ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਮਨੁੱਖਤਾ ਦੇ ਗੁਰੂ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਅਸੀਂ ਭਾਗਾਂ ਵਾਲੇ ਹਾਂ ਜੋ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਗੁਰਪੁਰਬ ਮਨਾਉਣ ਦਾ ਅਤੇ ਇਸ ਦੇ ਜਲੌਅ ਦੁਨੀਆਂ ਭਰ ਵਿਚ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ। ਉਨ੍ਹਾਂ ਦਾ ਪ੍ਰਕਾਸ਼ ੧੪੬੯ ਈਸਵੀ ਵਿਚ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਮਹਿਤਾ ਕਾਲੂ ਜੀ ਦੇ ਗ੍ਰਹਿ ਵਿਖੇ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਹੋਇਆ। ੨੦੧੯ ਵਿਚ ਉਨ੍ਹਾਂ ਦਾ ੫੫੦ਵਾਂ ਪ੍ਰਕਾਸ਼ ਉਤਸਵ ਦੁਨੀਆਂ ਭਰ ਦੇ ਸਾਰੇ ਦੇਸ਼ਾਂ ਵਿਚ ਪੂਰਾ ਸਾਲ ਭਰ ਬੜੇ ਉਤਸ਼ਾਹ, ਉਲਾਸ ਅਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸੰਸਾਰ ਵਿਚ ਆਉਣ ਤੋਂ ਪਹਿਲਾਂ ਸਮਾਜ ਦਾ ਬਹੁਤ ਬੁਰਾ ਹਾਲ ਸੀ। ਸਮਾਜ ਚਾਰ ਵਰਣਾ (ਬਾ੍ਰਹਮਣ, ਖੱਤਰੀ, ਵੈਸ਼ ਅਤੇ ਸ਼ੂਦਰ) ਵਿਚ ਵੰਡਿਆ ਹੋਇਆ ਸੀ। ਹਿੰਦੂ ਅਤੇ ਮੁਸਲਮਾਨ ਇਕ ਦੂਸਰੇ ਨੂੰ ਘਟੀਆ ਅਤੇ ਆਪਣੇ ਦੁਸ਼ਮਣ ਸਮਝਦੇ ਸਨ। ਚਾਰੇ ਪਾਸੇ ਕੂੜ ਦਾ ਬੋਲਬਾਲਾ ਸੀ। ਦੁਖੀਆਂ ਦੀ ਬਾਂਹ ਫੜਨ ਵਾਲਾ ਕੋਈ ਰਹਿਨੁਮਾ ਨਹੀਂ ਸੀ ਦਿੱਸਦਾ। ਆਸਮਾਨ 'ਤੇ ਜ਼ੁਲਮ ਅਤੇ ਦਹਿਸ਼ਤਗਰਦੀ ਦੇ ਕਾਲੇ ਬੱਦਲ ਛਾਏ ਹੋਏ ਸਨ। ਸਭ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਸੀ। ਗੁਰੁ ਨਾਨਕ ਦੇਵ ਜੀ ਦੇ ਇਸ ਸੰਸਾਰ 'ਚ ਆਉਣ 'ਤੇ ਜਿਵੇਂ ਇਕ ਦਮ ਗਿਆਨ ਦਾ ਚਾਨਣ ਹੋ ਗਿਆ। ਇਸੇ ਲਈ ਭਾਈ ਗੁਰਦਾਸ ਜੀ ਲਿਖਦੇ ਹਨ:

    ਸਤਿਗੁਰ ਨਾਨਕ ਪ੍ਰਗਟਇਆ
    ਮਿਟੀ ਧੁੰਧੁ ਜਗਿ ਚਾਨਣੁ ਹੋਆ॥ ਭਾਈ ਗੁਰਦਾਸ ਜੀ

    ਸੀ੍ਰ ਗੁਰੁ ਨਾਨਕ ਸਾਹਿਬ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਸਮਝਣ ਲਈ ਗੁਰੁ ਨਾਨਕ ਸਾਹਿਬ ਜਿੰਨਾ ਉੱਚਾ ਹੋਣ ਦੀ ਹੀ ਲੋੜ ਹੈ। ਅਸੀਂ ਦੁਨਿਆਵੀ ਲੋਕ ਗੁਰੂ ਸਾਹਿਬ ਦੇ ਪੈਰਾਂ ਦੀ ਧੂੜ ਦੇ ਤਿਨਕਾ ਮਾਤਰ ਵੀ ਨਹੀਂ ਹਾਂ। ਇਸ ਲਈ ਅਲਪ-ਬੁੱਧੀ ਅਤੇ ਅਲਪ-ਦ੍ਰਿਸ਼ਟੀ ਹੋਣ ਕਾਰਨ ਸਾਨੂੰ ਉਨ੍ਹਾਂ ਦੇ ਜੀਵਨ ਫਲਸਫੇ ਦੇ ਕੁਝ ਨਾਮ ਮਾਤਰ ਪਹਿਲੂਆਂ ਦਾ ਹੀ ਪਤਾ ਚੱਲਦਾ ਹੈ।
    ਜੇ ਅਸੀਂ ਇਕ ਯਾਤਰੂ ਦੇ ਤੌਰ 'ਤੇ ਹੀ ਉਨ੍ਹਾਂ ਦੇ ਜੀਵਨ 'ਤੇ ਝਾਤੀ ਮਾਰਦੇ ਹਾਂ ਤਾਂ ਉਨ੍ਹਾਂ ਜਿਹਾ ਮਹਾਨ ਯਾਤਰੂ ਦੁਨੀਆਂ ਭਰ ਵਿਚ ਕੋਈ ਨਹੀਂ ਦਿੱਸਦਾ। ਉਨ੍ਹਾਂ ਨੇ ਸੀਮਤ ਸਾਧਨਾਂ ਦੇ ਹੋਣ ਦੇ ਬਾਵਜੂਦ ਵੀ ਪੈਦਲ ਚਾਰ ਦਿਸ਼ਾਵਾਂ ਵੱਲ ਚਾਰ ਵੱਡੀਆਂ ਯਾਤਰਾਵਾਂ ਕੀਤੀਆਂ, ਜਿਨ੍ਹਾਂ ਨੂੰ ਚਾਰ ਉਦਾਸੀਆਂ ਵੀ ਕਿਹਾ ਜਾਂਦਾ ਹੈ। ਇਨ੍ਹਾਂ ਉਦਾਸੀਆਂ ਦੌਰਾਨ ਆਪ ਜੈਨੀਆਂ, ਬੋਧੀਆਂ, ਹਿੰਦੂਆਂ ਦੇ ਵੱਖ-ਵੱਖ ਤੀਰਥ ਸਥਾਨਾਂ ਅਤੇ ਮੁਸਲਮਾਨਾਂ ਦੇ ਧਾਰਮਿਕ ਸਥਾਨਾਂ 'ਤੇ ਵੀ ਗਏ। ਜਿਵੇਂ ਕੁਰਕਸ਼ੇਤਰ, ਹਰਿਦੁਆਰ, ਮਥੁਰਾ, ਬਨਾਰਸ, ਆਸਾਮ, ਗਯਾ, ਢਾਕਾ, ਜਗਨ ਨਾਥ ਪੁਰੀ, ਲਾਹੌਰ, ਸੰਗਲਾਦੀਪ, ਹੈਦਰਾਬਾਦ, ਗੋਲਕੰਡਾ, ਬਦਰੀਨਾਥ, ਕੈਲਾਸ਼ ਮਾਨਸਰੋਵਰ, ਨੇਪਾਲ, ਸਿਕਮ, ਭੁਟਾਨ, ਡੇਰਾ ਗਾਜੀ ਖਾਂ, ਡੇਰਾ ਇਸਮਾਇਲ ਖਾਂ, ਮੱਕਾ, ਮਦੀਨਾ, ਬਗ਼ਦਾਦ, ਬੁਖਾਰਾ, ਹਸਨ ਅਬਦਾਲ ਅਤੇ ਤੁਰਕੀ ਆਦਿ ਸਥਾਨਾਂ 'ਤੇ ਗਏ। ਉੱਥੇ ਆਪ ਨੇ ਕਾਜ਼ੀਆਂ, ਬ੍ਰਾਹਮਣਾ, ਜੋਗੀਆਂ, ਸਿੱਧਾਂ ਅਤੇ ਮੁਲਾਂ-ਮੁਲਾਣਿਆਂ ਦੇ ਨਾਲ ਗੋਸ਼ਟੀਆਂ ਕੀਤੀਆਂ। ਆਪ ਜੀ ਨੇ  ਸੱਜਣ ਠੱਗ, ਕੌਡੇ ਰਾਖ਼ਸ਼ ਅਤੇ ਮਲਿਕ ਭਾਗੋ ਜਿਹਾਂ ਨੂੰ ਸਿੱਧੇ ਰਾਹ ਪਾਇਆ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ਅਤੇ ਪਾਖੰਡਾਂ ਵਿਚੋਂ ਨਿਕਲ ਕੇ ਧਰਮ ਦੇ ਰਸਤੇ 'ਤੇ ਚੱਲਣ ਦਾ ਉਪਦੇਸ਼ ਦਿੱਤਾ ਅਤੇ ਭੁੱਲੇ-ਭਟਕੇ ਲੋਕਾਂ ਨੂੰ ਸਹੀ ਰਸਤਾ ਦਿਖਾਇਆ।ਉਹ ਵਹਾਅ ਦਾ ਰੁਖ ਮੋੜਨ ਵਾਲੇ ਸਨ।ਉਨ੍ਹਾਂ ਨੇ ਦੱਬੇ ਕੁਚਲੇ ਲੋਕਾਂ ਦੀ ਬਾਂਹ ਫੜੀ ਅਤੇ ਝੂਠੇ ਆਡੰਬਰਾਂ ਦੇ ਖਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਤਰ੍ਹਾਂ ਉਹ ਇਕ ਮਹਾਨ ਯਾਤਰੀ ਅਤੇ ਮਹਾਨ ਧਾਰਮਿਕ ਆਗੂ ਸਨ।
    ਜੇ ਇਕ ਗ੍ਰਹਿਸਥੀ ਦੇ ਤੌਰ 'ਤੇ ਜਾਂ ਕਾਮੇ ਦੇ ਤੌਰ 'ਤੇ ਦੇਖੀਏ ਤਾਂ ਉਹ ਧਾਰਮਿਕ ਆਗੂ ਦੇ ਨਾਲ-ਨਾਲ ਪੂਰੇ ਗ੍ਰਹਿਸਥੀ ਅਤੇ ਮਹਾਨ ਕਾਮੇ ਵੀ ਸਨ। ਉਨ੍ਹਾਂ ਨੇ ਗ੍ਰਹਿਸਥ ਧਰਮ ਨਿਭਾਉਂਦਿਆਂ ਹੋਇਆਂ ੧੮ ਸਾਲ ਦੀ ਉਮਰ ਵਿਚ ਬੀਬੀ ਸੁਲੱਖਨੀ ਜੀ ਨਾਲ ਸ਼ਾਦੀ ਕੀਤੀ, ਜਿਸ ਵਿਚੋਂ ਉਨ੍ਹਾਂ ਦੇ ਦੋ ਬੇਟੇ ਬਾਬਾ ਲਖਮੀ ਦਾਸ ਅਤੇ ਬਾਬਾ ਸੀ੍ਰ ਚੰਦ ਪੈਦਾ ਹੋਏ। ਦੋਵੇਂ ਬੇਟੇ ਬਹੁਤ ਧਾਰਮਿਕ ਅਤੇ ਤਿਆਗੀ ਸੁਭਾਅ ਦੇ ਸਨ। ਇਕ ਕਿਰਤੀ ਦੇ ਤੌਰ 'ਤੇ ਬਚਪਨ ਵਿਚ ਆਪ ਨੇ ਮੱਝਾਂ ਚਾਰੀਆਂ, ਜੁਆਨੀ ਵਿਚ ਆਪਣੀ ਵੱਡੀ ਭੈਣ ਨਾਨਕੀ ਜੀ ਅਤੇ ਭਣਵੱਈਏ ਜੈ ਰਾਮ ਜੀ ਦੇ ਕਹਿਣ 'ਤੇ ਮੋਦੀਖਾਨੇ ਦੀ ਨੌਕਰੀ ਕੀਤੀ ਅਤੇ ਬੁਢਾਪੇ ਵਿਚ ਕਰਤਾਰਪੁਰ ਵਿਖੇ ਆਪਣੇ ਅੰਤਿਮ ੧੮ ਸਾਲ ਦੇ ਕਰੀਬ ਆਪਣੀ ਖੇਤੀ ਕੀਤੀ। ਇਸ ਤਰ੍ਹਾਂ ਗ੍ਰਹਿਸਥ ਧਰਮ ਨਿਭਾਉਂਦੇ ਹੋਏ ਉਨ੍ਹਾਂ ਕਦੀ ਕਿਰਤ ਤੋਂ ਵੀ ਮੂੰਹ ਨਹੀਂ ਮੋੜਿਆ। ਗੁਰੁ ਨਾਨਕ ਦੇਵ ਜੀ ਨੇ ਆਪਣੇ ਹੱਥੀਂ ਕਿਰਤ ਕੀਤੀ ਅਤੇ ਸਿੱਖਾਂ ਨੂੰ ਵੀ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਹੀ ਉਨ੍ਹਾਂ ਦਾ ਸੰਦੇਸ਼ ਸੀ।
    ਸ੍ਰੀ ਗੁਰੁ ਨਾਨਕ ਦੇਵ ਜੀ ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਬਹੁਤ ਸ਼ਾਂਤ ਸੁਭਾਅ ਦੇ ਅਤੇ ਮਿੱਠ ਬੋਲੜੇ ਵੀ ਸਨ। ਜੋ ਵੀ ਇਕ ਵਾਰੀ ਆਪ ਜੀ ਦੇ ਦਰਸ਼ਨ ਕਰ ਲੈਂਦਾ, ਉਹ ਆਪ ਜੀ ਦਾ ਹੀ ਹੋ ਕੇ ਰਹਿ ਜਾਂਦਾ। ਇਸੇ ਲਈ ਉਹ ਜਿਸ ਵੀ ਦੇਸ਼ ਵਿਚ ਗਏ ਉੱਥੋਂ ਦੇ ਲੋਕਾਂ ਨੇ ਆਪ ਜੀ ਨੂੰ ਆਪਣਾ ਧਾਰਮਿਕ ਗੁਰੂ ਮੰਨਿਆ। ਆਪ ਜੀ ਅਲੱਗ-ਅਲੱਗ ਦੇਸ਼ਾਂ ਵਿਚ ਅਲੱਗ-ਅਲੱਗ ਨਾਵਾਂ ਨਾਲ ਜਾਣੇ ਜਾਂਦੇ ਸਨ, ਜਿਵੇਂ:

    ਸਿਰੀ ਲੰਕਾ  ਨਾਨਕਚਾਰੀਆ
    ਤਿੱਬਤ   ਨਾਨਕ ਲਾਮਾ
    ਸਿੱਕਮ ਅਤੇ ਭੁਟਾਨ  ਗੁਰੂ ਰਿੰਪੋਚੀਓ
    ਨੇਪਾਲ   ਨਾਨਕ ਰਿਸ਼ੀ
    ਬਗ਼ਦਾਦ   ਨਾਨਕ ਪੀਰ
    ਮੱਕਾ    ਵਲੀ ਹਿੰਦ
    ਮਿਸਰ   ਨਾਨਕ ਵਲੀ
    ਰੂਸ   ਨਾਨਕ ਕਦਮਦਾਰ
    ਇਰਾਕ   ਬਾਬਾ ਨਾਨਕ
    ਮਜ਼ਹਰ ਸ਼ਰੀਫ਼  ਪੀਰ ਬਲਾਗਦਾਨ
    ਚੀਨ   ਬਾਬਾ ਫੂਸਾ

    ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਭਾਰਤ ਵਿਚ ਦੋ ਹੀ ਧਰਮ ਸਥਾਪਤ ਸਨ-ਹਿੰਦੂ ਅਤੇ ਮੁਸਲਮਾਨ। ਆਪ ਜੀ ਨੇ ਸਿੱਖ ਧਰਮ ਦੀ ਨੀਂਹ ਰੱਖੀ। ਇਹ ਸਿੱਖ ਧਰਮ ਵੱਖ-ਵੱਖ ਗੁਰੂ ਸਾਹਿਬਾਨ ਦੀ ਰਹਿਨੁਮਾਈ ਵਿਚੋਂ ਹੁੰਦਾ ਹੋਇਆ ਜਦ ਦਸਵੇਂ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ ਪਾਸ ਪੁੱਜਿਆ ਤਾਂ ਉਨ੍ਹਾਂ ਨੇ ਖ਼ਾਲਸਾ ਪੰਥ ਦੀ ਸਥਾਪਨਾ ਕਰ ਕੇ ਇਸ ਧਰਮ ਨੂੰ ਇਕ ਵੱਖਰੀ ਪਹਿਚਾਨ ਦਿੱਤੀ ਅਤੇ ਸਿੱਖਾਂ ਤੋਂ ਸਿੰਘ ਸਜਾਏ। ਉਨ੍ਹਾਂ ਨੇ ਸਿੱਖਾਂ ਨੂੰ ਸੰਤ ਤੋਂ ਸੰਤ- ਸਿਪਾਹੀ ਬਣਾਇਆ ਤਾਂ ਕਿ ਗ਼ਰੀਬਾਂ ਅਤੇ ਮਜ਼ਲੂਮਾਂ ਦੀ ਜਾਬਰਾਂ ਤੋਂ ਰੱਖਿਆ ਹੋ ਸਕੇ। ਇਸ ਤਰ੍ਹਾਂ ਸਿੱਖਾਂ ਦੀ ਇਕ ਵੱਖਰੀ ਕੌਮ ਹੋਂਦ ਵਿਚ ਆਈ। ਅੱਜ ਜਿੱਥੇ ਵੀ ਸਿੱਖ ਜਾਂਦੇ ਹਨ, ਆਪਣੀ ਸਫ਼ਲਤਾ ਦੇ ਝੰਡੇ ਬੁਲੰਦ ਕਰਦੇ ਹਨ।ਦੁਨੀਆਂ ਭਰ ਦੇ ਦੇਸ਼ਾਂ ਵਿਚ ਸਿੱਖ ਆਪਣੀ ਲਿਆਕਤ ਨਾਲ ਉੱਚੀਆਂ ਪਦਵੀਆਂ 'ਤੇ ਬਿਰਾਜਮਾਨ ਹਨ ਅਤੇ ਆਪਣੀ ਕੌਮ ਦਾ ਸਿਰ ਉੱਚਾ ਕਰ ਕੇ ਛਾਏ ਹੋਏ ਹਨ।
    ਗੁਰੁ ਨਾਨਕ ਦੇਵ ਜੀ ਇਕ ਮਹਾਨ ਸਾਹਿਤਕਾਰ ਵੀ ਸਨ। ਉਹ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਦੇ ਮਾਹਿਰ ਸਨ। ਉਨ੍ਹਾਂ ਨੇ ੧੯ ਰਾਗਾਂ ਵਿਚ (੯੭੪ ਸ਼ਬਦ) ਬੜੀ ਸਰਲ ਭਾਸ਼ਾ ਵਿਚ ਬਾਣੀ ਉਚਾਰਨ ਕੀਤੀ। ਆਪ ਜੀ ਦੀਆਂ ਬਾਣੀਆਂ ਜਪੁ ਜੀ ਸਾਹਿਬ, ਆਸਾ ਦੀ ਵਾਰ, ਸਿੱਧ ਗੋਸ਼ਟਿ, ਪਹਿਰੇ, ਦੱਖਣੀ ਓਅੰਕਾਰ ਅਤੇ ਬਾਰਹ ਮਾਹ ਤੁਖਾਰੀ ਆਦਿ ਹਨ। ਉਨ੍ਹਾਂ ਨੇ ਆਪਣੀ ਬਾਣੀ ਦੇ ਨਾਲ-ਨਾਲ ਆਪਣੇ ਤੋਂ ਪਹਿਲਾਂ ਹੋ ਚੁੱਕੇ ਬਾਬਾ ਫ਼ਰੀਦ ਜੀ ਦੀ ਬਾਣੀ ਨੂੰ ਵੀ ਸੰਭਾਲਿਆ।ਇਹ ਸਾਰੀ ਹੀ ਬਾਣੀ ਵੱਖ-ਵੱਖ ਗੁਰੂ ਸਾਹਿਬਾਨ ਦੇ ਹੱਥੋਂ ਹੁੰਦੀ ਹੋਈ ਪੰਜਵੇਂ ਪਾਤਸ਼ਾਹ ਗੁਰੁ ਅਰਜਨ ਦੇਵ ਜੀ ਪਾਸ ਪਹੁੰਚੀ। ਉਨ੍ਹਾਂ ਨੇ ਸਾਰੀ ਬਾਣੀ (ਆਪਣੇ ਤੋਂ ਪਹਿਲਾਂ ਹੋ ਚੁੱਕੇ ਗੁਰੂ ਸਾਹਿਬਾਨ ਦੀ ਅਤੇ ਭਗਤਾਂ ਦੀ ਬਾਣੀ) ਦੀ ਚੰਗੀ ਤਰ੍ਹਾਂ ਪਰਖ ਕਰ ਕੇ ਨਾਲ ਆਪਣੀ ਬਾਣੀ ਸ਼ਾਮਲ ਕਰ ਕੇ ਪਵਿੱਤਰ ਗ੍ਰੰਥ, ਗੁਰੁ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਅਤੇ ਉਸ ਦਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਕੀਤਾ। ਗੁਰੂ ਨਾਨਕ ਦੇਵ ਜੀ ਦੀ ਬਾਣੀ 'ਜਪੁ ਜੀ ਸਾਹਿਬ' ਸਿੱਖ ਧਰਮ ਦੀ ਮੁੱਢਲੀ ਬਾਣੀ ਹੈ, ਜਿਸ ਦਾ ਪਾਠ ਹਰ ਸਿੱਖ ਘਰ ਵਿਚ ਰੋਜ਼ਾਨਾ ਹੁੰਦਾ ਹੈ। 'ਜਪੁ ਜੀ ਸਾਹਿਬ' ਨੂੰ ਗੁਰੁ ਗ੍ਰੰਥ ਸਾਹਿਬ ਵਿਚ ਸਭ ਤੋਂ ਪਹਿਲਾਂ ਲਿਖੇ ਜਾਣ ਦਾ ਵੀ ਸੁਭਾਗ ਪ੍ਰਾਪਤ ਹੈ।
    ਗੁਰੂ ਨਾਨਕ ਦੇਵ ਜੀ ਇਕ ਧਰਮ ਨਿਰਪੱਖ ਆਗੂ ਵੀ ਸਨ। ਉਹ ਹਿੰਦੂ ਜਾਂ ਮੁਸਲਮਾਨ ਵਿਚ ਕੋਈ ਫ਼ਰਕ ਨਹੀਂ ਸਨ ਸਮਝਦੇ। ਜੇ ਉਹ ਆਪਣੇ ਪ੍ਰਚਾਰ ਲਈ ਹਿੰਦੂਆਂ ਦੇ ਮੰਦਰਾਂ ਅਤੇ ਤੀਰਥਾਂ 'ਤੇ ਗਏ ਤਾਂ ਉਹ ਮੁਸਲਮਾਨਾਂ ਦੇ ਤੀਰਥ ਸਥਾਨਾਂ 'ਤੇ ਵੀ ਗਏ। ਆਪ ੨੨ ਸਤੰਬਰ ੧੫੩੯ ਈਸਵੀ ਨੂੰ ਕਰਤਾਰਪੁਰ ਵਿਖੇ ਜੋਤੀ-ਜੋਤਿ ਸਮਾਏ। ਆਪ ਜੀ ਦੇ ਜੋਤੀ-ਜੋਤਿ ਸਮਾਉਣ 'ਤੇ ਹਿੰਦੂਆਂ 'ਤੇ ਮੁਸਲਮਾਨਾਂ ਵਿਚ ਝਗੜਾ ਹੋ ਗਿਆ। ਹਿੰਦੂ ਆਖਣ ਇਹ ਸਾਡੇ ਗੁਰੁ ਹਨ ਇਸ ਲਈ ਅਸੀਂ ਇਨ੍ਹਾਂ ਦੇ ਮ੍ਰਿਤਕ ਸਰੀਰ ਦਾ ਸਸਕਾਰ ਕਰਾਂਗੇ ਅਤੇ ਮੁਸਲਮਾਨ ਆਖਣ ਕਿ ਇਹ ਸਾਡੇ ਪੀਰ ਹਨ ਇਸ ਲਈ ਅਸੀਂ ਇਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਰਿਆਦਾ ਅਨੁਸਾਰ ਦਫ਼ਨਾਵਾਂਗੇ। ਉਨ੍ਹਾਂ ਦੀ ਯਾਦ ਵਿਚ ਕਰਤਾਰਪੁਰ ਵਿਖੇ ਗੁਰਦੁਆਰਾ ਅਤੇ ਕਬਰ ਨਾਲ-ਨਾਲ ਹੀ ਬਣੇ ਹੋਏ ਹਨ।ਗੁਰੁ ਨਾਨਕ ਦੇਵ ਜੀ ਨੇ ਸਾਰੀ ਉਮਰ ਭਾਈ ਮਰਦਾਨੇ ਨੂੰ ਜੋ ਕਿ ਇਕ ਮੁਸਲਮਾਨ ਸੀ, ਆਪਣੇ ਨਾਲ ਰੱਖਿਆ। ਆਪ ਜੀ ਜਦ ਵੀ ਬਾਣੀ ਰਚਦੇ ਸਨ ਤਾਂ ਮਰਦਾਨੇ ਨੂੰ ਰਬਾਬ ਵਜਾਉਣ ਲਈ ਕਹਿੰਦੇ ਸਨ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਵੀ ਗੁਰੁ ਨਾਨਕ ਦੇਵ ਜੀ ਦੀ ਗੋਦ ਵਿਚ ਹੀ ਲਏ। ਅੱਜ ਵੀ ਭਾਈ ਮਰਦਾਨਾ ਜੀ ਦੀ ਪੀੜ੍ਹੀ-ਦਰ-ਪੀੜ੍ਹੀ ਪਾਕਿਸਤਾਨ ਵਿਚ ਸੁੱਖੀ ਜੀਵਨ ਬਿਤਾ ਰਹੀ ਹੈ। ਅੱਜ ਕੱਲ ਉਨ੍ਹਾਂ ਦੀ ੧੪ਵੀ ਪੀੜੀ ਨਿਰੋਲ ਕੀਰਤਨ ਦੁਆਰਾ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰ ਰਹੀ ਹੈ। ਰਹਿੰਦੀ ਦੁਨੀਆਂ ਤੱਕ ਗੁਰੁ ਨਾਨਕ ਦੇਵ ਜੀ ਦੇ ਨਾਲ ਭਾਈ ਮਰਦਾਨਾ ਜੀ ਦਾ ਨਾਮ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਲਿਆ ਜਾਵੇਗਾ।
    ਗੁਰੂ ਨਾਨਕ ਦੇਵ ਜੀ ਇਕ ਸਮਾਜਵਾਦੀ ਅਤੇ ਮਹਾਨ ਕ੍ਰਾਂਤੀਕਾਰੀ ਆਗੂ ਵੀ ਸਨ। ਆਪ ਜੀ ਦਾ ਇਹ ਸੁਭਾਅ ਬਚਪਨ ਤੋਂ ਹੀ ਪ੍ਰਗਟ ਹੋ ਗਿਆ ਸੀ, ਜਦ ੧੧ ਸਾਲ ਦੀ ਉਮਰ ਵਿਚ ਆਪ ਜੀ ਨੇ ਪੰਡਿਤ ਤੋਂ ਜਨੇਊ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ। ਆਪ ਜੀ ਨੇ ਸੱਚ ਅਤੇ ਧਰਮ ਦੀ ਆਵਾਜ਼ ਬੁਲੰਦ ਕੀਤੀ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ਵਿਚੋਂ ਨਿਕਲ ਕੇ ਨੇਕੀ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਆਪ ਨਿੱਡਰ ਸੁਭਾਅ ਦੇ ਵੀ ਸਨ। ਸੱਚੀ ਗੱਲ ਕਹਿਣ ਲੱਗਿਆਂ ਆਪ ਕਿਸੇ ਤੋਂ ਵੀ ਨਹੀਂ ਸਨ ਡਰਦੇ। ਆਪ ਨੇ ਮਲਕ ਭਾਗੋ ਦੀ ਰੋਟੀ ਵਿਚੋਂ ਲਹੂ ਨਿਚੋੜ ਕੇ ਉਸ ਨੂੰ ਗ਼ਰੀਬਾਂ 'ਤੇ ਜ਼ੁਲਮ ਕਰਨ ਤੋਂ ਵਰਜਿਆ। ਆਪ ਮੁਸਲਮਾਨਾਂ ਦੇ ਪਵਿੱਤਰ ਸਥਾਨ ਮੱਕੇ- ਮਦੀਨੇ ਵੀ ਗਏ। ਉਨ੍ਹਾਂ ਦੱਸਿਆ ਕਿ ਪ੍ਰਮਾਤਮਾ ਸਭ ਥਾਂ ਮੌਜੂਦ ਹੈ। ਆਪ ਸੁਮੇਰ ਪਰਬਤ 'ਤੇ ਗਏ ਅਤੇ ਜੋਗੀਆਂ ਨੂੰ ਦੱਸਿਆ ਕਿ ਜੇ ਧਾਰਮਿਕ ਲੋਕ ਹੀ ਦੁਨੀਆਂਦਾਰੀ ਨੂੰ ਛੱਡ ਕੇ ਪਰਬਤਾਂ 'ਤੇ ਜਾ ਬੈਠਣਗੇ ਤਾਂ ਗ਼ਰੀਬਾਂ ਅਤੇ ਬੇਸਹਾਰਿਆਂ ਦੀ ਬਾਂਹ ਕੌਣ ਫੜੇਗਾ? ਇਸ ਤਰ੍ਹਾਂ ਆਪ ਜੀ ਨੇ ਹਰਿਦੁਆਰ ਜਾ ਕੇ ਪੱਛਮ ਵੱਲ ਪਾਣੀ ਦੇ ਕੇ ਪੰਡਿਤਾਂ ਨੂੰ ਸਮਝਾਇਆ ਕਿ ਜੇ ਮੇਰਾ ਪਾਣੀ ਕੁਝ ਮੀਲਾਂ ਦੀ ਦੂਰੀ 'ਤੇ ਮੇਰੇ ਖੇਤਾਂ ਨੂੰ ਨਹੀਂ ਪਹੁੰਚ ਸਕਦਾ ਤਾਂ ਤੁਹਾਡਾ ਪਾਣੀ ਲੱਖਾਂ ਮੀਲ ਦੀ ਦੂਰੀ 'ਤੇ ਸੂਰਜ ਕੋਲ ਕਿਵੇਂ ਪਹੁੰਚ ਸਕਦਾ ਹੈ? ਇਸ ਲਈ ਝੂਠੇ ਆਡੰਬਰ ਛੱਡੋ। ਆਪ ਨੇ ਬਾਹਰਲੇ ਧਾੜਵੀ ਰਾਜਾ ਬਾਬਰ ਨੂੰ ਵੀ ਜਾਬਰ ਕਹਿਣ ਦਾ ਹੌਂਸਲਾ ਕੀਤਾ ਅਤੇ ਰੱਬ ਨੂੰ ਵੀ ਮਿੱਠਾ ਉਲ੍ਹਾਂਭਾ ਦਿੱਤਾ:

    ਏਤੀ ਮਾਰ ਪਈ ਕਰਲਾਣੇ (ਅੰਗ ੩੬੦)
    ਤੈਂ ਕੀ ਦਰਦੁ ਨਾ ਆਇਆ॥
                 
                  ਭਾਰਤ ਵਿਚ ਸਦੀਆਂ ਤੋਂ ਔਰਤ ਦੀ ਹਾਲਤ ਬਹੁਤ ਤਰਸਯੋਗ ਸੀ। ਉਸ ਨੂੰ ਪੈਰ ਦੀ ਜੁੱਤੀ ਅਤੇ ਕੇਵਲ ਭੋਗ ਦੀ ਵਸਤੂ ਹੀ ਸਮਝਿਆ ਜਾਂਦਾ ਸੀ। ਗੁਰੁ ਨਾਨਕ ਦੇਵ ਜੀ ਨੇ ਔਰਤ ਦੀ ਇਸ ਦੁਰਦਸ਼ਾ ਨੂੰ ਬਹੁਤ ਸ਼ਿੱਦਤ ਨਾਲ ਮਹਿਸੂਸ ਕੀਤਾ ਅਤੇ ਉਸ ਨੂੰ ਸਮਾਜ ਵਿਚ ਮਰਦਾਂ ਦੇ ਬਰਾਬਰ ਦਰਜਾ ਦਿੱਤਾ।
    ਗੁਰੁ ਨਾਨਕ ਦੇਵ ਜੀ ਨੇ ਕਿਹਾ ਕਿ ਔਰਤ ਨੂੰ ਮਰਦ ਤੋਂ ਮਾੜਾ ਜਾਂ ਨੀਵਾਂ ਨਹੀਂ ਸਮਝਣਾ ਚਾਹੀਦਾ ਕਿਉਂਕਿ ਰਾਜੇ-ਮਹਾਰਾਜਿਆਂ ਅਤੇ ਪੀਰ-ਪੈਗੰਬਰਾਂ ਨੂੰ ਜਨਮ ਦੇਣ ਵਾਲੀ ਔਰਤ ਹੀ ਹੈ। ਇਸ ਲਈ ਉਹ ਕਿਸੇ ਗੱਲੋਂ ਘਟੀਆ ਨਹੀਂ ਸਗੋਂ ਮਹਾਨ ਹੈ। ਔਰਤ ਦੇ ਹੱਕ 'ਚ ਆਵਾਜ਼ ਉਠਾਉਂਦੇ ਹੋਏ ਆਪ ਜੀ ਨੇ ਫ਼ੁਰਮਾਇਆ:

    ਸੋ ਕਿਉ ਮੰਦਾ ਆਖੀਐ
    ਜਿਤੁ ਜੰਮਹਿ ਰਾਜਾਨ॥  (ਅੰਗ ੪੭੩)

    ਗੁਰੁ ਜੀ ਨੇ ਪੁਰਾਣੀਆਂ ਗ਼ਲਤ ਪਰੰਪਰਾਵਾਂ ਨੂੰ ਵੰਗਾਰਿਆ ਅਤੇ ਨਵੀਆਂ ਪੈੜਾਂ ਪਾਈਆਂ। ਮਹਾਂ ਭਾਰਤ ਅਤੇ ਰਾਮਾਇਣ ਦੇ ਪਾਠ ਤੋਂ ਪਤਾ ਚੱਲਦਾ ਹੈ ਕਿ ਉਸ ਸਮੇਂ ਦੇ ਰਾਜੇ-ਮਹਾਰਾਜੇ ਆਪਣੇ ਪੁੱਤਰ-ਮੋਹ ਵਿਚ ਬੁਰੀ ਤਰ੍ਹਾਂ ਫਸੇ ਹੋਏ ਸਨ। ਉਨ੍ਹਾਂ ਸਾਹਮਣੇ ਇਹ ਹੀ ਆਸ਼ਾ ਸੀ ਕਿ ਮੇਰੇ ਤੋਂ ਬਾਅਦ ਮੇਰੀ ਰਾਜਗੱਦੀ ਮੇਰੇ ਪੁੱਤਰ ਨੂੰ ਹੀ ਮਿਲੇ। ਇਸ ਲਈ ਭਾਵੇਂ ਜਿੰਨੀਆਂ ਮਰਜ਼ੀ ਕੀਮਤੀ ਜਾਨਾਂ ਕਿਉਂ ਨਾ ਚਲੀਆਂ ਜਾਣ। ਇਹ ਹੀ ਪੁੱਤਰ-ਮੋਹ ਭਾਰਤ ਵਿਚ ਅੱਜ ਵੀ ਬੁਰੀ ਤਰ੍ਹਾਂ ਫੈਲਿਆ ਹੋਇਆ ਹੈ। ਹਰ ਰਾਜ ਨੇਤਾ ਇਹ ਹੀ ਚਾਹੁੰਦਾ ਹੈ ਕਿ ਮੇਰੇ ਬਾਅਦ ਮੇਰੀ ਕੁਰਸੀ ਮੇਰੇ ਪੁੱਤਰ ਨੂੰ ਹੀ ਮਿਲੇ। ਇਸ ਲਈ ਲਿਆਕਤ ਅਤੇ ਯੋਗਤਾ ਨੂੰ ਪੂਰੀ ਤਰ੍ਹਾਂ ਨਕਾਰਿਆ ਜਾਂਦਾ ਹੈ। ਪਰ ਗੁਰੁ ਨਾਨਕ ਦੇਵ ਜੀ ਇਸ ਮੋਹ ਮਾਇਆ ਤੋਂ ਬਿਲਕੁਲ ਨਿਰਲੇਪ ਸਨ। ਉਨ੍ਹਾਂ ਨੇ ਪੁੱਤਰ-ਮੋਹ ਤੋਂ ਉੱਪਰ ਉੱਠ ਕੇ ਯੋਗਤਾ ਨੂੰ ਪਹਿਲ ਦਿੱਤੀ ਅਤੇ ਆਪਣੀ ਗੁਰਿਆਈ ਗੱਦੀ  ਆਪਣੇ ਦੋਹਾਂ ਪੁੱਤਰਾਂ ਵਿਚੋਂ ਕਿਸੇ ਨੂੰ ਵੀ ਨਹੀਂ ਦਿੱਤੀ, ਸਗੋਂ ਭਾਈ ਲਹਿਣਾ ਜੀ ਨੂੰ ਆਪਣੇ ਜਿਉਂਦੇ ਜੀਅ ਗੁਰ-ਗੱਦੀ ਦੇ ਕੇ ਇਕ ਨਵੀਂ ਪਿਰਤ ਪਾਈ। ਲਹਿਣਾ ਜੀ ਨਾਲ ਉਨ੍ਹਾਂ ਦਾ ਕੋਈ ਦੁਨਿਆਵੀ ਰਿਸ਼ਤਾ ਨਹੀਂ ਸੀ। ਗੁਰੁ ਜੀ ਜਾਣਦੇ ਸਨ ਕਿ ਉਨ੍ਹਾਂ ਦੇ ਸੇਵਕ ਲਹਿਣਾ ਜੀ ਇਸ ਬਹੁਤ ਵੱਡੀ ਜ਼ਿੰਮੇਵਾਰੀ ਨੂੰ ਸੰਭਾਲਣ ਲਈ ਸਭ ਤੋਂ ਯੋਗ ਹਨ।ਭਾਈ ਲਹਿਣਾ ਜੀ ਵੀ ਗੁਰੂ ਆਸ਼ੇ ਦੇ ਪੂਰੀ ਤਰ੍ਹਾਂ ਯੋਗ ਨਿਕਲੇ ਅਤੇ ਗੁਰੁ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਅੱਗੇ ਤੋਰਿਆ। ਇਸ ਆਸ਼ੇ ਨੂੰ ਪੂਰਨ ਕਰਨ ਲਈ ਆਪ ਜੀ ਨੇ ਕਈ ਮਹਾਨ ਕਾਰਜ ਕੀਤੇ। ਇਸੇ ਲਈ ਆਪ ਲਹਿਣਾ ਤੋਂ ਗੁਰੂ ਅੰਗਦ, ਭਾਵ ਗੁਰੂ ਦੇ ਅੰਗ ਤੋਂ ਪੈਦਾ ਹੋਏ, ਬਣ ਕੇ ਵਿਚਰੇ।ਇਸ ਤੋਂ ਬਾਅਦ ਗੁਰੁ ਅਮਰਦਾਸ ਜੀ ਤੋਂ ਲੈ ਕੇ ਗੁਰੁ ਗੋਬਿੰਦ ਸਿੰਘ ਜੀ ਤੱਕ ਬਾਕੀ ਗੁਰੁ ਸਾਹਿਬਾਨ ਨੇ ਇਸ ਮਿਸ਼ਨ ਨੂੰ ਅੱਗੇ ਤੋਰਿਆ।
    ਗੁਰੂ ਸਾਹਿਬ ਇਕ ਮਹਾਨ ਦਾਨੀ ਵੀ ਸਨ। ੩੪ ਸਾਲ ਦੀ ਉਮਰ ਵਿਚ ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਜੀ ਨੇ ਆਪ ਜੀ ਨੂੰ ੨੦ ਰੁਪਏ ਦੇ ਕੇ ਭਾਈ ਬਾਲੇ ਨਾਲ ਕੋਈ ਸੱਚਾ ਸੌਦਾ ਕਰਨ ਲਈ ਭੇਜਿਆ ਤਾਂ ਕਿ ਵੱਡੇ ਹੋ ਕੇ ਆਪ ਇਕ ਕਾਮਯਾਬ ਵਪਾਰੀ ਬਣ ਸਕਣ। ਰਸਤੇ ਵਿਚ ਆਪ ਨੇ ਕੁਝ ਸਾਧੂਆਂ ਨੂੰ ਦੇਖਿਆ ਜੋ ਕਈ ਦਿਨਾਂ ਤੋਂ ਭੁੱਖੇ ਸਨ। ਗੁਰੁ ਸਾਹਿਬ ਨੇ ਉਨ੍ਹਾਂ ਵੀਹ ਰੁਪਏ ਦੀ ਰਸਦ ਖ਼ਰੀਦ ਕੇ ਉਸ ਦਾ ਭੋਜਨ ਤਿਆਰ ਕਰ ਕੇ ਭੁੱਖੇ ਸਾਧੂਆਂ ਨੂੰ ਖੁਆ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਸਾਰੀ ਰਾਸ ਪੂੰਜੀ ਦਾਨ ਕਰ ਦਿੱਤੀ ਅਤੇ ਸਿੱਖ ਧਰਮ ਵਿਚ ਲੰਗਰ ਦੀ ਰਸਮ ਚਲਾਈ, ਜੋ ਅੱਜ ਦੁਨੀਆਂ ਭਰ ਵਿਚ ਫੈਲ ਕੇ ਆਪਣੀ ਖ਼ੁਸ਼ਬੂ ਫੈਲਾਅ ਰਹੀ ਹੈ।          
    ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀਹ ਰੁਪਏ ਨਾਲ ਭੁੱਖੇ ਸਾਧੂਆਂ ਨੂੰ ਭੋਜਨ ਕਰਾ ਕੇ ਸਿੱਖ-ਮੱਤ ਵਿਚ ਜਿਹੜੀ ਲੰਗਰ ਦੀ ਸੇਵਾ ਸ਼ੁਰੂ ਕੀਤੀ ਸੀ, ਉਹ ਅੱਜ ਇਕ ਮਜ਼ਬੂਤ ਫ਼ਲਦਾਰ ਰੁੱਖ ਬਣ ਕੇ ਉਭਰੀ ਹੈ। ਦੁਨੀਆਂ ਭਰ ਵਿਚ ਸਿੱਖ ਨਿਰਸੁਆਰਥ ਹੋ ਕੇ ਬਿਨਾਂ ਕਿਸੇ ਭੇਦ-ਭਾਵ ਦੇ ਥਾਂ-ਥਾਂ ਲੰਗਰ ਲਾ ਰਹੇ ਹਨ ਤਾਂ ਕਿ ਕੋਈ ਮਨੁੱਖ ਭੁੱਖ ਨਾਲ ਨਾ ਮਰੇ ਕਿਉਂਕਿ ਭੋਜਨ ਹਰ ਪ੍ਰਾਣੀ ਦੀ ਮੁਢਲੀ ਜ਼ਰੂਰਤ ਹੈ। ਇਸ ਸਮੇਂ ਦੁਨੀਆਂ ਵਿਚ ਸਿੱਖਾਂ ਦੀ ਆਬਾਦੀ ਕੇਵਲ ਢਾਈ ਕਰੋੜ ਹੈ, ਪਰ ਉਹ ਰੋਜ਼ਾਨਾ ਪੰਜ ਕਰੋੜ ਲੋਕਾਂ ਨੂੰ ਮੁਫ਼ਤ ਭੋਜਨ ਕਰਾ ਕੇ ਸੌਂਦੇ ਹਨ। ਇਕੱਲੇ ਅੰਮ੍ਰਿਤਸਰ ਦੇ ਗੁਰੁ ਰਾਮਦਾਸ ਲੰਗਰ ਵਿਚ ਹੀ ਰੋਜ਼ਾਨਾ ਇਕ ਲੱਖ ਤੋਂ ਵੱਧ ਲੋਕ ਬਿਨਾਂ ਕਿਸੇ ਭੇਦ-ਭਾਵ ਤੋਂ ਮੁਫ਼ਤ ਭੋਜਨ ਕਰਦੇ ਹਨ। ਇਸ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਰਸੋਈ ਵੀ ਕਿਹਾ ਜਾਂਦਾ ਹੈ। ਸੇਵਾ ਦਾ ਇਕ ਮਹਾਨ ਕਾਰਜ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ ਅਤੇ ਬਾਕੀ ਗੁਰੁ ਸਾਹਿਬਾਨ ਨੇ ਬਾਖੂਬੀ ਅੱਗੇ ਤੋਰਿਆ।ਸਿੱਖਾਂ ਦੇ ਅੱਠਵੇਂ ਗੁਰੂ, ਗੁਰੂ ਹਰਕ੍ਰਿਸ਼ਨ ਜੀ ਹਾਲੇ ਬਾਲ ਅਵਸਥਾ ਵਿਚ ਹੀ ਸਨ ਕਿ ਦਿੱਲੀ ਵਿਚ ਚੇਚਕ ਦਾ ਰੋਗ ਫੈਲ ਗਿਆ, ਜੋ ਇਕ ਛੂਤ ਦਾ ਰੋਗ ਹੈ। ਚੇਚਕ ਦੇ ਰੋਗੀ ਕੋਲ ਉਸ ਦੇ ਘਰਵਾਲੇ ਵੀ ਜਾਣ ਤੋਂ ਕਤਰਾਉਂਦੇ ਹਨ ਤਾਂ ਕਿ ਕਿਧਰੇ ਉਨ੍ਹਾਂ ਨੂੰ ਵੀ ਇਹ ਰੋਗ ਨਾ ਲੱਗ ਜਾਏ, ਪਰ ਛੋਟੀ ਜਿਹੀ ਉਮਰ ਹੁੰਦਿਆਂ ਹੋਇਆਂ ਵੀ ਗੁਰੂ ਜੀ ਨੇ ਇਨ੍ਹਾਂ ਰੋਗੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਦੀ ਹੱਥੀਂ ਸੇਵਾ ਕੀਤੀ ਅਤੇ ਉਨ੍ਹਾਂ ਦੇ ਦਵਾ-ਦਾਰੂ ਅਤੇ ਭੋਜਨ ਦਾ ਵੀ ਪ੍ਰਬੰਧ ਕੀਤਾ। ਇਸ ਸੇਵਾ ਦੇ ਕਾਰਨ ਹੀ ਉਨ੍ਹਾਂ ਨੂੰ ਚੇਚਕ ਦਾ ਰੋਗ ਹੋ ਗਿਆ ਅਤੇ ਉਨ੍ਹਾਂ ਨੇ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਦਿੱਤੀ। ਇਸ ਤੋਂ ਬਾਅਦ ਗੁਰੂ ਦੇ ਸਿੱਖਾਂ ਨੇ ਵੀ ਸੇਵਾ ਦੇ ਇਸ ਸਿਧਾਂਤ ਨੂੰ ਪੂਰੀ ਤਰ੍ਹਾਂ ਨਿਭਾਇਆ।
    ਭਾਈ ਕਨੱ੍ਹਈਆ ਜੀ ਜੰਗ ਵਿਚ ਮੁਸਲਮਾਨਾਂ ਅਤੇ ਸਿੱਖਾਂ ਨੂੰ ਨਿਰਵੈਰ ਹੋ ਕੇ ਜਲ ਛਕਾਉਂਦੇ ਸਨ। ਉਨ੍ਹਾਂ ਨੂੰ ਰੈਡ ਕਰਾਸ ਦਾ ਮੋਢੀ ਵੀ ਕਿਹਾ ਜਾ ਸਕਦਾ ਹੈ। ਗੁਰੁ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਮਲ੍ਹਮ ਦੀ ਡੱਬੀ ਦੇ ਕੇ ਸਾਰੇ ਹੀ ਜ਼ਖ਼ਮੀਆਂ ਦੇ ਫੱਟਾਂ 'ਤੇ ਬਿਨਾਂ ਕਿਸੇ ਵਿਤਕਰੇ ਦੇ ਮਲ੍ਹਮ ਲਾਉਣ ਲਈ ਕਿਹਾ ਅਤੇ 'ਨਾ ਕੋ ਬੈਰੀ ਨਹੀ ਬਿਗਾਨਾ' ਦਾ ਪਾਠ ਹੋਰ ਵੀ ਦ੍ਰਿੜ ਕਰਾਇਆ। ਮਹਾਰਾਜਾ ਰਣਜੀਤ ਸਿੰਘ ਨੇ ਮਹਾਰਾਜਾ ਹੋਣ ਦੇ ਬਾਵਜੂਦ ਵੀ ਸੇਵਾ ਦੀ ਇਸ ਮਹਾਨਤਾ ਨੂੰ ਸਮਝਿਆ ਅਤੇ ਇਕ ਗ਼ਰੀਬ ਬੁੱਢੇ ਦੀ ਰਾਸ਼ਨ ਦੀ ਭਰੀ ਹੋਈ ਪੰਡ ਆਪਣੇ ਸਿਰ 'ਤੇ ਚੁੱਕ ਕੇ ਉਸ ਦੇ ਘਰ ਪਹੁੰਚਾਈ। ਇਸ ਤੋਂ ਇਲਾਵਾ ਭਗਤ ਪੂਰਨ ਸਿੰਘ ਜੀ ਨੂੰ ਸੇਵਾ ਦਾ ਪੁੰਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਵਿਚ ਪਹਿਲਾ ਪਿੰਗਲਵਾੜਾ ਸਥਾਪਤ ਕੀਤਾ, ਜਿੱਥੇ ਲਾਚਾਰ ਬਿਮਾਰਾਂ ਦਾ, ਜੋ ਆਪਣਾ ਨਿੱਤ ਕਰਮ ਵੀ ਠੀਕ ਤਰ੍ਹਾਂ ਨਹੀਂ ਕਰ ਸਕਦੇ, ਉਨ੍ਹਾਂ ਦੇ ਪਰਿਵਾਰ ਵਾਲੇ ਵੀ ਉਨ੍ਹਾਂ ਨੂੰ ਤਿਆਗ ਚੁੱਕੇ ਹਨ, ਮੁਫ਼ਤ ਇਲਾਜ ਅਤੇ ਦੇਖ ਭਾਲ ਕੀਤੀ ਜਾਂਦੀ ਹੈ । ਅੱਜ ਪਿੰਗਲਵਾੜੇ ਦੀ ਸੰਸਥਾ ਦੁਨੀਆਂ ਭਰ ਵਿਚ ਇਕ ਲਹਿਰ ਬਣ ਕੇ ਉਭਰੀ ਹੈ।
