ਤੁਸੀਂ ਗੁਰਸ਼ਰਨ ਸਿੰਘ ਕੁਮਾਰ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਸਭ ਰੰਗ

  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਕਿੱਧਰ ਜਾ ਰਹੇ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਯੁੱਧ ਵਿਚ ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਰ ਡਰ ਕੇ ਨਾ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਸਫਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦਿਲ, ਦੌਲਤ ਅਤੇ ਦੁਨੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ-ਯੋਗੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਰਾਈ ਆਸ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੇ ਦਿਲ ਵਾਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੇਤੂ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਖੀ ਹੋ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨੌਜਵਾਨੋ ਹੰਭਲਾ ਮਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਇਕੱਲਤਾ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਵੱਖਰੀ ਪਛਾਣ ਬਣਾਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਹਿਸਾਬ ਮੰਗਦੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੌਸਲੇ ਬੁਲੰਦ ਰੱਖੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸ ਕੀ ਜਾਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉੱਚਾ ਦਰ ਬਾਬੇ ਨਾਨਕ ਦਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿੱਖਣ ਵਿਚ ਕੋਈ ਹਰਜ ਨਹੀਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨੂੰ ਸੰਭਾਲ ਸੱਜਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਰਿਆਦਾ, ਅਨੁਸਾਸ਼ਨ ਅਤੇ ਸਲੀਕਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਜ਼ਬੇ ਨੂੰ ਸਲਾਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪਹਿਲਾ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਰਨ ਵਾਲੇ ਲੋਕ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਸੁਹੇਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚਾਨਣ ਦਾ ਵਣਜਾਰਾ - ਮਨਮੋਹਨ ਸਿੰਘ ਦਾਊੂਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣਾ ਬੁਢਾਪਾ ਆਪ ਸਵਾਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਿਨਾਂ ਹਥਿਆਰ ਤੋਂ ਦੁਨੀਆਂ ਜਿੱਤਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ-ਮਰਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੱਡੀਆਂ ਨਿਆਮਤਾਂ-ਵੱਡੇ ਗੁਣ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੌ ਸਾਲ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੰਗਣ ਗਿਆ ਸੋ ਮਰ ਗਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਦਮੀ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੱਲ ਆਵੇ ਜਾਂ ਨਾ ਆਵੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹੰਕਾਰਿਆ ਸੋ ਮਾਰਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਹਾਦਸੇ ਅਤੇ ਹੌਸਲੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੂਰਨ ਮਨੁੱਖ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਹਾਰ, ਵਿਚਾਰ ਅਤੇ ਵਿਉਹਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੋਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਅਤੇ ਮਜ਼ਬੂਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਜ਼ ਅਤੇ ਫ਼ਰਜ਼ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਹਾਰ ਕੇ ਵੀ ਜਿੱਤ ਸਕਦੇ ਹੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਤਾਰੋਂ ਸੇ ਆਗੇ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੈਂ, ਮੇਰੀ ਛੱਡੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਮੇਂ ਨਾਲ ਬਦਲੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖੁਦੀ ਨੂੰ ਕਰ ਬੁਲੰਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਦਾ ਪੁਤਲਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਲੀਕਾ ਅਤੇ ਸ਼ਖਸੀਅਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਓ ਆਪਣੀ ਕਾਰਜ ਸ਼ਕਤੀ ਵਧਾਈਏ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਤਮ-ਮੰਥਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੰਡਿਆਲੇ ਰਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੁਪਨਿਆਂ ਨੂੰ ਸਾਕਾਰ ਕਰੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਉਹ ਦਿਨ ਕਦ ਆਉਣਗੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਤਯੁਗ ਦਾ ਸੱਚ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਕਪਤਾਨ ਬਣੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਿਸਚੈ ਕਰ ਅਪਨੀ ਜੀਤ ਕਰੋਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤ ਤੋਂ ਪਹਿਲਾਂ ਅਤੇ ਮੌਤ ਤੋਂ ਬਾਅਦ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜੀਓ ਅਤੇ ਜੀਉਣ ਦਿਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੁਲ ਅਤੇ ਦੀਵਾਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਾਨਸਿਕ ਤੰਦਰੁਸਤੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਦੇਖ ਪਰਾਈ ਚੋਪੜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਡੀਆਂ ਅਸੰਤੁਸ਼ਟੀਆਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਠੋਕਰਾਂ ਤੋਂ ਕਿਵੇਂ ਬਚੀਏ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਧਰਤੀ ਆਪਣਾ ਆਸਮਾਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਿਰਜਨਹਾਰੇ ਹੱਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਫ਼ਲ ਜੀਵਨ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਰੀਬੀ ਦੀ ਲਾਹਨਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਿਠਤੁ ਨੀਵੀ ਨਾਨਕਾ.... / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰਾਵਣ ਮਰਦਾ ਕਿਉਂ ਨਹੀਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਬੋਲੀਏ ਅਤੇ ਕੀ ਨਾ ਬੋਲੀਏ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮੌਤੋਂ ਭੁੱਖ ਬੁਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਹੁਨਰ ਨੂੰ ਤਰਾਸ਼ੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਨਜ਼ਰ ਅਤੇ ਨਜ਼ਰੀਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਖ਼ੁਸ਼ੀ ਦਾ ਮੰਤਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਨੁੱਖਤਾ ਦੇ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗ਼ਲਤੀ ਮੰਨਣੀ ਅਤੇ ਜ਼ਿੰਮੇਵਾਰੀ ਲੈਣੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਲੜਾਈ ਝਗੜੇ ਤੋਂ ਬਚੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੁਢਾਪੇ ਦੀ ਲਾਠੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸੱਸ ਕਰੇ ਪਿਆਰ ਅਤੇ ਨੂੰਹ ਕਰੇ ਸਤਿਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਲੋਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦਾ ਆਖਰੀ ਪੜਾਅ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੀ ਦੌਲਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਇਕ ਦੂਜੇ ਲਈ ਬਣੇ ਹਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬਚਪਨ ਅਤੇ ਸੰਸਕਾਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਾਮਯਾਬੀ ਦੀ ਚਾਬੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਚੱਲਣਾ ਹੀ ਜ਼ਿੰਦਗੀ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਬੰਦੇ ਦਾ ਬੰਦਾ ਦਾਰੂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕੀ ਅਸੀਂ ਆਜ਼ਾਦ ਹਾਂ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜ਼ਿੰਦਗੀ ਦੇ ਸੁਨਹਿਰੀ ਸਾਲ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਮਸ਼ਹੂਰ ਹੋਣਾ ਪਰ ਮਗ਼ਰੂਰ ਨਾ ਹੋਣਾ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸ਼ਖ਼ਸੀਅਤ ਬਣ ਕੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਨਮ ਜਨਮ ਦਾ ਸਾਥ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਲਿ ਤਾਰਣ ਗਰੂ ਨਾਨਕ ਆਇਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਜਾਨ ਹੈ ਤਾਂ ਜਹਾਨ ਹੈ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਤੁਸੀਂ ਸਾਡੇ ਲਈ ਕੀਤਾ ਹੀ ਕੀ ਹੈ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਕਰਮ ਅਤੇ ਕਿਸਮਤ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਗਿਆਨ ਅਤੇ ਸਮਝਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਅਸੀਂ ਖ਼ੁਸ਼ ਕਿਉਂ ਨਹੀਂ ਹੁੰਦੇ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੇ ਸਹਾਰੇ ਜੀਓ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਸਾਹਾਂ ਦਾ ਸਫ਼ਰ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਰੱਬ ਹੈ ਜਾਂ ਨਹੀਂ ? / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਔੌਰਤ ਦੇ ਵਧਦੇ ਕਦਮ / ਗੁਰਸ਼ਰਨ ਸਿੰਘ ਕੁਮਾਰ (ਲੇਖ )
  • ਆਪਣੇ ਸਹਾਰੇ ਜੀਓ (ਲੇਖ )

    ਗੁਰਸ਼ਰਨ ਸਿੰਘ ਕੁਮਾਰ   

    Email: gursharan1183@yahoo.in
    Cell: +91 94631 89432
    Address: 1183, ਫੇਜ਼-10
    ਮੁਹਾਲੀ India
    ਗੁਰਸ਼ਰਨ ਸਿੰਘ ਕੁਮਾਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਜਿੰਦਾ ਰਹਿਣ ਲਈ ਭੋਜਨ ਮਨੁੱਖ ਦੀ ਮੁਢਲੀ ਜ਼ਰੂਰਤ ਹੈ। ਭੋਜਨ ਜਾਲ ਉਸ ਨੂੰ ਊਰਜ਼ਾ ਮਿਲਦੀ ਹੈ ਅਤੇ ਉਸ ਦੇ ਸਰੀਰ ਵਿਚ ਤਾਕਤ ਆਉਂਦੀ ਹੈ। ਉਸ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਹ ਤਾਂ ਹੀ ਸੰਭਵ ਜੇ ਮਨੁੱਖ ਦੇ ਸਰੀਰ ਵਿਚ ਗਿਆ ਭੋਜਨ ਚੰਗੀ ਤਰ੍ਹਾਂ ਹਜ਼ਮ ਹੋ ਜਾਏ। ਭੋਜਨ ਨੂੰ ਹਜ਼ਮ ਕਰਨ ਲਈ ਉਸ ਨੂੰ ਕੋਈ ਨਾ ਕੋਈ ਕੰਮ ਕਰਨ ਦੀ ਜ਼ਰੂਰਤ ਹੈ। ਬੱਚਾ ਜਦ ਬਿਲਕੁਲ ਛੋਟਾ ਹੁੰਦਾ ਹੈ ਤਾਂ ਉਸ ਨੂੰ ਭੋਜਨ ਅਤੇ ਨਿੱਤ ਕਰਮ ਲਈ ਆਪਣੀ ਮਾਂ ਜਾਂ ਕਿਸੇ ਹੋਰ ਵਿਅਕਤੀ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ।  ਜਦ ਉਹ ਦੋ ਕੁ ਸਾਲ ਦੀ ਉਮਰ ਵਿਚ ਕੁਝ ਤੁਰਨ ਲੱਗਦਾ ਹੈ ਅਤੇ ਤੋਤਲੀ ਆਵਾਜ਼ ਵਿਚ ਕੁਝ ਬੋਲਣ ਲੱਗਦਾ ਹੈ ਤਾਂ ਉਸ ਦੇ ਸਰੀਰ ਵਿਚ ਜਿਹੜੀ ਊਰਜ਼ਾ ਪੈਦਾ ਹੁੰਦੀ ਹੈ ਉਸ ਨੂੰ ਛੋਟੇ ਛੋਟੇ ਕੰਮਾਂ ਵਿਚ ਲਾ ਕੇ ਇਸਤੇਮਾਲ ਕੀਤਾ ਜਾ ਸਕਦਾ ਹੈ। ਜਿਵੇਂ ਉਸ ਨੂੰ ਕੋਈ ਹੱਲਕੀ ਵਸਤੂ ਫੜਾਉਣ ਲਈ ਕਿਹਾ ਜਾ ਸਕਦਾ ਹੈ। ਇਸ ਨਾਲ ਬੱਚੇ ਅਤੇ ਮਾਂ ਪਿਓ ਦੋਹਾਂ ਨੂੰ ਖ਼ੁਸ਼ੀ ਮਿਲਦੀ ਹੈ। ਬੱਚੇ ਵਿਚ ਆਤਮ ਵਿਸ਼ਵਾਸ ਦੀ ਨੀਂਹ ਰੱਖੀ ਜਾਂਦੀ ਹੈ। ਜਦ ਬੱਚਾ ਸਕੂਲ ਜਾਣ ਲੱਗਦਾ ਹੈ ਤਾਂ ਉਸ ਦੀ ਇਹ ਊਰਜ਼ਾ ਪੜ੍ਹਾਈ ਅਤੇ ਖੇਲ ਕੁਦ ਆਦਿ ਵਿਚ ਖ਼ਰਚ ਹੁੰਦੀ ਹੈ।
    ਜਦ ਤੱਕ ਬੱਚਾ ਆਪਣੀ ਪੜ੍ਹਾਈ ਪੂਰੀ ਕਰ ਕੇ ਆਪਣੇ ਪੈਰਾਂ ਤੇ ਖੜ੍ਹਾ ਹੁੰਦਾ ਹੈ ਤਦ ਤੱਕ ਉਹ ਬਾਲਗ ਹੋ ਜਾਂਦਾ ਹੈ। ਉਸ ਨੂੰ ਆਪਣੀਆਂ ਜੜ੍ਹਾਂ ਫੈਲਾਉਣ ਲਈ ਮਜ਼ਬੂਤ ਧਰਤੀ ਮਿਲਦੀ ਹੈ ਅਤੇ ਖੰਭ ਫੈਲਾਉਣ ਲਈ ਖੁਲ੍ਹਾ ਅਸਮਾਨ ਮਿਲਦਾ ਹੈ। ਉਹ ਆਪਣੇ ਮਾਂ ਪਿਓ ਦਾ ਸਹਾਰਾ ਛੱਡ ਕੇ ਆਜ਼ਾਦ ਵਿਚਰਦਾ ਹੈ। ਆਪਣੀਆਂ ਜ਼ਿੰਮੇਵਾਰੀਆਂ ਸੰਭਾਲਦਾ ਹੈ। ਆਪਣੇ ਫੈਸਲੇ ਆਪ ਕਰਦਾ ਹੈ ਅਤੇ ਉਨ੍ਹਾਂ ਦੇ ਚੰਗੇ ਮਾੜੇ ਨਤੀਜ਼ਿਆਂ ਦਾ ਵੀ ਸਾਮ੍ਹਣਾ ਕਰਦਾ ਹੈ। ਇਹ ਉਸ ਦੇ ਪੂਰਨ ਮਨੁੱਖ ਬਣਨ ਦੀ ਨਿਸ਼ਾਨੀ ਹੁੰਦੀ ਹੈ। ਜੋ ਇਸ ਉਮਰ ਵਿਚ ਵੀ ਮਾਂ ਪਿਓ ਦੀ ਉੰਗਲੀ ਫੜ ਕੇ ਤੁਰਦਾ ਹੈ ਜਾਂ ਦੂਸਰਿਆਂ ਦੇ ਸਹਾਰੇ ਭਾਲਦਾ ਹੈ, ਉਸ ਦਾ ਪੂਰੀ ਤਰ੍ਹਾਂ ਵਿਕਾਸ ਨਹੀਂ ਹੋਇਆ ਹੁੰਦਾ। ਕਈ ਵਾਰੀ ਦੇਖਿਆ ਗਿਆ ਹੈ ਕਿ ਕਈ ਲੜਕੇ ਲੜਕੀਆਂ ਵਿਆਹ ਤੋਂ ਬਾਅਦ ਵੀ ਆਪਣੇ ਪਰਸਪਰ ਮਾਮਲਿਆਂ ਵਿਚ ਵੀ ਹਰ ਗੱਲੇ ਆਪਣੇ ਮਾਂ ਪਿਓ ਤੋਂ ਸਲਾਹ ਲੈ ਕੇ ਹੀ ਅੱਗੇ ਵਧਦੇ ਹਨ। ਅਜਿਹੇ ਵਿਆਹ ਆਮ ਤੋਰ ਤੇ ਕਮਯਾਬੀ ਨਾਲ ਸਿਰੇ ਨਹੀਂ ਚੜਦੇ।
