ਤੁਸੀਂ ਗੁਰਸ਼ਰਨ ਸਿੰਘ ਕੁਮਾਰ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਖ਼ੁਸ਼ੀ ਦਾ ਮੰਤਰ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਜ਼ਿੰਦਗੀ ਵਿਚ ਖ਼ੁਸ਼ ਰਹਿਣਾ ਹਰ ਮਨੁੱਖ ਦੀ ਅਭਿਲਾਸ਼ਾ ਹੁੰਦੀ ਹੈ ਤਾਂ ਕਿ ਉਹ ਸ਼ਾਤੀ ਪੂਰਕ ਜ਼ਿੰਦਗੀ ਬਸਰ ਕਰ ਸਕੇ। ਕਈ ਮਨੁੱਖ ਦੁਨਿਆਵੀਂ ਪਦਾਰਥਾਂ ਵਿਚੋਂ ਸੁੱਖ ਭਾਲਦੇ ਹਨ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਦੀਆਂ ਮੁਢਲੀਆਂ ਜ਼ਰੂਰਤਾਂ ਆਸਾਨੀ ਨਾਲ ਪੂਰੀਆਂ ਹੁੰਦੀਆਂ ਹਨ। ਇਸ ਲਈ ਉਹ ਸਮਾਜਕ, ਆਰਥਿਕ ਤੌਰ ਤੇ ਉੱਚਾ ਉੱਠਣਾ ਚਾਹੁੰਦੇ ਹਨ ਤਾਂ ਕਿ ਉਹ ਦੂਜਿਆਂ ਦੀ ਨਜ਼ਰ ਵਿਚ ਜਾਣੇ-ਪਛਾਣੇ ਅਤੇ ਸਨਮਾਨੇ ਜਾ ਸਕਣ ਅਤੇ ਦੁਨੀਆਂ ’ਤੇ ਉਨ੍ਹਾਂ ਦਾ ਨਾਮ ਹੋਵੇ। ਇਸ ਨਾਲ ਹੀ ਉਨ੍ਹਾਂ ਨੂੰ ਖ਼ੁਸ਼ੀ ਮਿਲਦੀ ਹੈ ਪਰ ਇਹ ਖ਼ੁਸ਼ੀ ਸਦੀਵੀਂ ਖ਼ੁਸ਼ੀ ਨਹੀਂ ਹੁੰਦੀ। ਉਪਰੋਕਤ ਪਦਾਰਥਾਂ ਅਤੇ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਤਣਾਅ ਵਿਚ ਰਹਿ ਕੇ ਜਤਨ ਕਰਨੇ ਪੈਂਦੇ ਹਨ। ਇਸ ਲਈ ਉਨ੍ਹਾਂ ਦੀ ਅੰਦਰੂਨੀ ਖ਼ੁਸ਼ੀ ਰਫੂ ਚੱਕਰ ਹੋ ਜਾਂਦੀ ਹੈ। ਬੇਸ਼ੱਕ ਉਹ ਉੱਪਰ ਉੱਠਦੇ ਹਨ ਪਰ ਅਜਿਹੀ ਉੱਚਾਈ ਕਿਸ ਕੰਮ ਦੀ ਜਿਸ ਤੋਂ ਆਪਣੇ ਹੀ ਨਜ਼ਰ ਨਾ ਆਉਣ।