    ਸਿੱਖ ਮਿਸ਼ਨ ਵਿਚ ਇਹ ਸੇਵਾ ਕੇਵਲ ਲੰਗਰ ਤਕ ਹੀ ਸੀਮਤ ਨਹੀਂ ਰਹੀ ਕਿਉਂਕਿ ਮਨੁੱਖਤਾ ਦੀ ਸੇਵਾ ਹੋਰ ਵੀ ਕਈ ਢੰਗਾਂ ਨਾਲ ਕੀਤੀ ਜਾ ਸਕਦੀ ਹੈ, ਜਿਵੇਂ:- ਆਰਥਿਕ ਮਦਦ ਅਤੇ ਸਰੀਰਕ ਸੇਵਾ, ਭਾਵ ਆਪਣਾ ਕੀਮਤੀ ਸਮਾਂ ਕੱਢ ਕੇ ਆਪਣੇ ਹੱਥਾਂ-ਪੈਰਾਂ ਅਤੇ ਹੋਰ ਵਸੀਲਿਆਂ ਨਾਲ ਲੋੜਵੰਦਾਂ ਦੀ ਸੇਵਾ ਆਦਿ। ਗੁਰੂ ਘਰ ਵਿਚ ਗ਼ਰੀਬ ਦੇ ਮੂੰਹ ਨੂੰ ਗੁਰੂ ਦੀ ਗੋਲਕ ਕਿਹਾ ਜਾਂਦਾ ਹੈ। ਸਿੱਖ ਆਪਣੇ ਹੱਥਾਂ-ਪੈਰਾਂ ਨੂੰ, ਧਨ-ਦੌਲਤ ਨੂੰ ਅਤੇ ਬਾਕੀ ਸਾਧਨਾਂ ਨੂੰ ਕੇਵਲ ਆਪਣੀ ਜ਼ਿੰਦਗੀ ਦੇ ਸੁੱਖ ਲਈ ਹੀ ਨਹੀਂ ਵਰਤਦੇ, ਸਗੋਂ ਉਹ ਇਨ੍ਹਾਂ ਸਾਧਨਾਂ ਨਾਲ ਕਮਜ਼ੋਰ ਅਤੇ ਜ਼ਰੂਰਤ-ਮੰਦਾਂ ਦੀ ਮਦਦ ਕਰਦੇ ਹਨ ਤਾਂ ਕਿ ਉਨ੍ਹਾਂ ਦੇ ਦੁੱਖ ਘਟਣ ਅਤੇ ਉਹ ਸਮਾਜ ਦਾ ਨਰੋਇਆ ਅੰਗ ਬਣ ਕੇ ਵਿਚਰ ਸਕਣ। ਹੁਣ ਸਿੱਖ ਸੰਸਥਾਵਾਂ ਹਸਪਤਾਲਾਂ ਵਿਚ ਜਾ ਕੇ ਲੰਗਰ ਦੀ ਸੇਵਾ ਦੇ ਨਾਲ-ਨਾਲ ਮਰੀਜ਼ਾਂ ਦੇ ਦਵਾ-ਦਾਰੂ ਅਤੇ ਰਿਹਾਇਸ਼ ਵਗੈਰਾ ਦਾ ਵੀ ਪ੍ਰਬੰਧ ਕਰਦੀਆਂ ਹਨ। ਸਿੱਖਾਂ ਦੀ ਇਹ ਸੇਵਾ ਕੇਵਲ ਭਾਰਤ ਦੇਸ਼ ਤੱਕ ਹੀ ਸੀਮਤ ਨਹੀਂ ਰਹੀ, ਸਗੋਂ ਉਹ ਕਿਸੇ ਵੀ ਕੁਦਰਤੀ ਆਫ਼ਤ ਜਾਂ ਬਿਪਤਾ ਸਮੇਂ ਦੁਰਗ਼ਮ ਹਾਲਾਤ ਅਤੇ ਬਿਖੜੇ ਮਾਰਗ ਦੀ ਪਰਵਾਹ ਨਾ ਕਰਦੇ ਹੋਏ, ਦੁਨੀਆਂ ਦੇ ਹਰ ਕੋਨੇ ਵਿਚ ਮਦਦ ਲਈ ਸਭ ਤੋਂ ਪਹਿਲਾਂ ਪਹੁੰਚਦੇ ਹਨ ਅਤੇ ਕਈ ਕੀਮਤੀ ਜਾਨਾਂ ਬਚਾਉਂਦੇ ਹਨ। ਉਨ੍ਹਾਂ ਲਈ ਦਵਾ-ਦਾਰੂ, ਭੋਜਨ, ਕਪੜੇ ਅਤੇ ਰਿਹਾਇਸ਼ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਮਦਦ ਕਰਦੇ ਹਨ ਤਾਂ ਕਿ ਉਹ ਇੱਜ਼ਤ ਨਾਲ ਆਪਣੀ ਰੋਜ਼ੀ-ਰੋਟੀ ਕਮਾ ਸਕਣ ਅਤੇ ਦੂਜਿਆਂ ਦੇ ਬਰਾਬਰ ਆਪਣੇ ਪਰਿਵਾਰਾਂ ਨਾਲ ਜ਼ਿੰਦਗੀ ਬਸਰ ਕਰ ਸਕਣ। ਇਸ ਲਈ ਸਿੱਖਾਂ ਦੀਆਂ ਵੱਖ-ਵੱਖ ਸੰਸਥਾਵਾਂ ਜਿਵੇਂ ਸਿੱਖ ਏਡ, ਯੁਨਾਇਟਿਡ ਸਿੱਖ ਆਰਗੇਨਾਈਜੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ,  ਸ਼੍ਰੋਮਣੀ ਕਮੇਟੀ ਦਿੱਲੀ ਅਤੇ ਹੋਰ ਅਨੇਕਾਂ ਸਿੱਖ ਸੰਸਥਾਵਾਂ ਸਰਗਰਮ ਹਨ। ਇਨ੍ਹਾਂ ਸੰਸਥਾਵਾਂ ਨੇ ਸੇਵਾ ਦੇ ਇਸ ਮਹਾਨ ਕਾਰਜ ਨਾਲ ਉੱਤਰਾ-ਖੰਡ, ਕੇਰਲਾ, ਰੋਹੰਗੀਆਂ ਮੁਲਸਮਾਨਾਂ ਦੀ ਮੁਸੀਬਤ ਅਤੇ ਇੰਡੋਨੇਸ਼ੀਆਂ ਦੇ ਭੁਚਾਲਾਂ ਅਤੇ ਸੁਨਾਮੀਆਂ ਸਮੇਂ ਮਨੁੱਖਤਾ ਦੇ ਭਲੇ ਲਈ ਸੇਵਾ ਕਰਕੇ ਦੁਨੀਆਂ ਭਰ ਵਿਚ ਇਕ ਮਿਸਾਲ ਕਾਇਮ ਕੀਤੀ ਹੈ।ਇਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਚਲਾਇਆ ਹੋਇਆ ਮਿਸ਼ਨ ਕੇਵਲ ਇਕ ਫ਼ਿਰਕੇ ਤੱਕ ਹੀ ਸੀਮਤ ਨਹੀਂ, ਸਗੋਂ ਇਹ ਪੂਰੀ ਤਰ੍ਹਾਂ ਸਾਰੇ ਸੰਸਾਰ ਲਈ ਇਕ ਮਾਨਵਵਾਦੀ ਧਰਮ ਹੈ। ਜਿਵੇਂ ਹਵਾ, ਪਾਣੀ, ਸੂਰਜ, ਅੱਗ ਅਤੇ ਮਿੱਟੀ ਦੀ ਕੋਈ ਜਾਤ ਨਹੀਂ ਹੈ, ਇਸੇ ਤਰ੍ਹਾਂ ਗੁਰੁ ਨਾਨਕ ਦੇਵ ਜੀ ਦੀ ਸਿੱਖੀ ਹੈ ਜਿਸ ਵਿਚ ਜਾਤ-ਪਾਤ ਅਤੇ ਊਚ-ਨੀਚ ਦਾ ਕੋਈ ਭੇਦ ਭਾਵ ਨਹੀਂ। ਸਿੱਖੀ ਇਨਸਾਨੀਅਤ ਦਾ ਧਰਮ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੀ ਮਨੁੱਖਤਾ ਦੇ ਸਾਂਝੇ ਗੁਰੂ ਸਨ।