     ਮਨੁੱਖ ਨੂੰ ਬਚਪਨ ਵਿਚ ਹੀ ਕੰਮ ਕਰਨ ਦੀ ਆਦਤ ਪਾ ਲੈਣੀ ਚਾਹੀਦੀ ਹੈ ਅਤੇ ਜੁਆਨੀ ਵਿਚ ਇਸ ਨੂੰ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾ ਲੈਣਾ ਚਾਹੀਦਾ ਹੈ। ਕੰਮ ਕਰਨ ਨਾਲ ਕਦੀ ਕੋਈ ਨਹੀਂ ਮਰਦਾ ਸਗੋਂ ਵਿਹਲੇ ਰਹਿਣ ਨਾਲ ਬੰਦਾ ਬਿਮਾਰ ਪੈ ਕੇ ਜਲਦੀ ਰੱਬ ਨੂੰ ਪਿਆਰਾ ਹੋ ਜਾਂਦਾ ਹੈ। ਤੁਹਾਡਾ ਕੰਮ ਹੀ ਦੱਸਦਾ ਹੈ ਕਿ ਅੱਜ ਜੋ ਤੁਸੀਂ ਭੋਜਨ ਕੀਤਾ ਹੈ ਉਸ ਦਾ ਸਹੀ ਮੁੱਲ ਚੁਕਾਇਆ ਹੈ। ਕੰਮ ਵਾਲੇ ਨੌਜੁਆਨ ਦੀ ਸ਼ਖਸੀਅਤ ਹੀ ਵੱਖਰੀ ਹੁੰਦੀ ਹੈ।ਉਸ ਨੂੰ ਆਪਣੇ ਚਿਹਰੇ ਨੂੰ ਚਮਕਾਉਣ ਲਈ ਕਿਸੇ ਪਾਉਡਰ ਅਤੇ ਕਰੀਮ ਦੀ ਜ਼ਰੂਰਤ ਨਹੀਂ ਪੈਂਦੀ।ਉਸ ਦੇ ਚਿਹਰੇ ਤੇ ਆਤਮ ਵਿਸ਼ਵਾਸ ਦੀ ਚਮਕ ਹੁੰਦੀ ਹੈ। ਆਪਣੀ ਸੁੰਦਰਤਾ ਨੂੰ ਦੇਖਣ ਲਈ ਕਿਸੇ ਸ਼ੀਸ਼ੇ ਦੀ ਜ਼ਰੂਰਤ ਨਹੀਂ ਸਗੋਂ ਲੋਕਾਂ ਦੇ ਦਿਲ ਵਿਚ ਝਾਕਣ ਦੀ ਲੋੜ ਹੈ। ਵੈਸੇ ਮਨੁੱਖ ਦੀ ਅੱਧੀ ਸੁੰਦਰਤਾ ਤਾਂ ਉਸ ਦੀ ਜ਼ੁਬਾਨ ਵਿਚ ਹੀ ਹੁੰਦੀ ਹੈ।
    ਬੰਦੇ ਦੀ ਜੁਆਨੀ ਦੀ ਉਮਰ ਘੋੜੇ ਵਰਗੀ ਹੁੰਦੀ ਹੈ। ਇਸ ਉਮਰ ਵਿਚ ਸਰੀਰ ਵਿਚ ਕੰਮ ਕਰਨ ਦੀ ਬਹੁਤ ਤਾਕਤ ਹੁੰਦੀ ਹੈ। ਇਸ ਉਮਰ ਵਿਚ ਉਹ ਖ਼ੂਬ ਮਿਹਨਤ ਕਰਕੇ ਕਮਾਈ ਕਰਦਾ ਹੈ ਅਤੇ ਆਪਣੇ ਪਰਿਵਾਰ ਦੇ ਖ਼ਰਚੇ ਹੀ ਪੂਰੇ ਨਹੀਂ ਕਰਦਾ ਸਗੋਂ ਆਪਣੇ ਸੁਰੱਖਿਅਤ ਭਵਿੱਖ ਲਈ ਵੀ ਕੁਝ ਧਨ ਬਚਾ ਕੇ ਰੱਖਦਾ ਹੈ। ਜਦ ਬੰਦਾ 65 ਸਾਲ ਦੇ ਕਰੀਬ ਪਹੁੰਚਦਾ ਹੈ ਤਾਂ ਉਸ ਵਿਚ ਕੰਮ ਕਰਨ ਦੀ ਕੁਝ ਸ਼ਕਤੀ ਘਟ ਜਾਂਦੀ ਹੈ। ਉਸ ਦਾ ਜੋਸ਼ ਕੁਝ ਮੱਠਾ ਪੈ ਜਾਂਦਾ ਹੈ। ਜੇ ਅਸੀਂ ਇਸ ਉਮਰ ਤੱਕ ਪਹੁੰਚਦਿਆਂ ਹੋਇਆ ਆਪਣੇ ਸੁਰੱਖਿਅਤ ਭਵਿੱਖ ਲਈ ਕਾਫੀ ਧਨ ਜੋੜ ਲਿਆ ਹੈ ਜਾਂ ਸਾਨੂੰ ਸਰਕਾਰੀ ਪੈਨਸ਼ਨ ਦਾ ਸਹਾਰਾ ਹੈ ਤਾਂ ਸਾਨੂੰ ਆਪਣੀ ਊਰਜ਼ਾ ਨੂੰ ਲੋਕ ਭਲਾਈ ਤੇ ਖ਼ਰਚ ਕਰਨਾ ਚਾਹੀਦਾ ਹੈ। ਵਿਹਲੇ ਅਤੇ ਨਿਠੱਲੇ ਬੈਠ ਕੇ ਸਮਾਜ ਤੇ ਭਾਰੂ ਨਹੀਂ ਬਣਨਾ ਚਾਹੀਦਾ। ਸਾਰੇ ਕੰਮ ਪੈਸੇ ਲਈ ਹੀ ਨਹੀਂ ਕੀਤੇ ਜਾਂਦੇ। ਸਾਡਾ ਸਮਾਜ ਪ੍ਰਤੀ ਵੀ ਕੁਝ ਫ਼ਰਜ਼ ਬਣਦਾ ਹੈ।ਅਸੀਂ ਕਮਜ਼ੋਰ ਵਰਗ ਦੀ ਮਦਦ ਕਰ ਕੇ ਉਸ ਨੂੰ ਉੱਪਰ ਉਠਾਉਣਾ ਹੈ। ਹਰਕਤ ਵਿਚ ਰਹਿਣ ਕਰ ਕੇ ਸਾਡੀ ਸਿਹਤ ਵੀ ਠੀਕ ਰਹਿੰਦੀ 

