ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਮਨੁੱਖਾ ਜੀਵਨ ਕੋਈ ਫ਼ੁੱਲਾਂ ਦੀ ਸੇਜ਼ ਨਹੀਂ। ਜ਼ਿੰਦਗੀ ਦੇ ਰਸਤੇ ਕੋਈ ਸਿੱਧੀ ਸਪਾਟ ਸੜਕ ਨਹੀਂ। ਇਸ ਲਈ ਜ਼ਿੰਦਗੀ ਦੇ ਸਫ਼ਰ ਵਿਚ ਠੋਕਰਾਂ ਵੀ ਲੱਗਦੀਆਂ ਹਨ। ਇੱਥੇ ਮਨੁੱਖ ਨੂੰ ਕਈ ਦੁੱਖ ਅਤੇ ਦੁਸ਼ਵਾਰੀਆਂ ਵੀ ਝੱਲਣੀਆਂ ਪੈਂਦੀਆਂ ਹਨ। ਵੈਸੇ ਤਾਂ ਜ਼ਿੰਦਗੀ ਦੇ ਸਾਰੇ ਕੰਮ ਸਫ਼ਲਤਾ ਲਈ ਹੀ ਕੀਤੇ ਜਾਂਦੇ ਹਨ ਪਰ ਫਿਰ ਵੀ ਸਾਨੂੰ ਕਈ ਵਾਰੀ ਹਾਰਾਂ ਅਤੇ ਅਸਫ਼ਲਤਾਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਕਈ ਕੰਮ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਲਈ ਵੀ ਕਰਦੇ ਹਾਂ। ਜੇ ਅਜਿਹੇ ਕੰਮ ਵਿਚ ਸਾਨੂੰ ਅਸਫ਼ਲਤਾ ਜਾਂ ਹਾਰ ਦਾ ਸਾਹਮਣਾ ਕਰਨਾ ਪਏ ਤਾਂ ਬਹੁਤ ਦੁੱਖ ਅਤੇ ਨਮੋਸ਼ੀ ਹੁੰਦੀ ਹੈ। ਕਹਿੰਦੇ ਹਨ ਕਿ ਲੜ੍ਹਦੀਆਂ ਤਾਂ ਫੋਜਾਂ ਹਨ ਪਰ ਜਿੱਤ ਦਾ ਸਿਹਰਾ ਕਮਾਂਡਰ ਸਿਰ ਹੀ ਬੱਝਦਾ ਹੈ। ਜੇ ਜਿੱਤ ਦੀ ਸ਼ੋਭਾ ਸਾਨੂੰ ਮਿਲਦੀ ਹੈ ਤਾਂ ਹਾਰ ਦੀ ਜ਼ਿੰਮੇਵਾਰੀ ਵੀ ਸਾਨੂੰ ਹੀ ਕਬੂਲ ਕਰਨੀ ਚਾਹੀਦੀ ਹੈ। ਬਹਾਨੇ ਬਣਾ ਕੇ ਅਜਿਹੀ ਜ਼ਿੰਮੇਵਾਰ ਕਿਸੇ ਦੂਸਰੇ ਸਿਰ ਨਹੀਂ ਸੁੱਟਣੀ ਚਾਹੀਦੀ। ਇੱਥੇ ਇਹ ਵੀ ਵਿਚਾਰਨ ਦੀ ਲੋੜ ਹੁੰਦੀ ਹੈ ਕਿ ਸਾਡੇ ਵਿਚ ਕੀ ਕਮੀ ਰਹਿ ਗਈ ਜਾਂ ਕੀ ਗ਼ਲਤੀ ਹੋ ਗਈ ਜੋ ਸਾਡੀ ਹਾਰ ਦਾ ਕਾਰਨ ਬਣੀ? ਆਪਣੀ ਕਮੀ ਨੂੰ ਦੂਰ ਕਰ ਕੇ ਸਾਨੂੰ ਆਪਣੀ ਗ਼ਲਤੀ ਸੁਧਾਰਨੀ ਚਾਹੀਦੀ ਹੈ। ਜ਼ਿੰਮੇਵਾਰੀ ਕਬੂਲ ਕਰਨਾ ਵੀ ਬਹਾਦਰੀ ਅਤੇ ਉੱਚੇ ਆਚਰਨ ਦੀ ਨਿਸ਼ਾਨੀ ਹੈ। ਇਸ ਨਾਲ ਸਾਡੀ ਇੱਜ਼ਤ ਘੱਟਦੀ ਨਹੀਂ ਸਗੋਂ ਲੋਕਾਂ ਦੇ ਮਨ ਵਿਚ ਸਾਡਾ ਵਿਸ਼ਵਾਸ ਬੱਝਦਾ ਹੈ। ਉਹ ਇਕ ਵਾਰੀ ਫਿਰ ਸਾਡੇ ਤੇ ਭਰੋਸਾ ਕਰ ਕੇ ਸਾਨੂੰ ਆਪਣਾ ਰਹਿਨੁਮਾ ਚੁਣ ਸਕਦੇ ਹਨ ਅਤੇ ਦੁਬਾਰਾ ਤੋਂ ਸਾਨੂੰ ਇਹ ਹੀ ਜ਼ਿੰਮੇਵਾਰੀ ਸੋਂਪ ਸਕਦੇ ਹਨ। ਸੁਲਝਿਆ ਹੋਇਆ ਮਨੁੱਖ ਉਹ ਹੀ ਹੈ ਜੋ ਆਪਣੇ ਫੈਸਲੇ ਖ਼ੁਦ ਕਰਦਾ ਹੈ ਅਤੇ ਉਨ੍ਹਾਂ ਦੇ ਨਤੀਜਿਆਂ ਨੂੰ ਵੀ ਖਿੜ੍ਹੇ ਮੱਥੇ ਪ੍ਰਵਾਨ ਕਰਦਾ ਹੈ। ਉਹ ਕਿਸੇ ਗ਼ਲਤ ਨਤੀਜੇ ਲਈ ਦੂਜੇ ਨੂੰ ਦੋਸ਼ ਨਹੀਂ ਦਿੰਦਾ।
    ਕਹਿੰਦੇ ਹਨ ਕਿ ਇਨਸਾਨ ਗ਼ਲਤੀ ਦਾ ਪੁਤਲਾ ਹੈ। ਅੱਜ ਕੱਲ੍ਹ ਸਰਮਾਇਦਾਰੀ ਦਾ ਜ਼ਮਾਨਾ ਹੈ। ਇਸ ਲਈ ਮਨੁੱਖ ਦੇ ਹਰ ਕੰਮ ਨੂੰ ਪੈਸੇ ਦੀ ਤੱਕੜੀ ਤੇ ਤੋਲਿਆ ਜਾ ਰਿਹਾ ਹੈ। ਮੋਹ ਪਿਆਰ ਦੇ ਰਿਸ਼ਤੇ ਵੀ ਵਪਾਰਕ ਹੁੰਦੇ ਜਾ ਰਹੇ ਹਨ। ਜਦ ਅਸੀਂ ਜ਼ਿੰਦਗੀ ਵਿਚ ਕਿਸੇ ਦੂਸਰੇ ਨਾਲ ਵਰਤਦੇ ਹਾਂ ਤਾਂ ਜਾਣੇ ਜਾਂ ਅਣਜਾਣੇ ਵਿਚ ਕਈ ਗ਼ਲਤੀਆਂ ਕਰ ਬੈਠਦੇ ਹਾਂ ਜਿਸ ਨਾਲ ਕਿਸੇ ਦੂਸਰੇ ਦਾ ਨੁਕਸਾਨ ਹੁੰਦਾ ਹੈ ਜਾਂ ਉਸ ਦਾ ਦਿਲ ਦੁਖਦਾ ਹੈ। ਕਈ ਵਾਰੀ ਅਸੀਂ ਅਜਿਹੀ ਗ਼ਲਤੀ ਲਈ ਪਛਤਾਉਂਦੇ ਵੀ ਹਾਂ। ਜੇ ਅਸੀਂ ਆਪਣੀ ਗ਼ਲਤੀ ਮੰਨ ਕੇ ਉਸ ਕੋਲੋਂ ਮੁਆਫੀ ਮੰਗ ਲਈਏ ਤਾਂ ਮਨ ਤੋਂ ਕੁਝ ਭਾਰ ਉਤਰ ਜਾਂਦਾ ਹੈ ਅਤੇ ਦੂਜਾ ਵੀ ਕੁਝ ਸਹਿਜ ਹੋ ਜਾਂਦਾ ਹੈ। 
