ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ
(ਖ਼ਬਰਸਾਰ)
i am a woman and i took viagra
buy female viagra
accutane acne
buy accutane 10mg
uk ਪਟਿਆਲਾ -- ' ਆਪਣੀ ਮਾਂ ਬੋਲੀ ਅਤੇ ਵਿਰਸੇ ਦੀ ਖੁਸ਼ਬੋ ਨੂੰ ਨਵੀਂਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਾਲੀਆਂ ਸ਼ਖਸ਼ੀਅਤਾਂ ਵਿਰਲੀਆਂ ਹੀ ਹੁੰਦੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸਮਾਜ ਦੇ ਇਨ੍ਹਾਂ 'ਅਨਮੋਲ ਹੀਰਿਆਂ' ਦੀ ਮਿਜਾਜਪੁਰਸ਼ੀ ਕਰਨ ਦੀ ਪਾਈ ਗਈ ਪਿਰਤ ਦਾ ਮੁੱਖ ਉਦੇਸ਼ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿੱਚ ਨਿੱਗਰ ਯੋਗਦਾਨ ਪਾ ਰਹੀਆਂ ਇਨ੍ਹਾਂ ਸ਼ਖਸ਼ੀਅਤਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਨਾਲ-ਨਾਲ ਨਵਿਆਂ ਨੂੰ ਵੀ ਇਸੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਨਾ ਹੈ। '' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਵਿਸ਼ਵ ਨ੍ਰਿਤ ਦਿਵਸ ਦੇ ਮੌਕੇ 'ਤੇ ਪ੍ਰਸਿੱਧ ਗੀਤਕਾਰ ਤੇ ਕੋਰੀਓਗ੍ਰਾਫਰ ਸ਼੍ਰੀ ਗਿੱਲ ਸੁਰਜੀਤ ਦੀ ਪਟਿਆਲਾ ਸਥਿਤ ਰਿਹਾਇਸ਼ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਕੀਤਾ। ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਲੱਚਰ ਗਾਇਕੀ ਨੂੰ ਪੂਰੀ ਤਰ੍ਹਾਂ ਨਕਾਰ ਕੇ ਆਪਣੇ ਸਾਫ ਸੁਥਰੇ ਗੀਤਾਂ ਨਾਲ ਬੱਚਿਆਂ ਤੇ ਨੌਜਵਾਨਾਂ ਦੇ ਮਨਾਂ ਅੰਦਰ ਮਾਂ ਬੋਲੀ ਪੰਜਾਬੀ, ਸਮਾਜਕ ਰਿਸ਼ਤਿਆਂ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਥਾਂ ਕਾਇਮ ਕਰਨ ਵਿੱਚ ਸ਼੍ਰੀ ਗਿੱਲ ਦਾ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦਾ ਨਾਮ ਦੁਨੀਆਂ ਭਰ 'ਚ ਰੌਸ਼ਨ ਹੋਇਆ ਹੈ।

ਸ਼੍ਰੀ ਗਿੱਲ ਸੁਰਜੀਤ ਦਾ ਸਨਮਾਨ ਕਰਨ ਸਮੇਂ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਅਤੇ ਹੋਰ
ਇਸ ਮੌਕੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼੍ਰੀ ਗਿੱਲ ਸੁਰਜੀਤ ਅਤੇ ਉਨ੍ਹਾਂ ਦੀ ਬੇਟੀ ਬਲਪ੍ਰੀਤ ਕੌਰ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਜ਼ਿਲ੍ਹਾ ਰੈਡ ਕਰਾਸ ਦੇ ਸੰਯੁਕਤ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਜਵੰਤ ਕੌਰ ਪੰਜਾਬੀ ਵੀ ਉਨ੍ਹਾਂ ਦੇ ਨਾਲ ਸਨ।