    ਹੈ।ਸਾਡੀ ਤੰਦਰੁਸਤੀ ਸਾਡੀ ਉਮਰ ਲੰਮੀ ਕਰਦੀ ਹੈ। ਅਸੀਂ ਖ਼ੁਸ਼ ਅਤੇ ਸ਼ਾਂਤ ਰਹਿੰਦੇ ਹਾਂ। ਸਾਨੂੰ ਛੋਟੇ ਛੋਟੇ ਕੰਮਾਂ ਲਈ ਕਿਸੇ ਤੇ ਨਿਰਭਰ ਨਹੀਂ ਹੋਣਾ ਪੈਂਦਾ। ਇਸ ਨਾਲ ਸਾਨੂੰ ਆਤਮਿਕ ਸੰਤੁਸ਼ਟੀ ਵੀ ਮਿਲਦੀ ਹੈ।

    ਆਲਸ ਛੱਡੋ ਅਤੇ ਉੱਦਮੀ ਬਣੋ। ਉੱਦਮੀ ਬੰਦੇ ਨੂੰ ਕੰਮ ਲੱਭਣ ਦੀ ਲੋੜ ਨਹੀਂ ਪੈਂਦੀ ਉਹ ਜਿੱਧਰ ਵੀ ਜਾਂਦਾ ਹੈ ਉਸ ਲਈ ਕੋਈ ਨਾ ਕੋਈ ਕੰਮ ਨਿਕਲ ਹੀ ਆਉਂਦਾ ਹੈ। ਉਹ ਦੂਸਰਿਆਂ ਦੇ ਵੀ ਕਈ ਕੰਮ ਸੁਆਰਦਾ ਹੈ। ਇਸ ਤਰ੍ਹਾਂ ਸਮਾਜ ਵਿਚ ਵੀ ਉਸ ਦੀ ਇੱਜ਼ਤ ਵਧਦੀ ਹੈ। ਲੋਕ ਉਸ ਨੂੰ ਖਿੜ੍ਹੇ ਮੱਥੇ ਮਿਲਦੇ ਹਨ।ਜਿਵੇਂ ਸਵੇਰੇ ਸਵੇਰੇ ਬੱਚਿਆਂ ਦੀ ਤਰ੍ਹਾਂ ਫੁੱਲ ਮੁਸਕਰਾਉਂਦੇ ਹਨ।ਉਸ ਦੇ ਚਿਹਰੇ ਤੇ ਹਮੇਸ਼ਾਂ ਮੁਸਕਰਾਹਟ ਅਤੇ ਸ਼ਾਂਤੀ ਰਹਿੰਦੀ ਹੈ। ਉਸ ਨੂੰ ਆਪਣੇ ਕੰਮਾਂ ਬਾਰੇ ਬੋਲ ਕੇ ਕੁਝ ਦੱਸਣ ਦੀ ਲੋੜ ਨਹੀਂ ਹੁੰਦੀ। ਅਜਿਹੇ ਬੰਦਿਆਂ ਲਈ ਸੋ ਸਾਲ ਜਿਉਣਾ ਕੋਈ ਵੱਡੀ ਗੱਲ ਨਹੀਂ ਹੁੰਦੀ।

    ਕੰਮ ਕਰਨ ਵਾਲੇ ਬੰਦੇ ਹੱਥਾਂ ਵਿਚ ਬਰਕਤ ਹੁੰਦੀ ਹੈ। ਕੰਮ ਕਰਨ ਵਾਲਾ ਬੰਦਾ ਕਦੀ ਭੁੱਖਾ ਨਹੀਂ ਮਰਦਾ। ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਚਲਾ ਜਾਏ, ਆਪਣੀ ਥਾਂ ਬਣਾ ਹੀ ਲਏਗਾ। ਉਸ ਨੂੰ ਕਦੀ ਰੋਜ਼ਗਾਰ ਦਾ ਘਾਟਾ ਨਹੀਂ ਰਹੇਗਾ।ਜਿਸ ਨੂੰ ਕੰਮ ਕਰਨ ਦੀ ਆਦਤ ਪੈ ਜਾਏ ਉਹ ਹਰ ਥਾਂ ਸਫ਼ਲ ਹੁੰਦਾ ਹੈ। ਉਹ ਕਦੀ ਬਦਨਸੀਬ ਨਹੀਂ ਹੋ ਸਕਦਾ।ਉਸ ਦੇ ਰਸਤੇ ਵਿਚ ਜੇ ਕੋਈ ਰੁਕਾਵਟ ਆ ਵੀ ਜਾਏ ਤਾਂ ਵੀ ਉਹ ਕਦੀ ਘਬਰਾਉਂਦਾ ਨਹੀਂ ਸਗੋਂ ਆਪਣੀ ਸਫ਼ਲਤਾ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦਾ ਹੈ। 

    ਕਈ ਵਾਰੀ ਬੁਢਾਪੇ ਵਿਚ ਕੋਈ ਭਾਰਾ ਕੰਮ ਕਰਨ ਲਈ ਸਿਹਤ ਨਹੀਂ ਮੰਨਦੀ ਤਾਂ ਕੋਈ ਰਿਸਕ ਲੈਣ ਦੀ ਜ਼ਰੂਰਤ ਨਹੀਂ। ਆਪਣੀ ਸਮਰੱਥਾ ਅਨੁਸਾਰ ਹੀ ਹੱਲਕੇ ਕੰਮ ਕਰਕੇ ਹੀ ਆਪਣੇ ਆਪ ਨੂੰ ਰੁੱਝਿਆ ਰੱਖਿਆ ਜਾ ਸਕਦਾ ਹੈ।ਬਜ਼ੁਰਗ ਔਰਤਾਂ ਸਬਜੀ ਭਾਜੀ ਤਾਂ ਕੱਟ ਹੀ ਸਕਦੀਆਂ ਹਨ। ਬੱਚਿਆਂ ਨੂੰ ਨੁਹਾ ਧੁਆ ਕੇ ਤਿਆਰ ਕਰ ਸਕਦੀਆਂ ਹਨ। ਇਨ੍ਹਾਂ ਕੰਮਾਂ ਨਾਲ ਹੀ ਨੂੰਹਾਂ ਨੂੰ ਕਾਫ਼ੀ ਮਦਦ ਮਿਲ ਜਾਂਦੀ ਹੈ ਅਤੇ ਉਹ ਆਪਣਾ ਇਹ ਸਮਾਂ ਕਿਸੇ ਹੋਰ ਜ਼ਰੂਰੀ ਕੰਮ ਨੂੰ ਦੇ ਸਕਦੀਆਂ ਹਨ। ਬਜ਼ੁਰਗ ਆਦਮੀ ਘਰ ਵਿਚ ਰਸੋਈ-ਬਗੀਚੇ ਦਾ ਕੰਮ ਕਰ ਕੇ ਘਰ ਨੂੰ ਸੁੰਦਰ ਬਣਾ ਸਕਦੇ ਹਨ। ਉਹ ਗ਼ਰੀਬ ਬੱਚਿਆਂ ਨੂੰ ਪੜ੍ਹਾ ਸਕਦੇ ਹਨ ਜਾਂ ਕਿਸੇ ਧਾਰਕਿ ਸਥਾਨ ਤੇ ਜਾਂ ਹਸਪਤਾਲ ਵਿਚ ਜਾ ਕੇ ਗ਼ਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਕਰ ਸਕਦੇ ਹਨ। ਇਸ ਤਰ੍ਹਾਂ ਉਹ ਸਮਾਜ ਦਾ ਇਕ ਜ਼ਰੂਰੀ ਅੰਗ ਬਣੇ ਰਹਿ ਸਕਦੇ ਹਨ।

    ਕੰਮ ਤੋਂ ਭੱਜਣ ਵਾਲੇ ਆਲਸੀ ਮਨੁੱਖ ਕਦੀ ਤੰਦਰੁਸਤ ਨਹੀਂ ਰਹਿ ਸਕਦੇ। ਆਪਣੇ ਆਪ ਨੂੰ ਸਮੇਂ ਅਨੁਸਾਰ ਤਬਦੀਲ ਕਰੋ। ਜੇ ਤੁਸੀਂ ਤੰਦਰੁਸਤ ਰਹਿਣਾ ਚਾਹੁੰਦੇ ਹੋ ਤਾਂ ਆਪਣੇ ਕੰਮ ਅਤੇ ਵਿਚਾਰਾਂ ਵਿਚ ਨਵੀਨਤਾ ਲਿਆਓ। ਮਨੁੱਖ ਉਮਰ ਨਾਲ ਨਹੀਂ ਸਗੋਂ ਵਿਹਲਾ ਅਤੇ ਇਕੱਲਾ ਰਹਿਣ ਨਾਲ ਬੁੱਢਾ ਸਮਝਣ ਲੱਗ ਪੈਂਦਾ ਹੈ। ਉਸ ਦੇ ਨਾਂਹ ਪੱਖੀ ਵਿਚਾਰ ਹੀ ਉੇਸ ਨੂੰ ਅੱਗੇ ਵਧਣ ਨਹੀਂ ਦਿੰਦੇ ਅਤੇ ਉਹ ਢਹਿੰਦੀ ਕਲਾ ਵਿਚ ਚਲੇ ਜਾਂਦਾ ਹੈ।ਹੌਸਲੇ ਵਾਲੇ ਅਤੇ ਉਸਾਰੂ ਵਿਚਾਰਾਂ ਨਾਲ ਮਨੁੱਖ ਦੀ ਜ਼ਿੰਦਗੀ ਦੀ ਗੱਡੀ ਬਿਨਾਂ ਕਿਸੇ ਰੁਕਾਵਟ ਤੋਂ ਅੱਗੇ ਵਧਦੀ ਹੈ।

