ਖ਼ਬਰਸਾਰ

 •    ਦੁਲੇ ਦਾ ਗ਼ਜ਼ਲ ਸੰਗ੍ਰਹਿ ਬੰਦ-ਬੰਦ ਲੋਕ ਅਰਪਣ / ਗ਼ਜ਼ਲ ਮੰਚ ਫਿਲੌਰ (ਲੁਧਿਆਣਾ)
 •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
 •    "ਕਲਮ ਦਾ ਨੇਤਰ" ਦਾ ਵਿਮੋਚਨ ਸਮਾਗਮ / ਸਰਬ ਕਲਾ ਦਰਪਣ ਪੰਜਾਬ(ਰਜਿ.) ਪਟਿਆਲਾ
 •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਕਾਫ਼ਲੇ ਨੇ ਛੁੱਟੀਆਂ ਦੇ ਜਸ਼ਨ ਵਿੱਚ ਮਨਾਏ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
 •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਸਾਹਤਿਕ ਸੱਥ ਘੋਲੀਆ ਕਲਾਂ ਵੱਲੋਂ ਤੀਜਾ ਕਵੀ ਦਰਬਾਰ / ਸਾਹਤਿਕ ਸੱਥ ਘੋਲੀਆ ਕਲਾਂ
 •    ਅਮਿੱਟ ਯਾਦ ਛੱਡ ਗਿਆ ਇਟਲੀ ਦਾ ਤੀਸਰਾ ਸਾਹਿਤਕ ਸਮਾਗਮ / ਸਾਹਿਤ ਸੁਰ ਸੰਗਮ ਸਭਾ ਇਟਲੀ
 • ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ (ਖ਼ਬਰਸਾਰ)  ਪਟਿਆਲਾ -- ''ਬਜ਼ੁਰਗ ਸਾਹਿਤਕਾਰ ਸਾਡਾ ਸਰਮਾਇਆ ਹਨ ਅਤੇ ਸਮਾਜ ਦੀ ਉਸਾਰੀ ਵਿਚ ਉਨ੍ਹਾਂ ਦੀ ਕਲਮ ਅਹਿਮ ਭੂਮਿਕਾ ਨਿਭਾਦੀ ਹੈ। ਸਾਹਿਤਕਾਰ ਆਪਣੇ ਸਭਿਆਚਾਰ ਅਤੇ ਮਾਂ ਬੋਲੀ ਦਾ ਦਰਪਣ ਹੁੰਦੇ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਇਨ੍ਹਾਂ ਕੋਲੋਂ ਗਿਆਨ, ਤਜਰਬਾ ਅਤੇ ਸੇਧ ਪ੍ਰਾਪਤ ਹੁੰਦੀ ਹੈ। '' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਬਜ਼ੁਰਗ ਸਾਹਿਤਕਾਰਾਂ ਨੂੰ ਮਾਣ-ਸਤਿਕਾਰ ਦੇਣ ਦੀਆਂ ਦਿੱਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਉਘੇ ਪੰਜਾਬੀ ਲੋਕ ਸ਼ਾਇਰ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦੀ ਰਿਹਾਇਸ਼ 'ਤੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਨਮਾਨ ਕਰਨ ਮੌਕੇ ਕੀਤਾ। ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਗਿਆਨ ਦਾ ਚਾਨਣ ਫੈਲਾਉਣ ਵਾਲਿਆਂ ਵੱਲੋਂ ਦਿੱਤੀ ਜਾਣ ਵਾਲੀ ਨੈਤਿਕ ਸਿੱਖਿਆ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਖਾਤਮਾ ਕਰਨ ਦੇ ਸਮਰੱਥ ਹੁੰਦੀ ਹੈ ਇਸ ਲਈ ਅਜੋਕੇ ਸਮਾਜ ਵਿੱਚ ਆਰਥਿਕ ਮਜ਼ਬੂਤੀ ਵਾਲੇ ਇਨਸਾਨਾਂ ਦੀ ਨਹੀਂ ਸਗੋਂ ਪੂਰਨਤਾ ਵਾਲੇ ਇਨਸਾਨਾਂ ਦੀ ਜ਼ਰੂਰਤ ਹੈ ਜੋ ਦੂਜਿਆਂ ਨੂੰ ਰਾਹ ਦਿਖਾਉਣ ਲਈ ਯਤਨਸ਼ੀਲ ਹੋਣ।


