ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ
(ਖ਼ਬਰਸਾਰ)
ਪਟਿਆਲਾ
-- ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਅਵਾਰਡੀ ਅਤੇ ਸ੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਦੀ ਭਾਸ਼ਾ ਵਿਭਾਗ, ਪੰਜਾਬ ਵੱਲੋਂ ਛਾਪੀ ਨਵੀਂ ਬਾਲ ਪੁਸਤਕ ਜਿੱਥੇ ਚਾਹ ਉਥੇ ਰਾਹ ਦਾ ਲੋਕ ਅਰਪਣ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਸਾਂਝੇ ਤੌਰ ਕੀਤਾ। ਇਸ ਸਮਾਗਮ ਵਿਚ ਵਿਸ਼ੇਸ਼ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਸ. ਜੀ.ਐਸ.ਘੁੰਮਣ ਆਈ.ਏ.ਐਸ., ਸ੍ਰੀਮਤੀ ਹਰਜਿੰਦਰ ਕੌਰ, ਡਾਇਰੈਕਟਰ ਸ੍ਰੀਮਤੀ ਬਲਬੀਰ ਕੌਰ,ਡਾ. ਚੇਤਨ ਸਿੰਘ, ਗੁਲਜ਼ਾਰ ਸਿੰਘ ਸੰਧੂ, ਡਾ. ਦੀਪਕ ਮਨਮੋਹਨ ਸਿੰਘ, ਬੀ.ਐਸ.ਰਤਨ, ਬਲਜਿੰਦਰ ਜੋਸ਼ੀ, ਗੁਰਮੀਤ ਸਿੰਘ ਜੌੜਾ ਆਦਿ ਸ਼ਖ਼ਸੀਅਤਾਂ ਵੀ ਸ਼ਾਮਲ ਸਨ।

ਪੁਸਤਕ ਲੋਕਅਰਪਣ ਕਰਦੇ ਹੋਏ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ, ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਅਤੇ ਹੋਰ ਸ਼ਖ਼ਸੀਅਤਾਂ।