    ਕਈ ਲੋਕ ਅਸਫ਼ਲਤਾ ਤੇ ਗ਼ਲਤੀ ਨੂੰ ਇਕੋ ਚੀਜ਼ ਮੰਨ ਲੈਂਦੇ ਹਨ। ਅਸਫ਼ਲਤਾ ਭਾਵ ਹਾਰ, ਭਾਵ ਜਿਸ ਕੰਮ ਦੇ ਨਤੀਜੇ ਸਾਡੀ ਆਸ਼ਾ ਅਨੁਸਾਰ ਨਾ ਨਿਕਲਣ ਉਹ ਸਾਡੀ ਹਾਰ ਹੈ। ਇਸ ਲਈ ਅਫ਼ਸੋਸ ਕੀਤਾ ਜਾਂਦਾ ਹੈ ਅਤੇ ਜ਼ਿੰਮੇਵਾਰੀ ਲਈ ਜਾਂਦੀ ਹੈ ਜਾਂ ਨਿਰਧਾਰਤ ਕੀਤੀ ਜਾਂਦੀ ਹੈ। ਗ਼ਲਤੀ ਦਾ ਭਾਵ ਹੈ ਕਿ ਜਾਣ ਬੁੱਝ ਕੇ ਜਾਂ ਅਣਜਾਣੇ ਵਿਚ ਕੋਈ ਭੁੱਲ ਕਰ ਬੈਠਣਾ। ਇਸ ਲਈ ਅਫ਼ਸੋਸ ਕੀਤਾ ਜਾਂਦਾ ਹੈ ਅਤੇ ਮੁਆਫ਼ੀ ਵੀ ਮੰਗੀ ਜਾਂਦੀ ਹੈ। ਕਈ ਵਾਰੀ ਆਪਣੀ ਗ਼ਲਤੀ ਨਾ ਹੋਣ ਤੇ ਵੀ ਗ਼ਲਤੀ ਮੰਨਣੀ ਪੈਂਦੀ ਹੈ ਤਾਂ ਕਿ ਪਿਆਰ ਦੇ ਰਿਸ਼ਤੇ ਬਣੇ ਰਹਿਣ।
    ਕਈ ਵਾਰੀ ਤਾਂ ਬੰਦੇ ਨੂੰ ਪਤਾ ਹੀ ਨਹੀਂ ਲੱਗਦਾ ਕਿ ਮੇਰੇ ਤੋਂ ਗ਼ਲਤੀ ਹੋ ਗਈ ਹੈ। ਜਾਣ ਬੁੱਝ ਕੇ ਗ਼ਲਤੀ ਕਰਨਾ ਗੁਨਾਹ ਕਰਨ ਦੇ ਬਰਾਬਰ ਹੈ ਪਰ ਕਈ ਲੋਕ ਬੜੇ ਢੀਠ ਹੁੰਦੇ ਹਨ। ਉਹ ਕਹਿੰਦੇ ਹਨ-“ਗੁਨਾਹ ਕਰਤਾ ਹੂੰ ਇਕ ਤੇਰੇ ਸਹਾਰੇ, ਕਿ ਤੂੰ ਬਖਸ਼ ਦੇਗਾ ਸਾਰੇ ਦੇ ਸਾਰੇ।” ਉਹ ਬੜੀ ਚਤੁਰਤਾ ਨਾਲ ਆਪਣੀ ਗ਼ਲਤੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਸਾਰਾ ਦੋਸ਼ ਦੂਜੇ ਤੇ ਮੜ੍ਹਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਗ਼ਲਤੀ ਮੰਨਣ ਨਾਲ ਉਨ੍ਹਾਂ ਦੀ ਹੇਠੀ ਹੁੰਦੀ ਹੈ ਅਤੇ ਸਮਾਜ ਵਿਚ ਉਨ੍ਹਾਂ ਦਾ ਕਦ ਨੀਵਾਂ ਹੁੰਦਾ ਹੈ।
    ਅਸਫ਼ਲਤਾ ਤੇ ਗ਼ਲਤੀ ਨੂੰ ਫੜ ਕੇ ਬੈਠ ਜਾਣਾ ਤੇ ਅਫ਼ਸੋਸ ਕਰੀ ਜਾਣ ਦਾ ਕੋਈ ਫਾਇਦਾ ਨਹੀਂ। ਸਾਨੂੰ ਆਪਣੀ ਅਸਫ਼ਲਤਾ ਅਤੇ ਗ਼ਲਤੀ ਤੋਂ ਸਬਕ ਲੈ ਕੇ ਸਹੀ ਢੰਗ ਨਾਲ ਸਹੀ ਰਸਤੇ ਤੇ ਅੱਗੇ ਵਧਣਾ ਚਾਹੀਦਾ ਹੈ ਤਾਂ ਕਿ ਅੱਗੇ ਤੋਂ ਕੋਈ ਅਜਿਹਾ ਹਾਦਸਾ ਨਾ ਵਾਪਰੇ। 
    ਆਪਣੀ ਗ਼ਲਤੀ ਮੰਨਣਾ ਵੱਡੇ ਦਿਲ ਦੀ ਨਿਸ਼ਾਨੀ ਹੁੰਦੀ ਹੈ। ਜੇ ਕੋਈ ਸੱਚੇ ਦਿਲੋਂ ਆਪਣੀ ਗ਼ਲਤੀ ਮੰਨਦਾ ਹੈ ਤਾਂ ਉਸ ਨੂੰ ਸਜਾ ਦੇਣਾ ਜਾਂ ਮੁਆਫ਼ ਕਰਨਾ ਗ਼ਲਤੀ ਦੀ ਡੂੰਘਾਈ ਅਤੇ ਹੋਏ ਨੁਕਸਾਨ ਤੇ ਨਿਰਭਰ ਕਰਦਾ ਹੈ। ਵੈਸੇ ਮੁਆਫ਼ ਕਰਨਾ ਵੱਡੇ ਦਿਲ ਦੀ ਨਿਸ਼ਾਨੀ ਹੈ। ਸਾਡਾ ਉਦੇਸ਼ ਬੰਦੇ ਨੂੰ ਸ਼ਰਮਿੰਦਾ ਕਰਨਾ ਜਾਂ ਸਮਾਜ ਨਾਲੋਂ ਤੋੜਣਾ ਨਹੀਂ ਹੋਣਾ ਚਾਹੀਦਾ ਸਗੋਂ ਉਸ ਨੂੰ ਗ਼ਲਤੀ ਦਾ ਅਹਿਸਾਸ ਕਰਾ ਕੇ ਸਮਾਜ ਨਾਲ ਜੋੜਣਾ ਅਤੇ ਅੱਗੇ ਤੋਂ ਉਸ ਨੂੰ ਸੁਧਾਰਨਾ ਹੋਣਾ ਚਾਹੀਦਾ ਹੈ। ਇਹ ਵੱਖਰੀ ਗੱਲ ਹੈ ਕਿ ਕਈ ਵਾਰੀ ਤੱਕੜੇ ਬੰਦੇ ਮਾੜੇ ਬੰਦੇ ਨੂੰ ਗ਼ਲਤੀ ਨਾ ਹੋਣ ਤੇ ਵੀ ਜ਼ਬਰਦਸਤੀ ਮੁਆਫ਼ੀ ਮੰਗਣ ਲਈ ਮਜ਼ਬੂਰ ਕਰ ਦਿੰਦੇ ਹਨ। ਅਜਿਹੀ ਹਾਲਤ ਵਿਚ ਮਾੜਾ ਬੰਦਾ ਅਪਮਾਨਿਤ ਹੋਇਆ ਮਹਿਸੂਸ ਕਰਦਾ ਹੈ। 
    ਦੂਸਰੇ ਦੇ ਦੁੱਖ ਦਰਦ ਨੂੰ ਮਹਿਸੂਸ ਕਰਨਾ ਹੀ ਮਨੁੱਖਵਾਦੀ ਦ੍ਰਿਸ਼ਟੀ ਕੌਣ ਹੁੰਦਾ ਹੈ। ਜੇ ਤੁਸੀਂ ਜਾਣੇ ਜਾਂ ਅਣਜਾਣੇ ਵਿਚ ਕਿਸੇ ਦਾ ਹੱਕ ਮਾਰਿਆ ਹੈ, ਉਸ ਨੂੰ ਕੁਝ ਨੁਕਸਾਨ ਪਹੁੰਚਾਇਆ ਹੈ, ਉਸ ਨੂੰ ਜਲੀਲ ਕੀਤਾ ਹੈ ਜਾਂ ਉਸ ਨੂੰ ਕੋਈ ਮਾੜੇ ਸ਼ਬਦ ਬੋਲੇ ਹਨ ਤਾਂ ਇਹ ਉਸ ਨਾਲ ਬਹੁਤ ਵੱਡੀ ਜ਼ਿਆਦਤੀ ਕੀਤੀ ਹੈ। ਇਸ ਨਾਲ ਉਹ ਬੇਇੱਜ਼ਤ ਵੀ ਹੋਇਆ ਹੋਵੇਗਾ ਅਤੇ ਉਸ ਦਾ ਦਿਲ ਵੀ ਟੁੱਟਾ ਹੋਵੇਗਾ। ਜੇ ਤੁਹਾਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਾਂ ਉਸ ਵਿਚਾਰੇ ਦੇ ਨੁਕਸਾਨ ਦੀ ਭਰਪਾਈ ਕਰ ਕੇ ਉਸ ਤੋਂ ਮੁਆਫ਼ੀ ਮੰਗਣਾ ਤੁਹਾਡਾ ਫ਼ਰਜ਼ ਹੈ। ਬੇਸ਼ੱਕ ਤੁਸੀਂ ਉਸ ਦੇ ਨੁਕਸਾਨ ਦੀ ਪੂਰੀ ਭਰਪਾਈ ਤਾਂ ਨਹੀਂ ਕਰ ਸਕਦੇ ਪਰ ਉਸ ਦੇ ਜ਼ਖ਼ਮਾਂ ਤੇ ਮਲ੍ਹਮ ਤਾਂ ਲਾ ਹੀ ਸਕਦੇ ਹੋ। ਤੁਹਾਡਾ ਇਹ ਕੰਮ ਉਸ ਦੇ ਤੱਪਦੇ ਹਿਰਦੇ ਨੂੰ ਠੰਢਕ ਪਹੁੰਚਾਵੇਗਾ।