  ਇਸ ਮੌਕੇ ਪ੍ਰੋ ਕੁਲਵੰਤ ਸਿੰਘ ਗਰੇਵਾਲ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ  ਪ੍ਰਸ਼ਾਸਨ ਵੱਲੋਂ ਜੋ ਮਾਣ ਦਿਤਾ ਗਿਆ ਹੈ , ਉਹ ਉਸ ਲਈ ਸਦਾ ਰਿਣੀ ਰਹਿਣਗੇ। ਜ਼ਿਕਰਯੋਗ ਹੈ ਕਿ ਪ੍ਰੋਫੈਸਰ  ਗਰੇਵਾਲ ਨੇ ਬੰਗਲਾ ਸਾਹਿਤ ਤੋਂ ਆਪਣੀ ਸਾਹਿਤਕ ਯਾਤਰਾ ਸ਼ੁਰੂ ਕੀਤੀ ਸੀ ਅਤੇ ਲਗਾਤਾਰ ਮਿਹਨਤ ਕਰਕੇ ਪੰਜਾਬੀ ਸ਼ਾਇਰੀ ਅਤੇ ਸੰਪਾਦਨਾ ਦੇ ਖੇਤਰ ਵਿਚ ਵੱਡਾ ਨਾਂ ਕਮਾਇਆ ਹੈ। ਉਨ੍ਹਾਂ ਦੀ ਪੁਸਤਕ 'ਤੇਰਾ ਅੰਬਰਾਂ ਚ ਨਾਂ ਲਿਖਿਆ' ਨੂੰ ਕਾਫੀ ਪ੍ਰਸਿੱਧੀ ਮਿਲੀ ਹੈ। ਹਾਲ ਵਿਚ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਉਨ੍ਹਾਂ ਨੂੰ ਫੈਲੋਸ਼ਿੱਪ ਨਾਲ ਨਿਵਾਜਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪ੍ਰੋ. ਗਰੇਵਾਲ ਦੀ ਧਰਮਪਤਨੀ ਸ੍ਰੀਮਤੀ ਬਾਲਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਸਪੁੱਤਰ ਨੌਜਵਾਨ ਗਾਇਕ ਦਿਲਰਾਜ ਗਰੇਵਾਲ ਨੇ ਆਪਣੇ ਪਿਤਾ ਦੇ ਲਿਖੇ ਮਾਹੀਏ ਤਰੁੰਨਮ ਵਿਚ ਪੇਸ਼ ਕੀਤੇ। ਪ੍ਰੋ. ਗਰੇਵਾਲ ਨੇ ਵੀ ਕਈ ਕਾਵਿ ਵੰਨਗੀਆਂ ਗਾ ਕੇ ਸੁਣਾਈਆਂ। ਇਸ ਮੌਕੇ ਸਾਹਿਤ ਅਕਾਦਮੀ ਅਵਾਰਡੀ ਅਤੇ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਉਘੇ ਚਿੰਤਕ ਡਾ. ਸਵਰਾਜ ਸਿੰਘ, ਆਈ.ਏ.ਐਸ.ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਹਰਜਿੰਦਰਪਾਲ ਸਿੰਘ ਵਾਲੀਆ, ਸ੍ਰੋਮਣੀ ਸਾਹਿਤਕਾਰ ਡਾ. ਹੁਕਮਚੰਦ ਰਾਜਪਾਲ, ਸਟੇਟ ਅਵਾਰਡੀ ਡਾ. ਰਾਜਵੰਤ ਕੌਰ ਪੰਜਾਬੀ, ਜ਼ਿਲ੍ਹਾ ਰੈਡ ਕਰਾਸ ਦੇ ਸੰਯੁਕਤ ਸਕੱਤਰ ਸ. ਪ੍ਰਿਤਪਾਲ ਸਿੰਘ ਸਿੱਧੂ ਤੋਂ ਇਲਾਵਾ ਸ਼੍ਰੀ ਸਿਮਰਨ ਸਿੰਘ ਗਰੇਵਾਲ, ਸ਼੍ਰੀ ਦਿਲਜਾਨ ਗਰੇਵਾਲ, ਸ਼੍ਰੀ ਫਤਹਿਬੀਰ ਸਿੰਘ ਗਰੇਵਾਲ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਓਲੰਪੀਅਨ ਆਦਿ ਵੀ ਹਾਜ਼ਰ ਸਨ ।