ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਬਚਪਨ ਅਤੇ ਸੰਸਕਾਰ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਜਨਨੀ ਜਨੇ ਤਾਂ ਭਗਤ ਜਨ ਕੈ ਦਾਤਾ ਕੈ ਸੂਰ।
     ਨਹੀਂ ਤਾਂ ਜਨਨੀ ਬਾਂਝ ਰਹਿ ਕਹੇ ਗਵਾਵੇ ਨੂਰ॥

    ਜਨਮ ਅਤੇ ਮਰਨ ਕੁਦਰਤ ਦਾ ਅਸੂਲ ਹੈ। ਜਿਵੇਂ ਪੁਰਾਣੇ ਪੱਤੇ ਝੱੜਦੇ ਹਨ ਅਤੇ ਨਵੀਆਂ ਕਰੂੰਬਲਾਂ ਫੁੱਟਦੀਆਂ ਹਨ ਇਸੇ ਤਰ੍ਹਾਂ ਕੁਝ ਬੰਦੇ ਇਸ ਧਰਤੀ ’ਤੋਂ ਰੁਖਸਤ ਹੁੰਦੇ ਹਨ ਅਤੇ ਕੁਝ ਬੱਚੇ ਜਨਮ ਲੈ ਕਿ ਸ੍ਰਿਸ਼ਟੀ ਨੂੰ ਅੱਗੇ ਤੋਰਦੇ ਹਨ। ਪ੍ਰਸਿੱਧ ਵਾਰਤਾਕਾਰ ਗੁਰਬਖ਼ਸ਼ ਸਿੰਘ ਪ੍ਰੀਤਲੜੀ ਨੇ ਬਹੁਤ ਸੋਹਣਾ ਲਿਖਿਆ ਹੈ ਕਿ-“ਕਿਸੇ ਮਨੁੱਖ ਦੀ ਸਭ ਤੋਂ ਵੱਡੀ ਖ਼ੁਸ਼ੀ ਹੁੰਦੀ ਹੈ ਉਸ ਦਾ ਲਾਇਕ ਬੱਚਾ।” ਮਾਂ ਪਿਓ ਦਾ ਕੰਮ ਕੇਵਲ ਬੱਚੇ ਪੈਦਾ ਕਰ ਕੇ ਆਪਣੀ ਗ੍ਰਹਿਸਥੀ ਨੂੰ ਅੱਗੇ ਤੋਰਨਾ ਹੀ ਨਹੀਂ ਹੋਣਾ ਚਾਹੀਦਾ। ਬੱਚੇ ਨੂੰ ਲਾਇਕ ਅਤੇ ਕਾਮਯਾਬ ਬਣਾਉਣਾ ਵੀ ਉਨ੍ਹਾਂ ਦਾ ਮੰਤਵ ਹੋਣਾ ਚਾਹੀਦਾ ਹੈ।
    ਮਾਂ ਪਿਓ ਬੱਚੇ ਨੂੰ ਕੇਵਲ ਜਨਮ ਹੀ ਨਹੀਂ ਦਿੰਦੇ ਸਗੋਂ ਉਨ੍ਹਾਂ ਨੂੰ ਸੰਸਕਾਰ ਵੀ ਦਿੰਦੇ ਹਨ। ਗਰਭ ਅਵਸਥਾ ਦੇ ਦੋਰਾਨ ਮਾਂ ਜੋ ਵੀ ਕੰਮ ਕਰਦੀ ਹੈ ਉਸ ਦਾ ਗਰਭ ਵਿਚ ਪਲ ਰਹੇ ਬੱਚੇ ਤੇ ਅਚੇਤ ਹੀ ਪ੍ਰਭਾਵ ਪੈਂਦਾ ਹੈ।ਇਸ ਦੀ ਮਿਸਾਲ ਮਹਾਂ ਭਾਰਤ ਦੇ ਪਾਤਰ ਅਭਿਮਨਿਊ ਦੇ ਜੀਵਨ ਤੋਂ ਪ੍ਰਤੱਖ ਮਿਲਦੀ ਹੈ। ਉਸ ਦਾ ਪਿਤਾ ਅਰਜੁਨ ਇਕ ਰਾਤ ਉਸ ਦੀ ਮਾਤਾ ਨੂੰ ਚੱਕਰਵਿਊ ਦਾ ਭੇਦ ਦੱਸ ਰਿਹਾ ਸੀ ਪਰ ਕਥਾ ਸੁਣਦੀ ਸੁਣਦੀ ਉਸ ਦੀ ਮਾਤਾ ਨੂੰ ਨੀਂਦ ਆ ਗਈ। ਇਸ ਪ੍ਰਕਾਰ ਅਭਿਮਨਿਊ ਨੂੰ ਚੱਕਰਵਿਊ ਵਿਚ ਦਾਖਲ ਹੋਣਾ ਤਾਂ ਆ ਗਿਆ ਪਰ ਉਸ ਵਿਚੋਂ ਸਫ਼ਲਤਾਪੂਰਕ ਬਾਹਰ ਨਿਕਲਣਾ ਨਹੀਂ ਸੀ ਆਇਆ। ਉਹ ਚੱਕਰਵਿਊ ਵਿਚ ਫਸ ਕੇ ਹੀ ਮਾਰਿਆ ਗਿਆ।ਮਾਂ ਦਾ ਖਾਣ ਪੀਣ, ਹਾਸੀ ਖ਼ੁਸ਼ੀ, ਕਾਟੋ ਕਲੇਸ਼ ਅਤੇ ਵਿਚਾਰ ਗਰਭ ਵਿਚ ਪਲ ਰਹੇ ਬੱਚੇ ਤੇ ਕੁਝ ਨਾ ਕੁਝ ਪ੍ਰਭਾਵ ਜ਼ਰੂਰ ਪਾਉਂਦੇ ਹਨ। ਸਿਆਣੀਆਂ ਮਾਵਾਂ ਗਰਭ ਦੋਰਾਨ ਕੋਈ ਨਸ਼ਾ ਜਾਂ ਹੋਰ ਬੁਰਾ ਕੰਮ ਨਹੀਂ ਕਰਦੀਆਂ ਤਾਂ ਕਿ ਉਨ੍ਹਾਂ ਦੇ ਹੋਣ ਵਾਲੇ ਬੱਚੇ ਤੇ ਕੋਈ ਦੁਸ਼ਪ੍ਰਭਾਵ ਨਾ ਪਵੇ। ਗਰਭ ਅਵਸਥਾ ਦੋਰਾਨ ਔਰਤਾਂ ਨੂੰ ਤੰਬਾਕੂ, ਜੰਕ ਫੂਡ ਅਤੇ ਜ਼ਿਆਦਾ ਤਲੇ ਹੋਏ ਭੋਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ। ਘਰ ਦਾ ਕਾਟੋ ਕਲੇਸ਼ ਅਤੇ ਅਨੈਤਿਕ ਕੰਮ ਵੀ ਬੱਚੇ ਤੇ ਦੁਸ਼ਪ੍ਰਭਾਵ ਪਾਉਂਦੇ ਹਨ।
    ਜਿਹੜੀਆਂ ਮਾਵਾਂ ਸੁਚੇਤ ਤੋਰ ਤੇ ਆਪਣੇ ਗਰਭ ਵਿਚ ਪਲ ਰਹੇ ਬੱਚੇ ਨਾਲ ਆਤਮਿਕ ਅਤੇ ਮਾਨਸਿਕ ਰੂਪ ਵਿਚ ਜੁੜਦੀਆਂ ਹਨ ਉਹ ਇਸ ਸਮੇਂ ਦੋਰਾਨ ਸਾਤਵਿਕ ਅਤੇ ਪੋਸ਼ਟਿਕ ਭੋਜਨ ਕਰਦੀਆਂ ਹਨ। ਉਹ ਧਾਰਮਿਕ ਜਾਂ ਸੂਰਬੀਰਾਂ ਦਾ ਸਾਹਿਤ ਪੜ੍ਹਦੀਆਂ ਹਨ ਜਾਂ ਗਣਿਤ ਅਤੇ ਵਿਗਿਆਨਿਕ ਵਿਸ਼ਿਆਂ ਤੇ ਚਰਚਾ ਕਰਦੀਆਂ ਹਨ ਅਤੇ ਸੰਗੀਤ ਅਤੇ ਕੋਮਲ ਕਲਾਵਾਂ ਨਾਲ ਜੁੜਦੀਆਂ ਹਨ। ਉਹ ਇਕ ਸੁਨੱਖੇ ਬੱਚੇ ਨੂੰ ਜਨਮ ਦਿੰਦੀਆਂ ਹਨ ਜੋ ਵੱਡਾ ਹੋ ਕੇ ਹੋਣਹਾਰ ਬਣਦਾ ਹੈ ਅਤੇ ਦੇਸ਼ ਅਤੇ ਕੌਮ ਦਾ ਨਾਮ ਰੋਸ਼ਨ ਕਰ ਕੇ ਮਾਂ ਪਿਓ ਦੇ ਸੁਪਨਿਆਂ ਨੂੰ ਸਾਕਾਰ ਕਰਦਾ ਹੈ। ਇਸੇ ਲਈ ਕਿਸੇ ਬੱਚੇ ਵੱਲੋਂ ਆਮ ਤੋਰ ਤੇ ਕਿਹਾ ਜਾਂਦਾ ਹੈ-“ਮੇਰੀ ਜ਼ਿੰਦਗੀ ਵਿਚ ਕੋਈ ਦੁੱਖ ਨਾ ਹੁੰਦਾ ਜੇ ਮੇਰੀ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ।” ਪਿਤਾ ਘਰ ਵਿਚ ਸੁਖਾਵਾਂ ਮਾਹੋਲ ਸਿਰਜਣ ਵਿਚ ਸਹਾਈ ਹੁੰਦਾ ਹੈ। ਬੱਚੇ ਪ੍ਰਤੀ ਮਾਤਾ ਪਿਤਾ ਦਾ ਪਿਆਰ ਬਿਲਕੁਲ ਸੱਚਾ, ਪਵਿੱਤਰ ਅਤੇ ਬਿਨਾ ਕਿਸੇ ਸੁਆਰਥ ’ਤੋਂ ਹੁੰਦਾ ਹੈ ਜੋ ਕਿਸੇ ਹੋਰ ’ਤੋਂ ਮਿਲਣਾ ਮੁਸ਼ਕਲ ਹੁੰਦਾ ਹੈ।
    ਜਨਮ ਤੋਂ ਬਾਅਦ ਕੁਝ ਵੱਡਾ ਹੋ ਕੇ ਬੱਚਾ ਜਦ ਹੋਸ਼ ਸੰਭਾਲਦਾ ਹੈ ਤਾਂ ਉਹ ਆਪਣੇ ਪਰਿਵਾਰ ਵਿਚ ਅਤੇ ਆਲੇ ਦੁਆਲੇ ਜੋ ਕੁਝ ਦੇਖਦਾ ਹੈ ਉਸ ਤੋਂ ਬਹੁਤ ਕੁਝ ਸਿੱਖਦਾ ਹੈ। ਬੱਚਿਆਂ ਦੇ ਖਿਡੌਣੇ ਵੀ ਬੱਚਿਆਂ ਦੀ ਸੋਚਣੀ ਅਤੇ ਉਨ੍ਹਾਂ ਦੇ ਵਿਕਾਸ ਵਿਚ ਵਿਸ਼ੇਸ਼ ਹਿੱਸਾ ਪਾਉਂਦੇ ਹਨ। ਜੇ ਅਸੀਂ ਉਨ੍ਹਾਂ ਨੂੰ ਬੰਦੂਕਾਂ ਅਤੇ ਪਿਸਤੋਲਾਂ ਖੇਡਣ ਲਈ ਦੇਵਾਂਗੇ ਤਾਂ ਹੋ ਸਕਦਾ ਹੈ ਕਿ ਉਹ ਵੱਡੇ ਹੋ ਕਿ ਡਾਕੂ ਜਾਂ ਖ਼ੂਨੀ ਬਣਨ। ਇਸ ਲਈ ਬਚਪਨ ਤੋਂ ਹੀ ਉਨ੍ਹਾਂ ਦੀਆਂ ਰੁੱਚੀਆਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੁਚੱਜੀ ਅਗਵਾਈ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮਹਾਂਪੁਰਸ਼ਾਂ ਅਤੇ ਵੀਰ ਪੁਰਸ਼ਾਂ ਦੀਆਂ ਕਹਾਣੀਆਂ ਸੁਣਾਉਣੀਆਂ ਚਾਹੀਦੀਆਂ ਹਨ।
    