ਤੁਸੀਂ ਗੁਰਸ਼ਰਨ ਸਿੰਘ ਕੁਮਾਰ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਬੰਦੇ ਦਾ ਬੰਦਾ ਦਾਰੂ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਇਸ ਧਰਤੀ ਤੇ ਮਨੁੱਖ ਹੀ ਇਕ ਐਸਾ ਜੀਵ ਹੈ ਜੋ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਜ਼ਰੂਰਤਾਂ ਆਪ ਪੂਰੀਆਂ ਨਹੀਂ ਕਰ ਸਕਦਾ। ਕੋਈ ਮਨੁੱਖ ਭਾਵੇਂ ਕਿੰਨਾ ਵੀ ਸੋਹਣਾ ਸੁਨੱਖਾ, ਹੁਸ਼ਿਆਰ, ਸਿਆਣਾ ਅਤੇ ਤਾਕਤਵਰ ਕਿਉਂ ਨਾ ਹੋਵੇ ਫਿਰ ਵੀ ਉਸ ਨੂੰ ਕਦਮ ਕਦਮ ਤੇ ਦੂਸਰੇ ਦੀ ਜ਼ਰੂਰਤ ਪੈਂਦੀ ਹੈ। ਉਸ ਨੂੰ ਭੋਜਨ ਲਈ ਅਨਾਜ਼, ਸਬਜੀਆਂ, ਫ਼ਲ, ਘਿਓ ਅਤੇ ਮਸਾਲਿਆਂ ਆਦਿ ਦੀ ਜ਼ਰੂਰਤ ਪੈਂਦੀ ਹੈ । ਇਸ ਲਈ ਸਭ ਤੋਂ ਵੱਡਾ ਯੋਗਦਾਨ ਕਿਸਾਨ ਦਾ ਹੈ। ਉਸ ਨੂੰ ਤਨ ਢੱਕਣ ਲਈ ਸੀਤੇ ਹੋਏ ਕੱਪੜੇ ਦੀ ਜ਼ਰੂਰਤ ਹੈ ਜਿਸ ਲਈ ਦਰਜੀ ਦੀ ਲੋੜ ਹੈ। ਰਹਿਣ ਲਈ ਮਕਾਨ ਦੀ ਜ਼ਰੂਰਤ ਹੈ ਜਿਸ ਲਈ ਮਜ਼ਦੂਰ ਤੇ ਮਿਸਤਰੀ ਕੰਮ ਆਉਂਦੇ ਹਨ। ਬਿਮਾਰੀ ਤੋਂ ਬਚਣ ਲਈ ਉਸ ਨੂੰ ਡਾਕਟਰਾਂ ਦੀ ਲੋੜ ਹੈ। ਇਸ ਸਭ ਦੇ ਬਾਵਜ਼ੂਦ ਮੁਢਲੀਆਂ ਵਸਤੂਆਂ ਨੂੰ ਵਰਤਣ ਯੋਗ ਬਣਾਉਨ ਲਈ ਕਾਰਖਾਨੇਦਾਰਾਂ ਦੀ ਲੋੜ ਹੈ ਅਤੇ ਇਨ੍ਹਾਂ ਤਿਆਰ ਵਸਤੂਆਂ ਨੂੰ ਉਪਭੋਗਤਾ ਕੋਲ ਪਹੁੰਚਾਉਣ ਲਈ ਛੋਟੇ ਵੱਡੇ ਵਪਾਰੀਆਂ ਦੀ ਲੋੜ ਹੈ। ਇਨ੍ਹਾਂ ਸਭ ਦੀ ਮਦਦ ਤੋਂ ਬਿਨਾ ਬੰਦਾ ਨਾ ਤਾਂ ਆਪਣਾ ਪੇਟ ਭਰ ਸਕਦਾ ਹੈ, ਨਾ ਹੀ ਕੱਪੜੇ ਨਾਲ ਆਪਣਾ ਤਨ ਢੱਕ ਸਕਦਾ ਹੈ, ਨਾ ਹੀ ਉਸ ਨੂੰ ਆਪਣੀ ਸੁਰੱਖਿਆ ਲਈ ਘਰ ਨਸੀਬ ਹੋ ਸਕਦਾ ਹੈ ਅਤੇ ਨਾ ਹੀ ਉਹ ਤੰਦਰੁਸਤ ਰਹਿ ਸਕਦਾ ਹੈ। ਉਸ ਨੂੰ ਨਿੱਤ ਦੀ ਘਰ ਅਤੇ ਦੂਜੇ ਸਮਾਨ ਦੀ ਟੁੱਟ ਭੱਜ ਦੀ ਮੁਰੰਮਤ ਲਈ ਵੀ ਲੁਹਾਰ, ਤਰਖਾਣ ਅਤੇ ਮਿਸਤਰੀਆਂ ਦੀ ਲੋੜ ਪੈਂਦੀ ਹੈ। ਇਸ ਤੋਂ ਪਤਾ ਚਲਦਾ ਹੈ ਕਿ ਮਨੁੱਖ ਦੂਜੇ ਦੀ ਮਦਦ ਜਾਂ ਮਿਹਨਤ ਤੋਂ ਬਿਨਾ ਇਕ ਦਿਨ ਵੀ ਜ਼ਿੰਦਗੀ ਬਸਰ ਨਹੀਂ ਕਰ ਸਕਦਾ। ਬੰਦਿਆਂ ਦੀ ਗੱਲ ਛੱਡੋ, ਮਨੁੱਖ ਨੂੰ ਜ਼ਿੰਦਗੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਜਾਨਵਰਾਂ, ਪੰਛੀਆਂ ਅਤੇ ਜਲ ਜੀਵਾਂ ਤੇ ਵੀ ਨਿਰਭਰ ਕਰਨਾ ਪੈਂਦਾ ਹੈ। 
    ਜੇ ਕੋਈ ਸਾਥੀ ਜਾਂ ਘਰ ਦਾ ਜੀਅ ਬੁੱਧੀ ਪੱਖੋਂ ਸਿੱਧਾ ਸਾਦਾ, ਸਰੀਰਕ ਪੱਖੋਂ ਜਾਂ ਮਾਇਕ ਪਖੋਂ ਕੁਝ ਕਮਜੋਰ ਹੋਵੇ ਉਸ ਨੂੰ ਨੀਵਾਂ ਜਾਂ ਘਟੀਆ ਨਹੀਂ ਦਿਖਾਉਣਾ ਚਾਹੀਦਾ। ਉੇਸ ਦੀ ਮਦਦ ਕਰਨੀ ਚਾਹੀਦੀ ਹੈ। ਤੁਸੀਂ ਉਸ ਨੂੰ ਕੁਝ ਸਹਿਯੋਗ , ਪ੍ਰੇਰਨਾ ਅਤੇ ਸ਼ਾਬਾਸ਼ ਦੇ ਕੇ ਉਸ ਨੂੰ ਉੱਪਰ ਚੁੱਕ ਸਕਦੇ ਹੋ ਅਤੇ ਸਮਾਜ ਵਿਚ ਅਣਖ ਨਾਲ ਜਿਉਣ ਜੋਗਾ ਬਣਾ ਸਕਦੇ ਹੋ। 
    ਛੋਟਾ ਬੱਚਾ ਬਹੁਤ ਕਮਜ਼ੋਰ ਅਤੇ ਬੇਸਹਾਰਾ ਹੁੰਦਾ ਹੈ। ਜਿਵੇਂ ਬੱਚੇ ਨੂੰ ਹਰ ਸਮੇਂ ਮਾਂ ਪਿਓ ਦੇ ਸਹਾਰੇ ਦੀ ਲੋੜ ਹੁੰਦੀ ਹੈ ਉਸੇ ਤਰ੍ਹਾਂ ਹੀ ਬੁਢਾਪੇ ਵਿਚ ਮਾਂ ਪਿਓ ਨੂੰ ਆਪਣੇ ਬੱਚਿਆਂ ਦੀ ਮਦਦ ਦੀ ਲੋੜ ਹੁੰਦੀ ਹੈ। ਮਨੁੱਖ ਨੂੰ ਕੇਵਲ ਪਦਾਰਥਾਂ ਲਈ ਹੀ ਨਹੀਂ ਸਗੋਂ ਵਿਕਟ ਪ੍ਰਸਿਥੀਤੀਆਂ ਲਈ ਵੀ ਦੂਜੇ ਦਾ ਸਹਾਰਾ ਲੈਣਾ ਪੈਂਦਾ ਹੈ। ਜੇ ਕਿਸੇ ਮਨੁੱਖ ’ਤੇ ਕੋਈ ਭੀੜ ਬਣ ਜਾਏ, ਕੋਈ ਕਹਿਰ ਢਹਿ ਪਏ ਜਾਂ ਕੋਈ ਗੰਭੀਰ ਸਮੱਸਿਆ ਆ ਜਾਏ ਜਿਸ ਵਿਚੋਂ ਨਿਕਲਣ ਦਾ ਕੋਈ ਰਸਤਾ ਹੀ ਨਜ਼ਰ ਨਾ ਆਏ ਤਾਂ ਬੰਦਾ ਘੋਰ ਨਿਰਾਸ਼ਾ ਵਿਚ ਡੁੱਬ ਜਾਂਦਾ ਹੈ। ਉਸ ਸਮੇਂ ਬੰਦੇ ਦਾ ਆਪਣਾ ਹੌਸਲਾ ਵੀ ਬਹੁਤ ਕੰਮ ਆਉਂਦਾ ਹੈ। ਪਰ ਉਸ ਨੂੰ ਦੂਸਰੇ ਦੇ ਸਹਾਰੇ ਦੀ ਬਹੁਤ ਜ਼ਰੂਰਤ ਹੁੰਦੀ ਹੈ। ਅਜਿਹੀ ਸਥਿਤੀ ਵਿਚ ਸੱਚਾ ਦੋਸਤ ਜਾਂ ਹਮਦਰਦ ਹੀ ਰੱਬ ਦਾ ਰੂਪ ਬਣ ਕੇ ਮਦਦ ਲਈ ਨਾਲ ਖੜ੍ਹਦਾ ਹੈ। ਅਜਿਹਾ ਦੋਸਤ ਦੁੱਖਾਂ ਦੇ ਘੋਰ ਹਨੇਰੇ ਨੂੰ ਚਾਨਣ ਦੀ ਕਿਰਨ ਦੀ ਤਰ੍ਹਾਂ ਚੀਰਨ ਦੀ ਸ਼ਕਤੀ ਰੱਖਦਾ ਹੈ। ਉਸ ਨਿਤਾਣੇ ਬੰਦੇ ਨੂੰ ਇਸ ਦੁੱਖ ਭਰੀ ਸਥਿਤੀ ਵਿਚੋਂ ਨਿਕਲਣ ਦਾ ਵਸੀਲਾ ਬਣਦਾ ਹੈ। ਇਸੇ ਲਈ ਕਹਿੰਦੇ ਹਨ ਕਿ ਬੰਦੇ ਦਾ ਬੰਦਾ ਦਾਰੂ ਹੈ। ਸਮਾਂ ਤਾਂ ਗੁਜ਼ਰ ਹੀ ਜਾਂਦਾ ਹੈ ਪਰ ਦੋਸਤ ਦੀ ਮਦਦ ਕਦੀ ਨਹੀਂ ਭੁੱਲਦੀ।
    ਪੰਜਾਬੀ ਦੀ ਇਕ ਕਹਾਵਤ ਹੈ-‘ਕੁੱਤੇ ਦਾ ਕੁੱਤਾ ਵੈਰੀ’। ਇਹ ਕਹਾਵਤ ਜ਼ਿਆਦਾ ਤੌਰ ਤੇ ਬੰਦਿਆਂ ਨੂੰ ਸੁਣਾ ਕੇ ਹੀ ਵਰਤੀ ਜਾਂਦੀ ਹੈ। ਫਿਰ ਇਹ ਬੰਦੇ ਦਾ ਬੰਦਾ ਵੈਰੀ ਹੋ ਨਿਬੜਦੀ ਹੈ। ਆਮ ਤੌਰ ਤੇ ਇਕੋ ਜਾਤ ਅਤੇ ਪੇਸ਼ੇ ਵਲੇ ਬੰਦਿਆਂ ਵਿਚ ਈਰਖਾ ਭਾਵਨਾ ਬਹੁਤ ਹੁੰਦੀ ਹੈ। ਉਹ ਦੂਜੇ ਨੂੰ ੳੱੁਨਤੀ ਕਰਦੇ ਨਹੀਂ ਦੇਖ ਸਕਦੇ ਅਤੇ ਆਪਸ ਵਿਚ ਇਕ ਦੂਜੇ ਦੀਆਂ ਲੱਤਾਂ ਹੀ ਖਿੱਚਦੇ ਰਹਿੰਦੇ ਹਨ। ਉਹ ਇਹ ਕਦੀ ਬਰਦਾਸ਼ਤ ਨਹੀਂ ਕਰ ਸਕਦੇ ਕਿ ਉਨ੍ਹਾਂ ਦਾ ਕੋਈ ਸਾਥੀ ਉੱਨਤੀ ਕਰ ਉਨ੍ਹਾਂ ਤੋਂ ਜ਼ਿਆਦਾ ਅੱਗੇ ਵਧ ਸੱਕੇ। ਇਸ ਲਈ ਉਹ ਦੂਸਰੇ ਦੀ ਤਰੱਕੀ ਦੇ ਰਾਹ ਵਿਚ ਰੋੜੇ ਅਟਕਾਉਂਦੇ ਰਹਿੰਦੇ ਹਨ। ਅਜਿਹੇ ਲੋਕਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਜੇ ਆਪਣੇ ਨਾਲ ਦੇ ਕਿਸੇ ਅਜਿਹੇ ਬੰਦੇ ਦੀ ਪਛਾਣ ਹੋ ਜਾਏ ਤਾਂ ਉਸ ਤੋਂ ਨਾਤਾ ਤੋੜ ਲੈਣਾ ਚਾਹੀਦਾ ਹੈ। ਆਪਣਾ ਸਿੱਕਾ ਹੀ ਖੋਟਾ ਹੋਵੇ ਤਾਂ ਹੱਟੀ ਵਾਲੇ ਨੂੰ ਦੋਸ਼ ਨਹੀਂ ਦੇਣਾ ਚਾਹੀਦਾ।ਦੂਸਰੇ ਦੀ ਤਰੱਕੀ ਦੇਖ ਕੇ ਈਰਖਾ ਕਰਨ ਦੀ ਬਜਾਏ ਆਪਣੇ ਅੰਦਰ ਯੋਗਤਾ ਪੈਦਾ ਕਰ ਕੇ ਮਿਹਨਤੀ ਅਤੇ ਸਫ਼ਲ ਵਿਅਕਤੀਆਂ ਨੂੰ ਆਪਣਾ ਆਦਰਸ਼ ਮੰਨ ਕੇ ਅੱਗੇ ਵਧਣਾ ਚਾਹੀਦਾ ਹੈ।
