ਸਭ ਰੰਗ

  •    ਅਧਿਆਪਕ ਜੋ ਮੇਰੇ ਦਿਲ ਵਿੱਚ ਵੱਸਦੇ ਨੇ / ਚਰਨਜੀਤ ਕੈਂਥ (ਲੇਖ )
  •    ਚੋਣਾਂ ਦੀ ਮਸ਼ਹੂਰੀ ਬਨਾਮ ਪੰਜਾਬੀ ਮਾਂ ਬੋਲੀ / ਇਕਵਾਕ ਸਿੰਘ ਪੱਟੀ (ਲੇਖ )
  •    ਭੈਣ ਘਰ ਭਾਈ ਤੇ ਸਹੁਰੇ ਘਰ ਜਵਾਈ / ਰਮੇਸ਼ ਸੇਠੀ ਬਾਦਲ (ਲੇਖ )
  •    ਜਦੋਂ ਸਾਲੀ ਨੇ ਖਵਾਇਆ ਦੇਸੀ ਮੁਰਗਾ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
  •    ਮੇਰੀ ਸਰਦਲ ਦੇ ਦੀਵੇ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਖੁਸ਼ੀ ਤੋਂ ਵੱਡਾ ਕੋਈ ਗਹਿਣਾ ਨਹੀ / ਵਿਵੇਕ (ਲੇਖ )
  •    ਰੰਗਿ ਹਸਹਿ ਰੰਗਿ ਰੋਵਹਿ / ਦਲਵੀਰ ਸਿੰਘ ਲੁਧਿਆਣਵੀ (ਪੁਸਤਕ ਪੜਚੋਲ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਾਜਪ੍ਰੀਤ / ਰਿਸ਼ੀ ਗੁਲਟੀ (ਲੇਖ )
  •    ਹੁਕਮਨਾਮਿਆਂ ਰਾਹੀਂ ਸਤਿਗੁਰ ਰਾਮ ਸਿੰਘ ਜੀ ਦਾ ਬਿੰਬ / ਲਾਭ ਸਿੰਘ ਖੀਵਾ (ਡਾ.) (ਲੇਖ )
  •    ਵੋਟ ਮੰਗਤਿਆਂ ਤੋਂ ਬਚਣ ਦਾ ਕਾਰਗਰ ਘਰੇਲੂ ਨੁਸਖਾ / ਮਿੰਟੂ ਬਰਾੜ (ਵਿਅੰਗ )
  • ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ (ਖ਼ਬਰਸਾਰ)


    ੨੧ ਫ਼ਰਵਰੀ, ੨੦੧੭ ਨੂੰ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਵਿਚ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਗੁਰਸ਼ਰਨ ਕੌਰ, ਪੰਜਾਬੀ ਸਾਹਿਤ ਰਤਨ ਡਾ. ਰਤਨ ਸਿੰਘ ਜੱਗੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ 'ਆਸ਼ਟ', ਡਾ. ਗੁਰਬਚਨ ਸਿੰਘ ਰਾਹੀ ਨੇ ਪੰਜਾਬੀ ਭਾਸ਼ਾ ਦੇ ਵੱਖ ਵੱਖ ਪੱਖਾਂ ਬਾਰੇ ਚਾਨਣਾ ਪਾਇਆ। ਵਿਦਵਾਨਾਂ ਦਾ ਸਾਂਝਾ ਕਥਨ ਸੀ ਕਿ ਸਾਨੂੰ ਮਾਤ ਭਾਸ਼ਾ ਦੀ ਤਰੱਕੀ ਲਈ ਅਮਲੀ ਤੌਰ ਤੇ ਵਿਉਂਤਾਂ ਵਿੱਢ ਕੇ ਉਹਨਾਂ ਨੂੰ ਨੇਪਰੇ ਚਾੜ੍ਹਨ ਦੇ ਸਾਰਥਿਕ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬੀ ਭਾਸ਼ਾ ਦਾ ਦੁਨੀਆ ਵਿਚ ਗੌਰਵ ਹੋਰ ਵਧੇਰੇ ਵਧ ਸਕੇ।ਡਾ. ਦਰਸ਼ਨ ਸਿੰਘ ਆਸ਼ਟ ਨੇ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਜਦੋਂ ਤੱਕ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਨਹੀਂ ਜੋੜਿਆ ਜਾਂਦਾ ਉਦੋਂ ਤੱਕ ਲਾਭਕਾਰੀ ਸਿੱਟੇ ਨਹੀਂ ਨਿਕਲ ਸਕਦੇ ਕਿਉਂਕਿ ਕਿਸੇ ਇਮਾਰਤ ਦੀ ਮਜ਼ਬੂਤੀ ਵਿਚ ਉਸ ਦੀ ਨੀਂਹ ਦਾ ਬਹੁਤ ਮਹੱਤਵ ਹੁੰਦਾ ਹੈ। ਨੀਂਹ ਜਿੰਨੀ ਮਜ਼ਬੂਤ ਹੋਵੇਗੀ, ਇਮਾਰਤ ਓਨੀ ਹੀ ਚਿਰ ਸਥਾਈ ਅਤੇ ਪੁਖ਼ਤ ਹੋਵੇਗੀ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਕਵੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸ. ਅਮਰਜੀਤ ਸਿੰਘ ਵੜੈਚ, ਡਾ. ਵੀਰਪਾਲ ਕੌਰ, ਸ੍ਰੀਮਤੀ ਕਰਮਜੀਤ ਕੌਰ, ਡਾ. ਗੁਰਸ਼ਰਨ ਕੌਰ ਜੱਗੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਮੰਚ ਸੰਚਾਲਨ ਡਾ. ਢੋਟ ਵੱਲੋਂ ਨਿਭਾਇਆ ਗਿਆ।ਅੰਤ ਵਿਚ ਡਾਇਰੈਕਟਰ ਭਾਸ਼ਾ ਵਿਭਾਗ ਸ੍ਰੀਮਤੀ ਗੁਰਸ਼ਰਨ ਕੌਰ ਅਤੇ ਸਟਾਫ ਵੱਲੋਂ ਵਿਦਵਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।