ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਧਰਮ, ਸਿਆਸਤ ਅਤੇ ਸਰਮਾਏਦਾਰੀ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਦੁਨੀਆਂ ਭਰ ਵਿਚ ਧਰਮ, ਸਿਆਸਤ ਅਤੇ ਸਰਮਾਏਦਾਰੀ ਗ਼ਰੀਬਾਂ ਦੀ ਮਿਹਨਤ ਤੇ ਫਲਦੇ ਫੁੱਲਦੇ ਹਨ। ਗ਼ਰੀਬਾਂ ਦੀ ਮੰਦਹਾਲੀ ਇਨ੍ਹਾਂ ਦੀ ਸੋਚੀ ਸਮਝੀ ਇਕ ਗ਼ਹਿਰੀ ਚਾਲ ਹੈ।ਮਿਹਨਤਕਸ਼ ਸੋਚਦਾ ਕਿ ਜੇ ‘ਏਕ ਨੂਰ ਤੇ ਸਭ ਜੱਗ ਉਪਜਿਆ’ ਹੈ ਤਾਂ ਕੁਦਰਤ ਦੀਆਂ ਬੇਅੰਤ ਦੌਲਤਾਂ ਤੇ ਉਸ ਨੂੰ ਉਸ ਦਾ ਹੱਕ ਕਿਉਂ ਨਹੀਂ ਮਿਲਦਾ? ਉਸ ਦੀ ਖ਼ੂਨ ਪਸੀਨੇ ਦੀ ਮਿਹਨਤ ਦੇ ਬਾਵਜ਼ੂਦ ਉਸ ਦੀ ਕੁਲੀ, ਗੁੱਲੀ ਅਤੇ ਜੁੱਲੀ ਦਾ ਮਸਲਾ ਹੱਲ ਕਿਉਂ ਨਹੀਂ ਹੁੰਦਾ? ਉਸ ਦੀ ਕਮਾਈ ਵਿਚ ਬਰਕਤ ਕਿਉਂ ਨਹੀਂ ਪੈਂਦੀ?
    ਗ਼ੈਰ ਸਰਕਾਰੀ ਆਂਕੜੇ ਦੱਸਦੇ ਹਨ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਦੁਨੀਆਂ ਵਿਚੋਂ 5000 ਹਜ਼ਾਰ ਦੇ ਕਰੀਬ ਕਰੌੜਪਤੀ ਖਤਮ ਹੋ ਗਏ ਹਨ ਪਰ ਜੇ ਦੁਨੀਆਂ ਦੇ ਸਾਰੇ ਕਰੌੜਪਤੀ ਵੀ ਖਤਮ ਹੋ ਜਾਣ ਤਾਂ ਵੀ ਕੀ ਫਰਕ ਪੈਂਦਾ ਹੈ? ਦੁਨੀਆਂ ਇਸੇ ਤਰ੍ਹਾਂ ਹੀ ਚਲਦੀ ਰਹੇਗੀ। ਹਾਂ ਦੁਨੀਆਂ ਤੋਂ ਰੋਡਪਤੀ ਖਤਮ ਹੋ ਗਏ ਤਾਂ ਜ਼ਰੂਰ ਫਰਕ ਪਵੇਗਾ। ਸੁਆਲ ਇਹ ਪੈਦਾ ਹੁੰਦਾ ਹੈ ਕਿ ਇਹ ਰੋਡਪਤੀ ਕੌਣ ਹਨ? ਇਹ ਰੋਡਪਤੀ ਉਹ ਮਿਹਨਤਕਸ਼ ਹਨ ਜੋ ਜੀਅ ਤੋੜ ਕੇ ਮਿਹਨਤ ਤਾਂ ਕਰਦੇ ਹਨ ਪਰ ਉਨ੍ਹਾਂ ਦੀ ਰੋਟੀ ਪੂਰੀ ਨਹੀਂ ਹੁੰਦੀ। ਇਹ ਰੋਡਪਤੀ ਹਨ ਮਜ਼ਦੂਰ ਜੋ ਸੜਕਾਂ ਬਣਾਉਂਦੇ ਹਨ ਅਤੇ ਸੜਕਾਂ ਤੇ ਹੀ ਮਰ ਜਾਂਦੇ ਹਨ। ਇਹ ਰੋਡਪਤੀ ਹਨ ਜੋ ਗਗਨ ਚੁੰਬੀ ਇਮਾਰਤਾਂ ਤਾਂ ਬਣਾਉਂਦੇ ਹਨ ਪਰ ਉਨ੍ਹਾਂ ਨੂੰ ਰਹਿਣ ਲਈ ਛੱਤ ਨਸੀਬ ਨਹੀਂ ਹੁੰਦੀ। ਉਹ ਕਿਸਾਨ ਜੋ ਅੰਨ ਉਗਾਉਂਦੇ ਹਨ ਪਰ ਉਨ੍ਹਾਂ ਨੂੰ ਆਪ ਨੂੰ ਫਾਕੇ ਕੱਟਣੇ ਪੈਂਦੇ ਹਨ। ਸਭ ਤਰ੍ਹਾਂ ਦੇ ਮਿਹਨਤਕਸ਼ ਜਿਵੇਂ ਰ੍ਹੇੜੀ ਫੜੀ ਵਾਲ,ੇ ਧੋਬੀ, ਦਰਜੀ, ਨਾਈ, ਤਰਖਾਣ, ਲੁਹਾਰ ਆਦਿ ਸਾਰੇ ਮਿਹਨਤਕਸ਼ ਕੁਝ ਹੱਦ ਤੱਕ ਇਸੇ ਸ਼੍ਰੇਣੀ ਵਿਚ ਹੀ ਆਉਂਦੇ ਹਨ। ਜੇ ਇਹ ਸਭ ਕੰਮ ਕਰਨਾ ਬੰਦ ਕਰ ਦੇਣ ਤਾਂ ਯਕੀਨਨ ਦੁਨੀਆਂ ਨੂੰ ਫਰਕ ਪਵੇਗਾ। ਦੁਨੀਆਂ ਦੀ ਚਾਲ ਰੁਕ ਜਾਵੇਗੀ। ਵਿਕਾਸ ਦਾ ਪਹੀਆ ਜਾਮ ਹੋ ਜਾਵਾਗਾ। ਕੋਈ ਪੈਦਾਵਾਰ ਨਹੀਂ ਹੋਵੇਗੀ। ਸਭ ਦੀਆਂ ਸੁੱਖ ਸਹੂਲਤਾਂ ਬੰਦ ਹੋ ਜਾਣਗੀਆਂ ੳਤੇ ਲੋਕ ਭੁੱਖੇ ਮਰਨ ਲੱਗ ਪੈਣਗੇ। ਇਹ ਮਿਹਨਤਕਸ਼ ਸਭ ਜ਼ਿਆਦਤੀਆਂ ਸਹਾਰ ਕੇ ਤੰਗੀਆਂ ਤੁਰਸ਼ੀਆਂ ਵਿਚ ਹੀ ਆਪਣੀ ਜ਼ਿੰਦਗੀ ਕੱਟ ਰਹੇ ਹਨ। ਇਨ੍ਹਾਂ ਦੀ ਕਮਾਈ ਲਗਾਤਾਰ ਲੁੱਟੀ ਜਾ ਰਹੀ ਹੈ। ਕੌਣ ਹਨ ਉਹ ਲੋਕ ਜੋ ਇਨ੍ਹਾਂ ਦੀ ਕਮਾਈ ਲੁੱਟ ਕੇ ਖਾ ਰਹੇ ਹਨ?