    ਦੁਨਿਆਵੀ ਪਦਾਰਥਾਂ ਨੂੰ ਇਕੱਠੇ ਕਰਨ ਲਈ ਕਈ ਵਾਰੀ ਮਨੁੱਖ ਗ਼ਲਤ ਕੰਮ ਵੀ ਕਰ ਬੈਠਦਾ ਹੈ। ਉਹ ਦੂਜੇ ਦਾ ਹੱਕ ਵੀ ਮਾਰ ਬੈਠਦਾ ਹੈ ਜਾਂ ਕਾਨੂਨ ਦੀ ਉਲੰਘਣਾ ਕਰ ਬੈਠਦਾ ਹੈ। ਫਿਰ ਉਸ ਨੂੰ ਹਰ ਸਮੇਂ ਕਾਨੂੰਨ ਦੇ ਸ਼ਿਕੰਜੇ ਵਿਚ ਫਸਣ ਦਾ ਡਰ ਰਹਿੰਦਾ ਹੈ। ਹਰ ਗੁਨਾਹ ਦਾ ਮਨ ’ਤੇ ਭਾਰ ਹੁੰਦਾ ਹੈ। ਉਸ ਦੇ ਮਨ ਦੀ ਸ਼ਾਤੀ ਭੰਗ ਹੋ ਜਾਂਦੀ ਹੈ ਅਤੇ ਖ਼ੁਸ਼ੀ ਕਾਫੂਰ ਹੋ ਜਾਂਦੀ ਹੈ। ਉਹ ਇਨਸਾਨੀਅਤ ਦੇ ਉਲਟ ਕਈ ਪਾਪ ਵੀ ਕਰ ਬੈਠਦਾ ਹੈ। ਉਹ ਸੋਚਦਾ ਹੈ ਕਿ ਮੈਨੂੰ ਕੋਈ ਨਹੀਂ ਦੇਖ ਰਿਹਾ ਪਰ ਪ੍ਰਮਾਤਮਾ ਤਾਂ ਹਰ ਜਗ੍ਹਾ ਮੌਜੂਦ ਹੈ। ਮਨੁੱਖ ਦੇ ਪਾਪ ਪ੍ਰਮਾਤਮਾ ਦੀ ਨਜ਼ਰ ਤੋਂ ਬਚ ਨਹੀਂ ਸਕਦੇ। 
    ਜਿਉਂ ਜਿਉਂ ਮਨੁੱਖ ਨੂੰ ਦੁਨਿਆਵੀਂ ਪਦਾਰਥਾਂ ਦੀ ਪ੍ਰਾਪਤੀ ਹੁੰਦੀ ਜਾਂਦੀ ਹੈ ਤਿਉਂ ਤਿਉਂ ਉਸ ਅੰਦਰ ਹਉਮੈ ਵੀ ਵਧਦੀ ਜਾਦੀ ਹੈ। ਇਸ ਦੇ ਨਾਲ ਹੀ ਕਾਮ, ਕ੍ਰੋਧ, ਲੋਭ ਅਤੇ ਮੋਹ ਜਿਹੀਆਂ ਅਲਾਮਤਾਂ ਵੀ ਉਸ ਨੂੰ ਘੇਰ ਲੈਂਦੀਆਂ ਹਨ। ਜੇ ਅਸੀਂ ਸੋਚਦੇ ਹਾਂ ਕਿ ਸਾਡੇ ਚੰਗੇ ਕੰਮਾਂ ਦਾ ਫ਼ਲ ਸਾਨੂੰ ਮਿਲੇਗਾ ਤਾਂ ਸਾਨੂੰ ਆਪਣੇ ਮਨ ਵਿਚ ਇਹ ਵੀ ਪੱਕਾ ਕਰ ਲੈਣਾ ਚਾਹੀਦਾ ਹੈ ਕਿ ਸਾਡੇ ਮਾੜੇ ਕੰਮਾਂ ਦਾ ਫ਼ਲ ਵੀ ਇਕ ਦਿਨ ਜ਼ਰੂਰ ਸਾਡੇ ਕੋਲ ਪਰਤ ਕੇ ਵਾਪਸ ਆਵੇਗਾ। ਇਸ ਲਈ ਚੰਗਾ ਸੋਚੋ, ਚੰਗਾ ਕਰੋ ਅਤੇ ਚੰਗਾ ਬੋਲੋ। ਇੱਜ਼ਤ ਕਰੋ ਅਤੇ ਇੱਜ਼ਤ ਪਾਵੋ। ਦੂਸਰੇ ਪ੍ਰਤੀ ਵਫਾਦਾਰ ਰਹੋ। ਨਿੰਦਾ ਚੁਗਲੀ ਅਤੇ ਬੇਈਮਾਨੀ ਤੋਂ ਬਚੋ। ਕਰਮਯੋਗੀ ਵੀ ਕਹਿੰਦੇ ਹਨ ਕਿ ਬ੍ਰਹਿਮੰਡ ਵਿਚ ਕੋਈ ਵੱਖਰਾ ਸਵਰਗ ਜਾਂ ਨਰਕ ਨਹੀਂ। ਸਵਰਗ ਜਾਂ ਨਰਕ ਇਸ ਧਰਤੀ ’ਤੇ ਹੀ ਹੈ। ਸਾਡੇ ਚੰਗੇ ਮਾੜੇ ਕੰਮਾਂ ਦਾ ਹਿਸਾਬ ਨਾਲ ਦੇ ਨਾਲ ਇਸ ਧਰਤੀ ’ਤੇ ਹੀ ਹੋ ਜਾਂਦਾ ਹੈ। ਇਸ ਲਈ ਕੋਈ ਕੰਮ ਕਰਨ ਲੱਗੇ ਰੱਬ ਅਤੇ ਮੌਤ ਨੂੰ ਜ਼ਰੂਰ ਯਾਦ ਰੱਖੋ। ਭਲੇ ਕੰਮ ਕਰਨਾ ਬਹੁਤ ਚੰਗੀ ਗੱਲ ਹੈ। ਇਸ ਨਾਲ ਮਨ ਨੂੰ ਬਹੁਤ ਸ਼ਾਤੀ ਮਿਲਦੀ ਹੈ ਪਰ ਭਲੇ ਦਾ ਕੰਮ ਨਿਰਸੁਆਰਥ ਹੋ ਕੇ ਹੀ ਕਰਨਾ ਚਾਹੀਦਾ ਹੈ। ਨਿੱਜੀ ਸੁਆਰਥ ਲਈ ਕਿਸੇ ਦੀ ਜੀ ਹਜ਼ੂਰੀ ਕਰਨੀ ਚੰਗੀ ਨਹੀਂ। ਇਸੇ ਲਈ ਕਹਿੰਦੇ ਹਨ ਨੇਕੀ ਕਰ ਔਰ ਕੂਏਂ ਮੇਂ ਡਾਲ।
    ਸਾਡੀਆਂ ਜ਼ਿਆਦਾ ਖਾਹਿਸ਼ਾਂ ਹੀ ਸਾਡੀ ਖ਼ੁਸ਼ੀ ਨੂੰ ਲੁੱਟ ਲੈਂਦੀਆਂ ਹਨ। ਸਾਡੀ ਇਕ ਖਾਹਿਸ਼ ਪੂਰੀ ਹੁੰਦੀ ਹੈ ਤਾਂ ਉਸੇ ਸਮੇਂ ਸਾਡੇ ਅੰਦਰ ਦੋ ਚਾਰ ਹੋਰ ਖਾਹਿਸ਼ਾਂ ਜਨਮ ਲੈ ਲੈਂਦੀਆਂ ਹਨ। ਇਸ ਲਈ ਜ਼ਿੰਦਗੀ ਵਿਚ ਜੋ ਮਿਲਿਆ ਹੈ ਉਸ ਨਾਲ ਸੰਤੁਸ਼ਟ ਰਹਿਣਾ ਸਿੱਖੋ। ਤੁਸੀਂ ਸਾਦੇ ਭੋਜਨ ਅਤੇ ਸਧਾਰਨ ਕੱਪੜਿਆਂ ਨਾਲ ਹੀ ਸਹਿਜ ਦੀ ਜ਼ਿੰਦਗੀ ਬਸਰ ਕਰ ਸਕਦੇ ਹੋ। ਜੋ ਭੋਜਨ ਮਿਲ ਜਾਏ ਉਸ ਨੂੰ ਪ੍ਰਮਾਤਮਾ ਦਾ ਪ੍ਰਸਾਦ ਸਮਝ ਕੇ ਛਕ ਲਉ ਅਤੇ ਉਸ ਦਾ ਸ਼ੁਕਰਾਨਾ ਕਰੋ। ਪਤਾ ਨਹੀਂ ਕੱਲ੍ਹ ਨੂੰ ਇਹ ਵੀ ਨਸੀਬ ਹੋਵੇ ਜਾਂ ਨਹੀਂ। ਜੋ ਜ਼ਿੰਦਗੀ ਤੁਸੀਂ ਅੱਜ ਜੀਅ ਰਹੇ ਹੋ, ਕਈ ਲੋਕ ਇਸ ਨੂੰ ਵੀ ਤਰਸਦੇ ਹਨ। ਰੱਬ ਦੇ ਰੰਗਾਂ ਦਾ ਕੋਈ ਪਤਾ ਨਹੀਂ ਉਹ ਕਦੋਂ ਰਾਜੇ ਨੂੰ ਰੰਕ ਬਣਾ ਦੇਵੇ ਅਤੇ ਰੰਕ ਨੂੰ ਰਾਜ ਕਰਾ ਦੇਵੇ।
    ਜੇ ਕੋਈ ਅਣਹੋਣੀ ਘਟਣਾ ਵੀ ਵਾਪਰ ਜਾਏ ਤਾਂ ਵੀ ਪ੍ਰਮਾਤਮਾ ਦੇ ਭਾਣੇ ਵਿਚ ਰਹੋ ਕਿਉਂਕਿ ਉਸ ਦੇ ਹੁਕਮ ਨੂੰ ਨਾ ਹੀ ਤੁਸੀਂ ਟਾਲ ਸਕਦੇ ਹੋ ਅਤੇ ਨਾ ਹੀ ਬਦਲ ਸਕਦੇ ਹੋ। ਜੇ ਕਦੀ ਗ਼ਰੀਬੀ ਵੀ ਕੱਟਣੀ ਪੈ ਜਾਵੇ ਤਾਂ ਵੀ ਜ਼ਿੰਦਗੀ ਤੋਂ ਸੰਤੁਸ਼ਟ ਰਹੋ। ਅਧਿਆਪਕ ਹਮੇਸ਼ਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਹੀ ਮੁਸ਼ਕਲ ਇਮਤਿਹਾਨ ਵਿਚ ਪਾਉਂਦਾ ਹੈ ਤਾਂ ਕਿ ਉਹ ਹੋਰ ਹੁਸ਼ਿਆਰ ਬਣੇ।
    ਦੂਸਰੇ ਕੋਲੋਂ ਕੋਈ ਵਸਤੂ ਲੈਣ ਦੀ ਇੱਛਾ ਮਨ ਵਿਚ ਨਾ ਰੱਖੋ। ਕਿਸੇ ਕੋਲੋਂ ਕੋਈ ਚੀਜ਼ ਲੈਣ ਦਾ ਆਨੰਦ ਥੋੜ੍ਹੇ ਸਮੇਂ ਦਾ ਹੀ ਹੁੰਦਾ ਹੈ ਪਰ ਕਿਸੇ ਨੂੰ ਕੁਝ ਦੇਣ ਦੀ ਖ਼ੁਸ਼ੀ ਲੰਮੇ ਸਮੇਂ ਦੀ ਹੁੰਦੀ ਹੈ। ਇਸ ਲਈ ਤੁਹਾਡਾ ਹੱਥ ਕਿਸੇ ਨੂੰ ਕੁਝ ਦੇਣ ਲਈ ਹੀ ਝੁਕਿਆ ਹੋਣਾ ਚਾਹੀਦਾ ਹੈ। ਹਰ ਮਨੁੱਖ ਆਪਣੇ ਅੰਦਰ ਇਕ ਆਤਮਾ ਲੈ ਕੇ ਪੈਦਾ ਹੁੰਦਾ ਹੈ। ਇਸ ਲਈ ਕੇਵਲ ਇਕ ਸਰੀਰ ਬਣ ਕਿ ਹੀ ਨਾ ਜੀਓ ਸਗੋਂ ਇਕ ਸ਼ਖਸੀਅਤ ਬਣ ਕਿ ਜੀਓ।