    ਜੇ ਕਿਸੇ ਕੋਲ ਜ਼ਿਆਦਾ ਧਨ, ਤਾਕਤ ਅਤੇ ਵੱਡਾ ਅਹੁਦਾ ਆ ਜਾਏ ਤਾਂ ਹੰਕਾਰ ਨਹੀਂ ਕਰਨਾ ਚਾਹੀਦਾ। ਹੰਕਾਰਿਆ ਸੋ ਮਾਰਿਆ। ਇਹ ਕਦੀ ਨਹੀਂ ਸਮਝਣਾ ਚਾਹੀਦਾ ਕਿ ਹੁਣ ਮੈਨੰ ਕਿਸੇ ਦੀ ਲੋੜ ਨਹੀਂ। ਇਸ ਨਾਲ ਬੰਦਾ ਸਮਾਜ ਨਾਲੋਂ ਅਲੱਗ ਥਲੱਗ ਹੋ ਕੇ ਹੀ ਰਹਿ ਜਾਂਦਾ ਹੈ। ਇਕੱਲ੍ਹਾ ਮਨੁੱਖ ਆਪਣੀਆਂ ਸਾਰੀਆਂ ਜ਼ਰੂਰਤਾਂ ਕਦੀ ਆਪਣੇ ਤੌਰ ਤੇ ਪੂਰੀਆਂ ਨਹੀਂ ਕਰ ਸਕਦਾ। ਇਸ ਲਈ ਹਰ ਇਕ ਦੇ ਹੁਨਰ ਦੀ ਕਦਰ ਕਰੋ। ਕਦੀ ਕਿਸੇ ਕੰਮ ਨੂੰ ਛੋਟਾ ਸਮਝ ਕੇ ਦੂਜੇ ਨਾਲ ਨਫ਼ਰਤ ਨਾ ਕਰੋ। ਪਤਾ ਨਹੀਂ ਤੁਹਾਨੂੰ ਕਦੋਂ ਅਤੇ ਕਿੱਥੇ ਦੂਸਰੇ ਬੰਦੇ ਦੀ ਲੋੜ ਪੈ ਜਾਏ।ਦਫ਼ਤਰ ਵਿਚ ਤਾਂ ਇਕ ਦਰਬਾਨ ਜਾਂ ਚਪੜਾਸੀ ਦੀ ਵੀ ਬਹੁਤ ਅਹਿਮੀਅਤ ਹੁੰਦੀ ਹੈ। ਅੱਜ ਕੱਲ੍ਹ ਅੋਰਤਾਂ ਨੌਕਰੀ ਪੇਸ਼ਾ ਹੋਣ ਕਰ ਕੇ ਆਪਣੇ ਘਰ ਦੇ ਬਰਤਨ ਅਤੇ ਝਾੜੂ ਪੋਚਾ ਵੀ ਆਪ ਨਹੀਂ ਕਰ ਸਕਦਅੀਆਂ। ਜ਼ਰਾ ਸੋਚੋ ਕਿ ਜੇ ਇਹ ਕੰਮ ਵਾਲੀਆਂ ਜਾਂ ਸਫਾਈ ਸੇਵਕ ਕੁਝ ਦਿਨ ਕੰਮ ਤੇ ਨਾ ਆਉਣ ਤਾਂ ਤਹਾਡੀ ਅਤੇ ਘਰ ਦੀ ਕੀ ਹਾਲਤ ਹੁੰਦੀ ਹੈ? ਘਰ ਵਿਚ ਕੂੜੇ ਦੇ ਢੇਰ ਲੱਗ ਜਾਂਦੇ ਹਨ ਅਤੇ ਬਦਬੋ ਨਾਲ ਤੁਹਾਡਾ ਦਮ ਘੁੱਟਣ ਲੱਗ ਜਾਂਦਾ ਹੈ। ਕੋਈ ਕੰਮ ਛੋਟਾ ਨਹੀਂ। ਜੋ ਕੰਮ ਇਕ ਛੋਟੀ ਜਿਹੀ ਸੂਈ ਕਰ ਸਕਦੀ ਹੈ ਉਹ ਤਲਵਾਰ ਨਹੀਂ ਕਰ ਸਕਦੀ।