ਬੇਸ਼ੱਕ ਮਰਦ ਅਤੇ ਔਰਤ ਨੂੰ ਰੱਬ ਨੇ ਇਕ ਬਰਾਬਰ ਬਣਾਇਆ ਹੈ ਪਰ ਬੱਚੇ ਨੂੰ ਜਨਮ ਦੇਣ ਦੀ ਦਾਤ ਕੇਵਲ ਮਾਂ ਨੂੰ ਹੀ ਦਿੱਤੀ ਹੈ। ਇਸ ਪੱਖੋਂ ਔਰਤ ਮਰਦ ਨਾਲੋਂ ਮਹਾਨ ਮੰਨੀ ਗਈ ਹੈ। ਚੰਗੀਆਂ ਮਾਵਾਂ ਹੀ ਚੰਗੇ ਬੱਚੇ ਨੂੰ ਜਨਮ ਦੇ ਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ। ਕਹਿੰਦੇ ਹਨ ਕਿ ਰੱਬ ਹਮੇਸ਼ਾਂ ਬੱਚੇ ਕੋਲ ਨਹੀਂ ਰਹਿ ਸਕਦਾ ਇਸ ਲਈ ਉਸ ਨੇ ਮਾਂ ਬਣਾਈ ਹੈ। ਮਾਂ ਪਿਓ ਦੀ ਸੁਚੱਜੀ ਅਗਵਾਈ, ਪਿਆਰ ਅਤੇ ਸਰੀਰਕ ਸਪਰਸ਼ ਬੱਚੇ ਦਾ ਬਲ ਵਧਾਉਂਦੇ ਹਨ ਜਿਸ ਨਾਲ ਉਸ ਵਿਚ ਸੁਰੱਖਿਆ ਅਤੇ ਆਤਮਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ। ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਤਾ ਪਿਤਾ ਦੋਹਾਂ ਦੇ ਪੂਰਨ ਸਹਿਯੋਗ ਦੀ ਜ਼ਰੂਰਤ ਹੈ ਇਸ ਲਈ ਉਨ੍ਹਾਂ ਨੂੰ ਘਰ ਵਿਚ ਸੁਹਿਰਦ ਵਾਤਾਵਰਨ ਬਣਾ ਕੇ ਰੱਖਣਾ ਚਾਹੀਦਾ ਹੈ ਅਤੇ ਹਰ ਹਾਲਾਤ ਵਿਚ ਪਰਿਵਾਰ ਨੂੰ ਟੁੱਟਣ ਤੋਂ ਬਚਾਉਣਾ ਚਾਹੀਦਾ ਹੈ।
    ਅੱਜ ਕੱਲ ਦੇ ਬੱਚੇ ਨਸ਼ਿਆਂ ਵਿਚ ਫਸ ਕੇ ਪਤਿਤ ਹੁੰਦੇ ਜਾ ਰਹੇ ਹਨ। ਇਹ ਬੱਚਿਆਂ ਦੀ ਮਾੜੀ ਸੰਗਤ ਅਤੇ ਮਾਂ ਪਿਓ ਦੀ ਅਣਗਹਿਲੀ ਕਾਰਨ ਹੈ। ਉਨ੍ਹਾਂ ਨੂੰ ਸ਼ੁਰੂ ਤੋਂ ਹੀ ਚੰਗੇ ਚਾਲ ਚਲਣ ਅਤੇ ਧਰਮ ਦੀ ਸਿੱਖਿਆ ਜ਼ਰੂਰੀ ਹੈ। ਜਿਸ ਬੱਚੇ ਨੂੰ ਆਪਣੇ ਮਾਂ ਪਿਓ ਕੋਲੋਂ ਚੰਗੇ ਸੰਸਕਾਰ ਮਿਲੇ ਹੋਣ ਉਸ ਨੂੰ ਇਹ ਦੱਸਣ ਦੀ ਲੋੜ ਨਹੀਂ ਹੁੰਦੀ ਕਿ ਕੀ ਚੰਗਾ ਅਤੇ ਕੀ ਮਾੜਾ ਹੈ। ਕਿਹੜਾ ਕੰਮ ਕਰਨਾ ਹੈ ਅਤੇ ਕਿਹੜਾ ਨਹੀਂ। ਅਜਿਹੇ ਮਾਤਾ ਪਿਤਾ ਨੂੰ ਬ੍ਰਿਧ ਆਸ਼ਰਮ ਦਾ ਮੁਹਤਾਜ ਨਹੀਂ ਹੋਣਾ ਪੈਂਦਾ। ਉਨ੍ਹਾਂ ਨੂੰ ਘਰ ਵਿਚ ਪੂਰਾ ਸਨਮਾਨ ਮਿਲਦਾ ਹੈ ਅਤੇ ਉਨ੍ਹਾਂ ਦਾ ਬੁਢਾਪਾ ਬਹੁਤ ਸੋਖਾ ਬੀਤਦਾ ਹੈ।