    ਜੇ ਤੁਸੀਂ ਖ਼ੁਸ਼ ਰਹਿਣਾ ਚਾਹੁੰਦੇ ਹੋ ਤਾਂ ਪਹਿਲਾਂ ਖੁਦ ਨੂੰ ਸੁਧਾਰੋ। ਆਪਣੀਆਂ ਮਾੜੀਆਂ ਆਦਤਾਂ ਨੂੰ ਤੁਰੰਤ ਛੱਡ ਦਿਓ ਅਤੇ ਚੰਗੀਆਂ ਆਦਤਾਂ ਨੂੰ ਅਪਣਾ ਲਓ। ਤੁਹਾਡੇ ਛੋਟੇ ਛੋਟੇ ਸੁਧਾਰ ਤੁਹਾਡੀ ਜ਼ਿੰਦਗੀ ਵਿਚ ਮਹਾਨ ਤਬਦੀਲੀ ਲਿਆ ਸਕਦੇ ਹਨ। ਜੇ ਜ਼ਿੰਦਗੀ ਵਿਚ ਤੁਹਾਡੇ ਕੋਲੋਂ ਕੋਈ ਗ਼ਲਤੀ ਹੋ ਵੀ ਜਾਏ ਤਾਂ ਉਸ ਨੂੰ ਸਵੀਕਾਰ ਕਰਨ ਦਾ ਹੌਸਲਾ ਰੱਖੋ। ਜੋ ਮਨੁੱਖ ਆਪਣੀ ਗ਼ਲਤੀ ਸਵੀਕਾਰ ਨਹੀਂ ਕਰ ਸਕਦਾ, ਉਹ ਕਦੀ ਆਪਣਾ ਜੀਵਨ ਨਹੀਂ ਬਦਲ ਸਕਦਾ। ਸਮਾਜ ਵਿਚ ਬੰਦਾ ਜਿੰਨਾ ਝੁਕਦਾ ਹੈ ਉਸ ਦੀ ਸ਼ਖਸੀਅਤ ਓਨੀ ਹੀ ਉੱਪਰ ਉੱਠਦੀ ਹੈ। ਉਹ ਪਿਆਰ ਨਾਲ ਸਾਰੀ ਦੁਨੀਆਂ ਨੂੰ ਵੀ ਝੁਕਾ ਸਕਦਾ ਹੈ। ਕਿਸੇ ਨੂੰ ਦੁੱਖ ਦੇ ਕੇ ਆਪਣੀ ਖ਼ੁਸ਼ੀ ਦੀ ਦੁਆ ਨਾ ਕਰੋ। ਅਜਿਹੀਆਂ ਦੁਆਵਾਂ ਕਦੀ ਪ੍ਰਵਾਨ ਨਹੀਂ ਹੁੰਦੀਆਂ।ਦੂਜੇ ਦਾ ਹੱਕ ਮਾਰ ਕੇ ਜਾਂ ਕਾਨੂੰਨ ਤੋੜ ਕੇ ਜਾਂ ਫਿਰ ਮਨੁੱਖਤਾ ਦੇ ਧਰਮ ਨੂੰ ਅਣਗੋਲਿਆਂ ਕਰ ਕੇ ਤੁਸੀਂ ਕਦੀ ਖ਼ੁਸ਼ ਨਹੀਂ ਰਹਿ ਸਕਦੇ। ਜੇ ਤੁਸੀਂ ਦੇਸ਼ ਦੇ ਕਾਨੂੰਨ ਅਤੇ ਕੁਦਰਤ ਦੇ ਨਿਯਮਾਂ ਦਾ ਪਾਲਣ ਕਰੋਗੇ ਤਾਂ ਨਿਡਰ ਹੋ ਕੇ ਬਾਦਸ਼ਾਹਾਂ ਦੀ ਤਰ੍ਹਾਂ ਜ਼ਿੰਦਗੀ ਜੀਉਗੇ ਅਤੇ ਸਦਾ ਖ਼ੁਸ਼ ਰਹੋਗੇ।
    ਖ਼ੁਸ਼ੀ ਦਾ ਸਭ ਤੋਂ ਵੱਡਾ ਮੰਤਰ ਮਨ ਦੀ ਸੰਤੁਸ਼ਟੀ ਹੈ। ਕੁਦਰਤ ਨੇ ਜੋ ਤੁਹਾਨੂੰ ਦਿੱਤਾ ਹੈ ਉਹ ਤੁਹਾਡਾ ਨਸੀਬ ਹੈ। ਜੇ ਤੁਸੀਂ ਆਪਣੇ ਨਸੀਬ ’ਤੇ ਖ਼ੁਸ਼ ਰਹੋਗੇ ਤਾਂ ਹੀ ਤੁਹਾਨੂੰ ਸੱਚੀ ਖ਼ੁਸ਼ੀ ਮਿਲੇਗੀ। ਦੂਸਰਿਆਂ ਦੀ ਦੌਲਤ ਅਤੇ ਰੁਤਬੇ ਨੂੰ ਦੇਖ ਕੇ ਝੂਰਦੇ ਰਹੋਗੇ ਤਾਂ ਤੁਸੀ ਕਦੀ ਖ਼ੁਸ਼ ਨਹੀਂ ਰਹੋਗੇ। ਸਬਰ ਕਰੋ।