ਤੁਸੀਂ ਗੁਰਸ਼ਰਨ ਸਿੰਘ ਕੁਮਾਰ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਮਾਨਸਿਕ ਤੰਦਰੁਸਤੀ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਹਰ ਮਰਜ਼ ਕਾ ਇਲਾਜ ਨਹੀਂ ਦਵਾਖਾਨੇ ਮੇਂ,
    ਕੁਝ ਦਰਦ ਮਿਟ ਜਾਤੇ ਹੈਂ ਕੇਵਲ ਮੁਸਕਰਾਨੇ।

    ਜ਼ਿੰਦਗੀ ਦਾ ਸਫ਼ਰ ਕੋਈ ਸਿੱਧੀ ਸੜਕ ਦੇ ਸਫ਼ਰ ਦੀ ਤਰ੍ਹਾਂ ਆਸਾਨ ਨਹੀਂ। ਜ਼ਿੰਦਗੀ ਦੇ ਰਸਤੇ ਟੇਢੇ-ਮੇਢੇ, ਪਥਰੀਲੇ ਅਤੇ ਕੰਡਿਆਂ ਭਰੇ ਹਨ। ਮਨੁੱਖ ਨੂੰ ਕਦਮ ਕਦਮ 'ਤੇ ਅਨੇਕਾਂ ਸਮੱਸਿਆਵਾਂ ਅਤੇ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਹ ਹਮੇਸ਼ਾਂ ਪ੍ਰੇਸ਼ਾਨੀਆਂ ਵਿਚ ਹੀ ਘਿਰਿਆ ਰਹਿੰਦਾ ਹੈ। ਉਸ ਦੀਆਂ ਇਹ ਮਾਨਸਿਕ ਗੁੰਝਲਾਂ ਵਧਦੀਆਂ ਰਹਿੰਦੀਆਂ ਹਨ। ਇਸੇ ਲਈ ਤਾਂ ਕਈ ਫ਼ਿਲਾਸਫਰ ਕਹਿੰਦੇ ਹਨ ਕਿ ਜ਼ਿੰਦਗੀ ਇਕ ਸਜ਼ਾ ਹੈ ਜਿਸ ਦੇ ਜ਼ੁਰਮ ਦਾ ਪਤਾ ਹੀ ਨਹੀਂ।
    ਅਸੀਂ ਸਹਿਮ ਦੇ ਮਾਹੌਲ ਵਿਚ ਆਪਣੀ ਜ਼ਿੰਦਗੀ ਜੀਅ ਰਹੇ ਹਾਂ। ਸਾਡਾ ਦਮ ਘੁੱਟ ਰਿਹਾ ਹੈ। ਸਮਾਜ ਦੇ ਵਖਰੇਵੇਂ ਅਤੇ ਗੁੰਡਾ ਅਨਸਰ ਸਾਡਾ ਖ਼ੂਨ ਪੀ ਰਿਹਾ ਹੈ। ਕਾਨੂਨ ਦੇ ਰਖਵਾਲੇ ਵੀ ਸਾਡੀ ਹਿਫ਼ਾਜ਼ਤ ਕਰਨ ਦੀ ਥਾਂ ਸਾਨੂੰ ਡਰਾ ਰਹੇ ਹਨ।ਮਾਨਸਿਕ ਤੌਰ 'ਤੇ ਸਾਡੇ ਅੰਦਰ ਕਈ ਗੁੰਝਲਾਂ ਪੈਦਾ ਹੋ ਗਈਆਂ ਹਨ। ਅਸੀਂ ਮਾਨਸਿਕ ਰੋਗੀ ਬਣਦੇ ਜਾ ਰਹੇ ਹਾਂ। ਕੋਈ ਵਿਅਕਤੀ ਦੇਖਣ ਵਿਚ ਬੇਸ਼ੱਕ ਸੁੰਦਰ ਅਤੇ ਸੁਡੌਲ ਹੋਏ ਪਰ ਜ਼ਰੂਰੀ ਨਹੀਂ ਕਿ ਉਹ ਮਾਨਸਿਕ ਤੌਰ 'ਤੇ ਵੀ ਓਨਾ ਹੀ ਤੰਦਰੁਸਤ ਹੋਵੇਗਾ।। ਸਾਡੇ ਦੇਸ਼ ਅਤੇ ਸਮਾਜ ਵਿਚ ਕਈ ਭਿੰਨ ਭੇਦ, ਵਖਰੇਵੇਂ, ਲੋੜਾਂ-ਥੋੜਾਂ, ਕਮੀਆਂ ਅਤੇ ਬੇਇਨਸਾਫ਼ੀਆਂ ਹਨ। ਸਮਾਜ ਜਾਤ-ਪਾਤ, ਲਿੰਗ-ਭੇਦ, ਛੂਆ-ਛਾਤ, ਪੇਂਡੂ ਅਤੇ ਸ਼ਹਿਰੀ, ਸੂਬੇ ਅਤੇ ਧਰਮ ਦੇ ਆਧਾਰ 'ਤੇ ਵੰਡਿਆ ਹੋਇਆ ਹੈ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਨਸ਼ੇ, ਗ਼ਰੀਬੀ ਅਤੇ ਕੁਪੋਸ਼ਨ ਆਦਿ ਸਮੱਸਿਆਵਾਂ ਵੀ ਮੂੰਹ ਅੱਡ ਕੇ ਮਨੁੱਖ ਨੂੰ ਨਿਗਲਣ ਨੂੰ ਤਿਆਰ ਖੜ੍ਹੀਆਂ ਹਨ। ਅੰਗਰੇਜ਼ ਵੀ ਸਾਡੇ ਮੁਲਕ 'ਚੋਂ ਜਾਂਦੇ-ਜਾਂਦੇ ਅੱਜ ਦੇ ਹਾਕਮਾਂ ਨੂੰ ਵਿਰਾਸਤ ਵਿਚ ਪਾੜੋ ਅਤੇ ਰਾਜ ਕਰੋ ਦਾ ਤੋਹਫ਼ਾ ਦੇ ਗਏ ਹਨ ਜੋ ਇਨ੍ਹਾਂ ਨੂੰ ਬਹੁਤ ਰਾਸ ਆ ਰਿਹਾ ਹੈ।ਇਨ੍ਹਾਂ ਨਾ-ਬਰਾਬਰੀਆਂ ਅਤੇ ਬੇਇਨਸਾਫ਼ੀਆਂ ਕਾਰਨ ਲੋਕਾਂ ਵਿਚ ਰੋਹ ਪੈਦਾ ਹੁੰਦਾ ਹੈ ਪਰ ਉਹ ਕੁਝ ਕਰ ਨਹੀਂ ਸਕਦੇ। ਇਸ ਲਈ ਮਾਨਸਿਕ ਪ੍ਰੇਸ਼ਾਨੀ ਵਿਚ ਚਲੇ ਜਾਂਦੇ ਹਨ। ਜੇ ਇਸ ਦਾ ਕੋਈ ਹੱਲ ਨਾ ਨਿਕਲੇ ਤਾਂ ਕਈ ਵਾਰੀ ਉਹ ਨਸ਼ੇ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਮਾਨਸਿਕ ਰੋਗੀ ਬਣ ਜਾਂਦੇ ਹਨ। ਜਦ ਉਨ੍ਹਾਂ ਦੀਆਂ ਸਾਰੀਆਂ ਆਸਾਂ ਉਮੀਦਾਂ ਟੁੱਟ ਜਾਂਦੀਆਂ ਹਨ ਤਾਂ ਉਹ ਖ਼ੁਦਕੁਸ਼ੀਆਂ ਦੇ ਰਾਹ 'ਤੇ ਤੁਰ ਪੈਂਦੇ ਹਨ।
    ਵਿਕੀਪੀਡੀਆ ਅਤੇ ਸੰਸਾਰ ਸਿਹਤ ਸੰਸਥਾ ਦੇ ਸਰਵੇ ਦੇ ਅਨੁਸਾਰ ਹਰ ਸਾਲ ਕਰੀਬ ੧੩੫੦੦੦ ਲੋਕ ਭਾਰਤ ਵਿਚ ਖ਼ੁਦਕੁਸ਼ੀ ਕਰਦੇ ਹਨ। ਫਿਰ ਭਾਵੇਂ ਉਹ ਕਰਜ਼ੇ ਦੇ ਮਾਰੇ ਕਿਸਾਨ ਹੋਣ, ਬੱਚਿਆਂ ਦੀ ਅਣਗਹਿਲੀ ਜਾਂ ਕਿਸੇ ਬਿਮਾਰੀ ਦੇ ਮਾਰੇ ਬਜ਼ੁਰਗ ਹੋਣ, ਜਾਂ ਪਿਆਰ ਦੇ ਠੁਕਰਾਏ ਪ੍ਰੇਮੀ ਹੋਣ, ਬੇਰੁਜ਼ਗਾਰ ਨੌਜੁਆਨ ਹੋਣ ਜਾਂ ਫਿਰ ਭੁੱਖ-ਮਰੀ ਨਾਲ ਜੂਝਦੇ ਗ਼ਰੀਬ ਲੋਕ ਹੋਣ, ਸਭ ਦਾ ਕਾਰਨ ਮਾਨਸਿਕ ਉਲਾਰਤਾ ਹੀ ਹੁੰਦਾ ਹੈ। ਆਮ ਤੌਰ ਤੇ ਵਧ ਰਹੀਆਂ ਸੜਕ ਦੁਰਘਟਨਾਵਾਂ ਦਾ ਕਾਰਨ ਵੀ ਮਨੁੱਖ ਦਾ ਕਿਸੇ ਮਾਨਸਿਕ ਸਮੱਸਿਆ ਵਿਚ ਉਲਝੇ ਹੋਣ ਕਾਰਨ ਸਾਵਧਾਨੀ ਦਾ ਘਟਣਾ ਹੀ ਹੁੰਦਾ ਹੈ। ਇਸੇ ਲਈ ਕਹਿੰਦੇ ਹਨ-"ਸਾਵਧਾਨੀ ਹਟੀ, ਦੁਰਘਟਨਾ ਘਟੀ।" ਮਾਨਸਿਕ ਪੀੜਾ ਦਾ ਰੁਝਾਨ ਕੇਵਲ ਅਨਪੜ੍ਹ ਲੋਕਾਂ ਵਿਚ ਹੀ ਨਹੀਂ ਸਗੋਂ ਪੜ੍ਹੇ ਲਿਖੇ ਲੋਕਾਂ ਦੀ ਪੀੜਾ ਕਿਧਰੇ ਜ਼ਿਆਦਾ ਹੈ। ਇੰਜ ਲਗਦਾ ਹੈ ਕਿ ਮਾਨਸਿਕ ਸਮੱਸਿਆਵਾਂ ਕਾਰਨ ਸਾਰੀ ਦੁਨੀਆਂ ਹੀ ਇਕ ਵੱਡਾ ਪਾਗਲਖ਼ਾਨਾ ਬਣਦੀ ਜਾ ਰਹੀ ਹੈ। ਸਾਡੇ ਦੇਸ਼ ਵਿਚ ਕੁਨਬਾਪ੍ਰਸਤੀ ਪ੍ਰਧਾਨ ਹੈ। ਹਰ ਰਾਜ ਨੇਤਾ ਇਹ ਹੀ ਚਾਹੁੰਦਾ ਹੈ ਕਿ ਮੇਰੇ ਪਿੱਛੋਂ ਮੇਰਾ ਪੁੱਤਰ ਹੀ ਮੇਰੀ ਕੁਰਸੀ ਦਾ ਵਾਰਸ ਬਣੇ ਇਸ ਲਈ ਯੋਗਤਾ ਅਤੇ ਵਫ਼ਾਦਾਰੀ ਨੂੰ  ਛਿੱਕੇ ਟੰਗ ਦਿੱਤਾ ਜਾਂਦਾ ਹੈ। ਇਸ ਨਾਲ ਜਿਨ੍ਹਾਂ ਦਾ ਹੱਕ ਮਾਰਿਆ ਜਾਂਦਾ ਹ,ੈ ਉਨ੍ਹਾਂ ਵਿਚ ਨਰਾਜ਼ਗੀ ਅਤੇ ਮਾਨਸਿਕ ਪ੍ਰੇਸ਼ਾਨੀ ਪੈਦਾ ਹੋ ਜਾਂਦੀ ਹੈ।ਜੇ ਇਸ ਸਮੱਸਿਆ ਦਾ ਜਲਦੀ ਹੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਬਹੁਤ ਭਿਆਨਕ ਸਿੱਟੇ ਨਿਕਲ ਸਕਦੇ ਹਨ।
    ਜੁਆਨ ਬੱਚਿਆਂ ਦੀਆਂ ਕੁਝ ਆਪਣੀਆਂ ਮਾਨਸਿਕ ਸਮੱਸਿਆਵਾਂ ਹੁੰਦੀਆਂ ਹਨ। ਇਸ ਉਮਰ ਵਿਚ ਉਨ੍ਹਾਂ ਦੇ ਸਰੀਰ ਵਿਚ ਕੁਝ ਕੁਦਰਤੀ ਤਬਦੀਲੀਆਂ ਆਉਂਦੀਆਂ ਹਨ, ਜਿਨ੍ਹਾਂ ਬਾਰੇ ਉਨ੍ਹਾਂ ਨੇ ਕਦੀ ਸੋਚਿਆ ਵੀ ਨਹੀਂ ਹੁੰਦਾ। ਉਨ੍ਹਾਂ ਦੇ ਮਨ ਵਿਚ ਕਈ ਸ਼ੰਕਾਵਾਂ ਉੱਠ ਖੜ੍ਹੀਆਂ ਹੁੰਦੀਆਂ ਹਨ। ਇਸ ਵਿਸ਼ੇ 'ਤੇ ਗੱਲ ਬਾਤ ਕਰਨਾ ਉਨ੍ਹਾਂ ਨੂੰ ਆਚਰਣ-ਹੀਨ ਲੱਗਦਾ ਹੈ। ਇਸ ਸ਼ਰਮ ਕਾਰਨ ਉਹ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲ ਨਹੀਂ ਕਰ ਸਕਦੇ। ਕਈ ਵਾਰੀ ਉਹ ਬੁਰੀ ਸੰਗਤ ਵਿਚ ਵੀ ਫਸ ਜਾਂਦੇ ਹਨ। ਉਨ੍ਹਾਂ ਦੀ ਅਗਿਆਨਤਾ ਦਾ ਹਨੇਰਾ ਵਿੱਦਿਆ ਦੇ ਚਾਨਣ ਅਤੇ ਸੁਚੱਜੀ ਅਗੁਵਾਈ ਨਾਲ ਹੀ ਦੂਰ ਹੋ ਸਕਦਾ ਹੈ।ਸਾਡੇ ਦੇਸ਼ ਵਿਚ ਨੌਜੁਆਨਾਂ ਦੀਆਂ ਅਜਿਹੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਕੋਈ ਖ਼ਾਸ ਇੰਤਜਾਮ ਜਾਂ ਸੰਸਥਾ ਨਹੀਂ।
    ਮਾਂ-ਪਿਓ ਬੱਚੇ ਨੂੰ ਕੇਵਲ ਜਨਮ ਹੀ ਨਹੀਂ ਦਿੰਦੇ, ਉਸ ਨੂੰ ਸੰਸਕਾਰ ਵੀ ਦਿੰਦੇ ਹਨ। ਉਸ ਨੂੰ ਪਾਲ ਪੋਸ ਕੇ ਅਤੇ ਆਪਣਾ ਪਿਆਰ ਦੇ ਕੇ ਇਕ ਕਾਮਯਾਬ ਮਨੁੱਖ ਬਣਾਉਂਦੇ ਹਨ। ਕਈ ਵਾਰੀ ਬੱਚੇ ਆਪਣੇ ਫ਼ਰਜ਼ ਨੂੰ ਨਹੀਂ ਪਛਾਣਦੇ ਅਤੇ ਮਾਂ-ਬਾਪ ਦੀ ਅਣਗਹਿਲੀ ਕਰਦੇ ਹਨ। ਕਈ ਵਾਰੀ ਤਾਂ ਮੂੰਹ ਪਾੜ ਕੇ ਕਹਿ ਦਿੰਦੇ ਹਨ ਕਿ ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? ਇਸ ਸਮੇਂ ਬੁੱਢੇ ਮਾਂ-ਬਾਪ ਦੇ ਦਿਲ 'ਤੇ ਕੀ ਬੀਤਦੀ ਹੈ ਇਹ ਉਹ ਹੀ ਜਾਣਦੇ ਹਨ। ਉਹ ਗ਼ਹਿਰੇ ਸਦਮੇਂ ਵਿਚ ਆ ਜਾਂਦੇ ਹਨ। ਕਈ ਬਜ਼ੁਰਗਾਂ ਨੂੰ ਬੱਚਿਆਂ ਦੀ ਬੇਰੁਖ਼ੀ ਕਾਰਨ ਬਾਕੀ ਜੀਵਨ ਬ੍ਰਿਧ ਆਸ਼ਰਮ ਵਿਚ ਕੱਟਣਾ ਪੈਂਦਾ ਹੈ। ਜਿੱਥੇ ਉਹ ਹਮੇਸ਼ਾਂ ਮਾਨਸਿਕ ਪ੍ਰੇਸ਼ਾਨੀ ਵਿਚ ਰਹਿੰਦੇ ਹਨ। ਇੰਜ ਜਾਪਦਾ ਹੈ ਜਿਵੇਂ ਬੱਚੇ ਉਨ੍ਹਾਂ ਨੂੰ ਮੌਤ ਦਾ ਇੰਤਜਾਰ ਕਰਨ ਲਈ ਉੱਥੇ ਇਕੱਲੇ ਛੱਡ ਗਏ ਹੋਏ ਹੋਣ।
    ਆਰਥਿਕ ਖ਼ੁਸ਼ਹਾਲੀ ਅਤੇ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਜ਼ਰੂਰੀ ਹੈ। ਬੰਦਾ ਮਾਨਸਿਕ ਤੌਰ 'ਤੇ ਬਿਲਕੁਲ ਤੰਦਰੁਸਤ ਹੋਣਾ ਚਾਹੀਦਾ ਹੈ, ਨਹੀਂ ਤੇ ਜ਼ਿੰਦਗੀ ਦਾ ਕੋਈ ਮਜ਼ਾ ਨਹੀਂ। ਜ਼ਿੰਦਗੀ ਕਦੀ ਨਹੀਂ ਰੁਕਦੀ ਪਰ ਮਾਨਸਿਕ ਰੋਗੀਆਂ ਦਾ ਵਿਕਾਸ ਰੁਕ ਜਾਂਦਾ ਹੈ। ਅਜਿਹੇ ਲੋਕ ਕੇਵਲ ਸਮਾਜ 'ਤੇ ਹੀ ਬੋਝ ਨਹੀਂ ਬਣਦੇ, ਸਗੋਂ ਉਹ ਆਪਣੇ-ਆਪ ਲਈ ਵੀ ਇਕ ਬੋਝ ਬਣ ਜਾਂਦੇ ਹਨ। ਉਨ੍ਹਾਂ ਨੂੰ ਜਾਪਦਾ ਹੈ ਜਿਵੇਂ ਹਰ ਕੋਈ ਉੇਨ੍ਹਾਂ ਦਾ ਦੁਸ਼ਮਣ ਹੋਏ ਅਤੇ ਉਨ੍ਹਾਂ ਦਾ ਮਜ਼ਾਕ ਉਡਾ ਰਿਹਾ ਹੋਵੇ। ਅਜਿਹੇ ਲੋਕ ਆਪਣੀ ਜ਼ਿੰਦਗੀ ਜੀਅ ਨਹੀਂ ਰਹੇ ਹੁੰਦੇ, ਸਗੋਂ ਆਪਣੀ ਜ਼ਿੰਦਗੀ ਦੀ ਲਾਸ਼ ਨੂੰ ਆਪਣੇ ਮੋਢੇ ਉੱਤੇ ਚੁੱਕ ਕੇ ਮੌਤ ਵੱਲ ਜਾ ਰਹੇ ਹੁੰਦੇ ਹਨ।ਕਈ ਲੋਕਾਂ ਵਿਚ ਹਉਮੈਂ ਬਹੁਤ ਹੁੰਦੀ ਹੈ। ਉਹ ਇਹ ਹੀ ਸਮਝਦੇ ਹਨ ਕਿ ਅਸੀ ਸਭ ਤੋਂ ਸਿਆਣੇ ਹਾਂ। ਅਜਿਹੇ ਮਨੁੱਖਾਂ ਵਿਚ ਕੁਝ ਹੋਰ ਸਿੱਖਣ ਦੀ ਸੰਭਾਵਨਾ ਖ਼ਤਮ ਹੋ ਜਾਂਦੀ ਹੈ ਕਿਉਂਕਿ ਹਮੇਸ਼ਾਂ ਖਾਲੀ ਘੜਾ ਹੀ ਭਰਦਾ ਹੈ। ਭਰੇ ਹੋਏ ਘੜੇ ਵਿਚ ਹੋਰ ਕੁਝ ਨਹੀਂ ਸਮਾ ਸਕਦਾ।