    ਹਮੇਸ਼ਾਂ ਆਸ਼ਾਵਾਦੀ ਰਹੋ। ਜੇ ਕਦੀ ਤੁਹਾਡੇ ਤੇ ਮਾੜੇ ਦਿਨ ਆ ਵੀ ਜਾਣ ਤਾਂ ਵੀ ਹੌਸਲਾ ਨਾ ਛੱਡੋ। ਇਹ ਸੋਚੋ ਕਿ ਜੇ ਚੰਗੇ ਦਿਨ ਨਹੀਂ ਰਹੇ ਤਾਂ ਇਹ ਮਾੜੇ ਦਿਨ ਵੀ ਨਹੀਂ ਰਹਿਣੇ। ਉਮੀਦ ਤੇ ਹੀ ਦੁਨੀਆਂ ਕਾਇਮ ਹੈ। ਜਿਸ ਬੰਦੇ ਦੀ ਉਮੀਦ ਹੀ ਖ਼ਤਮ ਹੋ ਗਈ, ਉਸ ਵਿਚ ਜਿੰਦਾ ਰਹਿਣ ਦੀ ਇੱਛਾ ਹੀ ਖ਼ਤਮ ਹੋ ਜਾਂਦੀ ਹੈ। ਫਿਰ ਉਸ ਨੂੰ ਕੋਈ ਨਹੀਂ ਬਚਾ ਸਕਦਾ। ਉਹ ਜੱਲਦੀ ਹੀ ਰੱਬ ਨੂੰ ਪਿਆਰਾ ਹੋ ਜਾਂਦਾ ਹੈ। ਇਸ ਲਈ ਕਦੀ ਕਿਸੇ ਨੂੰ ਅਹਿਸਾਸ ਨਾ ਹੋਣ ਦਿਓ ਕਿ ਤੁਸੀਂ ਅੰਦਰੋਂ ਟੁੱਟ ਚੁੱਕੇ ਹੋ। ਟੁੱਟੇ ਹੋਏ ਮਕਾਨਾਂ ਦੀਆਂ ਇੱਟਾਂ ਵੀ ਲੋਕੀ ਚੁੱਕ ਕੇ ਲੈ ਜਾਂਦੇ ਹਨ।
    ਦੂਸਰਿਆਂ ਦਾ ਸਹਾਰਾ ਲੈਣਾ ਛੱਡੋ। ਆਪਣੇ ਪੈਰਾਂ ਤੇ ਆਪ ਖੜ੍ਹੇ ਹੋਣਾ ਸਿੱਖੋ। ਉਧਾਰ ਦੀਆਂ ਵਿਸਾਖੀਆਂ ਨਾਲ ਜ਼ਿਅਦਾ ਲੰਮਾਂ ਸਫ਼ਰ ਨਹੀਂ ਤਹਿ ਕੀਤਾ ਜਾ ਸਕਦਾ।ਪਰਾਈ ਆਸ ਹਮੇਸ਼ਾਂ ਨਿਰਾਸਾ ਦਿੰਦੀ ਹੈ। ਪਰਾਈਆਂ ਉਮੀਦਾਂ ਦਰਦ ਹੀ ਦਿੰਦੀਆਂ ਹਨ। ਸਹਾਰੇ ਇਨਸਾਨ ਨੂੰ ਖੋਖਲਾ ਕਰ ਦਿੰਦੇ ਹਨ। ਹਿੰਦੀ ਦੇ ਪ੍ਰਸਿਧ ਕਵੀ ਕ੍ਰਿਸ਼ਨ ਭਨੌਟ ਨੇ ਇਸ ਬਾਰੇ ਬਹੁਤ ਸੋਹਣਾ ਲਿਖਿਆ ਹੈ:
    ਭਾਲਿਆ ਜਿਸ ਨੇ ਸਹਾਰਾ,
    ਉਹ ਵੇਲ ਬਣ ਕੇ ਰਹਿ ਗਿਆ।
    ਉਹ ਬਣੇਗਾ ਬਿਰਖ, 
    ਜਿਸ ਨੂੰ ਸਹਾਰਾ ਕੋਈ ਨਹੀਂ।

    ਜੇ ਤੁਸੀਂ ਕੋਈ ਮਹਾਨ ਕੰਮ ਕਰਨਾ ਚਾਹੁੰਦੇ ਹੋ ਤਾਂ ਆਪਣੇ ਬਲ ਤੇ ਕਰੋ। ਆਪਣੀ ਜ਼ਿੰਦਗੀ ਆਪਣੇ ਹਿਸਾਬ ਸਿਰ ਜੀਓ।ਆਪਣੀ ਜ਼ਿੰਦਗੀ ਦਾ ਰਿਮੋਟ ਕਿਸੇ ਦੂਜੇ ਨੂੰ ਨਾ ਫੜਾਓ।

    ਧੁੱਪ ਛਾਂ, ਚੰਗਾ ਮਾੜਾ, ਸੁੱਖ ਦੁੱਖ, ਜੱਸ ਅੱਪਜੱਸ ਅਤੇ ਸਫ਼ਲਤਾ ਅਸਫ਼ਲਤਾ ਸਾਡੀ ਜ਼ਿੰਦਗੀ ਦਾ ਇਕ ਹਿੱਸਾ ਹਨ। ਉਸੇ ਤਰ੍ਹਾਂ ਜਨਮ ਮਰਨ ਵੀ ਸਾਡੀ ਜ਼ਿੰਦਗੀ ਦਾ ਇਕ ਹਿੱਸਾ ਅਤੇ ਅਟੱਲ ਸੱਚਾਈ ਹੈ। ਜੇ ਜ਼ਿੰਦਗੀ ਇਕ ਨਾਟਕ ਹੈ ਤਾਂ ਮੌਤ ਉਸ ਨਾਟਕ ਦਾ ਅੰਤਿਮ ਦ੍ਰਿਸ਼ ਹੈ। ਅੰਤਿਮ ਦ੍ਰਿਸ਼ ਤੋਂ ਬਿਨਾਂ ਨਾਟਕ ਅਧੂਰਾ ਰਹਿ ਜਾਂਦਾ ਹੈ। ਇਸ ਤਰ੍ਹਾਂ ਜਾਪਦਾ ਹੈ ਜਿਵੇਂ ਨਿਰਦੇਸ਼ਕ ਦਰਸ਼ਕਾਂ ਨੂੰ ਮੇਲੇ ਦੀ ਭੀੜ ਲਈ ਧੱਕੇ ਖਾਣ ਲਈ ਆਪ ਕਿਧਰੇ ਗ਼ਾਇਬ ਹੋ ਗਿਆ ਹੋਵੇ। ਖ਼ੈਰ ਜ਼ਿੰਦਗੀ ਦੇ ਨਾਟਕ ਨੂੰ ਕਦੀ ਅਧੂਰਾ ਨਹੀਂ ਛੱਡਿਆ ਜਾ ਸਕਦਾ। ਅੰਤਿਮ ਦ੍ਰਿਸ਼ ਜ਼ਰੂਰੀ ਹੈ। ਇਸੇ ਕਹਿੰਦੇ ਹਨ ਕਿ ਜਿਸ ਦੀ ਕੋਈ ਗਰੰਟੀ ਨਹੀਂ ਉਹ ਹੈ ਜ਼ਿੰਦਗੀ ਅਤੇ ਜਿਸ ਦੀ ਪੂਰੀ ਗਰੰਟੀ ਹੈ ਉਹ ਹੈ ਮੌਤ। ਅੰਗਰੇਜ਼ੀ ਵਿਚ ਕਹਿੰਦੇ ਹਨ ਅਲਲ ਸਿ ਾੲਲਲ ਾਹੲਨ ਟਹੳਟ ੲਨਦਸ  ਾੲਲਲ ਭਾਵ ਜੇ ਕਿਸੇ ਕਹਾਣੀ ਦਾ ਅੰਤ ਵਧੀਆ ਹੋਵੇ ਤਾਂ ਉਸ ਸਾਰੀ ਕਹਾਣੀ ਨੂੰ ਹੀ ਵਧੀਆ ਮੰਨ ਲਿਆ ਜਾਂਦਾ ਹੈ। ਇਸ ਲਈ ਮੌਤ ਦਾ ਭੈਅ ਮਨ ਵਿਚ ਕਦੀ ਨਾ ਰੱਖੋ। ਇਹ ਤੁਹਾਡੀ ਜ਼ਿੰਦਗੀ ਦਾ ਅੰਤਿਮ ਦ੍ਰਿਸ਼ ਹੈ। ਜੇ ਤੁਸੀਂ ਇਸ ਨੂੰ ਸਫ਼ਲਤਾ ਨਾਲ ਨਿਭਾ ਲਿਆ ਤਾਂ ਹੀ ਤੁਹਾਡੀ ਸਾਰੀ ਜ਼ਿੰਦਗੀ ਸਫ਼ਲ ਮੰਨੀ ਜਾਏਗੀ। ਕਿਸੇ ਨੇ ਬਹੁਤ ਖ਼ੂਬਸੂਰਤ ਲਿਖਿਆ ਹੈ:

    ਜ਼ਿੰਦਗੀ ਭਰ ਅਧੂਰਾ ਹੀ ਰਿਹਾ ਮੈਂ,
    ਮਰਿਆ ਤਾਂ ਕਹਿੰਦੇ ਪੂਰਾ ਹੋ ਗਿਆ।

    ਮੌਤ ਹੀ ਤੁਹਾਡੀ ਜ਼ਿੰਦਗੀ ਦੀ ਪੂਰਨਤਾ ਹੈ। ਇਸ ਲਈ ਅਧੂਰੇਪਨ ਵਿਚ ਆਪਣੀ ਜ਼ਿੰਦਗੀ ਨਾ ਰੋਲੋ। ਜਿਹੜਾ ਵੀ ਚੰਗਾ ਕੰਮ ਸ਼ੁਰੂ ਕਰਨਾ ਹੈ ਉਹ ਹੁਣੇ ਹੀ ਸ਼ੁਰੂ ਕਰ ਲਉ। ਚੰਗੇ ਕੰਮ ਲਈ ਕੋਈ ਮਹੂਰਤ ਕਢਾਉਣ ਦੀ ਜਾਂ ਜ਼ਿਆਦਾ ਸੋਚਾਂ ਸੋਚਣ ਦੀ ਲੋੜ ਨਹੀਂ। ਜੇ ਕਿਸੇ ਮਾੜੀ ਆਦਤ ਨੂੰ ਤਿਆਗਣਾ ਹੈ ਤਾਂ ਅੱਜ ਤੋਂ ਹੀ ਤਿਆਗ ਦਿਓ। ਫਿਰ ਕੱਲ ਆਵੇ ਜਾਂ ਨਾ ਆਵੇ। ਘੜੀ ਦਾ ਖੁਥਿਆ ਕੋਹਾਂ ਤੇ ਜਾ ਪੈਂਦਾ ਹੈ। ਗੁਜ਼ਰਿਆ ਵਕਤ ਫਿਰ ਹੱਥ ਨਹੀਂ ਆਉਂਦਾ। ਹੱਥੀਂ ਦਿਤੀਆਂ ਗੰਢਾਂ ਫਿਰ ਦੰਦਾਂ ਨਾਲ ਹੀ ਖੋਲ੍ਹਣੀਆਂ ਪੈਂਦੀਆਂ ਹਨ।ਕਰਮ ਤੋਂ ਬਿਨਾਂ ਚੰਗੀ ਸੋਚ ਦਾ ਕੋਈ ਲਾਭ ਨਹੀਂ। ਨਿਰਾਸ਼ਾ ਵਿਹਲੇ ਬੰਦਿਆ ਵਿਚ ਹੀ ਉਪਜਦੀ ਹੈ। ਡਿੱਗਣ ਵਾਲੇ ਨੂੰ ਕਦੀ ਅਸਫ਼ਲ ਨਹੀਂ ਕਿਹਾ ਜਾ ਸਕਦਾ। ਵਿਹਲੇ ਬੰਦੇ ਨੂੰ ਅਸਫ਼ਲ ਕਿਹਾ ਜਾਂਦਾ ਹੈ।

    ਆਪਣੇ ਸਾਰੇ ਕੰਮ ਆਪ ਕਰੋ। ਦੂਸਰਿਆਂ ਤੇ ਨਿਰਭਰ ਰਹਿਣਾ ਛੱਡ ਦਿਓ। ਆਪਣੇ ਛੋਟੇ ਛੋਟੇ ਕੰਮ ਦੂਸਰਿਆਂ ਨੂੰ ਕਹਿਣਾ ਠੀਕ ਨਹੀਂ। ਇਸ ਨਾਲ ਇਜ਼ੱਤ ਘੱਟਦੀ ਹੈ । ਆਪਣੇ ਕੰਮ ਆਪ ਕਰਨ ਨਾਲ ਬੰਦਾ ਤੰਦਰੁਸਤ ਰਹਿੰਦਾ ਹੈ ਅਤੇ ਉਸ ਦਾ ਸਵੈਮਾਨ ਵਧਦਾ ਹੈ। ਇਹ ਜ਼ਰੂਰੀ ਨਹੀਂ ਕਿ ਤੁਸੀਂ ਕੇਵਲ ਪੈਸੇ ਲਈ ਹੀ ਕੰਮ ਕਰਨਾ ਹੈ। ਸਮਾਜ ਪ੍ਰਤੀ ਵੀ ਤੁਹਾਡਾ ਕੁਝ ਫ਼ਰਜ਼ ਹੈ ਉਸ ਨੂੰ ਪਛਾਣੋ। ਆਲਸੀ ਲੋਕ ਕਹਿੰਦੇ ਹਨ ਕਿ-“ਮੈਂ ਜੁਆਨੀ ਵਿਚ ਬਹੁਤ ਕੰਮ ਕਰ ਲਿਆ ਹੈ। ਹੁਣ ਮੈਂ ਰਿਟਾਇਰ ਹੋ ਗਿਆ ਹਾਂ। ਸਰਕਾਰ ਖ਼ਰਚੇ ਲਈ ਪੈਨਸ਼ਨ ਦਈ ਜਾ ਰਹੀ ਹੈ। ਹੁਣ ਮੈਨੂੰ ਕੰਮ ਕਰਨ ਦੀ ਕੀ ਲੋੜ ਹੈ? ਹੁਣ ਤਾਂ ਮੇਰੇ ਆਰਾਮ ਕਰਨ ਦੇ ਦਿਨ ਹਨ।” ਇਹ ਇਕ ਨਾਂਹ ਪੱਖੀ ਸੋਚ ਹੈ। ਅਜਿਹੇ ਲੋਕ ਬਿਮਾਰ ਹੋ ਕੇ ਮੰਜੇ ਤੇ ਪੈ ਜਾਂਦੇ ਹਨ ਅਤੇ ਪਰਿਵਾਰ ਵਾਲਿਆਂ ਤੇ ਬੋਝ ਬਣ ਕੇ ਰਹਿ ਜਾਂਦੇ ਹਨ। ਆਲਸੀ ਲੋਕਾਂ ਦੀ ਉਮਰ ਵੀ ਬਹੁਤ ਛੋਟੀ ਹੁੰਦੀ ਹੈ। 