ਜੇ ਤੁਸੀਂ ਆਰਥਕ ਤੋਰ ਤੇ ਖ਼ੁਸ਼ਹਾਲ ਹੋਣਾ ਚਾਹੁੰਦੇ ਹੋ ਤਾਂ ਹੋਰ ਮਿਹਨਤ ਕਰੋ। ਮਿਹਨਤ ਦੇ ਪਸੀਨੇ ਨਾਲ ਤੁਸੀਂ ਆਪਣੀ ਬਦਨਸੀਬੀ ਨੂੰ ਖ਼ੁਸ਼ਨਸੀਬੀ ਵਿਚ ਬਦਲ ਸਕਦੇ ਹੋ। ਸਖਤ ਮਿਹਨਤ ਹੀ ਸਫ਼ਲਤਾ ਦੀ ਕੁੰਜੀ ਹੈ। ਹੱਕ ਹਲਾਲ ਦੀ ਕਮਾਈ ਨਾਲ ਧਨ ਕਮਾਉਣ ਵਿਚ ਕੋਈ ਬੁਰਾਈ ਨਹੀਂ। ਫਿਰ ਵੀ ਤੁਹਾਡੇ ਪੈਰ ਧਰਤੀ ਤੇ ਜੁੜੇ ਹੋਣੇ ਚਾਹੀਦੇ ਹਨ।ਲੋਕ ਕਹਿੰਦੇ ਹਨ ਕਿ ਪ੍ਰਮਾਤਮਾ ਨਜ਼ਰ ਨਹੀਂ ਆਉਂਦਾ। ਪਰ ਔਖੇ ਸਮੇਂ ਜਦ ਸਾਰੇ ਸਾਥ ਛੱਡ ਜਾਂਦੇ ਹਨ ਤਾਂ ਕੇਵਲ ਪ੍ਰਮਾਤਮਾ ਦਾ ਸਹਾਰਾ ਹੀ ਨਜ਼ਰ ਆਉਂਦਾ ਹੈ।ਨਿਰਬਲ ਦਾ ਬਲ ਵੀ ਪ੍ਰਮਾਤਮਾ ਹੀ ਹੁੰਦਾ ਹੈ।
    ਖ਼ੁਸ਼ੀ ਕੋਈ ਮੁੱਲ ਮਿਲਣ ਵਾਲੀ ਚੀਜ਼ ਨਹੀਂ। ਬਾਹਰ ਤੋਂ ਮਿਲਣ ਵਾਲੀ ਖ਼ੁਸ਼ੀ ਥੋੜ੍ਹੇ ਚਿਰ ਦੀ ਹੀ ਹੁੰਦੀ ਹੈ। ਖ਼ੁਸ਼ੀ ਹਾਸਲ ਕਰਨ ਲਈ ਪਹਿਲਾਂ ਦੂਜੇ ਨੂੰ ਖ਼ੁਸ਼ੀ ਵੰਡਣੀ ਪੈਂਦੀ ਹੈ। ਦੂਸਰੇ ਨੂੰ ਖ਼ੁਸ਼ੀ ਦੇਣਾ ਹੀ ਖ਼ੁਸ਼ੀ ਹਾਸਲ ਕਰਨ ਦਾ ਅਧਾਰ ਹੈ। ਖ਼ੁਸ਼ੀ ਦੇ ਬੀਜ਼ ਪਹਿਲਾਂ ਦੂਸਰੇ ਦੇ ਦਿਲਾਂ ’ਚ ਬੀਜਣੇ ਪੈਂਦੇ ਹਨ। ਉਹ ਬੀਜ਼ ਅੰਦਰ ਫੁੱਟਦੇ ਹਨ ਅਤੇ ਸਮਾਂ ਪਾ ਕੇ ਵੱਡੇ ਹੁੰਦੇ ਹਨ। ਫਿਰ ਗੁਲਦਸਤਾ ਬਣ ਕੇ ਤੁਹਾਡੇ ਕੋਲ ਵਾਪਸ ਆਉਂਦੇ ਹਨ।