ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ
(ਖ਼ਬਰਸਾਰ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਆਖ਼ਰੀ ਅਤੇ ਚੌਥੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ.ਬੀ.ਐਸ.ਘੁੰਮਣ ਵੱਲੋਂ ਪੰਜਾਬੀ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ, 16 ਪੁਸਤਕਾਂ ਦੀ ਰਚੈਤਾ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ` ਰਚਿਤ ਪੁਸਤਕ ‘ਨਾਰੀ-ਉਡਾਰੀ` ਦਾ ਲੋਕ ਅਰਪਣ ਕੀਤਾ ਗਿਆ। ਵਾਈਸ ਚਾਂਸਲਰ ਡਾ. ਘੁੰਮਣ ਦੀਆਂ ਸ਼ੁੱਭ ਇੱਛਾਵਾਂ ਪ੍ਰਾਪਤ ਕਰਨ ਉਪਰੰਤ ਡਾ. ਪੰਜਾਬੀ ਨੇ ਦੱਸਿਆ ਕਿ ਇਹ ਪੁਸਤਕ ਉਹਨਾਂ ਦੀ ਤਿੰਨ ਸਾਲਾਂ ਦੀ ਮਿਹਨਤ ਦਾ ਸਿੱਟਾ ਹੈ। ਇਸ ਵਿਚ ਸਮੁੱਚੇ ਭਾਰਤ ਸਮੇਤ ਵਿਦੇਸ਼ਾਂ ਦੀਆਂ ਮਹਾਨ ਔਰਤਾਂ ਨਾਲ ਸਾਂਝ ਪੁਆਈ ਗਈ ਹੈ ਜਿਨ੍ਹਾਂ ਦੀ ਸਮਾਜਿਕ, ਸਾਹਿਤਕ, ਰਾਜਨੀਤਕ, ਆਰਥਿਕ, ਖੇਡਾਂ, ਗਿਆਨ-ਵਿਗਿਆਨ ਅਤੇ ਸਭਿਆਚਾਰਕ ਖੇਤਰਾਂ ਨੂੰ ਅਣਮੁੱਲੀ ਦੇਣ ਹੈ। ਇਸ ਤੋਂ ਪਹਿਲਾਂ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗੁਰਸੇਵਕ ਲੰਬੀ ਨੇ ਡਾ. ਪੰਜਾਬੀ ਦੇ ਯੋਗਦਾਨ ਬਾਰੇ ਚਾਨਣਾ ਪਾਇਆ।
ਇਸ ਅਵਸਰ ਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਸਾਹਿਤ ਅਕਾਦਮੀ ਦਿੱਲੀ ਦੇ ਸਾਬਕਾ ਕਨਵੀਨਰ ਡਾ. ਰਵੇਲ ਸਿੰਘ, ਡਾ. ਪੁਸ਼ਪਿੰਦਰ ਸਿੰਘ ਗਿੱਲ, ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਡਾ. ਗੁਰਭੇਜ ਸਿੰਘ ਗੋਰਾਇਆ ਅਤੇ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਵੀ ਸ਼ਾਮਿਲ ਸਨ।