    ਜੇ ਤੁਸੀਂ ਖ਼ੁਦਦਾਰ ਹੋ ਤਾਂ ਕਿਸੇ ਤੋਂ ਕੋਈ ਚੀਜ਼ ਮੰਗਣਾ ਬੰਦ ਕਰੋ। ਰੱਬ ਨੂੰ ਵੀ ਬਹੁਤੀਆਂ ਫ਼ਰਮਾਇਸ਼ਾਂ ਨਾ ਪਾਓ। ਰੱਬ ਕਹਿੰਦਾ ਹੈ ਕਿ-“ਮੈਂ ਤੈਨੂੰ ਨਰੋਏ ਹੱਥ, ਪੈਰ, ਅੱਖਾਂ ਦਿਮਾਗ਼ ਅਤੇ ਬਾਕੀ ਸਭ ਅੰਗ ਦਿੱਤੇ ਹਨ। ਇਨ੍ਹਾਂ ਤੋਂ ਕੰਮ ਲੈ ਅਤੇ ਅੱਗੇ ਵੱਧ”। ਦੂਸਰੇ ਤੋਂ ਮੁਫ਼ਤ ਦੀ ਸਹਾਇਤਾ ਮਿਲਣ ਕਰ ਕੇ ਬੰਦਾ ਅਪੰਗ ਬਣ ਕੇ ਰਹਿ ਜਾਂਦਾ ਹੈ। ਕਿਸੇ ਪੰਛੀ ਨੂੰ ਜਦ ਪਿੰਜਰੇ ਵਿਚ ਪਾਇਆ ਜਾਂਦਾ ਹੈ ਤਾਂ ਘਰ ਵਾਲੇ ਉਸ ਨੂੰ ਖਾਣ ਲਈ ਤਰ੍ਹਾਂ ਤਰ੍ਹਾਂ ਦੇ ਭੋਜਨ ਦਿੰਦੇ ਹਨ। ਕੁਝ ਦਿਨਾਂ ਵਿਚ ਹੀ ਪੰਛੀ ਨੂੰ ਇਹ ਪਿੰਜਰਾ ਚੰਗਾ ਲੱਗਣ ਲੱਗ ਜਾਂਦਾ ਹੈ। ਉਸ ਨੂੰ ੳੱਡਣਾ ਹੀ ਭੁੱਲ ਜਾਂਦਾ ਹੈ। ਉਸ ਦੇ ਖੰਭਾਂ ਵਿਚ ਪਹਿਲੇ ਵਾਲਾ ਬਲ ਹੀ ਨਹੀਂ ਰਹਿੰਦਾ। ਉਹ ਮੁਥਾਜ ਹੋ ਕੇ ਰਹਿ ਜਾਂਦਾ ਹੈ।

    ਆਪਣੀ ਜ਼ਿੰਦਗੀ ਆਪਣੇ ਸਹਾਰੇ ਜੀਓ।ਪੰਛੀ ਆਪਣੇ ਬਲ ਤੇ ਆਕਾਸ਼ ਵਿਚ ਉੱਡਦੇ ਹਨ ਇਸ ਲਈ ਉਨ੍ਹਾਂ ਨੂੰ ਥੱਲੇ ਡਿੱਗਣ ਦਾ ਕੋਈ ਡਰ ਨਹੀਂ ਹੁੰਦਾ। ਉਹ ਆਪਣੀ ਆਜ਼ਾਦੀ ਦਾ ਆਨੰਦ ਮਾਣਦੇ ਹਨ। ਆਪਣੀ ਮਰਜ਼ੀ ਨਾਲ ਉਹ ਜਿੱਧਰ ਚਾਹੁਣ ਉਡਾਰੀ ਮਾਰ ਸਕਦੇ ਹਨ। ਪਤੰਗ ਦੀ ਡੋਰ ਦੂਸਰੇ ਹੱਥ ਹੁੰਦੀ ਹੈ। ਇਸ ਲਈ ਉਸ ਦੀ ਆਪਣੀ ਕੋਈ ਮਰਜ਼ੀ ਨਹੀਂ ਹੁੰਦੀ। ਉਹ ਕੱਟੀ ਵੀ ਜਾਂਦੀ ਹੈ ਅਤੇ ਲੁੱਟੀ ਵੀ ਜਾਂਦੀ ਹੈ।॥ ਜੰਗਲ ਦਾ ਸ਼ੇਰ ਆਪਣੇ ਆਪ ਵਿਚ ਅਥਾਹ ਸ਼ਕਤੀ ਰੱਖਦਾ ਹੈ ਪਰ ਜਦ ਉਹ ਸਰਕਸ ਦਾ ਸ਼ੇਰ ਬਣ ਜਾਂਦਾ ਹੈ ਤਾਂ ਉਹ ਰਿੰਗ ਮਾਸਟਰ ਦੇ ਆਦੇਸ਼ ਅਨੁਸਾਰ ਕੰਮ ਕਰਦਾ ਹੈ। ਉਸ ਨੂੰ ਆਪਣੇ ਬਲ ਦਾ ਗਿਆਨ ਹੀ ਭੁੱਲ ਜਾਂਦਾ ਹੈ। ਹੁਣ ਤੁਸੀਂ ਆਪ ਹੀ ਫੈਸਲਾ ਕਰਨਾ ਹੈ ਕਿ ਤੁਸੀਂ ਜੰਗਲ ਦਾ ਸ਼ੇਰ ਬਣਨਾ ਹੈ ਜਾਂ ਸਰਕਸ ਦਾ ਸ਼ੇਰ ਬਣਨਾ ਹੈ।