    ਜਿਵੇਂ ਇਕ ਕੜੀ ਨਾਲ ਦੂਜੀ ਕੜੀ ਜੋੜ ਕੇ ਇਕ ਮਜ਼ਬੂਤ ਸੰਗਲੀ ਬਣਦੀ ਹੈ ਇਸੇ ਤਰ੍ਹਾਂ ਮਨੁੱਖ ਦੇ ਇਕ ਦੂਜੇ ਦੇ ਸਹਿਯੋਗ ਨਾਲ ਇਕ ਮਜ਼ਬੂਤ ਸਮਾਜ ਬਣਦਾ ਹੈ ਅਤੇ ਜ਼ਿੰਦਗੀ ਸੌਖੀ ਬਸਰ ਹੁੰਦੀ ਹੈ। ਖ਼ੁਸ਼ੀ ਗਮੀਂ ਦੇ ਮੌਕੇ ’ਤੇ ਵੀ ਸਾਨੂੰ ਇਕ ਦੂਜੇ ਦੇ ਸਾਥ ਦੀ ਬਹੁਤ ਜ਼ਰੂਰਤ ਹੁੰਦੀ ਹੈ। ਇਕੱਲੇ੍ਹ ਨਾ ਤਾਂ ਅਸੀਂ ਜਸ਼ਨ ਮਨਾ ਸਕਦੇ ਹਾਂ ਅਤੇ ਨਾ ਹੀ ਦੁੱਖ ਵਿਚ ਆਪਣੇ ਆਪ ਨੂੰ ਗਲੇ ਲਾ ਸਕਦੇ ਹਾਂ। ਦੂਜੇ ਦੇ ਸਾਥ ਨਾਲ ਸਾਡੀ ਖ਼ੁਸ਼ੀ ਦੂਣੀ ਹੋ ਜਾਂਦੀ ਹੈ ਅਤੇ ਦੁੱਖ ਅੱਧਾ ਰਹਿ ਜਾਂਦਾ ਹੈ। ਸਾਨੂੰ ਮੋਹ ਪਿਆਰ ਰਿਸ਼ਤਿਆਂ ਵਿਚ ਵੀ ਸਦਭਾਵਨਾ ਅਤੇ ਸਹਿਯੋਗ ਦੀ ਲੋੜ ਹੁੰਦੀ ਹੈ। ਇਹ ਪਿਆਰ, ਸਹਿਯੋਗ ਅਤੇ ਭਾਵਨਾਵਾਂ ਸਾਨੂੰ ਸਾਡੇ ਪਰਿਵਾਰ ਅਤੇ ਸਮਾਜ ਵਿਚੋਂ ਮਿਲਦੀਆਂ ਹਨ। ਜਿਸ ਮਨੁੱਖ ਨੂੰ ਇਹ ਭਾਵਨਾਵਾਂ ਬਹੁਤ ਘੱਟ ਮਿਲਦੀਆਂ ਹਨ ਉਸ ਦੀ ਜ਼ਿੰਦਗੀ ਅਧੂਰੀ, ਖਰਵੀ ਅਤੇ ਖੁਸ਼ਕ ਰਹਿ ਜਾਂਦੀ ਹੈ। ਉਸ ਦਾ ਜ਼ਿੰਦਗੀ ਵਿਚ ਕਾਮਯਾਬ ਹੋਣਾ ਕਠਿਨ ਹੋ ਜਾਂਦਾ ਹੈ। ਉਹ ਇਕੱਲ੍ਹਾ ਹੀ ਜ਼ਿੰਦਗੀ ਬਸਰ ਕਰਦਾ ਹੈ ਅਤੇ ਅਲਜ਼ਾਈਮਰ ਵਰਗੀ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ। ਦੂਜੇ ਪਾਸੇ ਮਨੁੱਖ ਦਾ ਆਪਣੇ ਪਿਆਰਿਆਂ ਅਤੇ ਸਨੇਹੀਆਂ ਨਾਲ ਹਰ ਕੰਮ ਸੌਖਾ ਹੀ ਸਿਰੇ ਚੜ੍ਹ ਜਾਂਦਾ ਹੈ। ਉਹ ਸਦਾ ਚੜ੍ਹਦੀ ਕਲ੍ਹਾ ਵਿਚ ਰਹਿੰਦਾ ਹੈ ਅਤੇ ਸਫ਼ਲਤਾ ਦੀਆਂ ਮੰਜ਼ਿਲਾਂ ਸਰ ਕਰਦਾ ਜਾਂਦਾ ਹੈ। ਉਸ ਲਈ ਜ਼ਿੰਦਗੀ ਦੇ ਔਖੇ ਰਾਹ ਸੌਖੇ ਹੋ ਜਾਂਦੇ ਹਨ। ਅਸੰਭਵ ਕੰਮ ਵੀ ਸੰਭਵ ਹੋ ਨਿਬੜਦਾ ਹੈ।