    ਮਨੁੱਖਾ ਜੀਵਨ ਅਨਮੋਲ ਹੈ। ਇਸ ਨੂੰ ਵਿਅਰਥ ਨਹੀਂ ਗੁਆਉਣਾ ਚਾਹੀਦਾ। ਛੋਟੀਆਂ-ਛੋਟੀਆਂ ਗੱਲਾਂ ਨੂੰ ਦਿਲ 'ਤੇ ਨਾ ਲਾਉ, ਨਹੀਂ ਤੇ ਇਨ੍ਹਾਂ ਦਾ ਬੋਝ ਇਕ ਦਿਨ ਨਾਕਾਬਿਲੇ ਬਰਦਾਸ਼ਤ ਹੋ ਜਾਏਗਾ। ਕਦੀ ਬਾਤ ਦਾ ਬਤੰਗੜ ਨਾ ਬਣਾਓ। ਸਮੱਸਿਆ ਨੂੰ ਨਿਰਲੇਪ ਹੋ ਕੇ ਨਿਰਪੱਖ ਦ੍ਰਿਸ਼ਟੀਕੋਣ ਤੋਂ ਆਪਣੀ ਅੰਦਰਲੀ ਤੀਸਰੀ ਅੱਖ ਨਾਲ ਦੇਖੋ। ਤਣਾਅ ਨੂੰ ਆਪਣੇ ਅੰਦਰ ਜ਼ਿਆਦਾ ਦੇਰ ਨਾ ਟਿਕਣ ਦਿਓ। ਮਨ ਦੀਆਂ ਗੰਢਾਂ ਖੋਲ੍ਹੋ। ਜੇ ਲੋੜ ਪਏ ਤਾਂ ਕਿਸੇ ਹਮਦਰਦ ਦੀ ਮਦਦ ਲਓ। ਆਪਣੇ ਅੰਦਰ ਕੁਝ ਭੁੱਲਣ ਦੀ, ਕੁਝ ਅਣਦੇਖਿਆਂ ਕਰਨ ਦੀ, ਕੁਝ ਬਰਦਾਸ਼ਤ ਕਰਨ ਦੀ ਅਤੇ ਕੁਝ ਮੁਆਫ਼ ਕਰਨ ਦੀ ਆਦਤ ਪਾਉ, ਸੌਖੇ ਰਹੋਗੇ। ਹਮੇਸ਼ਾਂ ਸਹਿਜ ਵਿਚ ਰਹੋ। ਆਪ ਖ਼ੁਸ਼ ਰਹੋ ਅਤੇ ਦੂਜਿਆਂ ਨੂੰ ਵੀ ਖ਼ੁਸ਼ ਰੱਖੋ। ਆਪ ਹੱਸੋ ਅਤੇ ਦੂਸਰਿਆਂ ਨੂੰ ਵੀ ਹਸਾਓ। ਇਸੇ ਲਈ ਸਿਆਣੇ ਕਹਿੰਦੇ ਹਨ-
    "ਹਰ ਮਰਜ਼ ਕਾ ਇਲਾਜ਼ ਨਹੀਂ ਦਵਾਖ਼ਾਨੇ ਮੇਂ,
    ਕੁਝ ਦਰਦ ਮਿਟ ਜਾਤੇ ਹੈਂ ਕੇਵਲ ਮੁਸਕਰਾਨੇ ਸੇ।"

    ਬੇਸ਼ੱਕ ਨੱਚੋ, ਟੱਪੋ, ਭੰਗੜੇ ਪਾਉ ਅਤੇ ਖ਼ੁਸ਼ੀ ਦੇ ਗੀਤ ਗਾਉ। ਕੱਲ੍ਹ ਬਾਰੇ ਜ਼ਿਆਦਾ ਨਾ ਸੋਚੋ। ਬੀਤੇ ਕੱਲ੍ਹ ਨੂੰ ਤੁਸੀਂ ਬਦਲ ਨਹੀਂ ਸਕਦੇ ਅਤੇ ਆਉਣ ਵਾਲੇ ਕੱਲ੍ਹ ਦਾ ਕੋਈ ਭਰੋਸਾ ਨਹੀਂ ਕਿ ਆਉਣਾ ਵੀ ਹੈ ਕਿ ਨਹੀਂ, ਕਿਉਂਕਿ ਸਾਨੂੰ ਸਾਹਾਂ ਦਾ ਕੋਈ ਭਰੋਸਾ ਨਹੀਂ ਕਿ ਅਗਲਾ ਸਾਹ ਆਉਣਾ ਹੈ ਕਿ ਨਹੀਂ। ਨਾ ਹੀ ਅਸੀਂ ਕਿਸੇ ਆਉਣ ਵਾਲੀ ਅਣਹੋਣੀ ਨੂੰ ਟਾਲ ਸਕਦੇ ਹਾਂ। ਤੁਹਾਡੇ ਕੋਲ ਕੇਵਲ ਆਪਣਾ ਅੱਜ ਹੈ। ਜੇ ਤੁਸੀਂ ਇਸ ਅੱਜ ਨੂੰ ਖ਼ੁਸ਼ੀ ਨਾਲ ਜੀਅ ਲਿਆ ਤਾਂ ਸਮਝੋ ਕਿ ਤੁਸੀਂ ਇਕ ਕਾਮਯਾਬ ਮਨੁੱਖ ਹੋ। ਇਸ ਲਈ ਸਦਾ ਖੇੜੇ ਵਿਚ ਰਹੋ।
    ਦੂਜਿਆਂ ਨਾਲ ਜ਼ਿਆਦਾ ਦੇਰ ਨਾ ਰੁਸੋ, ਨਾ ਹੀ ਕਿਸੇ ਪ੍ਰਤੀ ਕੋਈ ਈਰਖਾ ਜਾਂ ਕੋਈ ਵੈਰ ਵਿਰੋਧ ਰੱਖੋ। ਜੇ ਕਿਸੇ ਨਾਲ ਤੁਹਾਡੇ ਵਿਚਾਰ ਨਹੀਂ ਮਿਲਦੇ ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਹ ਤੁਹਾਡਾ ਵਿਰੋਧੀ ਹੈ। ਤੁਸੀਂ ਉਸ ਨਾਲ ਬਹਿਸ ਵਿਚ ਪੈ ਕੇ ਉਸ ਨੂੰ ਹਰਾਉਣਾ ਨਹੀਂ। ਇਸ ਤਰ੍ਹਾਂ ਉਸ ਨਾਲ ਤੁਹਾਡਾ ਰਿਸ਼ਤਾ ਟੁੱਟਦਾ ਹੈ। ਤੁਸੀਂ ਉਸ ਦਾ ਮਨ ਜਿੱਤ ਕੇ ਸਦਾ ਲਈ ਉਸ ਨੂੰ ਆਪਣਾ ਬਣਾਉਣਾ ਹੈ। ਤੁਸੀਂ ਇਹ ਸੋਚੋ ਕਿ ਕਿਸੇ ਚੀਜ਼ ਨੂੰ ਦੇਖਣ-ਪਰਖਣ ਦਾ ਅਤੇ ਸੋਚਣ ਦਾ ਉਸ ਦਾ ਨੁਕਤਾ ਤੁਹਾਡੇ ਤੋਂ ਕੁਝ ਅਲੱਗ ਹੈ। ਫਿਰ ਸ਼ਾਇਦ ਤੁਸੀ ਦੋਵੇਂ ਕਿਸੇ ਇਕ ਨੁਕਤੇ 'ਤੇ ਸਹਿਮਤ ਹੋ ਜਾਉ।
    ਵਿਹਲੇ ਨਾ ਰਹੋ। ਕਿਸੇ ਨਾ ਕਿਸੇ ਕੰਮ ਵਿਚ ਜ਼ਰੂਰ ਰੁੱਝੇ ਰਹੋ। ਵਿਹਲਾ ਦਿਮਾਗ਼ ਸ਼ੈਤਾਨ ਦਾ ਕਾਰਖ਼ਾਨਾ ਹੈ ਇਸੇ ਲਈ ਕਹਿੰਦੇ ਹਨ ਕਿ 'ਬੇਕਾਰ ਸੇ ਬੇਗਾਰ ਭਲੀ'।  ਕੋਈ ਨਾ ਕੋਈ ਸ਼ੌਂਕ ਜ਼ਰੂਰ ਰੱਖੋ। ਕਈ ਲੋਕ ਪੰਜਾਹ-ਸੱਠ ਸਾਲ ਦੀ ਉਮਰ ਦੇ ਹੋ ਜਾਂਦੇ ਹਨ ਤਾਂ ਉਹ ਕੰਮ ਕਰਨਾ ਛੱਡ ਜਾਂਦੇ ਹਨ  ਕਿ ਅਸੀਂ ਹੁਣ ਬੁੱਢੇ ਹੋ ਗਏ ਹਾਂ, ਬਥੇਰਾ ਕੰਮ ਕਰ ਲਿਆ ਹੈ। ਹੁਣ ਸਾਡੇ ਆਰਾਮ ਦੇ ਦਿਨ ਹਨ। ਇਹ ਇਕ ਗ਼ਲਤ ਵਿਚਾਰ ਹੈ। ਇਹ ਰਸਤਾ ਸਿੱਧਾ ਬਿਮਾਰੀ ਵਿਚੋਂ ਹੋ ਕੇ ਮੌਤ ਵਲ ਜਾਂਦਾ ਹੈ। ਸਦਾ ਫੁਰਤੀ ਵਿਚ ਰਹੋ। ਜੇ ਤੁਸੀਂ ਬਜ਼ੁਰਗ ਹੋ ਗਏ ਹੋ ਤਾਂ ਵੀ ਸਮਾਜ ਦਾ ਅੰਗ ਬਣ ਕੇ ਰਹੋ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉ। ਤੁਸੀਂ ਸਾਬਤ ਕਰੋ ਕਿ ਤੁਸੀਂ ਹਾਲੀ ਜ਼ਿੰਦਾ ਹੋ। ਆਪਣੇ ਸਾਥੀਆਂ ਅਤੇ ਬੱਚਿਆਂ ਦੀ ਮਦਦ ਕਰੋ। ਉਨ੍ਹਾਂ ਵਿਚ ਆਪਣੇ ਕੀਮਤੀ ਤਜ਼ਰਬੇ ਵੰਡੋ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਮਦਦ ਕਰੋ। ਇਕੱਲੇ ਰਹਿਣਾ, ਵਿਹਲੇ ਰਹਿਣ ਦਾ ਹੀ ਇਕ ਦੂਸਰਾ ਪਹਿਲੂ ਹੈ। ਆਪਣੇ ਸਾਥੀਆਂ ਨਾਲ ਹਮੇਸ਼ਾਂ ਮਿਲ ਜੁਲ ਕੇ ਰਹੋ। ਹਿੰਦੀ ਦੇ ਪ੍ਰਸਿੱਧ ਕਵੀ ਗੁਲਜ਼ਾਰ ਬਹੁਤ ਸੋਹਣਾ ਲਿਖਦੇ ਹਨ:
    ਥੋੜ੍ਹੀ ਥੋੜ੍ਹੀ ਗੁਫ਼ਤਗੂ ਦੋਸਤੋਂ ਸੇ ਕਰਤੇ ਰਹੀਏ।
    ਜਾਲੇ ਲਗ ਜਾਤੇ ਹੈਂ ਅਕਸਰ, ਬੰਦ ਮਕਾਨੋਂ ਮੇਂ॥

    ਇਕੱਲੇ ਰਹਿਣ ਵਾਲੇ ਬੰਦੇ ਅਕਸਰ ਐਲਰਜ਼ਾਈਮਰ ਨਾਮ ਦੀ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਸਮਾਜ ਨਾਲੋਂ ਟੁੱਟ ਜਾਂਦੇ ਹਨ। ਉਨ੍ਹਾਂ ਦਾ ਮਾਨਸਿਕ ਸੰਤੁਲਨ ਵੀ ਵਿਗੜ ਜਾਂਦਾ ਹੈ ਅਤੇ ਹੌਲੀ-ਹੌਲੀ  ਸਰੀਰ ਦੇ ਅੰਗ ਵੀ ਠੀਕ ਤਰ੍ਹਾਂ ਕੰਮ ਕਰਨੋ ਹਟ ਜਾਂਦੇ ਹਨ। ਇਸ ਲਈ ਇਕੱਲੇਪਣ ਤੋਂ ਸਦਾ ਦੂਰ ਰਹੋ। ਵਿਹਲੇ ਅਤੇ ਇਕੱਲੇ ਬੰਦੇ ਡਰ ਨਾਲ ਆਪਣੀ ਮੌਤ ਤੋਂ ਪਹਿਲਾਂ ਹੀ ਕਈ ਵਾਰੀ ਮਰਦੇ ਹਨ ਪਰ ਊਸਾਰੂ ਸੋਚ ਵਾਲੇ ਮਨੁੱਖ ਹਰ ਸਮੇਂ ਕਿਸੇ ਨਾ ਕਿਸੇ ਕੰਮ ਵਿਚ ਰੁੱਝੇ ਰਹਿੰਦੇ ਹਨ। ਉਨ੍ਹਾਂ ਕੋਲ ਬਿਮਾਰ ਹੋਣ ਦਾ ਸਮਾਂ ਹੀ ਨਹੀਂ ਹੁੰਦਾ। ਉਹ ਜ਼ਿੰਦਗੀ ਦਾ ਭਰਪੂਰ ਲੁੱਤਫ਼ ਲੈਂਦੇ ਹਨ ਅਤੇ ਆਪਣੀ ਜ਼ਿੰਦਗੀ ਦੇ ਅਖ਼ੀਰ ਤੱਕ ਖੇੜੇ ਵਿਚ ਰਹਿੰਦੇ ਹਨ।
    ਮਾਨਸਿਕ ਸਿਹਤ ਦਾ ਮਤਲਬ ਇਹ ਨਹੀਂ ਕਿ ਸਾਡੇ ਆਲੇ-ਦੁਆਲੇ ਕੀ ਵਰਤਾਰਾ ਵਰਤ ਰਿਹਾ ਹੈ  ਸਗੋਂ ਇਹ ਹੈ ਕਿ ਜੋ ਵਰਤ ਰਿਹਾ ਹੈ ਉਸ ਬਾਰੇ ਅਸੀਂ ਕੀ ਮਹਿਸੂਸ ਕਰਦੇ ਹਾਂ। ਜੇ ਅਸੀਂ ਛੋਟੀ-ਛੋਟੀ ਗੱਲ ਨੂੰ ਦਿਲ'ਤੇ ਲਾ ਬੈਠਾਂਗੇ ਤਾਂ ਇਹ ਸਾਡੀ ਮਾਨਸਿਕ ਤੰਦਰੁਸਤੀ ਲਈ ਹਾਨੀਕਾਰਕ ਹੋਵੇਗਾ। ਦੂਜੇ ਪਾਸੇ ਜੇ ਅਸੀਂ ਕਿਸੇ ਵੱਡੀ ਦੁਰਘਟਨਾ ਜਾਂ ਮਾੜੇ ਹਾਲਾਤ ਨੂੰ ਕੁਦਰਤ ਦਾ ਨਿਯਮ ਸਮਝ ਕੇ ਲਵਾਂਗੇ ਤਾਂ ਉਸ ਦਾ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਕੋਈ ਮਾੜਾ ਅਸਰ ਨਹੀਂ ਹੋਵੇਗਾ। ਸਾਨੂੰ ਇਹ ਵੀ ਸਮਝਣਾ ਪਏਗਾ ਕਿ ਮਨੁੱਖ ਦੀ ਮਾਨਸਿਕ ਸਥਿੱਤੀ ਹਮੇਸ਼ਾਂ ਦੋ ਅਤੇ ਦੋ ਚਾਰ ਦੀ ਤਰ੍ਹਾਂ ਨਹੀਂ ਹੁੰਦੀ। ਮਨੁੱਖੀ ਮਨ ਕੋਈ ਮਸ਼ੀਨਰੀ ਨਹੀਂ ਹੈ ਜੋ ਸਦਾ ਇਕੋ ਜਿਹਾ ਨਤੀਜਾ ਹੀ ਦੇਵੇਗੀ। ਦੋ ਅਲੱਗ-ਅਲੱਗ ਮਨੁੱਖਾਂ ਲਈ ਜ਼ਰੂਰੀ ਨਹੀਂ ਕਿ ਇਕੋ ਫਾਰਮੂਲਾ ਹੀ ਲਾਗੂ ਹੋਵੇ। ਕਈ ਮਾਨਸਿਕ ਰੋਗੀ ਡਾਕਟਰ ਨਾਲ ਸਹਿਯੋਗ ਹੀ ਨਹੀਂ ਕਰਦੇ, ਇਸ ਲਈ ਉਹ ਸਿਹਤਯਾਬ ਨਹੀਂ ਹੁੰਦੇ। ਉਨ੍ਹਾਂ ਪ੍ਰਤੀ ਸਮਾਜ ਦੇ ਪਿਆਰ ਅਤੇ ਹਮਦਰਦੀ ਦੀ ਬਹੁਤ ਲੋੜ ਹੈ। ਉਨ੍ਹਾਂ ਨੂੰ ਪਿਆਰ ਨਾਲ ਪ੍ਰੇਰ ਕੇ ਉਨ੍ਹਾਂ ਦੇ ਦਿਮਾਗ਼ ਦੀਆਂ ਜਲਿਟ ਗੁੰਝਲਾਂ ਖੋਲ੍ਹੀਆਂ ਜਾ ਸਕਦੀਆਂ ਹਨ ਤਾਂ ਹੀ ਉਹ ਸਮਾਜ ਦਾ ਨਰੋਇਆ ਅੰਗ ਬਣ ਸਕਦੇ ਹਨ। ਜਿਥੋਂ ਤੱਕ ਹੋ ਸਕੇ ਉਨ੍ਹਾਂ ਦੀਆਂ ਸ਼ਿਕਾਇਤਾਂ, ਰੋਸੇ ਅਤੇ ਗੁੱਸੇ ਗਿਲੇ ਦੂਰ ਕਰਨ ਦੀ ਕੋਸ਼ਿਸ਼ ਕਰਨੀ ਚਹੀਦੀ ਹੈ। ਉਨ੍ਹਾਂ ਦੀ ਮਾਨਸਿਕਤਾ ਨੂੰ ਸਮਝਿਆ ਜਾਏ ਅਤੇ ਉਨ੍ਹਾਂ ਨੂੰ ਸਮਝਾਇਆ ਜਾਏ ਕਿ ਇਹ ਅਣਹੋਣੀਆਂ ਅਤੇ ਮੁਸੀਬਤਾਂ ਕੇਵਲ ਉਨ੍ਹਾਂ ਇਕੱਲਿਆਂ 'ਤੇ ਹੀ ਨਹੀਂ ਆਈਆਂ ਸਗੋਂ ਇਹ ਕੁਦਰਤ ਦਾ ਇਕ ਆਮ ਵਰਤਾਰਾ ਹੈ  ਅਤੇ ਸਭ ਨੂੰ ਕੇਵਲ ਹਿੰਮਤ ਨਾਲ ਹੀ ਇਨ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਿਲ ਛੱਡਿਆਂ ਕੋਈ ਗੱਲ ਨਹੀਂ ਬਣਦੀ। ਉਨ੍ਹਾਂ ਦੇ ਮਨ ਵਿਚੋਂ ਅਜਿਹੇ ਵਹਿਮ  ਕੱਢੇ ਜਾਣ ਕਿ ਉਹ ਘਟੀਆ  ਹਨ ਜਾਂ ਉਨ੍ਹਾਂ ਵਿਚ ਕੋਈ ਕਮੀ ਹੈ।
    ਸਾਨੂੰ ਜ਼ਰੂਰਤ ਹੈ ਕਿ ਅਸੀਂ ਮਾਨਸਿਕ ਬਿਮਾਰੀ ਦੇ ਕਾਰਨਾ ਨੂੰ ਸਮਝ ਕੇ ਉਸ ਦਾ ਪੱਕੇ ਪੈਰੀਂ ਇਲਾਜ ਕਰੀਏ। ਮਾਨਸਿਕ ਤੌਰ 'ਤੇ ਉਲਾਰ ਵਿਅਕਤੀਆਂ ਨੂੰ ਕੇਵਲ ਡਾਕਟਰਾਂ ਦੇ ਸਹਾਰੇ ਨਹੀਂ ਛੱਡਿਆ ਜਾ ਸਕਦਾ। ਅਜਿਹੇ ਮਰੀਜ਼ਾਂ ਨਾਲ ਕੋਈ ਵਿਤਕਰਾ ਜਾਂ ਨਫ਼ਰਤ ਵੀ ਨਹੀਂ ਕਰਨੀ ਚਾਹੀਦੀ। ਉਹ ਜਿੰਨੇ ਜੋਗੇ ਹਨ, ਉਨ੍ਹਾਂ ਗੁਣਾਂ ਕਰ ਕੇ ਉਨ੍ਹਾਂ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ। ਅਜਿਹੇ ਮਾਨਸਿਕ ਰੋਗੀ ਨੂੰ ਦੱਸਣਾ ਚਾਹੀਦਾ ਹੈ ਕਿ ਤੂੰ ਬਹੁਤ ਚੰਗਾ ਹੈਂ। ਤੂੰ ਇਹ ਕੰਮ ਕਰ ਸਕਦਾ ਹੈਂ। ਇਕ ਦਿਨ ਤੂੰ ਜ਼ਰੂਰ ਕਾਮਯਾਬ ਹੋਵੇਂਗਾ। ਅਸੀਂ ਤੇਰੇ ਨਾਲ ਹਾਂ ਆਦਿ। ਇਸ ਕੰਮ ਲਈ ਸਰਕਾਰ ਅਤੇ ਬਾਕੀ ਸਮਾਜ ਦੇ ਭਰਪੂਰ ਸਹਿਯੋਗ ਦੀ ਲੋੜ ਹੈ ਕਿਉਂਕਿ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਹਰ ਮਨੁੱਖ ਦਾ ਮੁਢਲਾ ਅਧਿਕਾਰ ਹੈ।