    ਜੇ ਬੱਚਿਆਂ ਵਿਚ ਸੰਸਕਾਰਾਂ ਦੀ ਗੱਲ ਕਰੀਏ ਤਾਂ ਸਿੱਖ ਕੌਮ ਇਸ ਦੀ ਪ੍ਰਤੱਖ ਮਿਸਾਲ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਸਿੱਖ ਕੌਮ ਇਕ ਮਾਰਸ਼ਲ ਕੌਮ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਇਨ੍ਹਾਂ ਦਾ ਮੂਲ ਸਿਧਾਂਤ ਹੈ। ਉਹ ਜੀਵਨ ਦੀ ਸੇਧ ਗੁਰਬਾਣੀ ਅਤੇ ਗੁਰਦਆਰਿਆਂ ਤੋਂ ਲੈਂਦੇ ਹਨ। ਸਿੱਖ ਸੰਗਤ ਵਿਚ ਕੋਈ ਵੀ. ਆਈ. ਪੀ. ਜਾਂ ਵੱਡਾ ਛੋਟਾ ਨਹੀਂ ਹੁੰਦਾ। ਉੱਥੇ ਆਈ. ਏ. ਐਸ. ਅਫ਼ਸਰ ਅਤੇ ਸਾਰੇ ਧਨਾਢ ਲੋਕ ਜਾ ਕੇ ਸੰਗਤ ਦੇ ਜੂਠੇ ਭਾਂਡੇ ਮਾਂਜਦੇ ਹਨ ਅਤੇ ਫਰਸ਼ ਸਾਫ ਕਰਦੇ ਹਨ। ਇਹ ਹੀ ਸੰਸਕਾਰ ਸਿੱਖ ਬੱਚਿਆਂ ਵਿਚ ਵੀ ਭਰੇ ਜਾਂਦੇ ਹਨ ਜਿਸ ਤੇ ਉਹ ਵੱਡੇ ਹੋ ਕੇ ਪਹਿਰਾ ਦਿੰਦੇ ਹਨ ਅਤੇ ਦੇਸ਼ ਅਤੇ ਕੌਮ ਦਾ ਨਾਮ ਰੋਸ਼ਨ ਕਰਦੇ ਹਨ। ਇਨ੍ਹਾਂ ਸੰਸਕਾਰਾਂ ਦਾ ਸਦਕਾ ਹੀ ਸਿੱਖ ਸਰਦਾਰ ਅੱਜ ਕੱਲ੍ਹ ਦੁਨੀਆਂ ਭਰ ਵਿਚ ਉੱਚੀਆਂ ਪਦਵੀਆਂ ਤੇ ਬਿਰਾਜਮਾਨ ਹਨ। ਵਿੱਦਿਆ ਦਾ ਖੇਤਰ ਹੋਵੇ ਜਾਂ ਬਹਾਦਰੀ ਦਾ ਸਭ ਥਾਂ ਸਿੱਖਾਂ ਦਾ ਹੀ ਬੋਲ ਬਾਲਾ ਹੈ। ਕੁਦਰਤੀ ਆਫਤ ਸਮੇਂ ਵਪਾਰੀ ਲੋਕ ਖਾਣ ਪੀਣ ਵਾਲੀਆਂ ਵਸਤੂਆਂ ਦੀ ਕਾਲਾ ਬਜ਼ਾਰੀ ਕਰਦੇ ਹਨ ਪਰ ਸਿੱਖ ਹਰ ਮੁਸੀਬਤ ਵਿਚ ਸਭ ਤੋਂ ਪਹਿਲਾਂ ਪਹੁੰਚ ਕੇ ਇਨ੍ਹਾਂ ਵਸਤੂਆਂ ਦੇ ਮੁਫ਼ਤ ਵਿਚ ਲੰਗਰ ਲਾ ਦਿੰਦੇ ਹਨ। ਜਦ 2020-21 ਅਤੇ 2021-22 ਵਿਚ ਸਾਰੀ ਦੁਨੀਆਂ ਵਿਚ ਕੋਰੋਨਾ ਨਾਮ ਦੀ ਮਹਾਂਮਾਰੀ ਫੈਲ੍ਹੀ ਤਾਂ ਸਰਕਾਰਾਂ ਮਰੀਜ਼ਾਂ ਨੂੰ ਮਿਆਰੀ ਇਲਾਜ ਅਤੇ ਆਕਸੀਜਨ ਦੇਣ ਵਿਚ ਫੇਲ੍ਹ ਹੋ ਗਈਆਂ ਪਰ ਸਿੱਖ ਸਰਦਾਰ ਨਹੀਂ ਫੇਲ੍ਹ ਹੋਏ। ਉਨ੍ਹਾਂ ਨੇ ਦਵਾਈਆਂ ਦੇ ਅਤੇ ਆਕਸੀਜਨ ਦੇ ਮੁਫ਼ਤ ਲੰਗਰ ਲਾ ਕੇ ਹਜਾਰਾਂ ਕੀਮਤੀ ਜਾਨਾਂ ਬਚਾਈਆਂ। ਇਸੇ ਲਈ ਦੁਨੀਆਂ ਭਰ ਵਿਚ ਸਿੱਖਾਂ ਦਾ ਡੰਕਾ ਵੱਜਦਾ ਹੈ।