ਮਨ ਨੂੰ ਠੰਢਕ ਅਤੇ ਸ਼ਾਤੀ ਮਿਲਦੀ ਹੈ। ਜਦ ਕਿ ਇਕੱਲ੍ਹੇ ਬੰਦੇ ਦਾ ਮਨ ਹਰ ਸਮੇਂ ਭੱਖਿਆ ਹੀ ਰਹਿੰਦਾ ਹੈ। ਉਸ ਨੂੰ ਛੋਟੇ ਛੋਟੇ ਕੰਮ ਵੀ ਪਹਾੜ ਜਿੱਡੇ ਦਿਸਦੇ ਹਨ। ਪਿਆਰ ਦੇ ਜਜ਼ਬੇ ਨੂੰ ਪਸ਼ੂ, ਪੰਛੀ ਅਤੇ ਜਲ ਜੀਵ ਵੀ ਸੌਖੇ ਹੀ ਸਮਝ ਜਾਂਦੇ ਹਨ ਅਤੇ ਮਨੁੱਖ ਨੂੰ ਉਸ ਦੇ ਕੰਮਾਂ ਵਿਚ ਸਹਿਯੋਗ ਕਰਦੇ ਹਨ।
    ਸਮਾਜ ਵਿਚ ਬੰਦਾ ਇਕ ਦੂਜੇ ਤੋਂ ਬਹੁਤ ਕੁਝ ਸਿੱਖਦਾ ਹੈ। ਹਮੇਸ਼ਾਂ ਸਮਾਜ ਅਤੇ ਆਪਣੇ ਪਰਿਵਾਰ ਨਾਲ ਜੁੜੇ ਰਹੋ। ਜੇ ਤੁਸੀਂ ਦੂਸਰੇ ਤੋਂ ਸੁੱਖ ਅਤੇ ਸਹਿਯੋਗ ਚਾਹੁੰਦੇ ਹੋ ਤਾਂ ਦੂਜੇ  ਨਾਲ ਵੀ ਸੁੱਖ ਅਤੇ ਸਹਿਯੋਗ ਦੀ ਭਾਵਨਾ ਰੱਖੋ। ਮੁਸੀਬਤ ਸਮੇਂ ਉਸ ਦੀ ਮਦਦ ਕਰੋ ਅਤੇ ਮਿੱਠੇ ਬਲੋ ਬੋਲ ਕੇ ਉਸ ਦੇ ਜ਼ਖਮਾਂ ਤੇ ਮਲ੍ਹਮ ਲਾਓ। ਅਸੀ ਸਾਰੇ ਪਿਆਰ ਇਤਫ਼ਾਕ ਅਤੇ ਸਹਿਯੋਗ ਨਾਲ ਹੀ ਉਨਤੀ ਕਰ ਸਕਦੇ ਹਾਂ ਅਤੇ ਦੇਸ਼ ਵਿਚੋਂ ਅਨਪੜ੍ਹਤਾ, ਗ਼ਰੀਬੀ, ਵਹਿਮਾਂ ਭਰਮਾਂ ਅਤੇ ਨਸ਼ਿਆਂ ਜਿਹੀਆਂ ਭਿਆਨਕ ਬਿਮਾਰੀਆਂ ਨੂੰ ਜੜ੍ਹੋਂ ਖਤਮ ਕਰ ਸਕਦੇ ਹਾਂ ਅਤੇ ਦੁਨੀਆਂ ਨੂੰ ਅਮਨ ਅਤੇ ਸ਼ਾਤੀ ਦਾ ਸੰਦੇਸ਼ ਦੇ ਸਕਦੇ ਹਾਂ।