ਸਿਰਜਣਧਾਰਾ ਵੱਲੋਂ 35ਵਾਂ ਸਥਾਪਨਾ ਦਿਵਸ ਮਨਾਇਆ
(ਖ਼ਬਰਸਾਰ)
ਲੁਧਿਆਣਾ -- ਸਾਹਿਤਕ ਸੰਸਥਾ ਸਿਰਜਣਧਾਰਾ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਆਪਣਾ 35ਵਾਂ ਸਥਾਪਨਾ ਦਿਵਸ ਪੰਜਾਬੀ ਭਵਨ ਵਿੱਚ ਮਨਾਇਆ। ਇਸ ਵਿੱਚ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਤੇ ਪ੍ਰਸਾਰ ਲਈ ਦੁਨੀਆਂ ਦੇ ਹਰ ਦੇਸ਼ ਵਿੱਚ ਵੱਸਦੇ ਪੰਜਾਬੀ ਨੂੰ ਆਪਣੇ ਤੌਰ 'ਤੇ ਹਮੇਸ਼ਾ ਯਤਨਸ਼ੀਲ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਮਾਂ ਭਾਸ਼ਾ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣ ਵਿੱਚ ਸਫ਼ਲ ਹੋ ਪਾਵਾਂਗੇ।