    ਬੱਚਿਆਂ ਦੇ ਯੋਗ ਪਾਲਣ ਪੋਸ਼ਣ ਅਤੇ ਵਿਕਾਸ ਵੱਲ ਉਚੇਰੇ ਧਿਆਨ ਦੀ ਲੋੜ ਹੁੰਦੀ ਹੈ। ਬੱਚਿਆਂ ਦੀ ਸੰਗਤ ਉਨ੍ਹਾਂ ਦੇ ਆਚਰਣ ਅਤੇ ਆਦਤਾਂ ਤੇ ਬਹੁਤ ਪ੍ਰਭਾਵ ਪਾਉਂਦੀ ਹੈ। ਉਦਾਹਰਨ ਦੇ ਤੋਰ ਤੇ ਇਕ ਗਾਜਰ ਲਉ। ਉਸ ਦੇ ਦੋ ਟੁਕੜੇ ਕਰ ਲਉ। ਇਕ ਵਿਚ ਨਮਕ ਮਿਲਾ ਦਿਉ ਅਤੇ ਦੂਜੇ ਵਿਚ ਖੰਡ। ਕੁਝ ਦਿਨਾ ਬਾਅਦ ਇਕ ਦਾ ਮੁਰੱਬਾ ਬਣ ਜਾਵੇਗਾ ਅਤੇ ਦੂਜੇ ਦਾ ਅਚਾਰ। ਇਹ ਹੈ ਸੰਗਤ ਦਾ ਅਸਰ। ਇਸ ਲਈ ਮਾਂ ਪਿਓ ਨੂੰ ਬੱਚਿਆਂ ਦੀ ਸੰਗਤ ਬਾਰੇ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ। ਬੱਚਿਆਂ ਨੂੰ ਹਰ ਹਾਲਾਤ ਵਿਚ ਮਾੜੀ ਸੰਗਤ ਤੋਂ ਬਚਾਉਣਾ ਚਾਹੀਦਾ ਹੈ। ਬੱਚੇ ਫੁਲਾਂ ਦੀ ਤਰ੍ਹਾਂ ਨਾਜਕ ਹੁੰਦੇ ਹਨ। ਉਨ੍ਹਾਂ ਦੇ ਮੁਸਕਰਾਉਂਦੇ ਹੋੇਏ ਭੋਲੇ ਭਾਲੇ ਅਤੇ ਨਿਰਛੱਲ ਚਿਹਰੇ ਦੇਖਣ ਵਾਲੇ ਦੇ ਮਨ ਵਿਚ ਤਾਜ਼ਗੀ ਭਰ ਦਿੰਦੇ ਹਨ। ਇਸ ਲਈ ਬੱਚਿਆਂ ਨੂੰ ਪੋਸ਼ਟਿਕ ਭੋਜਨ, ਮਿਆਰੀ ਵਿਦਿਆ ਅਤੇ ਚੰਗੇ ਸੰਸਕਾਰ ਦੇ ਕੇ ਕਾਬਲ ਬਣਾਉਣਾ ਹਰ ਮਾਂ ਪਿਓ ਦਾ ਫ਼ਰਜ਼ ਹੈ। ਬੱਚਿਆਂ ਨੇ ਹੀ ਵੱਡੇ ਹੋ ਕੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਹੁੰਦਾ ਹੈ। ਅੱਜ ਦੇ ਬੱਚੇ ਹੀ ਸਾਡੇ ਕੱਲ੍ਹ ਦੇ ਵਾਰਸ ਹਨ। ਉਨ੍ਹਾਂ ਨੇ ਹੀ ਭਵਿੱਖ ਵਿਚ ਦੇਸ਼ ਅਤੇ ਸਮਾਜ ਦੀ ਵਾਗਡੋਰ ਸੰਭਾਲਣੀ ਹੈ।