਇਸਤਰੀ ਜਾਤੀ ਦੀ ਮਾਨਸਿਕਤਾ ਦੀ ਪੀੜ ਦਾ ਪ੍ਰਗਟਾਵਾ ਕਰਦੀਆਂ ਇਨਸਾਨੀ ਮਨਾਂ ਨੂੰ ਕੁਰੇਦ ਕੇ ਉਸਦੇ ਵੇਗ ਵਿਚ ਵਹਿਣ ਲਈ ਮਜ਼ਬੂਰ ਕਰਦੀਆਂ ਹਨ। ਔਰਤ ਨੂੰ ਉਹ ਮੋਹ, ਮੋਹਬਤ ਤੇ ਮਮਤਾ ਦੀ ਮੂਰਤ ਦਸਦੀ ਹੈ, ਪ੍ਰੰਤੂ ਉਹ ਇਹ ਵੀ ਕਹਿੰਦੀ ਹੈ ਕਿ ਮੁਹੱਬਤ ਵਿਚ ਅਕਲ ਕੰਮ ਨਹੀਂ ਕਰਦੀ, ਸਭ ਕੁਝ ਛਿੱਕੇ ਤੇ ਟੰਗ ਕੇ ਔਰਤਾਂ ਤਪਦੀਆਂ, ਬਲਦੀਆਂ ਅਤੇ ਤੜਫਦੀਆਂ ਰਹਿੰਦੀਆਂ ਹਨ, ਪਿਛੇ ਫਿਰ ਵੀ ਨਹੀਂ ਹਟਦੀਆਂ ਤਾਂ ਹੀ ਉਨ•ਾਂ ਦੀਆਂ ਪ੍ਰੀਤਾਂ ਅਮਰ ਰਹਿੰਦੀਆਂ ਹਨ। ਬਿੰਨਰ ਦੀਆਂ ਕਵਿਤਾਵਾਂ ਸੰਸਾਰੀਕਰਨ ਦੀ ਤੇਜ਼ ਤਰਾਰ ਪਦਾਰਥਕ ਦੌੜ ਦਾ ਜ਼ਿਕਰ ਕਰਦੀਆਂ ਮੋਹ ਮੁਹੱਬਤ ਨਾਲ ਵਿਚਰਣ ਲਈ ਵੀ ਪ੍ਰੇਰਦੀਆਂ ਹਨ। ਔਰਤ ਦੀ ਜ਼ਿੰਦਗੀ ਇੱਕ ਕਠਿਨ, ਦੁਸ਼ਬਾਰੀਆਂ ਅਤੇ ਮੁਸੀਬਤਾਂ ਭਰੀ ਹੋਣ ਦੇ ਬਾਵਜੂਦ ਵੀ ਉਸ ਦੀਆਂ ਕਵਿਤਾਵਾਂ ਉਸ ਨੂੰ ਉਸ ਹਾਲਾਤ ਵਿਚੋਂ ਨਿਕਲਕੇ ਦੁਖਾਂ ਤਕਲੀਫਾਂ ਨੂੰ ਤਿਲਾਂਜਲੀ ਦੇ ਕੇ ਆਨੰਦਮਈ ਜੀਵਨ ਮਾਨਣ ਦੀ ਪੁਰਜ਼ੋਰ ਸਿਫਾਰਸ਼ ਕਰਦੀਆਂ ਹਨ ਕਿਉਂਕਿ ਮਨੁਖੀ ਜੀਵਨ ਦੁਰਲਭ ਹੁੰਦਾ ਹੈ, ਇਸ ਦਾ ਸਦਉਪਯੋਗ ਕਰਨਾ ਬਣਦਾ ਹੈ। ਝੁਰ-ਝੁਰ ਕੇ ਜੀਣਾ ਉਸਨੂੰ ਭਾਉਂਦਾ ਨਹੀਂ। ਉਸ ਦੀਆਂ ਕਵਿਤਾਵਾਂ ਦੀ ਖਾਸੀਅਤ ਇਹ ਹੈ ਕਿ ਗੱਲਬਾਤੀ ਢੰਗ ਨਾਲ ਲਬਰੇਜ, ਉਹ ਸਰਲ, ਸ਼ਪਸ਼ਟ, ਸਹਿਜਤਾ ਅਤੇ ਸੁਹਿਰਦਤਾ ਵਿਚ ਗੜੂੰਦ ਹਨ। ਉਸ ਦੀਆਂ ਸਾਰੀਆਂ ਕਵਿਤਾਵਾਂ ਇਸਤਰੀ ਜਾਤੀ ਦੇ ਇਤਿਹਾਸਕ ਦੁਖਾਂਤ ਅਤੇ ਉਨ•ਾਂ ਦੇ ਜ਼ਜਬਾਤਾਂ ਦੀਆਂ ਪ੍ਰਤੀਕ ਹਨ। ਬਿੰਨਰ ਆਪਣੀਆਂ ਕਵਿਤਾਵਾਂ ਵਿਚ ਬਿੰਬ ਅਜੇਹੇ ਵਰਤਦੀ ਹੈ ਜਿਹੜੇ ਧੁਰ ਅੰਦਰੋਂ ਇਨਸਾਨੀ ਮਨਾਂ ਨੂੰ ਹਲੂਣਕੇ ਰੱਖ ਦਿੰਦੇ ਹਨ। ਉਸ ਦੀਆਂ ਕਵਿਤਾਵਾਂ ਰੁਮਾਂਸਵਾਦ ਵਿਚ ਗੜੁਚ ਹਨ ਕਿਉਂਕਿ ਉਹ ਮਹਿਸੂਸ ਕਰਦੀ ਹੈ ਕਿ ਰੁਮਾਂਸ ਹੀ ਜ਼ਿੰਦਗੀ ਹੈ ਅਤੇ ਰੁੱਖਾਂ, ਪਾਣੀ, ਪੰਛੀਆਂ, ਹਵਾ, ਧਰਤ, ਆਕਾਸ਼, ਪਾਤਾਲ, ਫਸਲਾਂ ਅਤੇ ਕੁਦਰਤ ਦੀਆਂ ਕ੍ਰਿਤਾਂ ਦੇ ਆਲੇ ਦੁਆਲੇ ਹੀ ਘੁੰਮਦੀਆਂ ਹਨ। ਬਿੰਨਰ ਇਨ•ਾਂ ਕਵਿਤਾਵਾਂ ਵਿਚ ਪਾਇਲ, ਘੁੰਗਰੂ, ਗੁੜ, ਭਾਫ, ਠੰਡ, ਬਰਫ, ਫਲ, ਫੁਲ, ਪੱਤੇ, ਖ਼ੁਸ਼ਬੂ, ਧੁਪ, ਛਾਂ, ਨਿੱਘ, ਦਰਦ, ਚੰਨ, ਸੂਰਜ, ਸੇਕ, ਠੰਡ, ਗੁੜ, ਨੱਚਣ, ਕੁਦਣ, ਪੀੜ, ਪਰਾਗਾ, ਅੰਗਿਆਰ, ਪਲ-ਪਲ, ਲੀਰੋ-ਲੀਰ, ਹਓਕੇ, ਹੰਝੂ, ਰਗ-ਰਗ, ਗੁਟਕੂੰ, ਤਿਲਤਿਲ, ਫੰਬਾ-ਫੰਬਾ, ਪੋਰ-ਪੋਰ, ਮਗਧਾ ਅਤੇ ਪੰਜਾਬੀ ਕਿਸਿਆਂ ਵਿਚੋਂ ਸੱਸੀ-ਪੁੰਨੂੰ, ਹੀਰ-ਰਾਂਝਾ ਅਤੇ ਲੈਲਾ ਮਜਨੂੰ ਆਦਿ ਦੀ ਥਾਂ ਥਾਂ ਵਰਤੋਂ ਕਰਦੀ ਹੈ। ਅਸਲ ਵਿਚ ਉਹ ਪੰਜਾਬੀ ਸਭਿਆਚਾਰ ਅਤੇ ਸਭਿਅਤਾ ਨਾਲ ਸੰਬੰਧਤ ਸ਼ਬਦਾਵਲੀ ਦੀ ਜ਼ਿਆਦਾ ਵਰਤੋਂ ਕਰਦੀ ਹੈ ਕਿਉਂਕਿ ਉਹ ਪੰਜਾਬੀ ਵਿਰਸੇ ਨਾਲ ਉਸ ਨੂੰ ਹੇਜ ਹੈ। ਪੰਜਾਬੀਆਂ ਦੀ ਨੌਜਵਾਨ ਪੀੜ•ੀ ਦਾ ਆਪਣੇ ਵਿਰਸੇ ਨਾਲੋਂ ਟੁਟਣਾ ਵੀ ਉਸਨੂੰ ਖਟਕਦਾ ਹੈ। ਕੋਈ ਵੀ ਕਵਿਤਾ ਨਿੱਜੀ ਨਹੀਂ ਹੁੰਦੀ, ਸਗੋਂ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਜ਼ਿੰਦਗੀ ਦੇ ਬਿਰਤਾਂਤਾਂ ਦੀ ਤਰਜਮਾਨੀ ਕਰਦੀ ਹੁੰਦੀ ਹੈ। ਬਿੰਨਰ ਦੀ ਕਵਿਤਾ ਇਸ ਸੰਧਰਵ ਵਿਚ ਖਰੀ ਉਤਰਦੀ ਹੈ। ਨਿੱਜੀ ਪੀੜ ਨੂੰ ਲੋਕਾਂ ਦੀ ਪੀੜ ਵਿਚ ਬਦਲਣ ਦੀ ਉਹ ਮਾਹਿਰ ਹੈ ਅਤੇ ਆਪਣੇ ਬਿੰਬਾਂ ਦੀ ਸਹਾਇਤਾ ਨਾਲ  ਮਨ ਦੀਆਂ ਤਰੰਗਾਂ ਛੇੜ ਕੇ ਕੁਦਰਤ ਦੀ ਗੋਦ ਵਿਚ ਲੈ ਜਾਂਦੀ ਹੈ। ਉਸ ਦੀਆਂ ਕੁਝ ਕਵਿਤਾਵਾਂ ਸਮਾਜਿਕ ਬੁਰਾਈਆਂ ਦਾ ਵੀ ਪਰਦਾ ਫ਼ਾਸ਼ ਕਰਦੀਆਂ ਹਨ। ਕਿਤੇ ਕਿਤੇ ਵਿਦਰੋਹ ਵੀ ਨਜ਼ਰ ਆਉਂਦਾ ਹੈ। ਉਸ ਨੂੰ ਔਰਤ ਦੀ ਬੇਬਸੀ ਦਾ ਵੀ ਅਹਿਸਾਸ ਹੈ। ਭਰੂਣ ਹੱਤਿਆ, ਸਮਾਜਿਕ ਅਨਿਆਏ, ਨਸ਼ੇ, ਵਹਿਮਾਂ ਭਰਮਾਂ, ਊਚ ਨੀਚ, ਜਾਤ ਪਾਤ ਬਾਰੇ ਚਿੰਤਤ ਹੈ ਪ੍ਰੰਤੂ ਫਿਰ ਵੀ ਆਸ਼ਾਵਾਦੀ ਹੈ। ਭਰੂਣ ਹੱਤਿਆ ਜੁਗਾਂ ਜੁਗਾਂਤਰਾਂ ਤੋਂ ਚਲਦੀ ਆ ਰਹੀ ਹੈ, ਅੱਜ ਢੰਗ ਆਧੁਨਿਕ ਹਨ। ਔਰਤਾਂ ਦੇ ਸਰੀਰ ਕਬਰਾਂ ਬਣ ਗਏ ਹਨ। ਜ਼ਮੀਨਾਂ ਦੀ ਵੰਡ ਰੋਕਣ ਲਈ ਆਦਮੀ ਸਾਡਾ ਵਿਰਸਾ ਬਹੁ ਪਤੀ ਦੇ ਸੰਕਲਪ ਤੇ ਚਲਦਾ ਰਿਹਾ ਹੈ। ਦਰੋਪਤੀ ਦਾ ਦੁਖ ਉਹ ਮਹਿਸੂਸ ਕਰ ਰਹੀ ਹੈ। ਔਰਤ ਉਦੋਂ ਵੀ ਤੇ ਅੱਜ ਵੀ ਇਹ ਸੰਤਾਪ ਹੰਢਾ ਰਹੀ ਹੈ। ਅਣਜੋੜ ਵਿਆਹਾਂ ਦਾ ਜ਼ਿਕਰ ਕਰਦਿਆਂ ਉਹ ਲਿਖਦੀ ਹੈ ਕਿ ਅੱਜ ਅਨੇਕਾਂ ਔਰਤਾਂ ਮਜ਼ਬੂਰੀ ਵਸ ਲੂਣਾਂ ਬਣੀਆਂ ਹੋਈਆਂ ਹਨ। ਲੂਣਾਂ ਬਣਨਾ ਕੋਈ ਗੁਨਾਹ ਨਹੀਂ। ਔਰਤ ਨੂੰ ਆਦਮੀ ਜਿਣਸੀ ਭੁੱਖ ਪੂਰੀ ਕਰਨ ਲਈ ਵਰਤਦਾ ਹੈ ਜਦੋਂ ਕਿ ਆਦਮੀ ਤੇ ਔਰਤ ਇਕ ਦੂਜੇ ਦੇ ਪੂਰਕ ਹਨ। ਉਹ ਔਰਤ ਨੂੰ ਹਰ ਮੁਸ਼ਕਲ ਹਾਲਾਤ ਵਿਚ ਵੀ ਦਲੇਰੀ ਨਾਲ ਜ਼ਿੰਦਗੀ ਜਿਓਣ ਦੀ ਪ੍ਰੇਰਨਾ ਦਿੰਦੀ ਹੈ। ਉਸਦੀ ਕਵਿਤਾ ਸਮਾਜਿਕ ਕਦਰਾਂ ਕੀਮਤਾਂ ਵਿਚ ਆਈ ਗਿਰਾਵਟ ਦਾ ਜ਼ਿਕਰ ਵੀ ਕਰਦੀ ਹੈ ਕਿਉਂਕਿ ਆਪਣੇ ਹੀ ਆਪਣਿਆਂ ਦੀਆਂ ਜੜ•ਾਂ ਵਿਚ ਤੇਲ• ਦੇ ਰਹੇ ਹਨ। ਪਿਓ-ਪੁਤ, ਮਾਂ-ਧੀ, ਪਤੀ-ਪਤਨੀ, ਪਿਓ-ਧੀ ਦੇ ਰਿਸ਼ਤਿਆਂ ਵਿਚ ਗਿਰਾਵਟ ਅਖ਼ਬਾਰਾਂ ਦੀਆਂ ਖ਼ਬਰਾਂ ਬਣਦੀ ਉਸ ਨੂੰ ਬੁਰੀ ਲਗਦੀ ਹੈ। ਉਸਦੀ ਕਵਿਤਾ ਇਹ ਵੀ ਸ਼ਪਸ਼ਟ ਕਰਦੀ ਹੈ ਕਿ ਆਦਮੀ ਪ੍ਰਧਾਨ ਸਮਾਜ ਔਰਤਾਂ ਨੂੰ ਬਣਦਾ ਯੋਗ ਮਾਣ ਸਨਮਾਨ ਨਹੀਂ ਦੇ ਰਿਹਾ ਅਤੇ ਔਰਤਾਂ ਦੀ ਤਰਾਸਦੀ ਹੈ ਕਿ ਉਹ ਹਰ ਜ਼ਬਰਦਸਤੀ ਨੂੰ ਬਰਦਾਸ਼ਤ ਕਰਨ ਦੀਆਂ ਆਦੀ ਹੋ ਗਈਆਂ ਹਨ। ਉਹ ਇਸਤਰੀ ਜਾਤੀ ਦੀ ਜ਼ਮੀਰ ਜਗਾਉਣ ਦੀ ਕੋਸ਼ਿਸ਼ ਵਿਚ ਰਹਿੰਦੀ ਹੈ। ਉਸ ਨੂੰ ਪਤਾ ਹੈ ਕਿ ਔਰਤ ਡਰਦੀ ਹੋਈ ਬਾਹਰੀ ਪ੍ਰਭਾਵ ਨਹੀਂ ਦਿੰਦੀ ਪ੍ਰੰਤੂ ਉਸ ਦੇ ਅੰਦਰ ਜਵਾਰਭਾਟਾ ਉਠਦਾ ਰਹਿੰਦਾ ਹੈ, ਇਸੇ ਕਰਕੇ ਉਹ ਆਪਣੇ ਜ਼ਜ਼ਬਾਤਾਂ ਨੂੰ ਕਦੀਂ ਕਦੀਂ ਰੋਕ ਨਹੀਂ ਸਕਦੀ। ਔਰਤ ਹੀ ਔਰਤ ਦੀ ਦੁਸ਼ਮਣ ਸਿਧ ਹੁੰਦੀ ਹੈ। ਸੰਤਾਂ, ਬਾਬਿਆਂ ਅਤੇ ਢੌਂਗੀਆਂ ਦੀ ਦੁਕਾਨਦਾਰੀ ਚਮਕਾਉਣ ਦੀ ਵੀ ਔਰਤ ਹੀ ਜ਼ਿੰਮੇਵਾਰ ਹੈ। ਉਸਦੀ ਕਵਿਤਾ ਪਿਆਰ ਨੂੰ ਵਰਜਿਤ ਨਹੀਂ ਕਹਿੰਦੀ ਪ੍ਰੰਤੂ ਸਬਰ ਸੰਤੋਖ ਦਾ ਪੱਲਾ ਫੜਕੇ ਹਿੰਮਤ ਕਰਨ ਲਈ ਹੌਸਲਾ ਜ਼ਰੂਰ ਦਿੰਦੀ ਹੈ। ਔਰਤ ਬਾਰੇ ਉਹ ਲਿਖਦੀ ਹੈ-
            ਔਰਤ ਨੂੰ ਇਨਸਾਨ ਮੰਨਣ ਤੋਂ, ਸਾਡੇ ਮੁਲਕ ਦੇ ਡਰਦੇ ਲੋਕ।
            ਐਪਰ ਉਸ ਨੂੰ ਕੱਲੀ ਤੱਕ ਕੇ, ਕੀ ਕੀ ਖੇਖਨ ਕਰਦੇ ਲੋਕ।
       ਅੱਗੋਂ ਲਿਖਦੀ ਹੈ-
                 ਦੂਜੇ ਦੀ ਧੀ ਭੈਣ ਨੂੰ ਤੱਕ ਕੇ, ਠੰਡੇ ਹਉਕੇ ਭਰਦੇ ਲੋਕ।
         ਹੁਕਮਰਾਨਾਂ ਵਲੋਂ ਰਿਆਇਆ ਨੂੰ ਅਣਡਿਠ ਕਰਨਾ ਅਤੇ ਗ਼ਰੀਬੀ ਦਾ ਵਧਣਾ ਸਿਆਸਤਦਾਨਾ ਦੇ ਅਵੇਸਲੇਪਨ ਦਾ ਨਤੀਜਾ ਹੈ।
               ਉਸ ਨੂੰ ਜਨਤਾ ਦੇ ਦੁਖਾਂ ਦੀ ਸਾਰ ਕੀ, ਉਹ ਤਾਂ ਸੱਤਾ ਦੇ ਨਸ਼ੇ ਵਿਚ ਚੂਰ ਹੈ।
              ਪੱਖੇ ਕੂਲਰ ਕੀ ਕਰਨੇ ਨੇ ਹੁਣ, ਵਿਚ ਪਿੰਡਾਂ ਦੇ ਬਿਜਲੀ ਹੈ ਨਹੀਂ।
              ਕੋਈ ਪਿੰਡ ਜਾਂ ਕੋਈ ਸ਼ਹਿਰ ਕੀ ਜੇ ਢਿਡ 'ਚ ਰੋਟੀ ਹੈ ਨਹੀਂ
              ਜੋ ਭੁੱਖੇ ਨੂੰ ਅੰਨ ਦੇਵੇ ਉਹ ਹੀ ਰੁਤਬਾ ਵਿਸ਼ੇਸ਼ ਹੈ।
            ਪਰਵਾਸ ਵਿਚ ਜਾ ਕੇ ਵਸਣ ਦੇ ਲਾਲਚ 'ਚ ਗ਼ੈਰ ਕਾਨੂੰਨੀ ਢੰਗ ਵਰਤਣਾ ਅਤੇ ਅਣਜੋੜ ਵਿਆਹ ਕਰਨ ਵਾਲਿਆਂ ਨੂੰ ਵੀ ਉਹ ਆੜੇ ਹੱਥੀਂ ਲੈਂਦੀ ਹੈ।