    ਇਤਿਹਾਸ ਗੁਵਾਹ ਹੈ ਕਿ ਯੁੱਧਾਂ ਨੇ ਏਨਾ ਨਰਸੰਘਾਰ ਨਹੀਂ ਕੀਤਾ ਜਿੰਨਾ ਧਰਮਾਂ ਨੇ ਕੀਤਾ ਹੈ। ਨਰ ਬਲੀ, ਸਤੀ ਪ੍ਰਥਾ, ਦੇਵ ਦਾਸੀਆਂ ਦੀ ਪ੍ਰਥਾ, ਜਾਤੀ ਪ੍ਰਥਾ ਅਤੇ ਊਚ ਨੀਚ ਸਭ ਇਨ੍ਹਾਂ ਧਰਮਾਂ ਦੀ ਹੀ ਦੇਣ ਹੈ। ਕਦੀ ਫਤਵਾ ਲਾ ਕੇ ਨਿਰਦੋਸ਼ ਬੱਚਿਆਂ ਨੂੰ ਕਤਲ ਕਰਾ ਦਿੱਤਾ ਜਾਂਦਾ ਅਤੇ ਕਦੀ ਸਿਗਰਟ, ਗਊ ਮਾਸ ਜਾਂ ਸੂਰ ਦੇ ਮਾਸ ਕਾਰਨ ਦੰਗੇ ਕਰਾ ਦਿੱਤੇ ਜਾਂਦੇ ਹਨ।ਸਭ ਤੋਂ ਜ਼ਿਆਦਾ ਮਿਹਨਤੀ ਬੰਦਿਆਂ ਨੂੰ ਸ਼ੂਦਰ ਗਰਦਾਨਿਆਂ ਗਿਆ। ਗ਼ਰੀਬਾਂ ਦੇ ਮਨ ਵਿਚ ਇਹ ਗੱਲ ਪੱਕੀ ਕਰ ਦਿੱਤੀ ਗਈ ਕਿ ਉਨ੍ਹਾਂ ਦੀ ਗ਼ਰੀਬੀ ਉਨ੍ਹਾਂ ਦੇ ਪੁਰਬਲੇ ਜਨਮਾ ਦੇ ਕਰਮਾ ਕਾਰਨ ਹੀ ਹੈ। ਉਨ੍ਹਾਂ ਨੂੰ ਗ਼ਰੀਬੀ ਵਿਚ ਹੀ ਸਬਰ ਕਰਨ ਦਾ ਉਪਦੇਸ਼ ਦਿੱਤਾ ਗਿਆ। ਉਨ੍ਹਾਂ ਦੇ ਦੁੱਖਾਂ ਨੂੰ ਘਟਾਉਣ ਦੀ ਬਜਾਏ ਉਨ੍ਹਾਂ ਨੂੰ ਵਹਿਮਾ ਭਰਮਾ 



    ਵਿਚ ਪਾ ਕੇ ਲੁੱਟਿਆ ਗਿਆ। ਉਨ੍ਹਾਂ ਨੂੰ ਨਰਕਾਂ ਦੇ ਡਰਾਵੇ ਦਿੱਤੇ ਗਏ ਅਤੇ ਉਨ੍ਹਾਂ ਕੋਲੌਂ ਦਾਨ ਲੈਣ ਲਈ ਸਵਰਗਾਂ ਦੇ ਲਾਲਚ ਵੀ ਦਿੱਤੇ ਗਏ। ਇਸ ਤਰ੍ਹਾਂ ਇਹ ਧਰਮ ਦੇ ਠੇਕੇਦਾਰ ਗ਼ਰੀਬਾਂ ਦਾ ਰੱਜ ਕੇ ਸੋਸ਼ਨ ਕਰ ਰਹੇ ਹਨ।
    ਇਸ ਤੋਂ ਬਾਅਦ ਸਿਆਸਤਦਾਨ ਗ਼ਰੀਬਾਂ ਦੀਆਂ ਵੋਟਾਂ ਲੈ ਕੇ ਦੇਸ਼ ਦੇ ਹਾਕਮ ਬਣ ਬੈਠਦੇ ਹਨ। ਉਹ ਵੀ ਗ਼ਰੀਬਾਂ ਨੂੰ ਚੰਗੇ ਦਿਨਾ ਦੇ ਆਉਣ ਦੇ ਲਾਰੇ ਲਾ ਕੇ ਰੱਖਦੇ ਹਨ। ਫੌਕਿਆਂ ਲਾਰਿਆ ਨਾਲ ਗ਼ਰੀਬਾਂ ਦੀ ਕਿਸਮਤ ਨਹੀਂ ਬਦਲਦੀ। ਇਹ ਗ਼ਰੀਬ ਮੁਲਕ ਦੇ ਅਮੀਰ ਹਾਕਮ ਅਪਣੀ ਐਸ਼ ਪਰਸਤੀ ਲਈ ਭਾਰੀ ਟੈਕਸ ਲਾਉਂਦੇ ਹਨ ਅਤੇ ਗ਼ਰੀਬਾਂ ਨੂੰ ਹੋਰ ਨਿਚੋੜਦੇ ਹਨ। ਜੇ ਕੋਈ ਬੋਲੇ ਤਾਂ ਉਸ ਨੂੰ ਕਾਨੂੰਨ ਦੇ ਡੰਡੇ ਨਾਲ ਕੁਚਲ ਦਿੱਤਾ ਜਾਂਦਾ ਹੈ। ਸਿਆਸਤਦਾਨ ਬਹੁਤ ਸ਼ਾਤਰ ਦਿਮਾਗ਼ ਦੇ ਹੁੰਦੇ ਹਨ। ਉਹ ਗ਼ਰੀਬਾਂ ਨੂੰ ਇਹ ਨਹੀਂ ਪੁੱਛਦੇ ਕਿ ਤੁਹਾਡੇ ਪਰਿਵਾਰ ਦੇ ਕਿੰਨੇ ਬੰਦੇ ਹਨ ਸਗੋਂ ਉਹ ਪੁੱਛਦੇ ਹਨ ਕਿ ਤੁਹਾਡੇ ਕਿੰਨੇ ਵੋਟ ਹਨ। ਉਹ ਆਪਣੇ ਆਪ ਨੂੰ ਲੋਕਾਂ ਦੇ ਸੇਵਾਦਾਰ ਦੱਸਦੇ ਹਨ ਪਰ ਆਪਣੇ ਵੋਟਾਂ ਲਈ ਲੋਕਾਂ ਨੂੰ ਆਪਸ ਵਿਚ ਲੜਾਉਂਦੇ ਰਹਿੰਦੇ ਹਨ ਅਤੇ ਦੰਗੇ ਫਸਾਦ ਕਰਾਉਂਦੇ ਰਹਿੰਦੇ ਹਨ। ਉਨ੍ਹਾਂ ਲਈ ਭਾਵੇਂ ਕੋਈ ਮਰੇ ਭਾਵੇਂ ਜੀਵੇ, ਸੁਥਰਾ ਘੋਲ ਪਤਾਸਾ ਪੀਵੇ। ਬਸ ਉਨ੍ਹਾਂ ਦੀ ਕੁਰਸੀ ਕਾਇਮ ਰਹਿਣੀ ਚਾਹੀਦੀ ਹੈ।
    ਇਸ ਤੋਂ ਬਾਅਦ ਨੰਬਰ ਆਉਂਦਾ ਹੈ ਸਰਮਾਏਦਾਰਾਂ ਦਾ। ਲੱਖਾਂ ਲੋਕਾਂ ਨੂੰ ਕੰਗਾਲ ਕਰ ਕੇ ਹੀ ਇਕ ਸਰਮਾਏਦਾਰ (ਕਰੌੜਪਤੀ) ਬਣਦਾ ਹੈ। ਪੂੰਜੀਪਤੀ ਹੋਣ ਕਾਰਨ ਇਹ ਪੈਸੇ ਦੇ ਜੋਰ ਨਾਲ ਪੈਦਾਵਰ ਅਤੇ ਉਤਪਾਦਨ ਦੇ ਸਾਰੇ ਸਾਧਨਾ ਤੇ ਆਪਣਾ ਕਬਜ਼ਾ ਕਰੀ ਬੈਠੇ ਹਨ। ਇਹ ਲੋਕ ਮਿਹਨਤਕਸ਼ਾਂ ਕੋਲੋਂ ਆਪਣੇ ਕਾਰਖਾਨਿਆਂ ਅਤੇ ਭੱਠਿਆਂ ਤੇ ਕੰਮ ਲੈਂਦੇ ਹਨ।