    ਬੇਸ਼ੱਕ ਅੱਜ ਕੱਲ੍ਹ ਦੇ ਜ਼ਮਾਨੇ ਵਿਚ ਇਮਾਨਦਾਰੀ ਤੇ ਚੱਲਣਾ ਬਹੁਤ ਕਠਿਨ ਹੈ ਫਿਰ ਵੀ ਜਿਵੇਂ ਗ਼ਹਿਰੇ ਤੋਂ ਗ਼ਹਿਰਾ ਬੱਦਲ ਵੀ ਸੂਰਜ ਨੂੰ ਨਿਕਲਣ ਤੋਂ ਸਦਾ ਲਈ ਨਹੀਂ ਰੋਕ ਸਕਦਾ ਇਸੇ ਤਰ੍ਹਾਂ ਝੂਠ ਦਾ ਗ਼ਹਿਰੇ ਤੋਂ ਗ਼ਹਿਰਾ ਮੁਲੱਮਾਂ ਵੀ ਸੱਚ ਨੂੰ ਪ੍ਰਗਟ ਹੋਣ ਤੋਂ ਸਦਾ ਲਈ ਨਹੀਂ ਰੋਕ ਸਕਦਾ। ਸੱਚਾਈ ਇਕ ਦਿਨ ਸਾਹਮਣੇ ਜ਼ਰੂਰ ਪ੍ਰਗਟ ਹੋ ਹੀ ਜਾਂਦੀ ਹੈ। ਇਸ ਲਈ ਇਨਸਾਨ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਸੱਚਾਈ ਅਤੇ ਇਮਾਨਦਾਰੀ ਹੈ। ਜੇ ਅਸੀਂ ਜ਼ਿੰਦਗੀ ਵਿਚ ਖ਼ੁਸ਼ ਰਹਿਣਾ ਚਾਹੁੰਦੇ ਹਾਂ ਆਪਸੀ ਪਿਆਰ ਦੇ ਨਿੱਘੇ ਰਿਸ਼ਤੇ ਕਾਇਮ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਅੰਦਰ ਦੇ ਹੰਕਾਰ ਨੂੰ ਮਾਰ ਕੇ ਖ਼ੁਦ ਨੂੰ ਹੱਲਕਾ ਕਰਨਾ ਪਏਗਾ। ਉੱਚਾ ਉਹ ਹੀ ਉੱਠਦਾ ਹੈ ਜੋ ਹਲਕਾ ਹੁੰਦਾ ਹੈ। ਖ਼ੁਸ਼ ਦਿਲ ਅਤੇ ਹੱਸਦਾ ਹੋਇਆ ਚਿਹਰਾ ਹੀ ਜ਼ਿੰਦਗੀ ਦੀ ਅਸਲ ਦੌਲਤ ਹੈ।
    ਸੱਚਾ ਮਨੁੱਖ ਹਮੇਸ਼ਾਂ ਮਨੁੱਖਤਾ ਦੀ ਭਲਾਈ ਲਈ ਖੜ੍ਹਾ ਹੁੰਦਾ ਹੈ। ਆਪਣੀ ਗ਼ਲਤੀ ਲਈ ਮੁਆਫ਼ੀ ਮੰਗਣਾ ਸ਼ਿਸ਼ਟਾਚਾਰ ਅਤੇ ਦਲੇਰੀ ਹੈ ਅਤੇ ਇਕ ਕਲਾ ਵੀ ਹੈ। ਤੁਹਾਡੀ ਇਹ ਦਲੇਰੀ ਤੁਹਾਨੂੰ ਨੀਵਾਂ ਦਿਖਾਉਣ ਦੀ ਥਾਂ ਤੁਹਾਡੇ ਚਾਲ ਚੱਲਣ ਨੂੰ ਉੱਚਾਈ ’ਤੇ ਲੈ ਜਾਂਦੀ ਹੈ।