ਇਹ ਦਾਅਵਾ ਕਰਦੇ ਹਨ ਕਿ ਦੇਸ਼ ਉਨ੍ਹਾਂ ਦੇ ਸਿਰ ਤੇ ਚੱਲ ਰਿਹਾ ਹੈ ਕਿਉਂਕਿ ਸਾਰਾ ਵਿਕਾਸ ਉਹ ਕਰਦੇ ਹਨ।ਪਰ ਅਸਲ ਵਿਚ ਸਾਰਾ ਉਤਪਾਦਨ ਤਾਂ ਮਿਹਨਤਕਸ਼ ਕਰ ਰਹੇ ਹੁੰਦੇ ਹਨ। ਜੇ ਉਹ ਇਕ ਦਿਨ ਵੀ ਕੰਮ ਕਰਨਾ ਬੰਦ ਕਰ ਦੇਣ ਤਾਂ ਉਤਪਾਦਨ ਵੀ ਬੰਦ ਹੋ ਜਾਵੇਗਾ। ਫਿਰ ਵਿਕਾਸ ਕਿੱਥੋਂ ਹੋਵੇਗਾ? ਕੰਮ ਮਿਹਨਤੀ ਲੋਕ ਕਰਦੇ ਹਨ ਪਰ ਰੱਜਵੀਂ ਕਮਾਈ ਸਰਮਾਏਦਾਰਾਂ ਦੀ ਹੁੰਦੀ ਹੈ। ਗ਼ਰੀਬ ਨੂੰ ਉਸ ਦੀ ਮਿਹਨਤ ਦਾ ਪੂਰਾ ਮੁੱਲ ਵੀ ਨਹੀਂ ਮਿਲਦਾ। ਸਰਮਾਏਦਾਰ ਪੈਸੇ ਦੇ ਬਲ ਨਾਲ ਸਰਕਾਰ ਅਤੇ ਧਰਮ ਗੁਰੂਆਂ ਨੂੰ ਵੀ ਆਪਣੀ ਮੁੱਠੀ ਵਿਚ ਰੱਖਦੇ ਹਨ।
    ਇਸ ਪ੍ਰਕਾਰ ਧਰਮ ਦੇ ਠੇਕੇਦਾਰ, ਰਾਜਨੇਤਾ ਅਤੇ ਸਰਮਾਏਦਾਰ ਮਿਹਨਤਕਸ਼ਾਂ ਦਾ ਸੋਸ਼ਨ ਕਰਦੇ ਹਨ। ਉਹ ਆਪਸ ਵਿਚ ਰਲੇ ਹੋਏ ਹਨ ਅਤੇ ਮਿਲ ਕੇ ਗ਼ਰੀਬਾਂ ਦੀ ਕਮਾਈ ਦੀ ਲੁੱਟ ਕਰਦੇ ਹਨ। ਤਿੰਨੇ ਗ਼ਰੀਬਾਂ ਨਾਲ ਅਣਮਨੁੱਖੀ ਵਰਤਾਰਾ ਕਰਦੇ ਹਨ। ਇਨ੍ਹਾਂ ਤਿੰਨਾ ਨੇ ਮਿਹਨਤਕਸ਼ਾਂ ਨੂੰ ਤਰਸ ਦੇ ਪਾਤਰ ਬਣਾ ਰੱਖ ਦਿੱਤਾ ਹੈ ਜੋ ਇਨ੍ਹਾਂ ਦੀ ਦਇਆ, ਖੈਰਾਤ ਅਤੇ ਸਰਪਰਸਤੀ ਵਿਚ ਹੀ ਆਪਣਾ ਜੀਵਨ ਬਸਰ ਕਰਦੇ ਹਨ। ਗ਼ਰੀਬ ਆਦਮੀ ਸੋਚਦਾ ਹੈ ਕਿ ਮੇਰੀ ਕਮਾਈ ਵਿਚ ਬਰਕਤ ਕਿਉਂ ਨਹੀਂ ਪੈਂਦੀ? ਮੈਂ ਗ਼ਰੀਬ ਕਿਉਂ ਹਾਂ? ਧਰਮ ਦਾ ਡਰਾਵਾ, ਕਾਨੂੰਨ ਦੇ ਸ਼ਿਕੰਜੇ ਅਤੇ ਸਰਮਾਏਦਾਰਾਂ ਦੇ ਪੈਸੇ ਦੀ ਤਾਕਤ ਉਸ ਨੂੰ ਇਸ ਗ਼ਰੀਬੀ ‘ਚੋਂ ਬਾਹਰ ਨਹੀਂ ਆਉਣ ਦਿੰਦੀ। ਉਹ ਮਿਹਨਤ ਕਰਕੇ ਦਿਨੇ ਰਾਤੀ ਆਪਣਾ ਖ਼ੂਨ ਜਲਾਉਂਦਾ ਹੈ। ਫਿਰ ਵੀ ਉਸ ਦੀ ਜ਼ਿੰਦਗੀ ਵਿਚ ਰੋਸ਼ਨੀ ਨਹੀਂ ਹੁੰਦੀ। ਉਹ ਕੋਹਲੂ ਦੇ ਬੈਲ ਦੀ ਤਰ੍ਹਾਂ ਲਗਾਤਾਰ ਤੁਰੀ ਜਾ ਰਿਹਾ ਹੈ ਪਰ ਪਹੁੰਚਦਾ ਕਿਤੇ ਵੀ ਨਹੀਂ। ਅਸਲ ਵਿਚ ਗ਼ਰੀਬੀ ਲਈ ਮਿਹਨਤਕਸ਼ ਦਾ ਕਸੂਰ ਨਹੀਂ। ਸਾਰਾ ਕਸੂਰ ਨਿਜ਼ਾਮ ਦਾ ਹੈ। ਇਸ ਨਿਜ਼ਾਮ ਨੂੰ ਬਦਲਣ ਦੀ ਲੋੜ ਹੈ। ਗ਼ਰੀਬੀ ਸਰਕਾਰ ਲਈ  ਇਕ ਲਾਹਨਤ ਹੈ।
     ਧਰਮਗੁਰੂਆਂ, ਸਿਆਸਤਦਾਨਾ ਅਤੇ ਸਰਮਾਏਦਾਰਾਂ ਦੇ ਲਾਰਿਆਂ ਨਾਲ ਗ਼ਰੀਬ ਦੀ ਕਿਸ਼ਤੀ ਭੰਵਰ ਵਿਚ ਫਸੀ ਪਈ ਹੈ। ਉਸ ਦੀ ਕਿਸਮਤ ਉਸ ਦੀਆਂ ਦਹਿਲੀਜ਼ਾਂ ‘ਤੋਂ ਆ ਕੇ ਮੁੜ ਜਾਂਦੀ ਹੈ। ਇਨ੍ਹਾਂ ਲੋਟੂਆਂ ਨੂੰ ਇਹ ਵੀ ਪਤਾ ਹੈ 

    ਕਿ ਜੇ ਮਿਹਨਤਕਸ਼ ਰੱਜ ਕੇ ਰੋਟੀ ਖਾਣ ਲੱਗ ਪਿਆ ਤਾਂ ਉਸ ਨੇ ਇਨ੍ਹਾਂ ਦੇ ਮੱਕੜਜਾਲ ਵਿਚੋਂ ਨਿਕਲ ਜਾਣਾ ਹੈ ਅਤੇ ਉਸ ਨੇ ਇਨ੍ਹਾਂ ਤਿੰਨਾ ਨੂੰ ਨਕਾਰ ਦੇਣਾ ਹੈ। ਮਿਹਨਤਕਸ਼ ਨੂੰ ਇਕ ਦਿਨ ਸਮਝਣਾ ਪਵੇਗਾ ਕਿ ਗ਼ਰੀਬੀ ਉਸ ਦੀ ਕਿਸਮਤ ਨਹੀਂ, ਉਸ ਦਾ ਸੋਸ਼ਨ ਹੈ। ਕਿਸਮਤ ਦੇ ਭਰੋਸੇ ਬੈਠੇ ਰਹਿਣ ਨਾਲ ਕਦੀ ਨਸੀਬ ਨਹੀਂ ਬਦਲਦੇ।